ਪ੍ਰਧਾਨ ਮੰਤਰੀ ਨੇ ਮਿਆਂਮਾਰ ਦੇ ਰਾਸ਼ਟਰਪਤੀ ਯੂ ਮਿਨ ਆਂਗ ਹਲਾਈਂਗ ਨਾਲ ਗੱਲਬਾਤ ਕੀਤੀ

June 01st, 08:09 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਿਆਂਮਾਰ ਦੇ ਰਾਸ਼ਟਰਪਤੀ ਯੂ ਮਿਨ ਆਂਗ ਹਲਾਈਂਗ ਨਾਲ ਸਾਰਥਕ ਗੱਲਬਾਤ ਕੀਤੀ।

ਮਿਆਂਮਾਰ ਦੇ ਰਾਸ਼ਟਰਪਤੀ ਦੇ ਭਾਰਤ ਦੇ ਸਰਕਾਰੀ ਦੌਰੇ ਦੌਰਾਨ ਭਾਰਤ-ਮਿਆਂਮਾਰ ਦਾ ਸਾਂਝਾ ਬਿਆਨ

June 01st, 07:16 pm

ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ ਉੱਤੇ ਮਿਆਂਮਾਰ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਯੂ ਮਿਨ ਆਂਗ ਹਲਾਈਂਗ 30 ਮਈ ਤੋਂ 3 ਜੂਨ, 2026 ਤੱਕ ਭਾਰਤ ਦੇ ਆਪਣੇ ਪਹਿਲੇ ਅਧਿਕਾਰਤ ਦੌਰੇ ’ਤੇ ਹਨ।

ਭਾਰਤ ਅਤੇ ਵੀਅਤਨਾਮ ਵਿਚਾਲੇ ਵਿਆਪਕ ਰਣਨੀਤਕ ਭਾਈਵਾਲੀ ਵਧਾਉਣ ਬਾਰੇ ਸਾਂਝਾ ਬਿਆਨ

May 06th, 05:24 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਵੀਅਤਨਾਮ ਦੇ ਰਾਸ਼ਟਰਪਤੀ ਅਤੇ ਵੀਅਤਨਾਮੀ ਕਮਿਊਨਿਸਟ ਪਾਰਟੀ ਦੀ ਕੇਂਦਰੀ ਕਮੇਟੀ ਦੇ ਜਨਰਲ ਸਕੱਤਰ ਸ਼੍ਰੀ ਤੋ ਲਮ 5 ਤੋਂ 7 ਮਈ, 2026 ਤੱਕ ਭਾਰਤ ਦੇ ਸਰਕਾਰੀ ਦੌਰੇ 'ਤੇ ਹਨ। ਰਾਸ਼ਟਰਪਤੀ ਤੋ ਲਮ ਦੇ ਨਾਲ ਇੱਕ ਉੱਚ-ਪੱਧਰੀ ਵਫ਼ਦ ਅਤੇ ਵੱਡਾ ਵਪਾਰਕ ਵਫ਼ਦ ਵੀ ਭਾਰਤ ਆਇਆ ਹੈ।

ਸਮਝੌਤਿਆਂ ਦੀ ਸੂਚੀ: ਵੀਅਤਨਾਮ ਦੇ ਰਾਸ਼ਟਰਪਤੀ ਦੀ ਭਾਰਤ ਦੀ ਰਾਜਕੀ ਯਾਤਰਾ

May 06th, 03:44 pm

ਆਈਆਰਈਐੱਲ (ਇੰਡੀਆ) ਲਿਮਟਿਡ ਅਤੇ ਵੀਅਤਨਾਮ ਦੇ ਇੰਸਟੀਚਿਊਟ ਫਾਰ ਟੈਕਨੋਲੋਜੀ ਆਫ ਰੇਡੀਓਐਕਟਿਵ ਐਂਡ ਰੇਅਰ ਐਲੀਮੈਂਟਸ (ਆਈਟੀਆਰਆਰਈ) ਵਿਚਾਲੇ ਆਪਸੀ ਸਹਿਯੋਗ ਬਾਰੇ ਸਮਝੌਤਾ ਪੱਤਰ

ਵੀਅਤਨਾਮ ਦੇ ਰਾਸ਼ਟਰਪਤੀ ਸ਼੍ਰੀ ਤੋ ਲਮ ਨਾਲ ਪ੍ਰਧਾਨ ਮੰਤਰੀ ਵੱਲੋਂ ਸਾਂਝੀ ਪ੍ਰੈੱਸ ਮਿਲਣੀ ਨੂੰ ਸੰਬੋਧਨ ਦਾ ਪੰਜਾਬੀ ਅਨੁਵਾਦ

May 06th, 01:00 pm

ਇਸ ਤੋਂ ਇਲਾਵਾ, ਉਨ੍ਹਾਂ ਨੇ ਆਪਣੀ ਭਾਰਤ ਯਾਤਰਾ ਦੀ ਸ਼ੁਰੂਆਤ ਬੋਧ ਗਯਾ ਤੋਂ ਕੀਤੀ ਹੈ। ਇਹ ਸਾਡੇ ਦੋਵੇਂ ਦੇਸ਼ਾਂ ਦੀ ਸਾਂਝੀ ਸਭਿਆਚਾਰਕ ਅਤੇ ਅਧਿਆਤਮਕ ਪਰੰਪਰਾ ਨੂੰ ਦਰਸਾਉਂਦਾ ਹੈ। ਉਨ੍ਹਾਂ ਦੀ ਇਸ ਯਾਤਰਾ ਅਤੇ ਸਾਡੀਆਂ ਸਾਰਥਕ ਚਰਚਾਵਾਂ ਨਾਲ, ਅਸੀਂ ਆਪਣੀ ਆਪਸੀ ਗੁੱਡਵਿੱਲ ਨੂੰ ਕਈ ਠੋਸ ਨਤੀਜਿਆਂ ਵਿੱਚ ਬਦਲ ਰਹੇ ਹਾਂ।

ਭਾਰਤ–ਕੋਰੀਆ ਗਣਰਾਜ ਵਿਸ਼ੇਸ਼ ਰਣਨੀਤਕ ਭਾਈਵਾਲੀ ਲਈ ਸਾਂਝਾ ਰਣਨੀਤਕ ਵਿਜ਼ਨ

April 20th, 10:53 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ ’ਤੇ ਕੋਰੀਆ ਗਣਰਾਜ (ਆਰਓਕੇ) ਦੇ ਰਾਸ਼ਟਰਪਤੀ ਮਹਾਮਹਿਮ ਲੀ ਜੇ ਮਿਯੁੰਗ ਨੇ 19 ਤੋਂ 21 ਅਪ੍ਰੈਲ, 2026 ਤੱਕ ਭਾਰਤ ਦਾ ਸਰਕਾਰੀ ਦੌਰਾ ਕੀਤਾ, ਜੋ ਕਿਸੇ ਕੋਰੀਆਈ ਰਾਸ਼ਟਰਪਤੀ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਭਾਰਤ ਦਾ ਸਭ ਤੋਂ ਜਲਦੀ ਕੀਤਾ ਗਿਆ ਦੌਰਾ ਹੈ। ਰਾਸ਼ਟਰਪਤੀ ਲੀ ਜੇ ਮਿਯੁੰਗ ਦੇ ਨਾਲ ਮੰਤਰੀਆਂ, ਸੀਨੀਅਰ ਅਧਿਕਾਰੀਆਂ ਅਤੇ ਕੋਰੀਆਈ ਕੰਪਨੀਆਂ ਦੇ ਪ੍ਰਮੁੱਖ ਮੁੱਖ ਕਾਰਜਕਾਰੀ ਅਧਿਕਾਰੀਆਂ ਸਮੇਤ ਇੱਕ ਉੱਚ ਪੱਧਰੀ ਪ੍ਰਤੀਨਿਧੀ ਮੰਡਲ ਵੀ ਸੀ।

ਅਸਾਮ ਦੇ ਸਿਲਚਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

March 14th, 11:10 am

ਸੱਭਿਆਚਾਰ, ਹੌਸਲੇ ਅਤੇ ਜੀਵਿਤਤਾ ਨਾਲ ਭਰਪੂਰ ਬਰਾਕ ਘਾਟੀ ਦੇ ਤੁਸੀਂ ਸਾਰੇ ਪਰਿਵਾਰਕ ਮੈਂਬਰਾਂ ਵਿਚਾਲੇ ਆਉਣਾ ਬਹੁਤ ਹੀ ਖ਼ਾਸ ਤਜਰਬਾ ਹੁੰਦਾ ਹੈ। ਸਿਲਚਰ ਨੂੰ ਤਾਂ ਬਰਾਕ ਘਾਟੀ ਦਾ ਮੁੱਖ ਦੁਆਰ (ਗੇਟਵੇਅ) ਕਿਹਾ ਜਾਂਦਾ ਹੈ। ਇਹ ਉਹ ਥਾਂ ਹੈ ਜਿੱਥੇ ਇਤਿਹਾਸ, ਭਾਸ਼ਾ, ਸੱਭਿਆਚਾਰ ਅਤੇ ਉੱਦਮ ਨੇ ਮਿਲ ਕੇ ਆਪਣੀ ਵੱਖਰੀ ਪਛਾਣ ਬਣਾਈ ਹੈ। ਇੱਥੇ ਬੰਗਾਲੀ ਬੋਲੀ ਜਾਂਦੀ ਹੈ, ਅਸਾਮੀ ਦੀ ਗੂੰਜ ਸੁਣਾਈ ਦਿੰਦੀ ਹੈ ਅਤੇ ਹੋਰ ਕਬਾਇਲੀ ਪਰੰਪਰਾਵਾਂ ਵੀ ਵੱਧਦੀਆਂ-ਫੁੱਲਦੀਆਂ ਹਨ। ਇੱਥੇ ਇੰਨੀ ਵੰਨ-ਸੁਵੰਨਤਾ ਨੂੰ ਆਪਣੀ ਤਾਕਤ ਬਣਾ ਕੇ ਤੁਸੀਂ ਸਾਰੇ ਭਾਈਚਾਰੇ ਨਾਲ, ਪਿਆਰ ਨਾਲ, ਇਸ ਪੂਰੇ ਖੇਤਰ ਦਾ ਵਿਕਾਸ ਕਰ ਰਹੇ ਹੋ। ਇਹ ਬਰਾਕ ਘਾਟੀ ਦੀ ਬਹੁਤ ਵੱਡੀ ਸਮਰੱਥਾ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਸਿਲਚਰ ਵਿੱਚ 23,550 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ

March 14th, 10:45 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਸਿਲਚਰ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸੱਭਿਆਚਾਰ ਅਤੇ ਜੀਵਿਤਤਾ ਨਾਲ ਭਰਪੂਰ ਬਰਾਕ ਘਾਟੀ ਦਾ ਦੌਰਾ ਕਰਨਾ ਉਨ੍ਹਾਂ ਲਈ ਹਮੇਸ਼ਾ ਇੱਕ ਖ਼ਾਸ ਤਜਰਬਾ ਹੁੰਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਿਲਚਰ ਇਸ ਘਾਟੀ ਦਾ ਮੁੱਖ ਦੁਆਰ ਹੈ, ਜਿੱਥੇ ਇਤਿਹਾਸ ਅਤੇ ਭਾਸ਼ਾ ਦਾ ਸੁਮੇਲ ਇੱਕ ਵਿਲੱਖਣ ਖੇਤਰੀ ਪਛਾਣ ਬਣਾਉਂਦਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਸ ਖੇਤਰ ਦੀ ਤਾਕਤ ਇਸ ਦੀ ਵਿਭਿੰਨਤਾ (ਵੰਨ-ਸੁਵੰਨਤਾ) ਵਿੱਚ ਹੈ, ਜਿੱਥੇ ਬੰਗਾਲੀ, ਅਸਾਮੀ ਅਤੇ ਆਦਿਵਾਸੀ ਪਰੰਪਰਾਵਾਂ ਆਪਸੀ ਪਿਆਰ ਨਾਲ ਵੱਧ-ਫੁੱਲ ਰਹੀਆਂ ਹਨ। ਸ਼੍ਰੀ ਮੋਦੀ ਨੇ ਕਿਹਾ, ਬਰਾਕ ਘਾਟੀ ਦੀ ਵਿਭਿੰਨਤਾ ਹੀ ਇਸ ਦੀ ਸਭ ਤੋਂ ਵੱਡੀ ਪੂੰਜੀ ਹੈ, ਜੋ ਇੱਥੋਂ ਦੇ ਨਾਗਰਿਕਾਂ ਵਿੱਚ ਭਾਈਚਾਰੇ ਦੀ ਭਾਵਨਾ ਨੂੰ ਵਧਾਉਂਦੀ ਹੈ।

ਅਸਾਮ ਵਿੱਚ ਕਾਜ਼ੀਰੰਗਾ ਐਲੀਵੇਟਿਡ ਕਾਰੀਡੋਰ ਪ੍ਰੋਜੈਕਟ ਦੇ ਭੂਮੀ ਪੂਜਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

January 18th, 11:30 am

ਮੌਸਮ ਠੰਢਾ ਹੈ, ਪਿੰਡ ਦੂਰ-ਦੂਰ ਹਨ, ਉਸ ਦੇ ਬਾਵਜੂਦ ਵੀ ਜਿੱਥੇ-ਜਿੱਥੇ ਮੇਰੀ ਨਜ਼ਰ ਪਹੁੰਚ ਰਹੀ ਹੈ, ਲੋਕ ਹੀ ਲੋਕ ਨਜ਼ਰ ਆ ਰਹੇ ਹਨ। ਤੁਸੀਂ ਇੰਨੀ ਵੱਡੀ ਗਿਣਤੀ ਵਿੱਚ ਸਾਨੂੰ ਅਸ਼ੀਰਵਾਦ ਦੇਣ ਆਏ ਹੋ, ਮੈਂ ਤੁਹਾਡਾ ਬਹੁਤ-ਬਹੁਤ ਧੰਨਵਾਦ ਕਰਦਾ ਹਾਂ। ਅੱਜ ਮੁੜ ਕਾਜ਼ੀਰੰਗਾ ਆਉਣ ਦਾ ਸੁਭਾਗ ਮਿਲਿਆ ਹੈ। ਸੁਭਾਵਿਕ ਹੈ ਮੈਨੂੰ ਆਪਣੀ ਪਿਛਲੀ ਯਾਤਰਾ ਯਾਦ ਆਉਣਾ, ਬਹੁਤ ਸੁਭਾਵਿਕ ਹੈ। ਦੋ ਸਾਲ ਪਹਿਲਾਂ ਕਾਜ਼ੀਰੰਗਾ ਵਿੱਚ ਬਿਤਾਏ ਪਲ, ਮੇਰੀ ਜ਼ਿੰਦਗੀ ਦੇ ਬਹੁਤ ਖ਼ਾਸ ਤਜਰਬਿਆਂ ਵਿੱਚ ਸ਼ਾਮਲ ਹੈ। ਮੈਨੂੰ ਕਾਜ਼ੀਰੰਗਾ ਰਾਸ਼ਟਰੀ ਪਾਰਕ ਵਿੱਚ ਰਾਤ ਰੁਕਣ ਦਾ ਮੌਕਾ ਮਿਲਿਆ ਸੀ ਅਤੇ ਅਗਲੀ ਸਵੇਰ ਹਾਥੀ ਦੀ ਸਫ਼ਾਰੀ ਦੌਰਾਨ ਮੈਂ ਇਸ ਖੇਤਰ ਦੀ ਸੁੰਦਰਤਾ ਨੂੰ ਬਹੁਤ ਨੇੜਿਓਂ ਮਹਿਸੂਸ ਕੀਤਾ ਸੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਕਾਲੀਆਬੋਰ ਵਿੱਚ 6,950 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਾਜ਼ੀਰੰਗਾ ਐਲੀਵੇਟਿਡ ਕੌਰੀਡੋਰ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

January 18th, 11:00 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਕਾਲੀਆਬੋਰ ਵਿੱਚ 6,950 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਾਜ਼ੀਰੰਗਾ ਐਲੀਵੇਟਿਡ ਕੌਰੀਡੋਰ ਪ੍ਰੋਜੈਕਟ (ਐੱਨਐੱਚ-715 ਦੇ ਕਾਲੀਆਬੋਰ-ਨੁਮਾਲੀਗੜ੍ਹ ਖੰਡ ਦਾ 4-ਲੇਨ ਨਿਰਮਾਣ) ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸਭਾ ਨੂੰ ਸੰਬੋਧਨ ਕਰਦਿਆਂ ਸ਼੍ਰੀ ਮੋਦੀ ਨੇ ਜਨਤਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਲੋਕ ਉਨ੍ਹਾਂ ਨੂੰ ਆਸ਼ੀਰਵਾਦ ਦੇਣ ਆਏ ਹਨ ਅਤੇ ਉਹ ਇਸ ਲਈ ਬਹੁਤ ਸ਼ੁਕਰਗੁਜ਼ਾਰ ਹਨ। ਉਨ੍ਹਾਂ ਕਿਹਾ ਕਿ ਕਾਜ਼ੀਰੰਗਾ ਦੀ ਮੁੜ ਯਾਤਰਾ 'ਤੇ ਉਨ੍ਹਾਂ ਨੂੰ ਆਪਣੀ ਪਿਛਲੀ ਯਾਤਰਾ ਦੀਆਂ ਯਾਦਾਂ ਤਾਜ਼ਾ ਹੋ ਗਈਆਂ ਅਤੇ ਯਾਦ ਕੀਤਾ ਕਿ ਦੋ ਸਾਲ ਪਹਿਲਾਂ ਕਾਜ਼ੀਰੰਗਾ ਵਿੱਚ ਬਿਤਾਏ ਪਲ ਉਨ੍ਹਾਂ ਦੇ ਜੀਵਨ ਦੇ ਸਭ ਤੋਂ ਖਾਸ ਤਜਰਬਿਆਂ ਵਿੱਚੋਂ ਸਨ। ਪੀਐੱਮ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਕਾਜ਼ੀਰੰਗਾ ਨੈਸ਼ਨਲ ਪਾਰਕ ਵਿੱਚ ਰਾਤ ਗੁਜ਼ਾਰਨ ਦਾ ਮੌਕਾ ਮਿਲਿਆ ਅਤੇ ਅਗਲੀ ਸਵੇਰ ਹਾਥੀ 'ਤੇ ਸਫਾਰੀ ਦੌਰਾਨ ਉਨ੍ਹਾਂ ਨੇ ਇਸ ਖੇਤਰ ਦੀ ਸੁੰਦਰਤਾ ਨੂੰ ਨੇੜਿਓਂ ਮਹਿਸੂਸ ਕੀਤਾ।

ਗੁਹਾਟੀ ਵਿੱਚ ਇੱਕ ਰਵਾਇਤੀ ਬੋਡੋ ਸਭਿਆਚਾਰਕ ਪ੍ਰੋਗਰਾਮ, ਬਾਗੁਰੁੰਬਾ ਦਹੋਓ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

January 17th, 06:30 pm

ਅਸਾਮ ਦੇ ਰਾਜਪਾਲ ਲਕਸ਼ਮਣ ਪ੍ਰਸਾਦ ਆਚਾਰੀਆ ਜੀ, ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਜੀ, ਕੇਂਦਰ ਵਿੱਚ ਮੇਰੇ ਸਹਿਯੋਗੀ ਸਰਬਾਨੰਦ ਸੋਨੋਵਾਲ ਜੀ, ਪਵਿਤ੍ਰਾ ਮਾਰਗਰੀਟਾ ਜੀ, ਅਸਾਮ ਵਿਧਾਨ ਸਭਾ ਦੇ ਸਪੀਕਰ ਬਿਸ਼ਵਜੀਤ ਦੋਇਮਾਰੀ ਜੀ, ਬੋਡੋਲੈਂਡ ਟੈਰੀਟੋਰਿਅਲ ਕੌਂਸਲ ਦੇ ਚੀਫ਼ ਐਗਜ਼ਿਕਿਊਟਿਵ ਮੈਂਬਰ ਹਾਗ੍ਰਾਮਾ ਮੋਹਿਲਾਰੀ ਜੀ, ਰਾਜ ਸਰਕਾਰ ਦੇ ਮੰਤਰੀ ਸਾਹਿਬਾਨ, ਸਾਰੇ ਸਤਿਕਾਰਯੋਗ ਨਾਗਰਿਕ ਅਤੇ ਅਸਾਮ ਦੇ ਮੇਰੇ ਭਰਾਵੋ ਤੇ ਭੈਣੋ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਗੁਹਾਟੀ ਵਿੱਚ ਬਾਗੁਰੁੰਬਾ ਦਹੋਓ ਸਮਾਗਮ ਨੂੰ ਸੰਬੋਧਨ ਕੀਤਾ

January 17th, 06:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਹਾਟੀ ਦੇ ਸਰੂਸਜਾਈ ਸਟੇਡੀਅਮ ਵਿਖੇ ਬਾਗੁਰੁੰਬਾ ਦਹੋਓ 2026 ਨੂੰ ਸੰਬੋਧਨ ਕੀਤਾ, ਜੋ ਬੋਡੋ ਭਾਈਚਾਰੇ ਦੀ ਖ਼ੁਸ਼ਹਾਲ ਵਿਰਾਸਤ ਦਾ ਜਸ਼ਨ ਮਨਾਉਣ ਵਾਲਾ ਇੱਕ ਇਤਿਹਾਸਕ ਸਭਿਆਚਾਰਕ ਸਮਾਗਮ ਹੈ। ਇਸ ਮੌਕੇ ’ਤੇ ਆਪਣੇ ਸੰਬੋਧਨ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸਾਮ ਦੇ ਸਭਿਆਚਾਰ ਅਤੇ ਬੋਡੋ ਭਾਈਚਾਰੇ ਦੀਆਂ ਪਰੰਪਰਾਵਾਂ ਨੂੰ ਨੇੜਿਓਂ ਦੇਖਣ ਦਾ ਮੌਕਾ ਮਿਲਣਾ ਉਨ੍ਹਾਂ ਦੇ ਲਈ ਸੁਭਾਗ ਦੀ ਗੱਲ ਹੈ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਕੋਈ ਹੋਰ ਪ੍ਰਧਾਨ ਮੰਤਰੀ ਇੰਨੀ ਵਾਰ ਅਸਾਮ ਨਹੀਂ ਆਏ ਹਨ, ਜਿੰਨੀ ਵਾਰ ਉਹ ਆਏ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਇੱਛਾ ਰਹੀ ਹੈ ਕਿ ਅਸਾਮ ਦੀ ਕਲਾ ਅਤੇ ਸਭਿਆਚਾਰ ਨੂੰ ਇੱਕ ਵੱਡਾ ਮੰਚ ਮਿਲੇ ਅਤੇ ਸ਼ਾਨਦਾਰ ਜਸ਼ਨਾਂ ਰਾਹੀਂ ਇਸ ਪੂਰੇ ਦੇਸ਼ ਅਤੇ ਦੁਨੀਆ ਭਰ ਵਿੱਚ ਮਾਨਤਾ ਮਿਲੇ।

ਅਸਾਮ ਦੇ ਗੁਹਾਟੀ ਵਿੱਚ ਲੋਕਪ੍ਰਿਆ ਗੋਪੀਨਾਥ ਬਾਰਦੋਲੋਈ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

December 20th, 03:20 pm

ਮੈਂ ਆਪਣਾ ਭਾਸ਼ਣ ਸ਼ੁਰੂ ਕਰਾਂ ਉਸ ਤੋਂ ਪਹਿਲਾਂ ਮੈਂ ਤੁਹਾਨੂੰ ਸਾਰਿਆਂ ਨੂੰ ਇੱਕ ਬੇਨਤੀ ਕਰਦਾ ਹਾਂ, ਕਿ ਅੱਜ ਜਿੱਤ ਦਾ ਜੋ ਦਿਨ ਹੈ, ਇੱਕ ਤਰ੍ਹਾਂ ਨਾਲ ਵਿਕਾਸ ਦੇ ਜਸ਼ਨ ਦਾ ਦਿਨ ਹੈ ਅਤੇ ਇਹ ਸਿਰਫ਼ ਅਸਾਮ ਨਹੀਂ, ਪੂਰੇ ਉੱਤਰ-ਪੂਰਬ ਦੇ ਵਿਕਾਸ ਦਾ ਜਸ਼ਨ ਹੈ, ਅਤੇ ਇਸ ਲਈ ਮੇਰੀ ਤੁਹਾਨੂੰ ਬੇਨਤੀ ਹੈ ਕਿ ਆਪਣਾ ਮੋਬਾਇਲ ਫੋਨ ਕੱਢੋ, ਉਸ ’ਤੇ ਫਲੈਸ਼ ਲਾਈਟ ਚਾਲੂ ਕਰੋ ਅਤੇ ਸਾਰੇ ਦੇ ਸਾਰੇ ਇਸ ਵਿਕਾਸ ਦੇ ਜਸ਼ਨ ਵਿੱਚ ਭਾਗੀਦਾਰ ਬਣੋ। ਹਰ ਇੱਕ ਦੇ ਮੋਬਾਈਲ ਫੋਨ ਦੀ ਲਾਈਟ ਚੱਲਣੀ ਚਾਹੀਦੀ ਹੈ, ਦੇਖੋ ਤਾੜੀਆਂ ਦੀ ਗੂੰਜ ਨਾਲ ਪੂਰਾ ਦੇਸ਼ ਦੇਖੇਗਾ, ਕਿ ਅਸਾਮ ਵਿਕਾਸ ਦਾ ਜਸ਼ਨ ਮਨਾ ਰਿਹਾ ਹੈ। ਜਦੋਂ ਵਿਕਾਸ ਦਾ ਚਾਨਣ ਪਹੁੰਚਦਾ ਹੈ, ਤਾਂ ਜ਼ਿੰਦਗੀ ਦੀ ਹਰ ਰਾਹ ਨਵੀਆਂ ਉਚਾਈਆਂ ਨੂੰ ਛੂਹਣ ਲੱਗ ਜਾਂਦੀ ਹੈ। ਬਹੁਤ-ਬਹੁਤ ਧੰਨਵਾਦ ਸਭ ਦਾ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਗੁਹਾਟੀ ਵਿੱਚ ਲੋਕਪ੍ਰਿਆ ਗੋਪੀਨਾਥ ਬਾਰਦੋਲੋਈ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਨਵੀਂ ਟਰਮੀਨਲ ਇਮਾਰਤ ਦਾ ਉਦਘਾਟਨ ਕੀਤਾ

December 20th, 03:10 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਹਾਟੀ ਵਿੱਚ ਲੋਕਪ੍ਰਿਆ ਗੋਪੀਨਾਥ ਬਾਰਦੋਲੋਈ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਨਵੀਂ ਟਰਮੀਨਲ ਇਮਾਰਤ ਦਾ ਉਦਘਾਟਨ ਕੀਤਾ। ਅਸਾਮ ਦੀ ਸੰਪਰਕ ਵਿਵਸਥਾ, ਆਰਥਿਕ ਵਿਸਥਾਰ ਅਤੇ ਵਿਸ਼ਵ-ਵਿਆਪੀ ਭਾਗੀਦਾਰੀ ਵਿੱਚ ਇਹ ਇੱਕ ਅਹਿਮ ਪ੍ਰਾਪਤੀ ਹੈ। ਇਸ ਮੌਕੇ 'ਤੇ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਅਸਾਮ ਅਤੇ ਉੱਤਰ-ਪੂਰਬ ਦੇ ਵਿਕਾਸ ਅਤੇ ਤਰੱਕੀ ਦਾ ਤਿਉਹਾਰ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਜਦੋਂ ਤਰੱਕੀ ਦਾ ਚਾਨਣ ਲੋਕਾਂ ਤੱਕ ਪਹੁੰਚਦਾ ਹੈ, ਤਾਂ ਜੀਵਨ ਦੇ ਹਰ ਰਾਹ ’ਤੇ ਨਵੀਆਂ ਉਚਾਈਆਂ ਨੂੰ ਛੂਹਣ ਦਾ ਸਿਲਸਿਲਾ ਸ਼ੁਰੂ ਹੋ ਜਾਂਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸਾਮ ਦੀ ਧਰਤੀ ਨਾਲ ਉਨ੍ਹਾਂ ਦਾ ਡੂੰਘਾ ਲਗਾਅ, ਇੱਥੋਂ ਦੇ ਲੋਕਾਂ ਦਾ ਪਿਆਰ ਅਤੇ ਸਨੇਹ ਅਤੇ ਖ਼ਾਸ ਕਰਕੇ ਅਸਾਮ ਅਤੇ ਉੱਤਰ-ਪੂਰਬ ਦੀਆਂ ਮਾਵਾਂ ਅਤੇ ਭੈਣਾਂ ਦਾ ਪਿਆਰ ਅਤੇ ਅਪਣੱਤ ਉਨ੍ਹਾਂ ਨੂੰ ਲਗਾਤਾਰ ਪ੍ਰੇਰਿਤ ਕਰਦੀ ਹੈ ਅਤੇ ਇਸ ਖੇਤਰ ਦੇ ਵਿਕਾਸ ਲਈ ਸਮੂਹਿਕ ਸੰਕਲਪ ਨੂੰ ਮਜ਼ਬੂਤ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਅਸਾਮ ਦੇ ਵਿਕਾਸ ਵਿੱਚ ਇੱਕ ਨਵਾਂ ਅਧਿਆਇ ਜੁੜ ਰਿਹਾ ਹੈ। ਭਾਰਤ ਰਤਨ ਭੂਪੇਨ ਹਜ਼ਾਰਿਕਾ ਦੇ ਸ਼ਬਦਾਂ ਦਾ ਹਵਾਲਾ ਦਿੰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਇਸਦਾ ਅਰਥ ਹੈ ਕਿ ਤਾਕਤਵਰ ਬ੍ਰਹਮਪੁੱਤਰ ਨਦੀ ਦੇ ਕੰਢੇ ਚਮਕਣਗੇ, ਹਨੇਰੇ ਦੀ ਹਰ ਕੰਧ ਟੁੱਟ ਜਾਵੇਗੀ ਅਤੇ ਇਹ ਯਕੀਨੀ ਤੌਰ 'ਤੇ ਹੋ ਸਕੇਗਾ ਕਿਉਂਕਿ ਇਹ ਰਾਸ਼ਟਰ ਦਾ ਸੰਕਲਪ ਅਤੇ ਦ੍ਰਿੜ੍ਹ ਵਚਨਬੱਧਤਾ ਹੈ।

22ਵੇਂ ਆਸੀਆਨ-ਭਾਰਤ ਸਿਖਰ ਸੰਮੇਲਨ ਦੇ ਦੌਰਾਨ ਪ੍ਰਧਾਨ ਮੰਤਰੀ ਦੀਆਂ ਸ਼ੁਰੂਆਤੀ ਟਿੱਪਣੀਆਂ

October 26th, 02:20 pm

ਆਸੀਆਨ ਦੀ ਸਫ਼ਲ ਪ੍ਰਧਾਨਗੀ ਲਈ ਮੈਂ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨੂੰ ਵਧਾਈ ਦਿੰਦਾ ਹਾਂ। ਭਾਰਤ ਦੇ ਕੰਟਰੀ ਕੋ-ਆਰਡੀਨੇਟਰ ਦੀ ਭੂਮਿਕਾ ਕੁਸ਼ਲਤਾ ਨਾਲ ਨਿਭਾਉਣ 'ਤੇ ਫਿਲੀਪੀਨਜ਼ ਦੇ ਰਾਸ਼ਟਰਪਤੀ ਮਾਰਕੋਸ ਦਾ ਧੰਨਵਾਦ ਕਰਦਾ ਹਾਂ। ਅਤੇ ਆਸੀਆਨ ਦੇ ਨਵੇਂ ਮੈਂਬਰ ਵਜੋਂ ਤਿਮੋਰ-ਲੇਸਤੇ ਦਾ ਸਵਾਗਤ ਕਰਦਾ ਹਾਂ।

ਕੁਆਲਾਲੰਪੁਰ ਵਿੱਚ 22ਵੇਂ ਆਸੀਆਨ-ਭਾਰਤ ਸਿਖਰ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੀ ਭਾਗੀਦਾਰੀ

October 26th, 02:06 pm

22ਵਾਂ ਆਸੀਆਨ-ਭਾਰਤ ਸਿਖਰ ਸੰਮੇਲਨ 26 ਅਕਤੂਬਰ 2024 ਨੂੰ ਕਰਵਾਇਆ ਗਿਆ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਸ ਸਿਖਰ ਸੰਮੇਲਨ ਵਿੱਚ ਵਰਚੁਅਲ ਮਾਧਿਅਮ ਰਾਹੀਂ ਹਿੱਸਾ ਲਿਆ। ਪ੍ਰਧਾਨ ਮੰਤਰੀ ਅਤੇ ਆਸੀਆਨ ਆਗੂਆਂ ਨੇ ਸਾਂਝੇ ਤੌਰ 'ਤੇ ਆਸੀਆਨ-ਭਾਰਤ ਸਬੰਧਾਂ ਵਿੱਚ ਹੋਈ ਤਰੱਕੀ ਦੀ ਸਮੀਖਿਆ ਕੀਤੀ ਅਤੇ ਵਿਆਪਕ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ਕਰਨ ਦੀਆਂ ਪਹਿਲਕਦਮੀਆਂ 'ਤੇ ਚਰਚਾ ਕੀਤੀ। ਇਹ ਭਾਰਤ-ਆਸੀਆਨ ਸਿਖਰ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੀ 12ਵੀਂ ਭਾਗੀਦਾਰੀ ਸੀ।

22ਵੇਂ ਆਸੀਆਨ-ਭਾਰਤ ਸਮਿਟ ਵਿੱਚ ਪ੍ਰਧਾਨ ਮੰਤਰੀ ਦੀ ਸ਼ਮੂਲੀਅਤ

October 25th, 09:48 am

ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦੇ ਸੱਦੇ 'ਤੇ, ਪ੍ਰਧਾਨ ਮੰਤਰੀ ਮੋਦੀ 26 ਅਕਤੂਬਰ, 2025 ਨੂੰ 22ਵੇਂ ਆਸੀਆਨ-ਭਾਰਤ ਸਮਿਟ ਵਿੱਚ ਵਰਚੁਅਲੀ ਸ਼ਾਮਲ ਹੋਣਗੇ। ਪ੍ਰਧਾਨ ਮੰਤਰੀ ਮੋਦੀ ਸਾਡੀ ਐਕਟ ਈਸਟ ਨੀਤੀ ਅਤੇ ਇੰਡੋ-ਪੈਸਿਫਿਕ ਵਿਜ਼ਨ ਦੇ ਅਨੁਸਾਰ, ਆਸੀਆਨ ਨੇਤਾਵਾਂ ਨਾਲ ਆਸੀਆਨ-ਭਾਰਤ ਸਬੰਧਾਂ ਵਿੱਚ ਪ੍ਰਗਤੀ ਦੀ ਸਾਂਝੇ ਤੌਰ 'ਤੇ ਸਮੀਖਿਆ ਕਰਨਗੇ।

ਮਿਜ਼ੋਰਮ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਕਰਨ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ

September 13th, 10:30 am

ਮਿਜ਼ੋਰਮ ਦੇ ਰਾਜਪਾਲ ਵੀ.ਕੇ. ਸਿੰਘ ਜੀ, ਮੁੱਖ ਮੰਤਰੀ ਸ਼੍ਰੀ ਲਾਲਦੁਹੋਮਾ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਸ਼੍ਰੀ ਅਸ਼ਵਿਨੀ ਵੈਸ਼ਣਵ ਜੀ, ਮਿਜ਼ੋਰਮ ਸਰਕਾਰ ਦੇ ਮੰਤਰੀ, ਸੰਸਦ ਮੈਂਬਰ ਅਤੇ ਹੋਰ ਚੁਣੇ ਹੋਏ ਨੁਮਾਇੰਦੇ, ਮਿਜ਼ੋਰਮ ਦੀ ਸ਼ਾਨਦਾਰ ਜਨਤਾ ਨੂੰ ਸ਼ੁਭਕਾਮਨਾਵਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਿਜ਼ੋਰਮ ਦੇ ਆਈਜ਼ੋਲ ਵਿੱਚ 9,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ

September 13th, 10:00 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਿਜ਼ੋਰਮ ਦੇ ਆਈਜ਼ੋਲ ਵਿੱਚ 9000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਹ ਪ੍ਰੋਜੈਕਟ ਰੇਲਵੇ, ਰੋਡ, ਊਰਜਾ, ਖੇਡਾਂ ਸਮੇਤ ਕਈ ਖੇਤਰਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਗੇ। ਵੀਡੀਓ ਕਾਨਫਰੰਸਿੰਗ ਰਾਹੀਂ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਸੁਪਰੀਮ ਭਗਵਾਨ ਪਥੀਅਨ ਨੂੰ ਨਮਨ ਕੀਤਾ, ਜੋ ਨੀਲੇ ਪਹਾੜਾਂ ਦੀ ਸੁੰਦਰ ਧਰਤੀ ਦੀ ਨਿਗਰਾਨੀ ਕਰਦੇ ਹਨ। ਅਫ਼ਸੋਸ ਪ੍ਰਗਟ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਉਹ ਮਿਜ਼ੋਰਮ ਦੇ ਲੇਂਗਪੁਈ ਹਵਾਈ ਅੱਡੇ 'ਤੇ ਮੌਜੂਦ ਸਨ ਅਤੇ ਖਰਾਬ ਮੌਸਮ ਕਾਰਨ ਆਈਜ਼ੋਲ ਵਿੱਚ ਲੋਕਾਂ ਨਾਲ ਸ਼ਾਮਲ ਨਹੀਂ ਹੋ ਸਕੇ। ਹਾਲਾਤਾਂ ਦੇ ਬਾਵਜੂਦ, ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ ਕਿ ਉਹ ਇਸ ਮਾਧਿਅਮ ਰਾਹੀਂ ਵੀ ਲੋਕਾਂ ਦੇ ਪਿਆਰ ਅਤੇ ਸਨੇਹ ਨੂੰ ਮਹਿਸੂਸ ਕਰ ਸਕਦੇ ਹਨ।

ਭਾਰਤ ਸਿੰਗਾਪੁਰ ਸੰਯੁਕਤ ਬਿਆਨ

September 04th, 08:04 pm

ਸਿੰਗਾਪੁਰ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਲਾਰੈਂਸ ਵੋਂਗ ਦੇ ਭਾਰਤ ਗਣਰਾਜ ਦੇ ਅਧਿਕਾਰਤ ਦੌਰੇ ਦੇ ਮੌਕੇ 'ਤੇ ਭਾਰਤ ਅਤੇ ਸਿੰਗਾਪੁਰ ਦਰਮਿਆਨ ਵਿਆਪਕ ਰਣਨੀਤਕ ਸਾਂਝੇਦਾਰੀ ਦੇ ਰੋਡਮੈਪ 'ਤੇ ਸਾਂਝਾ ਬਿਆਨ