ਪ੍ਰਧਾਨ ਮੰਤਰੀ ਨੇ ਵਾਤਾਵਰਣ, ਸੀਓਪੀ-30 ਅਤੇ ਗਲੋਬਲ ਹੈਲਥ ‘ਤੇ 17ਵੇਂ ਬ੍ਰਿਕਸ ਸਮਿਟ ਸੈਸ਼ਨ ਨੂੰ ਸੰਬੋਧਨ ਕੀਤਾ

July 07th, 11:38 pm

ਪ੍ਰਧਾਨ ਮੰਤਰੀ ਨੇ ਅੱਜ ‘ਵਾਤਾਵਰਣ, ਸੀਓਪੀ-30 ਅਤੇ ਗਲੋਬਲ ਹੈਲਥ’ ਵਿਸ਼ੇ ‘ਤੇ ਇੱਕ ਸੈਸ਼ਨ ਨੂੰ ਸੰਬੋਧਨ ਕੀਤਾ। ਸੈਸ਼ਨ ਵਿੱਚ ਬ੍ਰਿਕਸ ਦੇ ਮੈਂਬਰਾਂ, ਭਾਗੀਦਾਰ ਦੇਸ਼ਾਂ ਅਤੇ ਸੱਦੇ ਗਏ ਦੇਸ਼ਾਂ ਨੇ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਦੁਨੀਆ ਦੇ ਭਵਿੱਖ ਦੇ ਲਈ ਇਸ ਤਰ੍ਹਾਂ ਦੇ ਉੱਚ ਮਹੱਤਵ ਦੇ ਮੁੱਦਿਆਂ ‘ਤੇ ਸੈਸ਼ਨ ਦੇ ਆਯੋਜਨ ਦੇ ਲਈ ਬ੍ਰਾਜ਼ੀਲ ਦਾ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੇ ਲਈ ਜਲਵਾਯੂ ਪਰਿਵਰਤਨ ਕੇਵਲ ਊਰਜਾ ਸਬੰਧੀ ਮੁੱਦਿਆਂ ਨੂੰ ਸੁਲਝਾਉਣ ਬਾਰੇ ਨਹੀਂ ਹੈ, ਬਲਕਿ ਇਹ ਪਰਿਵਰਤਨ ਜੀਵਨ ਅਤੇ ਕੁਦਰਤ ਦੇ ਦਰਮਿਆਨ ਸੰਤੁਲਨ ਨੂੰ ਪ੍ਰਭਾਵਿਤ ਕਰਦਾ ਹੈ। ਉਨ੍ਹਾਂ ਨੇ ਰੇਖਾਂਕਿਤ ਕੀਤਾ ਕਿ ਭਾਰਤ ਕਲਾਇਮੇਟ ਜਸਟਿਸ ਨੂੰ ਇੱਕ ਨੈਤਿਕ ਜ਼ਿੰਮੇਦਾਰੀ ਦੇ ਰੂਪ ਵਿੱਚ ਦੇਖਦਾ ਹੈ ਜਿਸ ਨੂੰ ਉਸ ਨੂੰ ਪੂਰਾ ਕਰਨਾ ਚਾਹੀਦਾ ਹੈ। ਵਾਤਾਵਰਣ ਸਬੰਧੀ ਕਾਰਵਾਈ ਦੇ ਪ੍ਰਤੀ ਭਾਰਤ ਦੀ ਗਹਿਰੀ ਪ੍ਰਤੀਬੱਧਤਾ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਨੇ ਲੋਕਾਂ ਦੇ ਹਿਤ ਅਤੇ ਗ੍ਰਹਿ ਦੇ ਅਨੁਕੂਲ ਵਿਕਾਸ ਨੂੰ ਹੁਲਾਰਾ ਦੇਣ ਦੇ ਲਈ ਭਾਰਤ ਦੁਆਰਾ ਉਠਾਏ ਗਏ ਕਦਮਾਂ ਬਾਰੇ ਵਿਸਤਾਰ ਨਾਲ ਦੱਸਿਆ, ਜਿਵੇਂ ਕਿ ਅੰਤਰਰਾਸ਼ਟਰੀ ਸੌਰ ਗਠਬੰਧਨ, ਆਪਦਾ ਰੋਧੀ ਬੁਨਿਆਦਾ ਢਾਂਚਾ ਗਠਬੰਧਨ (ਸੀਡੀਆਰਆਈ), ਆਲਮੀ ਜੈਵ ਈਂਧਣ ਗਠਬੰਧਨ, ਇੰਟਰਨੈਸ਼ਨਲ ਬਿਗ ਕੈਟ ਅਲਾਇੰਸ, ਮਿਸ਼ਨ ਲਾਇਫ (Mission Life), ਏਕ ਪੇੜ ਮਾਂ ਕੇ ਨਾਮ ਆਦਿ।

ਵਾਤਾਵਰਣ, COP-30 ਅਤੇ ਆਲਮੀ ਸਿਹਤ ‘ਤੇ ਬ੍ਰਿਕਸ ਸੈਸ਼ਨ ਦੌਰਾਨ ਪ੍ਰਧਾਨ ਮੰਤਰੀ ਦਾ ਬਿਆਨ

July 07th, 11:13 pm

ਮੈਨੂੰ ਖੁਸ਼ੀ ਹੈ ਕਿ ਬ੍ਰਾਜ਼ੀਲ ਦੀ ਪ੍ਰਧਾਨਗੀ ਵਿੱਚ ਬ੍ਰਿਕਸ ਨੇ ਵਾਤਾਵਰਣ ਅਤੇ ਸਿਹਤ ਸੁਰੱਖਿਆ ਜਿਹੇ ਮਹੱਤਵਪੂਰਨ ਵਿਸ਼ਿਆਂ ਨੂੰ ਉੱਚ ਪ੍ਰਾਥਮਿਕਤਾ ਦਿੱਤੀ ਹੈ। ਇਹ ਵਿਸ਼ੇ ਨਾ ਕੇਵਲ ਆਪਸ ਵਿੱਚ ਜੁੜੇ ਹੋਏ ਹਨ, ਬਲਕਿ ਮਨੁੱਖਤਾ ਦੇ ਉੱਜਵਲ ਭਵਿੱਖ ਦੇ ਲਈ ਭੀ ਅਤਿਅੰਤ ਮਹੱਤਵਪੂਰਨ ਹਨ।

ਪ੍ਰਧਾਨ ਮੰਤਰੀ ਨੇ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਵਿੱਚ 17ਵੇਂ ਬ੍ਰਿਕਸ ਸਮਿਟ ਦੇ ਦੌਰਾਨ ਉਰੂਗਵੇ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

July 07th, 09:20 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਵਿੱਚ ਬ੍ਰਿਕਸ ਸਮਿਟ ਦੇ ਦੌਰਾਨ ਓਰੀਐਂਟਲ ਰਿਪਬਲਿਕ ਆਵ੍ ਉਰੂਗਵੇ (Oriental Republic of Uruguay) ਦੇ ਰਾਸ਼ਟਰਪਤੀ, ਮਹਾਮਹਿਮ ਯਾਮਾਂਡੂ ਓਰਸੀ (H.E. Yamandu Orsi) ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਰੀਓ ਡੀ ਜਨੇਰੀਓ ਵਿੱਚ ਬ੍ਰਿਕਸ ਸਮਿਟ ਦੇ ਦੌਰਾਨ ਬੋਲੀਵੀਆ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

July 07th, 09:19 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਵਿੱਚ ਬ੍ਰਿਕਸ ਸਮਿਟ ਦੇ ਅਵਸਰ ‘ਤੇ ਬੋਲੀਵੀਆ ਦੇ ਰਾਸ਼ਟਰਪਤੀ ਮਹਾਮਹਿਮ ਲੁਈਜ਼ ਐਰਸੇ ਕੈਟਾਕੋਰਾ (H.E. Luis Arce Catacora) ਨਾਲ ਮੁਲਾਕਾਤ ਕੀਤੀ।

ਰੀਓ ਡੀ ਜਨੇਰੀਓ ਐਲਾਨਨਾਮਾ –ਅਧਿਕ ਸਮਾਵੇਸ਼ੀ ਅਤੇ ਟਿਕਾਊ ਸ਼ਾਸਨ ਦੇ ਤਹਿਤ ਗਲੋਬਲ ਸਾਊਥ ਸਹਿਯੋਗ ਨੂੰ ਮਜ਼ਬੂਤ ਕਰਨਾ

July 07th, 06:00 am

ਅਸੀਂ, ਬ੍ਰਿਕਸ ਦੇਸ਼ਾਂ ਦੇ ਲੀਡਰਾਂ ਨੇ, 6 ਤੋਂ 7 ਜੁਲਾਈ 2025 ਤੱਕ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਵਿੱਚ 17ਵੇਂ ਬ੍ਰਿਕਸ ਸਮਿਟ (XVII BRICS Summit) ਵਿੱਚ ਬੈਠਕ ਕੀਤੀ, ਜਿਸ ਦਾ ਵਿਸ਼ਾ ਸੀ: “ਅਧਿਕ ਸਮਾਵੇਸ਼ੀ ਅਤੇ ਟਿਕਾਊ ਸ਼ਾਸਨ ਦੇ ਲਈ ਗਲੋਬਲ ਸਾਊਥ ਸਹਿਯੋਗ ਨੂੰ ਮਜ਼ਬੂਤ ਕਰਨਾ।” (Strengthening Global South Cooperation for a More Inclusive and Sustainable Governance”)

ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਵਿੱਚ ਬ੍ਰਿਕਸ (BRICS) ਸਮਿਟ ਦੇ ਦੌਰਾਨ ਪ੍ਰਧਾਨ ਮੰਤਰੀ ਨੇ ਕਿਊਬਾ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

July 07th, 05:19 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਵਿੱਚ 17ਵੇਂ ਬ੍ਰਿਕਸ (BRICS) ਸਮਿਟ ਦੇ ਦੌਰਾਨ ਕਿਊਬਾ ਦੇ, ਰਾਸ਼ਟਰਪਤੀ ਮਹਾਮਹਿਮ ਮਿਗੁਏਲ ਡਿਆਜ਼- ਕੈਨੇਲ ਬਰਮੂਡੇਜ਼ (H.E. Miguel Diaz-Canel Bermudez) ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਇਸ ਤੋਂ ਪਹਿਲs 2023 ਵਿੱਚ ਜੋਹਾਨਸਬਰਗ ਵਿੱਚ ਬ੍ਰਿਕਸ ਸਮਿਟ ਵਿੱਚ ਰਾਸ਼ਟਰਪਤੀ ਡਿਯਾਜ਼ –ਕੈਨੇਲ ਨਾਲ ਮੁਲਾਕਾਤ ਕੀਤੀ ਸੀ, ਜਿੱਥੇ ਕਿਊਬਾ ਵਿਸ਼ੇਸ਼ ਤੌਰ ‘ਤੇ ਸੱਦਿਆ ਗਿਆ ਮੈਂਬਰ ਸੀ।

ਪ੍ਰਧਾਨ ਮੰਤਰੀ ਨੇ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਵਿੱਚ 17ਵੇਂ ਬ੍ਰਿਕਸ ਸਮਿਟ ਦੇ ਅਵਸਰ ‘ਤੇ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

July 07th, 05:13 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਵਿੱਚ 17ਵੇਂ ਬ੍ਰਿਕਸ ਸਮਿਟ ਦੇ ਅਵਸਰ ‘ਤੇ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਅਨਵਰ ਬਿਨ ਇਬ੍ਰਾਹਿਮ ਨਾਲ ਮੁਲਾਕਾਤ ਕੀਤੀ।

ਸ਼ਾਂਤੀ ਅਤੇ ਸੁਰੱਖਿਆ ‘ਤੇ ਬ੍ਰਿਕਸ ਸੈਸ਼ਨ ਦੌਰਾਨ ਪ੍ਰਧਾਨ ਮੰਤਰੀ ਦਾ ਬਿਆਨ

July 06th, 11:07 pm

ਆਲਮੀ ਸ਼ਾਂਤੀ ਅਤੇ ਸੁਰੱਖਿਆ ਕੇਵਲ ਇੱਕ ਆਦਰਸ਼ ਨਹੀਂ ਹੈ, ਇਹ ਸਾਡੇ ਸਭ ਦੇ ਸਾਂਝੇ ਹਿਤਾਂ ਅਤੇ ਭਵਿੱਖ ਦੀ ਬੁਨਿਆਦ ਹੈ। ਇੱਕ ਸ਼ਾਂਤੀਪੂਰਨ ਅਤੇ ਸੁਰੱਖਿਅਤ ਵਾਤਾਵਰਣ ਵਿੱਚ ਹੀ ਮਾਨਵਤਾ ਦਾ ਵਿਕਾਸ ਸੰਭਵ ਹੈ। ਇਸ ਉਦੇਸ਼ ਨੂੰ ਪੂਰਾ ਕਰਨ ਵਿੱਚ ਬ੍ਰਿਕਸ ਦੀ ਅਤਿਅੰਤ ਮਹੱਤਵਪੂਰਨ ਭੂਮਿਕਾ ਹੈ। ਸਾਡੀਆਂ ਸਾਂਝੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਲਈ ਸਾਨੂੰ ਇਕਜੁੱਟ ਹੋ ਕੇ, ਸਮੂਹਿਕ ਪ੍ਰਯਾਸ ਕਰਨੇ ਹੋਣਗੇ। ਮਿਲ ਕੇ ਅੱਗੇ ਵਧਣਾ ਹੋਵੇਗਾ।

ਬ੍ਰਿਕਸ ਸੈਸ਼ਨ ਦੇ ਦੌਰਾਨ ਪ੍ਰਧਾਨ ਮੰਤਰੀ ਦਾ ਬਿਆਨ : ਗਲੋਬਲ ਗਵਰਨੈਂਸ ਦਾ ਸੁਧਾਰ

July 06th, 09:41 pm

17ਵੇਂ ਬ੍ਰਿਕਸ ਸਮਿਟ (17th BRICS Summit) ਦੇ ਸ਼ਾਨਦਾਰ ਆਯੋਜਨ ਦੇ ਲਈ ਮੈਂ ਰਾਸ਼ਟਰਪਤੀ ਲੂਲਾ ਦਾ ਹਾਰਦਿਕ ਆਭਾਰ ਵਿਅਕਤ ਕਰਦਾ ਹਾਂ। ਬ੍ਰਾਜ਼ੀਲ ਦੀ ਪ੍ਰਧਾਨਗੀ ਵਿੱਚ ਬ੍ਰਿਕਸ ਦੇ ਤਹਿਤ ਸਾਡੇ ਸਹਿਯੋਗ ਨੂੰ ਨਵੀਂ ਗਤੀ ਅਤੇ ਊਰਜਾ ਮਿਲੀ ਹੈ। ਜੋ ਨਵੀਂ ਊਰਜਾ ਮਿਲੀ ਹੈ –ਉਹ espresso ਨਹੀਂ, double espresso shot ਹੈ! ਇਸ ਦੇ ਲਈ ਮੈਂ ਰਾਸ਼ਟਰਪਤੀ ਲੂਲਾ ਦੀ ਦੂਰਦਰਸ਼ਤਾ ਅਤੇ ਉਨ੍ਹਾਂ ਦੀ ਅਟੁੱਟ ਪ੍ਰਤੀਬੱਧਤਾ ਦੀ ਸ਼ਲਾਘਾ ਕਰਦਾ ਹਾਂ। ਇੰਡੋਨੇਸ਼ੀਆ ਦੇ ਬ੍ਰਿਕਸ ਪਰਿਵਾਰ (BRICS family) ਨਾਲ ਜੁੜਨ ‘ਤੇ ਮੈਂ ਆਪਣੇ ਮਿੱਤਰ, ਰਾਸ਼ਟਰਪਤੀ ਪ੍ਰਬੋਵੋ (President Prabowo) ਨੂੰ ਭਾਰਤ ਦੀ ਤਰਫ਼ੋਂ ਬਹੁਤ-ਬਹੁਤ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ।

ਸਟ੍ਰੈਂਥਨਿੰਗ ਮਲਟੀਲੇਟਰਲਿਜ਼ਮ, ਆਰਥਿਕ-ਵਿੱਤੀ ਮਾਮਲਿਆਂ ਅਤੇ ਆਰਟਿਫਿਸ਼ਲ ਇੰਟੈਲੀਜੈਂਸ ‘ਤੇ ਬ੍ਰਿਕਸ ਸੈਸ਼ਨ ਦੇ ਦੌਰਾਨ ਪ੍ਰਧਾਨ ਮੰਤਰੀ ਦਾ ਬਿਆਨ

July 06th, 09:40 pm

ਬ੍ਰਿਕਸ ਦੇ extended ਪਰਿਵਾਰ ਦੀ ਇਸ ਬੈਠਕ ਵਿੱਚ, ਆਪ ਸਭ ਮਿੱਤਰਾਂ ਦੇ ਨਾਲ ਹਿੱਸਾ ਲੈਂਦੇ ਹੋਏ ਮੈਨੂੰ ਬਹੁਤ ਖੁਸ਼ੀ ਹੈ। BRICS ਆਊਟਰੀਚ ਸਮਿਟ ਵਿੱਚ ਲੈਟਿਨ ਅਮਰੀਕਾ, ਅਫਰੀਕਾ, ਏਸ਼ੀਆ ਦੇ ਮਿੱਤਰ ਦੇਸ਼ਾਂ ਦੇ ਨਾਲ ਵਿਚਾਰ ਸਾਂਝੇ ਕਰਨ ਦਾ ਅਵਸਰ ਦੇਣ ਦੇ ਲਈ ਮੈਂ ਰਾਸ਼ਟਰਪਤੀ ਲੂਲਾ ਦਾ ਹਾਰਦਿਕ ਅਭਿਨੰਦਨ ਕਰਦਾ ਹਾਂ।

ਪ੍ਰਧਾਨ ਮੰਤਰੀ ਨੇ ਬ੍ਰਾਜ਼ੀਲ ਦੀ ਰਾਜਧਾਨੀ ਰੀਓ ਡੀ ਜਨੇਰੀਓ ਵਿੱਚ 17ਵੇਂ ਬ੍ਰਿਕਸ ਸਮਿਟ ਵਿੱਚ ਹਿੱਸਾ ਲਿਆ

July 06th, 09:39 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬ੍ਰਾਜ਼ੀਲ ਦੀ ਰਾਜਧਾਨੀ ਰੀਓ ਡੀ ਜਨੇਰੀਓ ਵਿੱਚ ਅੱਜ 6-7 ਜੁਲਾਈ 2025 ਨੂੰ ਆਯੋਜਿਤ 17ਵੇਂ ਬ੍ਰਿਕਸ ਸਮਿਟ ਵਿੱਚ ਹਿੱਸਾ ਲਿਆ। ਨੇਤਾਵਾਂ ਨੇ ਬ੍ਰਿਕਸ ਏਜੰਡਾ ਦੇ ਵਿਭਿੰਨ ਮੁੱਦਿਆਂ ‘ਤੇ ਉਪਯੋਗੀ ਚਰਚਾ ਕੀਤੀ, ਜਿਸ ਵਿੱਚ ਆਲਮੀ ਸ਼ਾਸਨ ਵਿੱਚ ਸੁਧਾਰ, ਗਲੋਬਲ ਸਾਊਥ ਦੀ ਆਵਾਜ਼ ਨੂੰ ਬੁਲੰਦ ਕਰਨਾ, ਸ਼ਾਂਤੀ ਅਤੇ ਸੁਰੱਖਿਆ, ਬਹੁਪੱਖਵਾਦ ਨੂੰ ਮਜ਼ਬੂਤ ਕਰਨਾ, ਵਿਕਾਸ ਦੇ ਮੁੱਦੇ ਅਤੇ ਆਰਟੀਫਿਸ਼ਲ ਇੰਟੈਲੀਜੈਂਸ ਸ਼ਾਮਲ ਹਨ। ਪ੍ਰਧਾਨ ਮੰਤਰੀ ਨੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਨੂੰ ਉਨ੍ਹਾਂ ਦੇ ਗਰਮਜੋਸ਼ੀ ਨਾਲ ਭਰੀ ਮਹਿਮਾਨ ਨਿਵਾਜ਼ੀ ਅਤੇ ਸਮਿਟ ਦੇ ਸਫ਼ਲ ਆਯੋਜਨ ਦੇ ਲਈ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਆਲਮੀ ਸ਼ਾਸਨ ਵਿੱਚ ਸੁਧਾਰ ਅਤੇ ਸ਼ਾਂਤੀ ਅਤੇ ਸੁਰੱਖਿਆ” (Reform of Global Governance and Peace and Security”) ਵਿਸ਼ੇ ‘ਤੇ ਉਦਘਾਟਨ ਸੈਸ਼ਨ ਨੂੰ ਸੰਬੋਧਨ ਕੀਤਾ। ਬਾਅਦ ਵਿੱਚ, ਪ੍ਰਧਾਨ ਮੰਤਰੀ ਨੇ ਬਹੁਪੱਖੀ, ਆਰਥਿਕ-ਵਿੱਤੀ ਮਾਮਲਿਆਂ ਅਤੇ ਆਰਟੀਫਿਸ਼ਲ ਇੰਟੈਲੀਜੈਂਸ ਨੂੰ ਮਜ਼ਬੂਤ ਬਣਾਉਣ(Strengthening Multilateral, Economic-Financial Affairs and Artificial Intelligence) ਸਬੰਧੀ ਵਿਸ਼ੇ ‘ਤੇ ਇੱਕ ਸੈਸ਼ਨ ਨੂੰ ਭੀ ਸੰਬੋਧਨ ਕੀਤਾ। ਇਸ ਸੈਸ਼ਨ ਵਿੱਚ ਬ੍ਰਿਕਸ ਭਾਗੀਦਾਰ ਅਤੇ ਸੱਦੇ ਗਏ ਦੇਸ਼ਾਂ ਨੇ ਹਿੱਸਾ ਲਿਆ।