ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰਕਵੀ ਸ਼੍ਰੀ ਰਾਮਧਾਰੀ ਸਿੰਘ ਦਿਨਕਰ ਨੂੰ ਉਨ੍ਹਾਂ ਦੀ ਜਯੰਤੀ ਮੌਕੇ ਭਾਰਤੀ ਸਾਹਿਤ ਅਤੇ ਕੌਮੀ ਚੇਤਨਾ ਵਿੱਚ ਉਨ੍ਹਾਂ ਦੇ ਸਦੀਵੀ ਯੋਗਦਾਨ ਨੂੰ ਯਾਦ ਕਰਦਿਆਂ ਭਾਵੁਕ ਸ਼ਰਧਾਂਜਲੀ ਭੇਟ ਕੀਤੀ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ:
‘‘ਰਾਸ਼ਟਰਕਵੀ ਰਾਮਧਾਰੀ ਸਿੰਘ ਦਿਨਕਰ ਜੀ ਨੂੰ ਉਨ੍ਹਾਂ ਦੀ ਜਯੰਤੀ ’ਤੇ ਕੋਟਿ-ਕੋਟਿ ਨਮਨ। ਉਨ੍ਹਾਂ ਦੀਆਂ ਕਵਿਤਾਵਾਂ ਬਿਹਾਰ ਦੇ ਨਾਲ-ਨਾਲ ਦੇਸ਼ ਭਰ ਦੇ ਲੋਕਾਂ ਵਿੱਚ ਦੇਸ਼ ਭਗਤੀ ਦੀਆਂ ਭਾਵਨਾਵਾਂ ਭਰਦੀਆਂ ਆਈਆਂ ਹਨ। ਉਨ੍ਹਾਂ ਦੀਆਂ ਕਈ ਸਤਰਾਂ ਅੱਜ ਵੀ ਲੋਕ ਮਨਾਂ ਵਿੱਚ ਰਚੀਆਂ-ਵਸੀਆਂ ਹਨ। ਵੀਰਤਾ ਅਤੇ ਮਨੁੱਖਤਾ ਨਾਲ ਭਰਪੂਰ ਉਨ੍ਹਾਂ ਦੀਆਂ ਜੋਸ਼ੀਲੀਆਂ ਅਤੇ ਸਦੀਵੀ ਰਚਨਾਵਾਂ ਹਰ ਪੀੜ੍ਹੀ ਨੂੰ ਮਾਂ ਭਾਰਤੀ ਦੀ ਸੇਵਾ ਵਿੱਚ ਸਮਰਪਿਤ ਰਹਿਣ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ।’’
राष्ट्रकवि रामधारी सिंह दिनकर जी को उनकी जयंती पर कोटि-कोटि नमन। उनकी कविताएं बिहार के साथ-साथ देशभर के लोगों में राष्ट्रभक्ति की अद्भुत भावनाएं भरती आई हैं। उनकी कई पंक्तियां आज भी जनमानस में रची-बसी हैं। वीरता और मानवता से ओतप्रोत उनकी ओजस्वी और कालजयी रचनाएं हर पीढ़ी को मां…
— Narendra Modi (@narendramodi) September 23, 2025


