ਪ੍ਰਧਾਨ ਮੰਤਰੀ ਨੇ ਅਹਿਮਦਾਬਾਦ ਵਿੱਚ ਹੋਏ ਦੁਖਦ ਹਵਾਈ ਜਹਾਜ਼ ਹਾਦਸੇ ਵਿੱਚ ਜ਼਼ਖ਼ਮੀ ਹੋਏ ਲੋਕਾਂ ਨਾਲ ਮੁਲਾਕਾਤ ਕੀਤੀ
June 13th, 02:14 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ ਵਿੱਚ ਹੋਏ ਹਵਾਈ ਜਹਾਜ਼ ਹਾਦਸੇ ਦੇ ਬਾਅਦ ਇੱਥੋਂ ਦਾ ਦੌਰਾ ਕੀਤਾ। ਇਸ ਹਵਾਈ ਜਹਾਜ਼ ਦੁਰਘਟਨਾ ਵਿੱਚ ਕਈ ਲੋਕਾਂ ਦੀ ਮੌਤ ਹੋ ਗਈ । ਪ੍ਰਭਾਵਿਤ ਪਰਿਵਾਰਾਂ ਦੇ ਪ੍ਰਤੀ ਆਪਣੀ ਪੂਰਨ ਸੰਵੇਦਨਾ ਵਿਅਕਤ ਕਰਦੇ ਹੋਏ, ਸ਼੍ਰੀ ਮੋਦੀ ਨੇ ਇਸ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨਾਲ ਮੁਲਾਕਾਤ ਕੀਤੀ, ਜਿਸ ਵਿਚ ਇੱਕ ਮਾਤਰ ਜੀਵਿਤ ਬਚੇ ਇੱਕ ਸੱਜਣ ਭੀ ਸ਼ਾਮਲ ਹਨ। ਪ੍ਰਧਾਨ ਮੰਤਰੀ ਨੇ ਇਸ ਕਠਿਨ ਸਮੇਂ ਵਿੱਚ ਪੂਰੇ ਦੇਸ਼ ਦੇ ਸੰਪੂਰਨ ਭਾਵ ਨਾਲ ਉਨ੍ਹਾਂ ਦੇ ਨਾਲ ਹੋਣ ਦਾ ਭੀ ਭਰੋਸਾ ਦਿੱਤਾ।ਪ੍ਰਧਾਨ ਮੰਤਰੀ ਨੇ ਅਹਿਮਦਾਬਾਦ ਹਵਾਈ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ
June 13th, 10:53 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ ਵਿੱਚ ਹੋਏ ਦੁਖਦ ਹਵਾਈ ਹਾਦਸੇ ਵਿੱਚ ਅਨੇਕ ਲੋਕਾਂ ਦੀ ਮੌਤ ‘ਤੇ ਗਹਿਰਾ ਸੋਗ ਪ੍ਰਗਟਾਇਆ । ਪ੍ਰਧਾਨ ਮੰਤਰੀ ਨੇ ਦੁਖੀ ਪਰਿਵਾਰਾਂ ਦੇ ਪ੍ਰਤੀ ਆਪਣੀਆਂ ਸੰਵੇਦਨਾਵਾਂ ਨੂੰ ਪ੍ਰਗਟ ਕਰਦੇ ਹੋਏ ਕਿਹਾ ਕਿ ਅਸੀਂ ਉਨ੍ਹਾਂ ਦੇ ਇਸ ਅਸਹਿ ਦੁਖ ਅਤੇ ਘਾਟੇ ਨੂੰ ਭਲੀ-ਭਾਂਤ ਸਮਝਦੇ ਹਾਂ।ਪ੍ਰਧਾਨ ਮੰਤਰੀ ਨੇ ਅਹਿਮਦਾਬਾਦ ਤਰਾਸਦੀ ‘ਤੇ ਦੁਖ ਵਿਅਕਤ ਕੀਤਾ, ਤੇਜ਼ ਅਤੇ ਪ੍ਰਭਾਵੀ ਸਹਾਇਤਾ ਦਾ ਭਰੋਸਾ ਦਿੱਤਾ
June 12th, 04:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਹਿਮਦਾਬਾਦ ਵਿੱਚ ਹੋਈ ਦੁਖਦ ਘਟਨਾ ‘ਤੇ ਗਹਿਰਾ ਦੁਖ ਅਤੇ ਸਦਮਾ ਵਿਅਕਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਰਾਸਦੀ ਨੇ ਪੂਰੇ ਦੇਸ਼ ਨੂੰ ਹੈਰਾਨ ਅਤੇ ਦੁਖੀ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਤਰਾਸਦੀ ਇਤਨੀ ਹਿਰਦਾ ਵਿਦਾਰਕ ਹੈ ਕਿ ਇਸ ਨੂੰ ਸ਼ਬਦਾਂ ਵਿੱਚ ਵਿਅਕਤ ਨਹੀਂ ਕੀਤਾ ਜਾ ਸਕਦਾ।