ਲਖਨਊ ਵਿੱਚ ਰਾਸ਼ਟਰ ਪ੍ਰੇਰਨਾ ਸਥਲ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
December 25th, 06:16 pm
ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ, ਇੱਥੋਂ ਦੇ ਲੋਕ-ਪ੍ਰਸਿੱਧ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸੀਨੀਅਰ ਸਹਿਯੋਗੀ ਅਤੇ ਲਖਨਊ ਦੇ ਸਾਂਸਦ, ਰੱਖਿਆ ਮੰਤਰੀ ਰਾਜਨਾਥ ਸਿੰਘ ਜੀ, ਯੂਪੀ ਭਾਜਪਾ ਦੇ ਪ੍ਰਧਾਨ ਅਤੇ ਕੇਂਦਰ ਵਿੱਚ ਮੰਤਰੀ ਪ੍ਰੀਸ਼ਦ ਦੇ ਮੇਰੇ ਸਾਥੀ ਸ਼੍ਰੀਮਾਨ ਪੰਕਜ ਚੌਧਰੀ ਜੀ, ਸੂਬਾ ਸਰਕਾਰ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ, ਬ੍ਰਜੇਸ਼ ਪਾਠਕ ਜੀ, ਮੌਜੂਦ ਹੋਰ ਮੰਤਰੀ, ਲੋਕਾਂ ਦੇ ਪ੍ਰਤੀਨਿਧੀ, ਦੇਵੀਓ ਅਤੇ ਸੱਜਣੋ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਲਖਨਊ ਵਿੱਚ ਰਾਸ਼ਟਰ ਪ੍ਰੇਰਨਾ ਸਥਲ ਦਾ ਉਦਘਾਟਨ ਕੀਤਾ
December 25th, 05:23 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਲਖਨਊ ਵਿੱਚ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਦੇ ਜੀਵਨ ਅਤੇ ਆਦਰਸ਼ਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਰਾਸ਼ਟਰ ਪ੍ਰੇਰਨਾ ਸਥਲ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਸ਼੍ਰੀ ਅਟਲ ਬਿਹਾਰੀ ਵਾਜਪਈ ਦੀ 101ਵੀਂ ਜਯੰਤੀ 'ਤੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਲਖਨਊ ਦੀ ਧਰਤੀ ਇੱਕ ਨਵੀਂ ਪ੍ਰੇਰਨਾ ਦਾ ਗਵਾਹ ਬਣ ਰਹੀ ਹੈ। ਉਨ੍ਹਾਂ ਨੇ ਦੇਸ਼ ਅਤੇ ਪੂਰੀ ਦੁਨੀਆ ਨੂੰ ਕ੍ਰਿਸਮਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਭਾਰਤ ਵਿੱਚ ਲੱਖਾਂ ਈਸਾਈ ਪਰਿਵਾਰ ਵੀ ਅੱਜ ਇਸ ਤਿਉਹਾਰ ਨੂੰ ਮਨਾ ਰਹੇ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕ੍ਰਿਸਮਸ ਦਾ ਤਿਉਹਾਰ ਸਾਰਿਆਂ ਦੇ ਜੀਵਨ ਵਿੱਚ ਖ਼ੁਸ਼ੀਆਂ ਲਿਆਵੇ, ਇਹ ਸਾਡੀ ਸਭ ਦੀ ਇੱਛਾ ਹੈ।ਮੁੰਬਈ ਵਿੱਚ ਗਲੋਬਲ ਫਿਨਟੈੱਕ ਫੈਸਟ ਦੇ ਛੇਵੇਂ ਐਡੀਸ਼ਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
October 09th, 02:51 pm
ਮਾਣਯੋਗ ਪ੍ਰਧਾਨ ਮੰਤਰੀ ਕੀਰ ਸਟਾਰਮਰ ਜੀ, ਆਰਬੀਆਈ ਗਵਰਨਰ, ਫਿਨਟੈੱਕ ਦੁਨੀਆ ਦੇ ਇਨੋਵੇਟਰਜ਼, ਆਗੂ ਅਤੇ ਨਿਵੇਸ਼ਕ, ਦੇਵੀਓ ਤੇ ਸੱਜਣੋ! ਮੁੰਬਈ ਵਿੱਚ ਤੁਹਾਡਾ ਸਾਰਿਆਂ ਦਾ ਬਹੁਤ-ਬਹੁਤ ਸਵਾਗਤ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ ਵਿੱਚ ਗਲੋਬਲ ਫਿਨਟੈਕ ਫੈਸਟ 2025 ਨੂੰ ਸੰਬੋਧਨ ਕੀਤਾ
October 09th, 02:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ, ਮਹਾਰਾਸ਼ਟਰ ਵਿੱਚ ਗਲੋਬਲ ਫਿਨਟੈਕ ਫੈਸਟ 2025 ਨੂੰ ਸੰਬੋਧਨ ਕੀਤਾ। ਸਾਰਿਆਂ ਦਾ ਨਿੱਘਾ ਸਵਾਗਤ ਕਰਦੇ ਹੋਏ, ਸ਼੍ਰੀ ਮੋਦੀ ਨੇ ਮੁੰਬਈ ਨੂੰ ਊਰਜਾ ਦਾ ਸ਼ਹਿਰ, ਉੱਦਮ ਦਾ ਸ਼ਹਿਰ ਅਤੇ ਬੇਅੰਤ ਸੰਭਾਵਨਾਵਾਂ ਦਾ ਸ਼ਹਿਰ ਦੱਸਿਆ। ਉਨ੍ਹਾਂ ਨੇ ਆਪਣੇ ਦੋਸਤ, ਬਰਤਾਨੀਆ ਦੇ ਪ੍ਰਧਾਨ ਮੰਤਰੀ, ਸ਼੍ਰੀ ਕੀਰ ਸਟਾਰਮਰ ਦਾ ਵਿਸ਼ੇਸ਼ ਤੌਰ 'ਤੇ ਸਵਾਗਤ ਕੀਤਾ ਅਤੇ ਗਲੋਬਲ ਫਿਨਟੈਕ ਫ਼ੈਸਟੀਵਲ ਵਿੱਚ ਉਨ੍ਹਾਂ ਦੀ ਮੌਜੂਦਗੀ ਲਈ, ਅਤੇ ਨਾਲ ਹੀ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਵੱਲੋਂ ਦਿੱਤੇ ਗਏ ਸਮੇਂ ਲਈ ਧੰਨਵਾਦ ਪ੍ਰਗਟ ਕੀਤਾ।ਵੀਡੀਓ ਕਾਨਫ਼ਰੰਸਿੰਗ ਰਾਹੀਂ ਬਿਹਾਰ ਦੀ ਮੁੱਖ ਮੰਤਰੀ ਮਹਿਲਾ ਰੁਜ਼ਗਾਰ ਯੋਜਨਾ ਦੀ ਸ਼ੁਰੂਆਤ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ
September 26th, 11:30 am
ਨਰਾਤਿਆਂ ਦੇ ਇਨ੍ਹਾਂ ਪਵਿੱਤਰ ਦਿਨਾਂ ਵਿੱਚ ਅੱਜ ਮੈਨੂੰ ਬਿਹਾਰ ਦੀ ਮਹਿਲਾ ਸ਼ਕਤੀ ਨਾਲ, ਉਨ੍ਹਾਂ ਦੀਆਂ ਖ਼ੁਸ਼ੀਆਂ ਵਿੱਚ ਸ਼ਾਮਿਲ ਹੋਣ ਦਾ ਮੌਕਾ ਮਿਲਿਆ ਹੈ। ਮੈਂ ਇੱਥੇ ਸਕ੍ਰੀਨ ’ਤੇ ਦੇਖ ਰਿਹਾ ਸੀ, ਲੱਖਾਂ ਮਹਿਲਾਵਾਂ-ਭੈਣਾਂ ਦਿਖ ਰਹੀਆਂ ਹਨ। ਨਰਾਤਿਆਂ ਦੇ ਇਸ ਪਵਿੱਤਰ ਤਿਉਹਾਰ ਦੌਰਾਨ ਤੁਹਾਡੇ ਸਭ ਦੇ ਆਸ਼ੀਰਵਾਦ, ਸਾਡੇ ਸਾਰਿਆਂ ਲਈ ਇੱਕ ਬਹੁਤ ਵੱਡੀ ਤਾਕਤ ਹਨ। ਮੈਂ ਅੱਜ ਤੁਹਾਡਾ ਦਿਲੋਂ ਧੰਨਵਾਦ ਪ੍ਰਗਟ ਕਰਦਾ ਹਾਂ ਅਤੇ ਅੱਜ ਤੋਂ 'ਮੁੱਖ ਮੰਤਰੀ ਮਹਿਲਾ ਰੁਜ਼ਗਾਰ ਯੋਜਨਾ' ਸ਼ੁਰੂ ਕੀਤੀ ਜਾ ਰਹੀ ਹੈ। ਇਸ ਯੋਜਨਾ ਨਾਲ ਹੁਣ ਤੱਕ, ਜਿਵੇਂ ਮੈਨੂੰ ਦੱਸਿਆ ਗਿਆ, 75 ਲੱਖ ਭੈਣਾਂ ਜੁੜ ਚੁੱਕੀਆਂ ਹਨ। ਹੁਣ ਇੱਕੋ ਸਮੇਂ ਇਨ੍ਹਾਂ ਸਾਰੀਆਂ 75 ਲੱਖ ਭੈਣਾਂ ਦੇ ਬੈਂਕ ਖ਼ਾਤਿਆਂ ਵਿੱਚ 10-10 ਹਜ਼ਾਰ ਰੁਪਏ ਭੇਜੇ ਗਏ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਦੀ ਮੁੱਖ ਮੰਤਰੀ ਮਹਿਲਾ ਰੁਜ਼ਗਾਰ ਯੋਜਨਾ ਦੀ ਸ਼ੁਰੂਆਤ ਕੀਤੀ
September 26th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਬਿਹਾਰ ਦੀ ਮੁੱਖ ਮੰਤਰੀ ਮਹਿਲਾ ਰੁਜ਼ਗਾਰ ਯੋਜਨਾ ਦੀ ਸ਼ੁਰੂਆਤ ਕੀਤੀ। ਇਸ ਮੌਕੇ 'ਤੇ ਮੌਜੂਦ ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਨਰਾਤਿਆਂ ਦੇ ਸ਼ੁਭ ਮੌਕੇ 'ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਬਿਹਾਰ ਦੀਆਂ ਮਹਿਲਾਵਾਂ ਨਾਲ ਇਸ ਤਿਉਹਾਰ ਵਿੱਚ ਸ਼ਾਮਿਲ ਹੋਣ 'ਤੇ ਖ਼ੁਸ਼ੀ ਪ੍ਰਗਟ ਕੀਤੀ। ਉਨ੍ਹਾਂ ਨੇ ਕਿਹਾ ਕਿ ਅੱਜ ਮੁੱਖ ਮੰਤਰੀ ਮਹਿਲਾ ਰੁਜ਼ਗਾਰ ਯੋਜਨਾ ਦੀ ਸ਼ੁਰੂਆਤ ਹੋ ਰਹੀ ਹੈ। ਸ਼੍ਰੀ ਮੋਦੀ ਨੇ ਦੱਸਿਆ ਕਿ 75 ਲੱਖ ਮਹਿਲਾਵਾਂ ਪਹਿਲਾਂ ਹੀ ਇਸ ਪਹਿਲਕਦਮੀ ਨਾਲ ਜੁੜ ਚੁੱਕੀਆਂ ਹਨ। ਉਨ੍ਹਾਂ ਨੇ ਐਲਾਨ ਕੀਤਾ ਕਿ ਇਨ੍ਹਾਂ 75 ਲੱਖ ਮਹਿਲਾਵਾਂ ਵਿੱਚੋਂ ਹਰੇਕ ਦੇ ਬੈਂਕ ਖਾਤਿਆਂ ਵਿੱਚ ਇੱਕੋ ਸਮੇਂ 10,000 ਰੁਪਏ ਟ੍ਰਾਂਸਫਰ ਕੀਤੇ ਜਾ ਚੁੱਕੇ ਹਨ।ਗ੍ਰੇਟਰ ਨੋਇਡਾ ਵਿੱਚ ਉੱਤਰ ਪ੍ਰਦੇਸ਼ ਅੰਤਰਰਾਸ਼ਟਰੀ ਵਪਾਰ ਸ਼ੋਅ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
September 25th, 10:22 am
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਯੂਪੀ ਸਰਕਾਰ ਦੇ ਮੰਤਰੀ, ਯੂਪੀ ਭਾਜਪਾ ਦੇ ਪ੍ਰਧਾਨ ਭੁਪੇਂਦਰ ਚੌਧਰੀ ਜੀ, ਉਦਯੋਗ ਜਗਤ ਦੇ ਸਾਰੇ ਸਾਥੀਓ, ਹੋਰ ਪਤਵੰਤੇ ਸੱਜਣੋ, ਭੈਣੋਂ ਤੇ ਭਰਾਵੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿੱਚ ਉੱਤਰ ਪ੍ਰਦੇਸ਼ ਕੌਮਾਂਤਰੀ ਵਪਾਰ ਸ਼ੋਅ ਨੂੰ ਸੰਬੋਧਨ ਕੀਤਾ
September 25th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿੱਚ ਉੱਤਰ ਪ੍ਰਦੇਸ਼ ਕੌਮਾਂਤਰੀ ਵਪਾਰ ਸ਼ੋਅ 2025 ਦਾ ਉਦਘਾਟਨ ਕਰਦੇ ਹੋਏ ਇਸ ਮੇਲੇ ਵਿੱਚ ਹਿੱਸਾ ਲੈਣ ਵਾਲੇ ਸਾਰੇ ਵਪਾਰੀਆਂ, ਨਿਵੇਸ਼ਕਾਂ, ਉੱਦਮੀਆਂ ਅਤੇ ਨੌਜਵਾਨ ਭਾਗੀਦਾਰਾਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਖ਼ੁਸ਼ੀ ਪ੍ਰਗਟ ਕੀਤੀ ਕਿ ਇਸ ਆਯੋਜਨ ਵਿੱਚ 2,200 ਤੋਂ ਵੱਧ ਪ੍ਰਦਰਸ਼ਕ ਆਪਣੇ ਉਤਪਾਦਾਂ ਅਤੇ ਸੇਵਾਵਾਂ ਦਾ ਪ੍ਰਦਰਸ਼ਨ ਕਰ ਰਹੇ ਹਨ। ਸ਼੍ਰੀ ਮੋਦੀ ਨੇ ਜ਼ਿਕਰ ਕੀਤਾ ਕਿ ਇਸ ਵਾਰ ਦੇ ਸ਼ੋਅ ਵਿੱਚ ਰੂਸ ਭਾਈਵਾਲ ਦੇਸ਼ ਹੈ ਅਤੇ ਇਹ ਸਮੇਂ ਦੀ ਕਸੌਟੀ ’ਤੇ ਖਰੀ ਉੱਤਰੀ ਸਾਂਝੀਦਾਰੀ ਨੂੰ ਹੋਰ ਮਜ਼ਬੂਤ ਬਣਾਉਂਦਾ ਹੈ। ਉਨ੍ਹਾਂ ਨੇ ਇਸ ਆਯੋਜਨ ਲਈ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਸਰਕਾਰ ਦੇ ਸਹਿਯੋਗੀਆਂ ਅਤੇ ਹੋਰ ਹਿੱਤਧਾਰਕਾਂ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸ਼ੋਅ ਦਾ ਆਯੋਜਨ ਪੰਡਿਤ ਦੀਨਦਿਆਲ ਉਪਾਧਿਆਏ ਦੀ ਜਨਮ ਵਰ੍ਹੇਗੰਢ ਦੇ ਨਾਲ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨੇ ਦੇਸ਼ ਨੂੰ ਅਖ਼ੀਰ ’ਤੇ ਖੜ੍ਹੇ ਵਿਅਕਤੀ ਨੂੰ ਉੱਚਾ ਚੁੱਕਣ ਲਈ ਅੰਤਯੋਦਯ ਦੇ ਰਾਹ 'ਤੇ ਅਗਵਾਈ ਕੀਤੀ। ਉਨ੍ਹਾਂ ਨੇ ਕਿਹਾ ਕਿ ਅੰਤਯੋਦਯ ਦਾ ਮਤਲਬ ਹੈ ਇਹ ਯਕੀਨੀ ਬਣਾਉਣਾ ਕਿ ਵਿਕਾਸ ਸਭ ਤੋਂ ਗ਼ਰੀਬ ਵਿਅਕਤੀ ਤੱਕ ਪਹੁੰਚੇ ਅਤੇ ਹਰ ਤਰ੍ਹਾਂ ਦੇ ਵਿਤਕਰੇ ਨੂੰ ਖ਼ਤਮ ਕਰੇ। ਉਨ੍ਹਾਂ ਨੇ ਕਿਹਾ ਕਿ ਭਾਰਤ ਹੁਣ ਸਮਾਵੇਸ਼ੀ ਵਿਕਾਸ ਦਾ ਇਹੀ ਮਾਡਲ ਦੁਨੀਆ ਵਿੱਚ ਪੇਸ਼ ਕਰ ਰਿਹਾ ਹੈ।ਨਵੀਂ ਦਿੱਲੀ ਦੇ ਕਰਤਵਯ ਪਥ ‘ਤੇ ਕਰਤਵਯ ਭਵਨ ਦੇ ਉਦਘਾਟਨ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 06th, 07:00 pm
ਕੇਂਦਰ ਸਰਕਾਰ ਵਿੱਚ ਮੰਤਰੀਮੰਡਲ (ਕੈਬਨਿਟ) ਦੇ ਸਾਰੇ ਸਾਥੀ, ਉਪਸਥਿਤ ਮਾਣਯੋਗ ਸਾਂਸਦਗਣ, ਸਰਕਾਰ ਦੇ ਸਾਰੇ ਕਰਮਚਾਰੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ !ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਕਰਤਵਯ ਪਥ ‘ਤੇ ਕਰਤਵਯ ਭਵਨ (Kartavya Bhavan) ਦੇ ਉਦਘਾਟਨ ਪ੍ਰੋਗਰਾਮ ਨੂੰ ਸੰਬੋਧਨ ਕੀਤਾ
August 06th, 06:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਕਰਤਵਯ ਪਥ ‘ਤੇ ਕਰਤਵਯ ਭਵਨ-3 (Kartavya Bhavan-3) ਉਦਘਾਟਨ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ ਉਨ੍ਹਾਂ ਨੇ ਕਿਹਾ ਕਿ ਕ੍ਰਾਂਤੀ ਦਾ ਅਗਸਤ ਮਹੀਨਾ 15 ਅਗਸਤ ਤੋਂ ਪਹਿਲੇ ਇੱਕ ਹੋਰ ਇਤਿਹਾਸਕ ਮਹੱਤਵਪੂਰਨ ਉਪਲਬਧੀ ਲੈ ਕੇ ਆਇਆ ਹੈ। ਉਨ੍ਹਾਂ ਨੇ ਇਸ ਬਾਤ ‘ਤੇ ਪ੍ਰਕਾਸ਼ ਪਾਇਆ ਕਿ ਭਾਰਤ ਇੱਕ ਤੋਂ ਬਾਅਦ ਇੱਕ ਆਧੁਨਿਕ ਭਾਰਤ ਦੇ ਨਿਰਮਾਣ ਨਾਲ ਜੁੜੀਆਂ ਪ੍ਰਮੁੱਖ ਉਪਲਬਧੀਆਂ ਦਾ ਗਵਾਹ ਬਣ ਰਿਹਾ ਹੈ। ਸ਼੍ਰੀ ਮੋਦੀ ਨੇ ਨਵੀਂ ਦਿੱਲੀ ਦਾ ਉਲੇਖ ਕਰਦੇ ਹੋਏ, ਹਾਲ ਦੇ ਇਨਫ੍ਰਾਸਟ੍ਰਕਚਰਲ ਲੈਂਡਮਾਰਕਸ: ਕਰਤਵਯ ਪਥ, ਨਵੇਂ ਸੰਸਦ ਭਵਨ, ਨਵੇਂ ਰੱਖਿਆ ਦਫ਼ਤਰ ਕੰਪਲੈਕਸ, ਭਾਰਤ ਮੰਡਪਮ, ਯਸ਼ੋਭੂਮੀ, ਸ਼ਹੀਦਾਂ ਨੂੰ ਸਮਰਪਿਤ ਰਾਸ਼ਟਰੀ ਯੁੱਧ ਸਮਾਰਕ, ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਪ੍ਰਤਿਮਾ ਅਤੇ ਹੁਣ ਕਰਤਵਯ ਭਵਨ ਨੂੰ ਸੂਚੀਬੱਧ ਕੀਤਾ। ਇਸ ਬਾਤ ‘ਤੇ ਬਲ ਦਿੰਦੇ ਹੋਏ ਕਿ ਇਹ ਕੇਵਲ ਨਵੀਆਂ ਇਮਾਰਤਾਂ ਜਾਂ ਨਿਯਮਿਤ ਬੁਨਿਆਦੀ ਢਾਂਚੇ ਨਹੀਂ ਹਨ, ਪ੍ਰਧਾਨ ਮੰਤਰੀ ਨੇ ਕਿਹਾ ਕਿ ਅੰਮ੍ਰਿਤ ਕਾਲ (Amrit Kaal) ਵਿੱਚ, ਵਿਕਸਿਤ ਭਾਰਤ ਨੂੰ ਆਕਾਰ ਦੇਣ ਵਾਲੀਆਂ ਨੀਤੀਆਂ ਇਨ੍ਹਾਂ ਹੀ ਢਾਂਚਿਆਂ ਵਿੱਚ ਤਿਆਰ ਕੀਤੀਆਂ ਜਾਣਗੀਆਂ ਅਤੇ ਆਉਣ ਵਾਲੇ ਦਹਾਕਿਆਂ ਵਿੱਚ, ਰਾਸ਼ਟਰ ਦੀ ਦਿਸ਼ਾ ਇਨ੍ਹਾਂ ਸੰਸਥਾਨਾਂ ਤੋਂ ਨਿਰਧਾਰਿਤ ਕੀਤੀ ਜਾਵੇਗੀ। ਉਨ੍ਹਾਂ ਨੇ ਕਰਤਵਯ ਭਵਨ ਦੇ ਉਦਘਾਟਨ ‘ਤੇ ਸਾਰੇ ਨਾਗਰਿਕਾਂ ਨੂੰ ਵਧਾਈਆਂ ਦਿੱਤੀ ਅਤੇ ਇਸ ਦੇ ਨਿਰਮਾਣ ਵਿੱਚ ਲਗੇ ਇੰਜੀਨੀਅਰਾਂ ਅਤੇ ਸ਼੍ਰਮਜੀਵੀਆਂ (Shramjeevis) ਦਾ ਵੀ ਆਭਾਰ ਵਿਅਕਤ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 46ਵੇਂ ਪ੍ਰਗਤੀ ਸੰਵਾਦ ਦੀ ਪ੍ਰਧਾਨਗੀ ਕੀਤੀ
April 30th, 08:41 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਗਤੀ ਦੇ 46ਵੇਂ ਐਡੀਸ਼ਨ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪ੍ਰਗਤੀ, ਕੇਂਦਰ ਅਤੇ ਰਾਜ ਸਰਕਾਰਾਂ ਨੂੰ ਸ਼ਾਮਲ ਕਰਦੇ ਹੋਏ ਸਰਗਰਮ ਸ਼ਾਸਨ ਅਤੇ ਸਮੇਂ ‘ਤੇ ਲਾਗੂਕਰਨ ਲਈ ਇੱਕ ਆਈਸੀਟੀ ਅਧਾਰਿਤ ਬਹੁ-ਮਾਡਲ ਪਲੈਟਫਾਰਮ ਹੈ।ਗੁਜਰਾਤ ਦੇ ਸੂਰਤ ਵਿੱਚ ਸੂਰਤ ਖੁਰਾਕ ਸੁਰੱਖਿਆ ਸੈਚੂਰੇਸ਼ਨ ਅਭਿਯਾਨ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 07th, 05:34 pm
ਮੰਚ ‘ਤੇ ਵਿਰਾਜਮਾਨ ਗੁਜਰਾਤ ਦੇ ਲੋਕਪ੍ਰਿਅ ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ, ਕੇਂਦਰੀ ਕੈਬਨਿਟ ਵਿੱਚ ਮੇਰੇ ਸਾਥੀ ਸ਼੍ਰੀ ਸੀ.ਆਰ.ਪਾਟਿਲ ਜੀ, ਰਾਜ ਸਰਕਾਰ ਦੇ ਮੰਤਰੀਗਣ, ਇੱਥੇ ਮੌਜੂਦ ਸਾਰੇ ਜਨ ਪ੍ਰਤੀਨਿਧੀਗਣ ਅਤੇ ਸੂਰਤ ਦੇ ਮੇਰੇ ਭਾਈਓ ਅਤੇ ਭੈਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੂਰਤ ਖੁਰਾਕ ਸੁਰੱਖਿਆ ਸੰਤ੍ਰਿਪਤਾ ਅਭਿਯਾਨ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ
March 07th, 05:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੂਰਤ ਦੇ ਲਿੰਬਾਯਤ ਵਿੱਚ ਸੂਰਤ ਖੁਰਾਕ ਸੁਰੱਖਿਆ ਸੰਤ੍ਰਿਪਤਾ ਅਭਿਯਾਨ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਨੇ 2.3 ਲੱਖ ਤੋਂ ਵੱਧ ਲਾਭਾਰਥੀਆਂ ਨੂੰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਦੇ ਤਹਿਤ ਲਾਭ ਵੀ ਵੰਡੇ। ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਸੂਰਤ ਸ਼ਹਿਰ ਦੀ ਵਿਲੱਖਣ ਭਾਵਨਾ ‘ਤੇ ਜ਼ੋਰ ਦਿੱਤਾ,ਅਤੇ ਕੰਮ ਅਤੇ ਦਾਨ ਦੀ ਇਸ ਦੀ ਮਜ਼ਬੂਤ ਨੀਂਹ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਦੇ ਸਾਰ ਨੂੰ ਭੁਲਾਇਆ ਨਹੀਂ ਜਾ ਸਕਦਾ, ਕਿਉਂਕਿ ਇਸ ਦੀ ਪਹਿਚਾਣ ਸਮੂਹਿਕ ਸਮਰਥਨ ਅਤੇ ਸਾਰਿਆਂ ਦੇ ਵਿਕਾਸ ਦਾ ਉਤਸਵ ਮਨਾਉਣ ਨਾਲ ਹੁੰਦੀ ਹੈ।ਭਾਰਤ-ਸ੍ਰੀਲੰਕਾ ਸੰਯੁਕਤ ਬਿਆਨ: ਸਾਂਝੇ ਭਵਿੱਖ ਦੇ ਲਈ ਸਾਂਝੇਦਾਰੀ ਨੂੰ ਹੁਲਾਰਾ
December 16th, 03:26 pm
16 ਦਸੰਬਰ 2024 ਨੂੰ ਭਾਰਤ ਦੇ ਗਣਰਾਜ ਦੀ ਸਰਕਾਰੀ ਯਾਤਰਾ (State Visit) ਦੇ ਦੌਰਾਨ ਸ੍ਰੀਲੰਕਾ ਦੇ ਰਾਸ਼ਟਰਪਤੀ ਮਹਾਮਹਿਮ ਅਨੁਰਾ ਕੁਮਾਰਾ ਦਿਸਾਨਾਯਕਾ ਦੀ ਭਾਰਤ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਨਰੇਂਦਰ ਮੋਦੀ ਦੇ ਨਾਲ ਨਵੀਂ ਦਿੱਲੀ ਵਿੱਚ ਹੋਈ ਬੈਠਕ ਵਿੱਚ ਵਿਆਪਕ ਅਤੇ ਲਾਭਦਾਇਕ ਚਰਚਾ ਹੋਈ।Cabinet approves the Digital Agriculture Mission today with an outlay of Rs. 2817 Crore, including the central share of Rs. 1940 Crore
September 02nd, 06:30 pm
The Union Cabinet Committee chaired by the Prime Minister Shri Narendra Modi approved the Digital Agriculture Mission today with an outlay of Rs. 2817 Crore, including the central share of Rs. 1940 Crore.Many people want India and its government to remain weak so that they can take advantage of it: PM in Ballari
April 28th, 02:28 pm
Prime Minister Narendra Modi launched the poll campaign in full swing for the NDA in Karnataka. He addressed a mega rally in Ballari. In Ballari, the crowd appeared highly enthusiastic to hear from their favorite leader. PM Modi remarked, “Today, as India advances rapidly, there are certain countries and institutions that are displeased by it. A weakened India, a feeble government, suits their interests. In such circumstances, these entities used to manipulate situations to their advantage. Congress, too, thrived on rampant corruption, hence they were content. However, the resolute BJP government does not succumb to pressure, thus posing challenges to such forces. I want to convey to Congress and its allies, regardless of their efforts... India will continue to progress, and so will Karnataka.”People who refuse the invitation of Lord Ram's glory will now be rejected by the country: PM Modi in Uttara Kannada
April 28th, 11:30 am
Speaking at the second rally in Uttara Kannada, PM Modi said, “On one side there are those in hunger of vote bank disrespected the Ram temple. On the other side, there is an Ansari family, Iqbal Ansari whose entire family fought the case against Ram Temple for three generations but when the Supreme Court's verdict came, he accepted it. The trustees of Ram Temple when invited the Ansari, he attended the 'Pran Pratistha'.PM Modi addresses public meetings in Belagavi, Uttara Kannada, Davanagere & Ballari, Karnataka
April 28th, 11:00 am
Prime Minister Narendra Modi today launched the poll campaign in full swing for the NDA in Karnataka. He addressed back-to-back mega rallies in Belagavi, Uttara Kannada, Davanagere and Ballari. PM Modi stated, “When India progresses, everyone becomes happy. But the Congress has been so indulged in 'Parivarhit' that it gets perturbed by every single developmental stride India makes.”PM Modi addresses public meetings in Madhya Pradesh’s Satna, Chhatarpur & Neemuch
November 09th, 11:00 am
The political landscape in Madhya Pradesh is buzzing as Prime Minister Narendra Modi takes centre-stage with his numerous campaign rallies ahead of the assembly election. Today, the PM addressed huge public gatherings in Satna, Chhatarpur & Neemuch. PM Modi said, “Your one vote has done such wonders that the courage of the country’s enemies has shattered. Your one vote is going to form the BJP government here again. Your one vote will strengthen Modi in Delhi.”NDA today stands for N-New India, D-Developed Nation and A-Aspiration of people and regions: PM Modi
July 18th, 08:31 pm
PM Modi during his address at the ‘NDA Leaders Meet’ recalled the role of Atal ji, Advani ji and the various other prominent leaders in shaping the NDA Alliance and providing it the necessary direction and guidance. PM Modi also acknowledged and congratulated all on the completion of 25 years since the establishment of NDA in 1998.