ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਨੇ ਫ਼ੋਨ ਕੀਤਾ।
ਦੋਵਾਂ ਨੇਤਾਵਾਂ ਨੇ ਭਾਰਤ-ਇਜ਼ਰਾਈਲ ਰਣਨੀਤਕ ਭਾਈਵਾਲੀ ਵਿੱਚ ਨਿਰੰਤਰ ਤਰੱਕੀ 'ਤੇ ਤਸੱਲੀ ਪ੍ਰਗਟਾਈ ਅਤੇ ਆਪਸੀ ਲਾਭ ਲਈ ਇਹ ਸਬੰਧ ਹੋਰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ।
ਦੋਵਾਂ ਨੇਤਾਵਾਂ ਨੇ ਅੱਤਵਾਦ ਦੀ ਸਖ਼ਤ ਨਿੰਦਾ ਕੀਤੀ ਅਤੇ ਅੱਤਵਾਦ ਦੇ ਹਰ ਰੂਪ ਅਤੇ ਪ੍ਰਗਟਾਵੇ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਨਰਮੀ ਨਾ ਵਰਤਣ ਦੀ ਆਪਣੀ ਨੀਤੀ ਦੁਹਰਾਈ।
ਉਨ੍ਹਾਂ ਨੇ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਵੀ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਖੇਤਰ ਵਿੱਚ ਨਿਰਪੱਖ ਅਤੇ ਸਥਾਈ ਸ਼ਾਂਤੀ ਦੀਆਂ ਕੋਸ਼ਿਸ਼ਾਂ, ਜਿਸ ਵਿੱਚ ਗਾਜ਼ਾ ਸ਼ਾਂਤੀ ਯੋਜਨਾ ਦਾ ਛੇਤੀ ਅਮਲ ਸ਼ਾਮਲ ਹੈ, ਲਈ ਭਾਰਤ ਦੇ ਸਮਰਥਨ ਦੀ ਪੁਸ਼ਟੀ ਕੀਤੀ।
ਦੋਵਾਂ ਨੇਤਾਵਾਂ ਨੇ ਲਗਾਤਾਰ ਇੱਕ-ਦੂਜੇ ਦੇ ਸੰਪਰਕ ਵਿੱਚ ਬਣੇ ਰਹਿਣ 'ਤੇ ਸਹਿਮਤੀ ਪ੍ਰਗਟਾਈ।


