ਏਬੀਪੀ ਨੈੱਟਵਰਕ ਇੰਡੀਆ @2047 ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

ਏਬੀਪੀ ਨੈੱਟਵਰਕ ਇੰਡੀਆ @2047 ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

May 06th, 08:04 pm

ਅੱਜ ਸਵੇਰ ਤੋਂ ਹੀ ਭਾਰਤ ਮੰਡਪਮ ਦਾ ਇਹ ਪਲੈਟਫਾਰਮ ਇੱਕ ਜੀਵੰਤ ਪਲੈਟਫਾਰਮ ਬਣਿਆ ਹੋਇਆ ਹੈ। ਹੁਣ ਮੈਨੂੰ ਤੁਹਾਡੀ ਟੀਮ ਨੂੰ ਮਿਲਣ ਦਾ ਮੌਕਾ ਮਿਲਿਆ ਕੁਝ ਮਿੰਟਾਂ ਦੇ ਲਈ। ਇਹ ਸਮਿਟ ਬਹੁਤ ਵਿਭਿੰਨਤਾ ਨਾਲ ਭਰੀ ਰਹੀ ਹੈ। ਕਈ ਮਹਾਨੁਭਾਵਾਂ ਨੇ ਇਸ ਸਮਿਟ ਵਿੱਚ ਰੰਗ ਭਰੇ ਹਨ। ਮੈਨੂੰ ਵਿਸ਼ਵਾਸ ਹੈ ਕਿ ਤੁਹਾਡੇ ਸਾਰਿਆਂ ਦਾ ਵੀ ਅਨੁਭਵ ਬਹੁਤ ਹੀ ਚੰਗਾ ਰਿਹਾ ਹੋਵੇਗਾ। ਇਸ ਸਮਿਟ ਵਿੱਚ ਬਹੁਤ ਵੱਡੀ ਸੰਖਿਆ ਵਿੱਚ ਨੌਜਵਾਨਾਂ ਅਤੇ ਮਹਿਲਾਵਾਂ ਦੀ ਮੌਜੂਦਗੀ, ਇਹ ਆਪਣੇ ਆਪ ਵਿੱਚ ਸ਼ਾਇਦ ਇਸ ਦਾ ਯੂਨੀਕਨੇਸ ਬਣ ਗਿਆ ਹੈ। ਖਾਸ ਤੌਰ ‘ਤੇ ਸਾਡੀਆਂ ਡ੍ਰੋਨ ਦੀਦੀਆਂ ਨੇ, ਲਖਪਤੀ ਦੀਦੀਆਂ ਨੇ ਜੋ ਆਪਣੇ ਅਨੁਭਵ ਸਾਂਝੇ ਕੀਤੇ, ਜਦੋਂ ਮੈਂ ਇਨ੍ਹਾਂ ਸਭ Anchors ਨੂੰ ਮਿਲਿਆ ਹੁਣ, ਮੈਂ ਦੇਖ ਰਿਹਾ ਸੀ, ਇੰਨੇ ਉਮੰਗ ਨਾਲ ਉਹ ਆਪਣਾ ਅਨੁਭਵ ਦੱਸ ਰਹੇ ਸਨ, ਉਨ੍ਹਾਂ ਦੇ ਇੱਕ-ਇੱਕ dialogue ਉਨ੍ਹਾਂ ਨੂੰ ਯਾਦ ਸਨ। ਯਾਨੀ ਆਪਣੇ ਆਪ ਵਿੱਚ ਇਹ ਬਹੁਤ ਪ੍ਰੇਰਿਤ ਕਰਨ ਵਾਲਾ ਅਵਸਰ ਰਿਹਾ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਬੀਪੀ ਨੈੱਟਵਰਕ ਇੰਡੀਆ@2047 ਸਮਿਟ ਨੂੰ ਸੰਬੋਧਤ ਕੀਤਾ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਬੀਪੀ ਨੈੱਟਵਰਕ ਇੰਡੀਆ@2047 ਸਮਿਟ ਨੂੰ ਸੰਬੋਧਤ ਕੀਤਾ

May 06th, 08:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਏਬੀਪੀ ਨੈੱਟਵਰਕ ਇੰਡੀਆ@2047 ਸਮਿਟ ਵਿੱਚ ਹਿੱਸਾ ਲਿਆ। ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਭਾਰਤ ਮੰਡਪਮ ਵਿੱਚ ਅੱਜ ਸਵੇਰ ਤੋਂ ਹੀ ਪ੍ਰੋਗਰਾਮ ਦੀ ਚਹਿਲ-ਪਹਿਲ ਬਣੀ ਹੋਇਆ ਹੈ। ਉਨ੍ਹਾਂ ਨੇ ਆਯੋਜਨ ਦਲ ਦੇ ਨਾਲ ਆਪਣੀ ਗੱਲਬਾਤ ਦਾ ਜ਼ਿਕਰ ਕੀਤਾ ਅਤੇ ਸਮਿਟ ਦੀ ਸਮ੍ਰਿੱਧ ਵਿਭਿੰਨਤਾ ’ਤੇ ਚਾਨਣਾ ਪਾਇਆ। ਉਨ੍ਹਾਂ ਨੇ ਕਈ ਉੱਘੀਆਂ ਸ਼ਖ਼ਸੀਅਤਾਂ ਦੀ ਭਾਗੀਦਾਰੀ ਦੇ ਲਈ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਪ੍ਰੋਗਰਾਮ ਦੀ ਗਤੀਸ਼ੀਲਤਾ ਵਿੱਚ ਯੋਗਦਾਨ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਸਾਰੇ ਹਾਜ਼ਰੀਨ ਲੋਕਾਂ ਦਾ ਅਨੁਭਵ ਬੇਹੱਦ ਸਕਾਰਾਤਮਕ ਰਿਹਾ। ਸਮਿਟ ਵਿੱਚ ਨੌਜਵਾਨਾਂ ਅਤੇ ਮਹਿਲਾਵਾਂ ਦੀ ਵੱਡੀ ਮੌਜੂਦਗੀ 'ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਨੇ ਖਾਸ ਤੌਰ 'ਤੇ ਡਰੋਨ ਦੀਦੀਆਂ ਅਤੇ ਲਖਪਤੀ ਦੀਦੀਆਂ ਦੁਆਰਾ ਸਾਂਝੇ ਕੀਤੇ ਗਏ ਪ੍ਰੇਰਕ ਤਜ਼ਰਬਿਆਂ ’ਤੇ ਚਾਨਣਾ ਪਾਇਆ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਕਹਾਣੀਆਂ ਪ੍ਰੇਰਨਾ ਦਾ ਸਰੋਤ ਹਨ।