ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਦੇ ਪ੍ਰਤੀ ਸੰਵੇਦਨਾ ਜਤਾਈ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ
ਪ੍ਰਧਾਨ ਮੰਤਰੀ ਨੇ ਸਰਕਾਰ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦਾ ਨਿਰਦੇਸ਼ ਦਿੱਤਾ
ਰਾਹਤ ਕਾਰਜਾਂ ਦੀ ਨਿਗਰਾਨੀ ਅਤੇ ਮ੍ਰਿਤਕ ਦੇਹਾਂ ਦੀ ਜਲਦੀ ਵਾਪਸੀ ਸੁਨਿਸ਼ਚਿਤ ਕਰਨ ਲਈ ਵਿਦੇਸ਼ ਰਾਜ ਮੰਤਰੀ ਕੁਵੈਤ ਜਾਣਗੇ
ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਰਾਹਤ ਫੰਡ ਵਿੱਚੋਂ ਮ੍ਰਿਤਕ ਭਾਰਤੀ ਨਾਗਰਿਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ 7, ਲੋਕ ਕਲਿਆਣ ਮਾਰਗ ਸਥਿਤ ਆਪਣੇ ਆਵਾਸ ‘ਤੇ ਕੁਵੈਤ ਵਿੱਚ ਹੋਈ ਅਗਨੀ ਤ੍ਰਾਸਦੀ ‘ਤੇ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਅਗਨੀ ਤ੍ਰਾਸਦੀ ਵਿੱਚ ਕਈ ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਜ਼ਖਮੀ ਹੋ ਗਏ ਹਨ।

ਪ੍ਰਧਾਨ ਮੰਤਰੀ ਨੇ ਇਸ ਮੰਦਭਾਗੀ ਘਟਨਾ ‘ਤੇ ਗਹਿਰਾ ਦੁੱਖ ਪ੍ਰਗਟ ਕਰਦੇ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਦੇ ਪ੍ਰਤੀ ਆਪਣੀ ਸੰਵੇਦਨਾ ਜਤਾਈ। ਉਨ੍ਹਾਂ ਨੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਵੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਨੇ ਸਰਕਾਰ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦਾ ਨਿਰਦੇਸ਼ ਦਿੱਤਾ ਹੈ। ਵਿਦੇਸ਼ ਰਾਜ ਮੰਤਰੀ ਰਾਹਤ ਕਾਰਜਾਂ ਦੀ ਨਿਗਰਾਨੀ ਅਤੇ ਮ੍ਰਿਤਕ ਦੇਹਾਂ ਨੂੰ ਜਲਦੀ ਸਵਦੇਸ਼ ਲਿਆਉਣ ਲਈ ਜਲਦੀ ਹੀ ਕੁਵੈਤ ਜਾਣਗੇ।

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਰਾਹਤ ਫੰਡ ਤੋਂ ਮ੍ਰਿਤਕ ਭਾਰਤੀ ਨਾਗਰਿਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੀ ਐਕਸ ਗ੍ਰੈਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ।

ਮੀਟਿੰਗ ਵਿੱਚ ਵਿਦੇਸ਼ ਮੰਤਰੀ ਡਾ. ਐੱਸ ਜੈਸ਼ਕਰ, ਵਿਦੇਸ਼ ਰਾਜ ਮੰਤਰੀ ਸ਼੍ਰੀ ਕੀਰਤੀਵਰਧਨ ਸਿੰਘ, ਪ੍ਰਧਾਨ ਮੰਤਰੀ ਦੇ ਪ੍ਰਧਾਨ ਸਕੱਤਰ ਸ਼੍ਰੀ ਪ੍ਰਮੋਦ ਕੁਮਾਰ ਮਿਸ਼ਰਾ, ਰਾਸ਼ਟਰੀ ਸੁਰੱਖਿਆ ਸਲਾਹਕਾਰ ਸ਼੍ਰੀ ਅਜੀਤ ਡੋਭਾਲ, ਵਿਦੇਸ਼ ਸਕੱਤਰ ਸ਼੍ਰੀ ਵਿਨੈ ਕਵਾਤਰਾ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Govt restores commercial LPG supply to pre-war level

Media Coverage

Govt restores commercial LPG supply to pre-war level
NM on the go

Nm on the go

Always be the first to hear from the PM. Get the App Now!
...
Governor of Gujarat meets the Prime Minister
June 25, 2026

Governor of Gujarat, Shri Acharya Devvrat met with the Prime Minister Shri Narendra Modi, today.

The Prime Minister posted on X;

Governor of Gujarat, Shri @ADevvrat met Prime Minister @narendramodi today.