ਦਿੱਲੀ ਦੇ ਯਸ਼ੋਭੂਮੀ ਵਿੱਚ ਇੰਡੀਆ ਮੋਬਾਈਲ ਕਾਂਗਰਸ 2025 ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 08th, 10:15 am
ਕੈਬਨਿਟ ਵਿੱਚ ਮੇਰੇ ਸਹਿਯੋਗੀ ਸ਼੍ਰੀ ਜਯੋਤਿਰਾਦਿੱਤਿਆ ਸਿੰਧੀਆ ਜੀ, ਰਾਜ ਮੰਤਰੀ ਸ਼੍ਰੀ ਚੰਦਰ ਸ਼ੇਖਰ ਪੇਮਾਸਾਨੀ ਜੀ, ਵੱਖ-ਵੱਖ ਸੂਬਿਆਂ ਦੇ ਪ੍ਰਤੀਨਿਧ, ਵਿਦੇਸ਼ਾਂ ਤੋਂ ਆਏ ਸਾਡੇ ਮਹਿਮਾਨ, ਟੈਲੀਕਾਮ ਸੈਕਟਰ ਨਾਲ ਜੁੜੇ ਸਾਰੇ ਸਤਿਕਾਰਯੋਗ ਪਤਵੰਤੇ, ਇੱਥੇ ਹਾਜ਼ਰ ਵੱਖ-ਵੱਖ ਕਾਲਜਾਂ ਤੋਂ ਆਏ ਮੇਰੇ ਨੌਜਵਾਨ ਸਾਥੀਓ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੰਡੀਆ ਮੋਬਾਈਲ ਕਾਂਗਰਸ 2025 ਨੂੰ ਸੰਬੋਧਨ ਕੀਤਾ
October 08th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਯਸ਼ੋਭੂਮੀ ਵਿਖੇ ਏਸ਼ੀਆ ਦੇ ਸਭ ਤੋਂ ਵੱਡੇ ਟੈਲੀਕੌਮ, ਮੀਡੀਆ ਅਤੇ ਤਕਨਾਲੋਜੀ ਪ੍ਰੋਗਰਾਮ, ਇੰਡੀਆ ਮੋਬਾਈਲ ਕਾਂਗਰਸ (ਆਈਐੱਮਸੀ) 2025 ਦੇ 9ਵੇਂ ਸੰਸਕਰਣ ਦਾ ਉਦਘਾਟਨ ਕੀਤਾ। ਇੰਡੀਆ ਮੋਬਾਈਲ ਕਾਂਗਰਸ ਦੇ ਵਿਸ਼ੇਸ਼ ਸੰਸਕਰਣ ਵਿੱਚ ਸਾਰੇ ਪਤਵੰਤਿਆਂ ਦਾ ਸਵਾਗਤ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਕਈ ਸਟਾਰਟਅੱਪਸ ਨੇ ਵਿੱਤੀ ਧੋਖਾਧੜੀ ਰੋਕਥਾਮ, ਕੁਆਂਟਮ ਸੰਚਾਰ, 6ਜੀ, ਆਪਟੀਕਲ ਸੰਚਾਰ ਅਤੇ ਸੈਮੀਕੰਡਕਟਰ ਸਮੇਤ ਮਹੱਤਵਪੂਰਨ ਵਿਸ਼ਿਆਂ 'ਤੇ ਪੇਸ਼ਕਾਰੀਆਂ ਕੀਤੀਆਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਜਿਹੇ ਮਹੱਤਵਪੂਰਨ ਵਿਸ਼ਿਆਂ 'ਤੇ ਪੇਸ਼ਕਾਰੀਆਂ ਦੇਖਣ ਨਾਲ ਉਨ੍ਹਾਂ ਦਾ ਵਿਸ਼ਵਾਸ ਮਜ਼ਬੂਤ ਹੁੰਦਾ ਹੈ ਕਿ ਭਾਰਤ ਦਾ ਤਕਨੀਕੀ ਭਵਿੱਖ ਸਮਰੱਥ ਹੱਥਾਂ ਵਿੱਚ ਹੈ। ਉਨ੍ਹਾਂ ਨੇ ਇਸ ਪ੍ਰੋਗਰਾਮ ਅਤੇ ਸਾਰੀਆਂ ਨਵੀਆਂ ਪਹਿਲਕਦਮੀਆਂ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।