ਨਵਾ ਰਾਏਪੁਰ ਵਿੱਚ ਸ਼ਾਂਤੀ ਸਿਖਰ- ਬ੍ਰਹਮ ਕੁਮਾਰੀਜ਼ ਮੈਡੀਟੇਸ਼ਨ ਸੈਂਟਰ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

November 01st, 11:15 am

ਵਿਕਸਿਤ ਭਾਰਤ ਦੀ ਇਸ ਮਹੱਤਵਪੂਰਨ ਯਾਤਰਾ ਵਿੱਚ ਬ੍ਰਹਮ-ਕੁਮਾਰੀਜ਼ ਵਰਗੀ ਸੰਸਥਾ ਦੀ ਬਹੁਤ ਵੱਡੀ ਭੂਮਿਕਾ ਹੈ। ਮੇਰੀ ਤਾਂ ਖ਼ੁਸ਼ਕਿਸਮਤੀ ਰਹੀ ਹੈ ਕਿ, ਮੈਂ ਦਹਾਕਿਆਂ ਤੋਂ ਤੁਹਾਡੇ ਸਾਰਿਆਂ ਨਾਲ ਜੁੜਿਆ ਹੋਇਆ ਹਾਂ। ਮੈਂ ਇੱਥੇ ਮਹਿਮਾਨ ਨਹੀਂ ਹਾਂ; ਮੈਂ ਤੁਹਾਡਾ ਹੀ ਹਾਂ। ਮੈਂ ਇਸ ਅਧਿਆਤਮਿਕ ਅੰਦੋਲਨ ਨੂੰ ਬੋਹੜ ਦੇ ਰੁੱਖ ਵਾਂਗ ਫੈਲਦੇ ਦੇਖਿਆ ਹੈ। 2011 ਵਿੱਚ ਅਹਿਮਦਾਬਾਦ ਵਿੱਚ ਫਿਊਚਰ ਆਫ਼ ਪਾਵਰ, ਉਹ ਪ੍ਰੋਗਰਾਮ, 2012 ਵਿੱਚ ਸੰਸਥਾ ਦੀ ਸਥਾਪਨਾ ਦੇ 75ਵੀਂ ਵਰ੍ਹੇਗੰਢ, 2013 ਵਿੱਚ ਪ੍ਰਯਾਗਰਾਜ ਦਾ ਪ੍ਰੋਗਰਾਮ, ਆਬੂ ਜਾਣਾ ਹੋਵੇ ਜਾਂ ਗੁਜਰਾਤ ਵਿੱਚ ਪ੍ਰੋਗਰਾਮ ਵਿੱਚ ਜਾਣਾ ਹੋਵੇ, ਇਹ ਤਾਂ ਮੇਰੇ ਲਈ ਬਹੁਤ ਰੁਟੀਨ ਜਿਹਾ ਬਣ ਗਿਆ ਸੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਦੇ ਨਵਾ ਰਾਏਪੁਰ ਵਿੱਚ ਸ਼ਾਂਤੀ ਸ਼ਿਖਰ–ਮੈਡੀਟੇਸ਼ਨ ਸੈਂਟਰ ਦੇ ਉਦਘਾਟਨ ਮੌਕੇ ਬ੍ਰਹਮ-ਕੁਮਾਰੀਆਂ ਨੂੰ ਸੰਬੋਧਨ ਕੀਤਾ

November 01st, 11:00 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਛੱਤੀਸਗੜ੍ਹ ਦੇ ਨਵਾ ਰਾਏਪੁਰ ਵਿੱਚ ਅਧਿਆਤਮਿਕ ਸਿੱਖਿਆ, ਸ਼ਾਂਤੀ ਅਤੇ ਧਿਆਨ ਦੇ ਆਧੁਨਿਕ ਕੇਂਦਰ ਸ਼ਾਂਤੀ ਸ਼ਿਖਰ ਦੇ ਉਦਘਾਟਨ ਮੌਕੇ ਬ੍ਰਹਮ-ਕੁਮਾਰੀਆਂ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ 'ਤੇ ਕਿਹਾ ਕਿ ਅੱਜ ਦਾ ਦਿਨ ਬਹੁਤ ਹੀ ਖ਼ਾਸ ਹੈ ਕਿਉਂਕਿ ਛੱਤੀਸਗੜ੍ਹ ਆਪਣੇ ਗਠਨ ਦੇ 25 ਸਾਲ ਪੂਰੇ ਕਰ ਰਿਹਾ ਹੈ। ਉਨ੍ਹਾਂ ਇਸ ਗੱਲ ਦਾ ਜ਼ਿਕਰ ਕੀਤਾ ਕਿ ਛੱਤੀਸਗੜ੍ਹ ਦੇ ਨਾਲ-ਨਾਲ, ਝਾਰਖੰਡ ਅਤੇ ਉੱਤਰਾਖੰਡ ਨੇ ਵੀ ਆਪਣੇ ਸਥਾਪਨਾ ਦੇ 25 ਸਾਲ ਪੂਰੇ ਕਰ ਲਏ ਹਨ। ਉਨ੍ਹਾਂ ਕਿਹਾ ਕਿ ਦੇਸ਼ ਭਰ ਦੇ ਕਈ ਹੋਰ ਸੂਬਿਆਂ ਅੱਜ ਆਪਣਾ ਸਥਾਪਨਾ ਦਿਵਸ ਮਨਾ ਰਹੇ ਹਨ। ਸ਼੍ਰੀ ਮੋਦੀ ਨੇ ਇਨ੍ਹਾਂ ਸਾਰੇ ਸੂਬਿਆਂ ਦੇ ਨਿਵਾਸੀਆਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ 'ਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ, ਸੂਬਿਆਂ ਦੇ ਵਿਕਾਸ ਨਾਲ ਰਾਸ਼ਟਰ ਦੀ ਤਰੱਕੀ ਨੂੰ ਹੁਲਾਰਾ ਮਿਲਣ ਵਾਲੇ ਮਾਰਗ-ਦਰਸ਼ਕ ਸਿਧਾਂਤ ਤੋਂ ਪ੍ਰੇਰਿਤ ਹੋ ਕੇ ਅਸੀਂ ਇੱਕ ਵਿਕਸਿਤ ਭਾਰਤ ਦੇ ਨਿਰਮਾਣ ਦੇ ਮਿਸ਼ਨ ਵਿੱਚ ਸਰਗਰਮੀ ਨਾਲ ਲੱਗੇ ਹੋਏ ਹਾਂ।

ਪ੍ਰਧਾਨ ਮੰਤਰੀ ਨੇ ਸ਼੍ਰੀ ਮੇਘਨਾਦ ਦੇਸਾਈ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ

July 29th, 10:44 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਤਿਸ਼ਠਿਤ ਚਿੰਤਕ, ਲੇਖਕ ਅਤੇ ਅਰਥਸ਼ਾਸਤਰੀ, ਸ਼੍ਰੀ ਮੇਘਨਾਦ ਦੇਸਾਈ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ ਹੈ।