ਪ੍ਰਧਾਨ ਮੰਤਰੀ 8 ਅਕਤੂਬਰ ਨੂੰ ਇੰਡੀਆ ਮੋਬਾਈਲ ਕਾਂਗਰਸ ਦੇ 9ਵੇਂ ਸੰਸਕਰਣ ਦਾ ਉਦਘਾਟਨ ਕਰਨਗੇ

October 07th, 10:27 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 8 ਅਕਤੂਬਰ, 2025 ਨੂੰ ਸਵੇਰੇ 9:45 ਵਜੇ ਯਸ਼ੋਭੂਮੀ, ਨਵੀਂ ਦਿੱਲੀ ਵਿਖੇ ਏਸ਼ੀਆ ਦੇ ਸਭ ਤੋਂ ਵੱਡੇ ਟੈਲੀਕੌਮ, ਮੀਡੀਆ ਅਤੇ ਤਕਨਾਲੋਜੀ ਪ੍ਰੋਗਰਾਮ, ਇੰਡੀਆ ਮੋਬਾਈਲ ਕਾਂਗਰਸ (ਆਈਐੱਮਸੀ) 2025 ਦੇ 9ਵੇਂ ਸੰਸਕਰਣ ਦਾ ਉਦਘਾਟਨ ਕਰਨਗੇ।

ਫਿਨਲੈਂਡ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਸਟੱਬ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਦਾ ਟੈਲੀਫੋਨ ਕਾਲ ਕੀਤੀ

August 27th, 08:32 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਫਿਨਲੈਂਡ ਗਣਰਾਜ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਸਟੱਬ ਨੇ ਟੈਲੀਫੋਨ ਕਾਲ ਕੀਤੀ।

ਸੰਯੁਕਤ ਬਿਆਨ: ਭਾਰਤ- ਯੂਰੋਪੀਅਨ ਸੰਘ ਵਪਾਰ ਅਤੇ ਟੈਕਨੋਲੋਜੀ ਪ੍ਰੀਸ਼ਦ ਦੀ ਦੂਜੀ ਮੀਟਿੰਗ, ਨਵੀਂ ਦਿੱਲੀ (28 ਫਰਵਰੀ 2025)

February 28th, 06:25 pm

ਭਾਰਤ-ਯੂਰੋਪੀਅਨ ਸੰਘ ਵਪਾਰ ਅਤੇ ਟੈਕਨੋਲੋਜੀ ਪ੍ਰੀਸ਼ਦ (ਟੀਟੀਸੀ) ਦੀ ਦੂਜੀ ਮੀਟਿੰਗ 28 ਫਰਵਰੀ 2025 ਨੂੰ ਨਵੀਂ ਦਿੱਲੀ ਵਿੱਚ ਹੋਈ। ਭਾਰਤੀ ਪੱਖ ਤੋਂ ਸਹਿ-ਪ੍ਰਧਾਨਗੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ, ਵਣਜ ਅਤੇ ਉਦਯੋਗ ਮੰਤਰੀ ਸ਼੍ਰੀ ਪੀਯੂਸ਼ ਗੋਇਲ ਅਤੇ ਇਲੈਕਟ੍ਰਾਨਿਕਸ ਅਤੇ ਸੂਚਨਾ ਟੈਕਨੋਲੋਜੀ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਨੇ ਕੀਤੀ । ਯੂਰੋਪੀਅਨ ਯੂਨੀਅਨ ਵੱਲੋਂ ਇਸ ਦੀ ਸਹਿ-ਪ੍ਰਧਾਨਗੀ ਟੈਕਨੋਲੋਜੀ ਪ੍ਰਭੂਸੱਤਾ, ਸੁਰੱਖਿਆ ਅਤੇ ਲੋਕਤੰਤਰ ਲਈ ਕਾਰਜਕਾਰੀ ਉਪ-ਪ੍ਰਧਾਨ ਸ਼੍ਰੀਮਤੀ ਹੇਨਾ ਵਿਰਕੂਨੇਨ, ਵਪਾਰ ਅਤੇ ਆਰਥਿਕ ਸੁਰੱਖਿਆ, ਅੰਤਰ-ਸੰਸਥਾਗਤ ਸਬੰਧਾਂ ਅਤੇ ਪਾਰਦਰਸ਼ਿਤਾ ਮਾਮਲੇ ਕਮਿਸ਼ਨਰ ਸ਼੍ਰੀ ਮਾਰੋਸ ਸੇਫੋਵਿਚ, ਅਤੇ ਸਟਾਰਟਅੱਪਸ, ਰਿਸਰਚ ਅਤੇ ਇਨੋਵੇਸ਼ਨ ਮਾਮਲੇ ਕਮਿਸ਼ਨਰ ਸ਼੍ਰੀਮਤੀ ਏਕਾਤੇਰੀਨਾ ਜ਼ਹਰੀਵਾ ਨੇ ਕੀਤੀ।