ਪ੍ਰਧਾਨ ਮੰਤਰੀ ਨੇ ਕੁਵੈਤ ਦੇ ਅਮੀਰ ਨਾਲ ਮੁਲਾਕਾਤ ਕੀਤੀ

December 22nd, 05:08 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੁਵੈਤ ਦੇ ਅਮੀਰ, ਮਹਾਮਹਿਮ ਸ਼ੇਖ ਮੇਸ਼ਾਲ ਅਲ - ਅਹਿਮਦ ਅਲ-ਜਬਰ ਅਲ-ਸਬਾਹ (His Highness Sheikh Meshal Al-Ahmad Al-Jaber Al-Sabah) ਨਾਲ ਮੁਲਾਕਾਤ ਕੀਤੀ। ਦੋਹਾਂ ਨੇਤਾਵਾਂ ਦੇ ਦਰਮਿਆਨ ਇਹ ਪਹਿਲੀ ਮੁਲਾਕਾਤ ਸੀ। ਬਾਯਨ ਪੈਲੇਸ (Bayan Palace) ਪਹੁੰਚਣ ‘ਤੇ, ਉਨ੍ਹਾਂ ਦਾ ਰਸਮੀ ਸੁਆਗਤ ਕੀਤਾ ਗਿਆ ਅਤੇ ਕੁਵੈਤ ਦੇ ਪ੍ਰਧਾਨ ਮੰਤਰੀ, ਮਹਾਮਹਿਮ ਅਹਿਮਦ ਅਲ-ਅਬਦੁੱਲ੍ਹਾ ਅਲ-ਅਹਿਮਦ ਅਲ-ਸਬਾਹ (His Highness Ahmad Al-Abdullah Al-Ahmad Al-Sabah) ਨੇ ਉਨ੍ਹਾਂ ਦਾ ਸੁਆਗਤ ਕੀਤਾ।