ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਟਲੀ ਦੀ ਪ੍ਰਧਾਨ ਮੰਤਰੀ ਸੁਸ਼੍ਰੀ ਜੌਰਜੀਆ ਮੇਲੋਨੀ (Giorgia Meloni) ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ।
ਦੋਵੇਂ ਨੇਤਾਵਾਂ ਨੇ ਨਿਵੇਸ਼, ਰੱਖਿਆ, ਸੁਰੱਖਿਆ, ਪੁਲਾੜ, ਵਿਗਿਆਨ ਅਤੇ ਟੈਕਨੋਲੋਜੀ, ਸਿੱਖਿਆ, ਲੋਕਾਂ ਦਰਮਿਆਨ ਸਬੰਧ ਅਤੇ ਅੱਤਵਾਦ-ਨਿਰੋਧਕ ਜਿਹੇ ਖੇਤਰਾਂ ਵਿੱਚ ਦੁਵੱਲੇ ਰਣਨੀਤਕ ਸਾਂਝੇਦਾਰੀ ਵਿੱਚ ਹੋਏ ਵਿਕਾਸ ਦੀ ਸਮੀਖਿਆ ਕੀਤੀ ਅਤੇ ਉਸ ਦਾ ਸਕਾਰਾਤਮਕ ਮੁਲਾਂਕਣ ਕੀਤਾ। ਦੋਵੇਂ ਨੇਤਾਵਾਂ ਨੇ ਸੰਯੁਕਤ ਰਣਨੀਤਕ ਕਾਰਜ ਯੋਜਨਾ 2025-29 ਦੇ ਅਨੁਰੂਪ ਸਾਂਝੇਦਾਰੀ ਨੂੰ ਹੋਰ ਗਹਿਰਾ ਕਰਨ ਦੀ ਆਪਣੀ ਪ੍ਰਤੀਬੱਧਤਾ ਦੁਹਰਾਈ।
ਉਨ੍ਹਾਂ ਨੇ ਆਪਸੀ ਹਿਤ ਦੇ ਖੇਤਰੀ ਅਤੇ ਆਲਮੀ ਮੁੱਦਿਆਂ ‘ਤੇ ਵੀ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਉਹ ਯੂਕ੍ਰੇਨ ਦੇ ਸੰਘਰਸ਼ ਦੇ ਜਲਦੀ ਅਤੇ ਸਾਂਤੀਪੂਰਨ ਸਮਾਧਾਨ ਦੀ ਜ਼ਰੂਰਤ ‘ਤੇ ਸਹਿਮਤ ਹੋਏ। ਪ੍ਰਧਾਨ ਮੰਤਰੀ ਮੋਦੀ ਨੇ ਇਸ ਦਿਸ਼ਾ ਵਿੱਚ ਕੀਤੇ ਜਾ ਰਹੇ ਯਤਨਾਂ ਦੇ ਲਈ ਭਾਰਤ ਦੇ ਪੂਰਨ ਸਮਰਥਨ ਨੂੰ ਦੁਹਰਾਇਆ।
ਪ੍ਰਧਾਨ ਮੰਤਰੀ ਮੇਲੋਨੀ ਨੇ ਆਪਸੀ ਤੌਰ ‘ਤੇ ਲਾਭਕਾਰੀ ਭਾਰਤ-ਯੂਰੋਪੀ ਸੰਘ ਮੁਕਤ ਵਪਾਰ ਸਮਝੌਤੇ ਨੂੰ ਜਲਦੀ ਤੋਂ ਜਲਦੀ ਸੰਪੰਨ ਕਰਨ ਅਤੇ 2026 ਵਿੱਚ ਭਾਰਤ ਦੁਆਰਾ ਆਯੋਜਿਤ ਕੀਤੇ ਜਾਣ ਵਾਲੇ ਏਆਈ ਇੰਪੈਕਟ ਸਮਿਟ ਦੀ ਸਫਲਤਾ ਦੇ ਲਈ ਇਟਲੀ ਦੇ ਮਜ਼ਬੂਤ ਸਮਰਥਨ ਨੂੰ ਦੁਹਰਾਇਆ। ਦੋਨੋਂ ਨੇਤਾਵਾਂ ਨੇ ਭਾਰਤ-ਮੱਧ ਪੂਰਵ-ਯੂਰੋਪ ਆਰਥਿਕ ਗਲਿਆਰਾ (ਆਈਐੱਮਈਈਈਸੀ) ਪਹਿਲ ਦੇ ਤਹਿਤ ਸੰਪਰਕ ਨੂੰ ਹੁਲਾਰਾ ਦੇਣ ਦੇ ਲਈ ਕਦਮ ਉਠਾਉਣ ‘ਤੇ ਵੀ ਸਹਿਮਤੀ ਵਿਅਕਤ ਕੀਤੀ।
ਦੋਨੋਂ ਪ੍ਰਧਾਨ ਮੰਤਰੀਆਂ ਨੇ ਸੰਪਰਕ ਵਿੱਚ ਬਣੇ ਰਹਿਣ ‘ਤੇ ਸਹਿਮਤੀ ਜਤਾਈ।


