ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ
July 09th, 11:15 am
ਸਾਡੀਆਂ ਇਹ ਸਮਾਨਤਾਵਾਂ, ਅਤੇ ਸਾਡਾ ਸਾਂਝਾ ਆਲਮੀ ਨਜ਼ਰੀਆ, ਸਾਨੂੰ ਡੂੰਘੇ ਆਪਸੀ ਵਿਸ਼ਵਾਸ ਨਾਲ ਲਗਾਤਾਰ ਅੱਗੇ ਵਧਣ ਦੀ ਪ੍ਰੇਰਨਾ ਦਿੰਦੇ ਹਨ। ਸਾਡੀ ਵਿਆਪਕ ਰਣਨੀਤਕ ਭਾਈਵਾਲੀ ਨੇ ਪਿਛਲੇ ਕੁਝ ਸਾਲਾਂ ਵਿੱਚ ਬੇਮਿਸਾਲ ਤਰੱਕੀ ਕੀਤੀ ਹੈ। ਅਤੇ ਅੱਜ ਤੀਜੇ ਸਾਲਾਨਾ ਸਿਖਰ ਸੰਮੇਲਨ ਨਾਲ ਸਾਡੇ ਸਹਿਯੋਗ ਵਿੱਚ ਕਈ ਨਵੇਂ ਪਹਿਲੂ ਜੁੜੇ ਹਨ।Third India-Australia Annual Summit Joint Statement
July 09th, 10:58 am
At the invitation of Australian PM Anthony Albanese, PM Modi visited Australia from 8-10 July 2026 for the Third Australia-India Annual Summit in Melbourne. The two leaders reaffirmed their shared commitment to further consolidate and expand the India-Australia Comprehensive Strategic Partnership (CSP) and explore new areas of cooperation for the peace, prosperity and stability of the shared region.ਇੰਡੋਨੇਸ਼ੀਆ ਦੇ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
July 07th, 11:21 am
ਮੈਨੂੰ ਵਿਸ਼ਵਾਸ ਹੈ ਕਿ ਅੱਜ ਤੋਂ ਭਾਰਤ-ਇੰਡੋਨੇਸ਼ੀਆ ਭਾਈਵਾਲੀ ਦਾ ਇੱਕ ਸੁਨਹਿਰੀ ਅਧਿਆਇ ਸ਼ੁਰੂ ਹੋਵੇਗਾ। ਅਤੇ ਇਸ ਸੁਨਹਿਰੀ ਅਧਿਆਇ ਦਾ 21ਵੀਂ ਸਦੀ ਦੀ ਦੁਨੀਆ ਅਤੇ ਪੂਰੀ ਮਨੁੱਖਤਾ ’ਤੇ ਬਹੁਤ ਵੱਡਾ ਸਕਾਰਾਤਮਕ ਅਸਰ ਪਵੇਗਾ।ਪੈਰਿਸ ਵਿੱਚ ਵਿਵਾਟੈੱਕ 2026 ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 18th, 06:15 pm
ਇਸ ਸਾਲ ਭਾਰਤ-ਫ਼ਰਾਂਸ ਨਵੀਨਤਾ ਸਾਲ ਦੀ ਸ਼ੁਰੂਆਤ ਦੇ ਨਾਲ, ਫ਼ਰਾਂਸ ਇੱਕ ਮਹੱਤਵਪੂਰਨ ਪੁਲ ਦੀ ਭੂਮਿਕਾ ਨਿਭਾ ਰਿਹਾ ਹੈ, ਜੋ ਭਾਰਤ ਅਤੇ ਯੂਰਪ ਦੇ ਤਕਨਾਲੋਜੀ ਈਕੋ-ਸਿਸਟਮ ਨੂੰ ਨੇੜੇ ਲਿਆ ਰਿਹਾ ਹੈ। ਕੁਝ ਦਿਨ ਪਹਿਲਾਂ ਨੀਸ ਵਿੱਚ ਆਯੋਜਿਤ ‘ਭਾਰਤ ਇਨੋਵੇਟਸ’ ਤੋਂ ਲੈ ਕੇ ਅੱਜ ਪੈਰਿਸ ਵਿੱਚ ਆਯੋਜਿਤ ਵਿਵਾਟੈੱਕ ਤੱਕ, ਸਾਡੇ ਸਟਾਰਟਅੱਪ ਕਈ ਨਵੀਆਂ ਭਾਈਵਾਲੀਆਂ ਸਥਾਪਿਤ ਕਰ ਰਹੇ ਹਨ।ਪ੍ਰਧਾਨ ਮੰਤਰੀ ਨੇ ਵਿਵਾਟੈੱਕ 2026 ਵਿੱਚ ਹਿੱਸਾ ਲਿਆ
June 18th, 06:00 pm
ਤਕਨਾਲੋਜੀ ਉੱਦਮੀਆਂ, ਸਟਾਰਟਅੱਪਸ, ਨਿਵੇਸ਼ਕਾਂ ਅਤੇ ਉਦਯੋਗ ਜਗਤ ਦੇ ਆਗੂਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਮਨੁੱਖ-ਕੇਂਦ੍ਰਿਤ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਅਤੇ ਮੋਹਰੀ ਤਕਨਾਲੋਜੀਆਂ ਲਈ ਭਾਰਤ ਦੇ ਦ੍ਰਿਸ਼ਟੀਕੋਣ ਅਤੇ ਉੱਭਰਦੀਆਂ ਤਕਨਾਲੋਜੀਆਂ ਦੇ ਖੇਤਰ ਵਿੱਚ ਭਾਰਤ-ਫ਼ਰਾਂਸ ਸਹਿਯੋਗ ਦੇ ਵਧਦੇ ਦਾਇਰੇ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਤਕਨਾਲੋਜੀ ਨੇ ਭਾਰਤ ਵਿੱਚ ਵੱਡੀਆਂ ਤਬਦੀਲੀਆਂ ਨੂੰ ਸੰਭਵ ਬਣਾਇਆ ਹੈ, ਜਿਨ੍ਹਾਂ ਵਿੱਚ ਡਿਜੀਟਲ ਭੁਗਤਾਨ, ਏਆਈ-ਅਧਾਰਿਤ ਖੇਤੀਬਾੜੀ ਤਰੱਕੀ ਤੋਂ ਲੈ ਕੇ ਅਤਿ-ਆਧੁਨਿਕ ਸਪੇਸ ਐਪਲੀਕੇਸ਼ਨਾਂ ਤੱਕ ਸ਼ਾਮਲ ਹਨ। ਮੁੱਖ ਸੰਬੋਧਨ ਤੋਂ ਬਾਅਦ, ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਮੈਕਰੌਂ ਨੇ ਭਾਰਤੀ ਸਟਾਰਟਅੱਪਸ ਅਤੇ ਇਨੋਵੇਟਰਸ ਨਾਲ ਗੱਲਬਾਤ ਕੀਤੀ, ਜੋ ਉਦਯੋਗ, ਸਿਹਤ ਸੰਭਾਲ, ਟਿਕਾਊ ਵਿਕਾਸ ਅਤੇ ਗਤੀਸ਼ੀਲਤਾ ਲਈ ਮੋਹਰੀ ਤਕਨਾਲੋਜੀਆਂ ਅਤੇ ਵਿਹਾਰਕ ਹੱਲਾਂ ਦਾ ਪ੍ਰਦਰਸ਼ਨ ਕਰ ਰਹੇ ਸਨ।ਕੈਬਨਿਟ ਨੇ ਜਨਤਕ ਨਿਜੀ ਭਾਗੀਦਾਰੀ (ਪੀਪੀਪੀ) ਅਧੀਨ ਨਿਜੀ ਭਾਗੀਦਾਰ ਨੂੰ ਸ਼ਾਮਲ ਕਰਦੇ ਹੋਏ ਲੰਬੇ ਸਮੇਂ ਦੇ ਲਾਇਸੈਂਸ ਰਾਹੀਂ ਨਾਗਪੁਰ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਅਪਗ੍ਰੇਡੇਸ਼ਨ ਅਤੇ ਆਧੁਨਿਕੀਕਰਣ ਨੂੰ ਪ੍ਰਵਾਨਗੀ ਦਿੱਤੀ
May 13th, 03:41 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਅੱਜ ਏਅਰਪੋਰਟ ਅਥਾਰਿਟੀ ਆਫ਼ ਇੰਡੀਆ (ਏਏਆਈ) ਦੁਆਰਾ ਐੱਮਆਈਐੱਲ (MIHAN ਇੰਡੀਆ ਲਿਮਿਟੇਡ) ਨੂੰ ਲੀਜ਼ 'ਤੇ ਦਿੱਤੀ ਗਈ ਜ਼ਮੀਨ ਦੀ ਲੀਜ਼ ਮਿਆਦ ਨੂੰ 06.08.2039 ਤੋਂ ਅੱਗੇ ਵਧਾਉਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਤਾਂ ਜੋ ਐੱਮਆਈਐੱਲ ਵਪਾਰਕ ਸੰਚਾਲਨ ਮਿਤੀ (ਸੀਓਡੀ) ਤੋਂ 30 ਵਰ੍ਹਿਆਂ ਲਈ ਨਾਗਪੁਰ ਹਵਾਈ ਅੱਡੇ ਦਾ ਲਾਇਸੈਂਸ ਰਿਆਇਤੀਕਰਤਾ, ਅਰਥਾਤ ਜੀਐੱਮਆਰ ਨਾਗਪੁਰ ਇੰਟਰਨੈਸ਼ਨਲ ਏਅਰਪੋਰਟ ਲਿਮਿਟੇਡ (ਜੀਐੱਨਆਈਏਐੱਲ) ਨੂੰ ਦੇ ਸਕੇ।ਭਾਰਤ ਅਤੇ ਵੀਅਤਨਾਮ ਵਿਚਾਲੇ ਵਿਆਪਕ ਰਣਨੀਤਕ ਭਾਈਵਾਲੀ ਵਧਾਉਣ ਬਾਰੇ ਸਾਂਝਾ ਬਿਆਨ
May 06th, 05:24 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਵੀਅਤਨਾਮ ਦੇ ਰਾਸ਼ਟਰਪਤੀ ਅਤੇ ਵੀਅਤਨਾਮੀ ਕਮਿਊਨਿਸਟ ਪਾਰਟੀ ਦੀ ਕੇਂਦਰੀ ਕਮੇਟੀ ਦੇ ਜਨਰਲ ਸਕੱਤਰ ਸ਼੍ਰੀ ਤੋ ਲਮ 5 ਤੋਂ 7 ਮਈ, 2026 ਤੱਕ ਭਾਰਤ ਦੇ ਸਰਕਾਰੀ ਦੌਰੇ 'ਤੇ ਹਨ। ਰਾਸ਼ਟਰਪਤੀ ਤੋ ਲਮ ਦੇ ਨਾਲ ਇੱਕ ਉੱਚ-ਪੱਧਰੀ ਵਫ਼ਦ ਅਤੇ ਵੱਡਾ ਵਪਾਰਕ ਵਫ਼ਦ ਵੀ ਭਾਰਤ ਆਇਆ ਹੈ।ਭਾਰਤ-ਕੋਰੀਆ ਗਣਰਾਜ ਦਾ ਊਰਜਾ ਸਰੋਤ ਸੁਰੱਖਿਆ ’ਤੇ ਸਾਂਝਾ ਬਿਆਨ
April 20th, 10:56 pm
2. ਸਾਡੀ ਵਿਸ਼ੇਸ਼ ਰਣਨੀਤਕ ਭਾਈਵਾਲੀ ਦਾ ਮੁੱਖ ਅਧਾਰ ਇੱਕ ਲੰਬੇ ਸਮੇਂ ਦੀ ਅਤੇ ਭਰੋਸੇਮੰਦ ਆਰਥਿਕ ਅਤੇ ਊਰਜਾ ਸਰੋਤ ਭਾਈਵਾਲੀ ਹੈ, ਜੋ ਖੁੱਲ੍ਹੇ ਬਾਜ਼ਾਰਾਂ ਅਤੇ ਨਿਯਮਾਂ-ਅਧਾਰਿਤ ਵਪਾਰ ਪ੍ਰਤੀ ਸਾਂਝੀ ਵਚਨਬੱਧਤਾ ’ਤੇ ਅਧਾਰਿਤ ਹੈ ਅਤੇ ਜੋ ਸਾਡੀ ਖ਼ੁਸ਼ਹਾਲੀ ਅਤੇ ਆਰਥਿਕ ਸੁਰੱਖਿਆ ਨੂੰ ਮਜ਼ਬੂਤ ਕਰਦੀ ਹੈ। ਇਸ ਸਮੇਂ ਇਨ੍ਹਾਂ ਸਾਂਝੇ ਸਿਧਾਂਤਾਂ ਦੀ ਮੁੜ ਪੁਸ਼ਟੀ ਕਰਨਾ ਅਤੇ ਮੌਜੂਦਾ ਹਾਲਾਤਾਂ ਦਾ ਉਦਯੋਗਾਂ ਅਤੇ ਬਾਜ਼ਾਰਾਂ ’ਤੇ ਪੈਣ ਵਾਲੇ ਪ੍ਰਭਾਵ ਨੂੰ ਸਮਝਣਾ ਬਹੁਤ ਜ਼ਰੂਰੀ ਹੈ।ਨਤੀਜਿਆਂ ਦੀ ਸੂਚੀ: ਦੱਖਣੀ ਕੋਰੀਆ ਗਣਰਾਜ ਦੇ ਰਾਸ਼ਟਰਪਤੀ ਦੀ ਭਾਰਤ ਦੀ ਸਰਕਾਰੀ ਯਾਤਰਾ
April 20th, 03:57 pm
ਜਹਾਜ਼ ਨਿਰਮਾਣ, ਜਹਾਜ਼ਰਾਨੀ ਅਤੇ ਸਮੁੰਦਰੀ ਲੌਜਿਸਟਿਕਸ ਵਿੱਚ ਭਾਈਵਾਲੀ ਲਈ ਭਾਰਤ-ਦੱਖਣੀ ਕੋਰੀਆ ਵਿਆਪਕ ਢਾਂਚਾਵੀਡੀਓ ਕਾਨਫਰੰਸਿੰਗ ਰਾਹੀਂ ਅਸਾਮ ਦੇ ਕੋਕਰਾਝਾਰ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
March 13th, 03:00 pm
ਮੌਸਮ ਖ਼ਰਾਬ ਹੋਣ ਕਾਰਨ ਮੈਂ ਕੋਕਰਾਝਾਰ ਨਹੀਂ ਆ ਪਾ ਰਿਹਾ ਹਾਂ। ਮੈਂ ਤੁਹਾਡੇ ਸਾਰਿਆਂ ਤੋਂ ਮੁਆਫੀ ਮੰਗਦਾ ਹਾਂ। ਇੱਥੇ ਗੁਹਾਟੀ ਤੋਂ ਹੀ ਤੁਹਾਡੇ ਨਾਲ ਗੱਲਬਾਤ ਕਰਨਾ ਸੰਭਵ ਹੋਇਆ ਹੈ, ਮੈਂ ਦਿੱਲੀ ਤੋਂ ਨਿਕਲਿਆ ਸੀ, ਤੁਹਾਨੂੰ ਕੋਲ ਆਉਣ ਲਈ, ਪਰ ਮੈਨੂੰ ਗੁਹਾਟੀ ਵਿੱਚ ਹੀ ਉਤਰਨਾ ਪਿਆ ਅਤੇ ਹੁਣ ਮੈਂ ਗੁਹਾਟੀ ਤੋਂ ਤੁਹਾਡੇ ਦਰਸ਼ਨ ਵੀ ਕਰ ਰਿਹ ਹਾਂ ਅਤੇ ਤੁਹਾਡੇ ਨਾਲ ਗੱਲ ਵੀ ਕਰ ਰਿਹਾ ਹਾਂ। ਇਸ ਪ੍ਰੋਗਰਾਮ ਨਾਲ ਜੁੜੇ ਅਸਾਮ ਦੇ ਮੁੱਖ ਮੰਤਰੀ ਭਰਾ ਹਿਮੰਤ ਬਿਸਵਾ ਸਰਮਾ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ, ਸਰਬਾਨੰਦ ਸੋਨੋਵਾਲ ਜੀ, ਬੋਡੋਲੈਂਡ ਟੈਰੀਟੋਰੀਅਲ ਕੌਂਸਲ ਦੇ ਮੁੱਖ ਕਾਰਜਕਾਰੀ ਮੈਂਬਰ, ਹਾਗ੍ਰਾਮਾ ਮੋਹਿਲਾਰੀ ਜੀ, ਸਾਡੇ ਨਾਲ ਮੌਜੂਦ ਅਸਾਮ ਦੇ ਰਾਜਪਾਲ ਸ਼੍ਰੀ ਲਕਸ਼ਮਣ ਪ੍ਰਸਾਦ ਆਚਾਰੀਆ ਜੀ, ਅਸਾਮ ਸਰਕਾਰ ਦੇ ਮੰਤਰੀ, ਸੰਸਦ ਮੈਂਬਰ ਅਤੇ ਵਿਧਾਨ ਸਭਾ ਦੇ ਮੈਂਬਰ, ਬੀਟੀਸੀ ਦੇ ਸਾਰੇ ਪ੍ਰਤੀਨਿਧੀ, ਸਮਾਜ ਦੇ ਸਾਰੇ ਬਜ਼ੁਰਗ ਅਤੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਕੋਕਰਾਝਾਰ ਵਿੱਚ 4,570 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
March 13th, 02:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਅਸਾਮ ਦੇ ਕੋਕਰਾਝਾਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਖਰਾਬ ਮੌਸਮ ਕਾਰਨ ਉਹ ਨਿੱਜੀ ਤੌਰ ’ਤੇ ਕੋਕਰਾਝਾਰ ਨਹੀਂ ਆ ਸਕੇ ਅਤੇ ਉਨ੍ਹਾਂ ਨੇ ਮੌਜੂਦ ਨਾਗਰਿਕਾਂ ਤੋਂ ਇਸ ਲਈ ਮੁਆਫੀ ਮੰਗੀ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਦੱਸਿਆ ਕਿ ਉਹ ਗੁਹਾਟੀ ਤੋਂ ਉਨ੍ਹਾਂ ਨਾਲ ਸੰਵਾਦ ਕਰ ਰਹੇ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਬੋਡੋਫਾ ਉਪੇਂਦ੍ਰਨਾਥ ਬ੍ਰਹਮਾ ਅਤੇ ਰੂਪਨਾਥ ਬ੍ਰਹਮਾ ਵਰਗੀਆਂ ਮਹਾਨ ਸ਼ਖਸੀਅਤਾਂ ਨੂੰ ਨਮਨ ਕਰਦੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਦਾ ਆਉਣਾ ਉਨ੍ਹਾਂ ਪ੍ਰਤੀ ਇੱਕ ਕਰਜ਼ ਹੈ, ਜਿਸ ਨੂੰ ਸਮਰਪਿਤ ਸੇਵਾ ਅਤੇ ਖੇਤਰੀ ਵਿਕਾਸ ਰਾਹੀਂ ਚੁਕਾਉਣਾ ਚਾਹੁੰਦੇ ਹਨ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ, ਤੁਹਾਡੀ ਸੇਵਾ ਅਤੇ ਇਸ ਖੇਤਰ ਦੇ ਵਿਕਾਸ ਰਾਹੀਂ ਇਸ ਕਰਜ਼ ਨੂੰ ਚੁਕਾਉਣਾ ਹਮੇਸ਼ਾ ਤੋਂ ਮੇਰਾ ਯਤਨ ਰਿਹਾ ਹੈ।।ਭਾਰਤ-ਕੈਨੇਡਾ ਸੀਈਓ ਫੋਰਮ ਦੌਰਾਨ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਪੰਜਾਬੀ ਅਨੁਵਾਦ
March 02nd, 02:30 pm
ਮਾਣਯੋਗ ਪ੍ਰਧਾਨ ਮੰਤਰੀ ਮਾਰਕ ਕਾਰਨੀ, ਦੋਵਾਂ ਦੇਸ਼ਾਂ ਦੇ ਕਾਰੋਬਾਰੀ ਆਗੂ, ਭੈਣੋ ਅਤੇ ਭਰਾਵੋ, ਨਮਸਕਾਰ!ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
March 02nd, 11:40 am
ਸਾਡੀ ਪਹਿਲੀ ਬੈਠਕ ਤੋਂ ਹੀ ਸਾਡੇ ਸਬੰਧਾਂ ਵਿੱਚ ਇੱਕ ਨਵੀਂ ਊਰਜਾ, ਆਪਸੀ ਵਿਸ਼ਵਾਸ ਅਤੇ ਸਕਾਰਾਤਮਿਕ ਆਈ ਹੈ। ਸਹਿਯੋਗ ਦੇ ਹਰ ਖੇਤਰ ਵਿੱਚ ਵਧ ਰਹੀ ਗਤੀ ਦਾ ਸਿਹਰਾ ਮੈਂ ਆਪਣੇ ਦੋਸਤ ਪ੍ਰਧਾਨ ਮੰਤਰੀ ਕਾਰਨੀ ਨੂੰ ਦਿੰਦਾ ਹਾਂ।ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
February 26th, 03:30 pm
ਮੇਰੇ ਅਤੇ ਭਾਰਤੀ ਵਫ਼ਦ ਦੇ ਨਿੱਘੇ ਸਵਾਗਤ ਲਈ ਦਿਲੋਂ ਮੈਂ ਪ੍ਰਧਾਨ ਮੰਤਰੀ ਨੇਤਨਯਾਹੂ ਦਾ ਇੱਕ ਵਾਰ ਫਿਰ ਦਿਲੋਂ ਧੰਨਵਾਦ ਪ੍ਰਗਟ ਕਰਦਾ ਹਾਂ।ਏਆਈ ਇੰਪੈਕਟ ਸਮਿਟ ਦੌਰਾਨ ਪ੍ਰਧਾਨ ਮੰਤਰੀ ਦੀ ਫਿਨਲੈਂਡ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਪੇਟੇਰੀ ਓਰਪੋ ਨਾਲ ਮੁਲਾਕਾਤ
February 18th, 05:10 pm
ਦੋਵਾਂ ਨੇਤਾਵਾਂ ਨੇ 16ਵੇਂ ਭਾਰਤ-ਯੂਰਪੀ ਸੰਘ ਸਿਖਰ ਸੰਮੇਲਨ ਦੌਰਾਨ 'ਭਾਰਤ-ਯੂਰਪੀ ਸੰਘ ਮੁਕਤ ਵਪਾਰ ਸਮਝੌਤੇ' ਨੂੰ ਨੇਪਰੇ ਚਾੜ੍ਹਨ ਦਾ ਸਵਾਗਤ ਕੀਤਾ, ਜੋ ਸਾਂਝੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਇੱਕ ਪ੍ਰੇਰਕ ਵਜੋਂ ਕੰਮ ਕਰੇਗਾ। ਉਨ੍ਹਾਂ ਨੇ ਭਾਰਤ-ਯੂਰਪੀ ਸੰਘ ਰਣਨੀਤਕ ਭਾਈਵਾਲੀ ਦੀ ਭਾਵਨਾ ਤਹਿਤ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਯਤਨ ਜਾਰੀ ਰੱਖਣ ਦਾ ਵਾਅਦਾ ਕੀਤਾ।ਭਾਰਤ-ਫ਼ਰਾਂਸ ਸਾਂਝਾ ਬਿਆਨ
February 18th, 08:10 am
ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਫ਼ਰਾਂਸ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੁਅਲ ਮੈਕਰੋਨ ਨੇ 17 ਤੋਂ 19 ਫਰਵਰੀ, 2026 ਤੱਕ ਭਾਰਤ ਦੇ ਸਰਕਾਰੀ ਦੌਰੇ ’ਤੇ ਹਨ। ਇਸ ਦਰਮਿਆਨ ਉਨ੍ਹਾਂ ਨੇ 'ਆਰਟੀਫਿਸ਼ੀਅਲ ਇੰਟੈਲੀਜੈਂਸ ਇੰਪੈਕਟ ਸਮਿਟ 2026' ਵਿੱਚ ਹਿੱਸਾ ਲਿਆ। ਇਸ ਦੌਰੇ ਦੌਰਾਨ, ਦੋਵਾਂ ਨੇਤਾਵਾਂ ਨੇ ਦੁਵੱਲੀ ਗੱਲਬਾਤ ਕੀਤੀ ਅਤੇ 17 ਫਰਵਰੀ ਨੂੰ ਮੁੰਬਈ ਵਿੱਚ ਸਾਂਝੇ ਤੌਰ 'ਤੇ 2026 ਭਾਰਤ-ਫ਼ਰਾਂਸ ਨਵੀਨਤਾ ਸਾਲ ਦਾ ਉਦਘਾਟਨ ਕੀਤਾ। ਇਹ ਰਾਸ਼ਟਰਪਤੀ ਮੈਕਰੋਨ ਦਾ ਚੌਥਾ ਭਾਰਤ ਦੌਰਾ ਹੈ ਅਤੇ ਇਹ ਪ੍ਰਧਾਨ ਮੰਤਰੀ ਮੋਦੀ ਦੇ ਫਰਵਰੀ,2025 ਵਿੱਚ ਫ਼ਰਾਂਸ ਦੌਰੇ ਤੋਂ ਬਾਅਦ ਹੋਇਆ ਹੈ।ਸੇਵਾ ਤੀਰਥ ਅਤੇ ਕਰਤੱਵਯ ਭਵਨ-1 ਅਤੇ ਕਰਤੱਵਯ ਭਵਨ-2 ਦੇ ਉਦਘਾਟਨ ਦੇ ਮੌਕੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
February 13th, 06:55 pm
ਕੇਂਦਰ ਸਰਕਾਰ ਦੇ ਸਾਰੇ ਮੰਤਰੀ, ਸਾਰੇ ਸੰਸਦ ਮੈਂਬਰ, ਸਰਕਾਰ ਦੇ ਸਾਰੇ ਕਰਮਚਾਰੀ, ਹੋਰ ਪਤਵੰਤੇ ਅਤੇ ਮੇਰੇ ਪਿਆਰੇ ਸਾਥੀਓ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਸੇਵਾ ਤੀਰਥ ਅਤੇ ਕਰਤੱਵਯ ਭਵਨ-1 ਅਤੇ 2 ਦੇ ਉਦਘਾਟਨ ਸਮਾਗਮ ਨੂੰ ਸੰਬੋਧਨ ਕੀਤਾ
February 13th, 06:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਸੇਵਾ ਤੀਰਥ ਅਤੇ ਕਰਤੱਵਯ ਭਵਨ-1 ਅਤੇ 2 ਦੇ ਉਦਘਾਟਨ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਸਾਰੇ ਇੱਕ ਨਵੇਂ ਇਤਿਹਾਸ ਦੇ ਨਿਰਮਾਣ ਦੇ ਗਵਾਹ ਬਣ ਰਹੇ ਹਨ। ਉਨ੍ਹਾਂ ਉਜਾਗਰ ਕੀਤਾ ਕਿ ਵਿਕਰਮ ਸੰਵਤ 2082, ਫਾਲਗੁਣ ਕ੍ਰਿਸ਼ਨ ਪਕਸ਼ਾ ਦੀ ਵਿਜੈਯਾ ਏਕਾਦਸ਼ੀ, 24 ਮਾਘ, ਸਾਕਾ ਸੰਵਤ 1947, ਜੋ ਕਿ ਮੌਜੂਦਾ ਕਲੰਡਰ ਦੇ ਅਨੁਸਾਰ 13 ਫਰਵਰੀ, 2026 ਹੈ, ਇਹ ਦਿਨ ਭਾਰਤ ਦੀ ਵਿਕਾਸ ਯਾਤਰਾ ਵਿੱਚ ਇੱਕ ਨਵੀਂ ਸ਼ੁਰੂਆਤ ਦਾ ਗਵਾਹ ਬਣਿਆ ਹੈ । ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸ਼ਾਸਤਰਾਂ ਵਿੱਚ ਵਿਜੈ ਏਕਾਦਸ਼ੀ ਦਾ ਬਹੁਤ ਮਹੱਤਵ ਹੈ, ਕਿਉਂਕਿ ਇਸ ਦਿਨ ਲਿਆ ਗਿਆ ਸੰਕਲਪ ਹਮੇਸ਼ਾ ਜਿੱਤ ਵੱਲ ਲੈ ਕੇ ਜਾਂਦਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਵਿਕਸਤ ਭਾਰਤ ਦੇ ਸੰਕਲਪ ਦੇ ਨਾਲ, ਅਸੀਂ ਸਾਰੇ ਸੇਵਾ ਤੀਰਥ ਅਤੇ ਕਰਤੱਵਯ ਭਵਨ ਵਿੱਚ ਪ੍ਰਵੇਸ਼ ਕਰ ਰਹੇ ਹਾਂ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਸ ਟੀਚੇ ਵਿੱਚ ਜਿੱਤ ਪ੍ਰਾਪਤ ਕਰਨ ਲਈ ਦੈਵੀ ਅਸ਼ੀਰਵਾਦ ਸਾਡੇ ਨਾਲ ਹੈ। ਪ੍ਰਧਾਨ ਮੰਤਰੀ ਨੇ ਸੇਵਾ ਤੀਰਥ ਅਤੇ ਇਨ੍ਹਾਂ ਨਵੀਂਆਂ ਇਮਾਰਤਾਂ ਲਈ ਪੀਐਮਓ ਟੀਮ, ਕੈਬਨਿਟ ਸਕੱਤਰੇਤ ਅਤੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਸਮੇਤ ਸਾਰਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਇਨ੍ਹਾਂ ਦੇ ਨਿਰਮਾਣ ਨਾਲ ਜੁੜੇ ਸਾਰੇ ਇੰਜੀਨੀਅਰਾਂ ਅਤੇ ਕਿਰਤੀ ਸਾਥੀਆਂ ਪ੍ਰਤੀ ਆਪਣਾ ਧੰਨਵਾਦ ਪ੍ਰਗਟ ਕੀਤਾ।ਨਤੀਜਿਆਂ ਦੀ ਸੂਚੀ: ਪ੍ਰਧਾਨ ਮੰਤਰੀ ਦੀ ਮਲੇਸ਼ੀਆ ਦੀ ਸਰਕਾਰੀ ਫੇਰੀ
February 08th, 11:05 am
ਭਾਰਤ ਗਣਰਾਜ ਦੀ ਸਰਕਾਰ ਅਤੇ ਮਲੇਸ਼ੀਆ ਸਰਕਾਰ ਵਿਚਕਾਰ ਆਡੀਓ-ਵਿਜ਼ੂਅਲ ਸਹਿ-ਨਿਰਮਾਣ ਇਕਰਾਰਨਾਮਾਮਲੇਸ਼ੀਆ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਸਟੇਟਮੈਂਟ ਦੇ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਵੱਲੋਂ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ
February 08th, 08:35 am
ਸਭ ਤੋਂ ਪਹਿਲਾਂ ਮੈਂ ਆਪਣੇ ਕਰੀਬੀ ਦੋਸਤ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦਾ ਨਿੱਘ ਭਰੇ ਸਵਾਗਤ ਲਈ ਦਿਲੋਂ ਧੰਨਵਾਦ ਕਰਦਾ ਹਾਂ। ਪਿਛਲੇ ਸਾਲ ਮੈਂ ਆਸੀਆਨ ਸੰਮੇਲਨ ਲਈ ਮਲੇਸ਼ੀਆ ਦੀ ਯਾਤਰਾ ਨਹੀਂ ਕਰ ਸਕਿਆ ਸੀ। ਪਰ ਮੈਂ ਆਪਣੇ ਪਿਆਰੇ ਦੋਸਤ ਨਾਲ ਵਾਅਦਾ ਕੀਤਾ ਸੀ ਕਿ ਮੈਂ ਜਲਦੀ ਤੋਂ ਜਲਦੀ ਮਲੇਸ਼ੀਆ ਅਵਾਂਗਾ ਅਤੇ ਅੱਜ ਸਾਲ 2026 ਦੀ ਆਪਣੀ ਪਹਿਲੀ ਵਿਦੇਸ਼ ਯਾਤਰਾ ਵਿੱਚ ਮੈਂ ਮਲੇਸ਼ੀਆ ਆਇਆ ਹਾਂ।