ਨਵੀਂ ਦਿੱਲੀ ਦੇ ਕਰਿਅੱਪਾ ਮੈਦਾਨ ਵਿਖੇ ਐੱਨਸੀਸੀ ਦੀ ਰੈਲੀ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

January 28th, 04:00 pm

ਅੱਜ ਦਾ ਦਿਨ ਸਾਡੇ ਲਈ ਇੱਕ ਵੱਡਾ ਦੁੱਖ ਲੈ ਕੇ ਵੀ ਆਇਆ ਹੈ। ਅੱਜ ਸਵੇਰੇ ਹੀ, ਮਹਾਰਾਸ਼ਟਰ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸਾ ਵਾਪਰਿਆ। ਇਸ ਹਾਦਸੇ ਨੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਜੀ ਅਤੇ ਕੁਝ ਸਾਥੀਆਂ ਨੂੰ ਸਾਡੇ ਤੋਂ ਖੋਹ ਲਿਆ ਹੈ। ਅਜੀਤ ਦਾਦਾ ਨੇ ਮਹਾਰਾਸ਼ਟਰ ਅਤੇ ਦੇਸ਼ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ। ਖ਼ਾਸ ਕਰਕੇ ਪਿੰਡਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਉਨ੍ਹਾਂ ਨੇ ਹਮੇਸ਼ਾ ਅੱਗੇ ਵਧ ਕੇ ਕੰਮ ਕੀਤਾ। ਮੈਂ ਅਜੀਤ ਪਵਾਰ ਜੀ ਦੇ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ। ਜਿਨ੍ਹਾਂ ਸਾਥੀਆਂ ਨੂੰ ਅਸੀਂ ਇਸ ਹਾਦਸੇ ਵਿੱਚ ਗੁਆ ਦਿੱਤਾ ਹੈ, ਇਸ ਦੁੱਖ ਦੀ ਘੜੀ ਵਿੱਚ ਅਸੀਂ ਸਾਰੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਹਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿੱਚ ਸਾਲਾਨਾ ਐੱਨਸੀਸੀ ਪੀਐੱਮ ਰੈਲੀ ਨੂੰ ਸੰਬੋਧਨ ਕੀਤਾ

January 28th, 03:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਕਰਿਅੱਪਾ ਪਰੇਡ ਗ੍ਰਾਊਂਡ ਵਿਖੇ ਸਾਲਾਨਾ ਐੱਨਸੀਸੀ ਪੀ ਐੱਮ ਰੈਲੀ ਨੂੰ ਸੰਬੋਧਨ ਕੀਤਾ। ਐੱਨਸੀਸੀ ਦਿਵਸ ਦੇ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਐੱਨਸੀਸੀ ਅਤੇ ਐੱਨਐੱਸਐੱਸ ਕੈਡਿਟਾਂ, ਝਾਕੀ ਕਲਾਕਾਰਾਂ, ਰਾਸ਼ਟਰੀ ਰੰਗਸ਼ਾਲਾ ਦੇ ਸਾਥੀਆਂ ਅਤੇ ਦੇਸ਼ ਭਰ ਤੋ ਆਏ ਨੌਜਵਾਨ ਭਾਗੀਦਾਰਾਂ ਦਰਮਿਆਨ ਤਾਲਮੇਲ ਪ੍ਰਦਰਸ਼ਨ ਵਿੱਚ ਸਪਸ਼ਟ ਤੌਰ 'ਤੇ ਦਿਖਾਈ ਦੇ ਰਿਹਾ ਸੀ। ਸ਼੍ਰੀ ਮੋਦੀ ਨੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਅੱਜ ਸਵੇਰੇ ਮਹਾਰਾਸ਼ਟਰ ਵਿੱਚ ਹੋਏ ਦੁਖਦਾਈ ਜਹਾਜ਼ ਹਾਦਸੇ ਕਾਰਨ ਇਹ ਦਿਨ ਡੂੰਘਾ ਸੋਗ ਲੈ ਕੇ ਆਇਆ ਹੈ, ਜਿਸ ਵਿੱਚ ਉਪ ਮੁੱਖ ਮੰਤਰੀ ਸ਼੍ਰੀ ਅਜੀਤ ਪਵਾਰ ਜੀ ਅਤੇ ਕੁਝ ਸਾਥੀਆਂ ਦੀ ਜਾਨ ਚਲੀ ਗਈ। ਉਨ੍ਹਾਂ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਅਜੀਤ ਦਾਦਾ ਨੇ ਮਹਾਰਾਸ਼ਟਰ ਅਤੇ ਦੇਸ਼ ਦੇ ਵਿਕਾਸ ਵਿੱਚ, ਖ਼ਾਸ ਕਰਕੇ ਪੇਂਡੂ ਜੀਵਨ ਨੂੰ ਬਿਹਤਰ ਬਣਾਉਣ ਲਈ ਆਪਣੇ ਕੰਮ ਰਾਹੀਂ ਮਹੱਤਵਪੂਰਨ ਯੋਗਦਾਨ ਦਿੱਤਾ। ਉਨ੍ਹਾਂ ਨੇ ਸ਼੍ਰੀ ਅਜੀਤ ਪਵਾਰ ਦੇ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਅਤੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੂਰਾ ਦੇਸ਼ ਇਸ ਹਾਦਸੇ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਦੇ ਨਾਲ ਖੜ੍ਹਾ ਹੈ। ਪ੍ਰਧਾਨ ਮੰਤਰੀ ਨੇ ਦੁੱਖ ਅਤੇ ਸੰਵੇਦਨਾ ਦੇ ਇਸ ਪਲ ਦੇ ਦਰਮਿਆਨ ਇੱਥੇ ਮੌਜੂਦ ਸਾਰੇ ਕੈਡਿਟਾਂ ਨੂੰ, ਜਿਨ੍ਹਾਂ ਵਿੱਚ ਦੋਸਤਾਨਾ ਦੇਸ਼ਾਂ ਦੇ ਕੈਡਿਟ ਵੀ ਸ਼ਾਮਲ ਸਨ, ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਇਸ ਸਾਲ ਮਹਿਲਾ ਵਿਦਿਆਰਥੀਆਂ ਦੀ ਵੱਡੀ ਭਾਗੀਦਾਰੀ ਦੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਬਾਰਾਮਤੀ ਵਿੱਚ ਹੋਏ ਜਹਾਜ਼ ਹਾਦਸੇ ਵਿੱਚ ਜਾਨਾਂ ਗੁਆਉਣ ਵਾਲਿਆਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ

January 28th, 11:22 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਬਾਰਾਮਤੀ ਜ਼ਿਲ੍ਹੇ ਵਿੱਚ ਹੋਏ ਦੁਖਦਾਈ ਜਹਾਜ਼ ਹਾਦਸੇ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ, ਇਸ ਹਾਦਸੇ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਸਾਰੇ ਲੋਕਾਂ ਪ੍ਰਤੀ ਮੇਰੀਆਂ ਸੰਵੇਦਨਾਵਾਂ ਹਨ। ਇਸ ਦੁੱਖ ਦੀ ਘੜੀ ਵਿੱਚ ਸੋਗ ਗ੍ਰਸਤ ਪਰਿਵਾਰਾਂ ਨੂੰ ਤਾਕਤ ਅਤੇ ਹਿੰਮਤ ਮਿਲੇ, ਇਸ ਦੇ ਲਈ ਮੈਂ ਪ੍ਰਾਰਥਨਾ ਕਰਦਾ ਹਾਂ।

ਪ੍ਰਧਾਨ ਮੰਤਰੀ ਨੇ ਸ਼੍ਰੀ ਅਜੀਤ ਪਵਾਰ ਜੀ ਦੇ ਦੇਹਾਂਤ ’ਤੇ ਸੋਗ ਪ੍ਰਗਟ ਕੀਤਾ

January 28th, 11:16 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਅਜੀਤ ਪਵਾਰ ਜੀ ਦੇ ਦੇਹਾਂਤ ’ਤੇ ਸੋਗ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀ ਅਜੀਤ ਪਵਾਰ ਨੂੰ ਮਹਾਰਾਸ਼ਟਰ ਦੇ ਲੋਕਾਂ ਦੀ ਸੇਵਾ ਕਰਨ ਵਿੱਚ ਸਭ ਤੋਂ ਅੱਗੇ ਰਹਿਣ ਵਾਲੇ ਇੱਕ ਮਿਹਨਤੀ ਸ਼ਖ਼ਸੀਅਤ ਵਜੋਂ ਵਿਆਪਕ ਤੌਰ ’ਤੇ ਸਤਿਕਾਰਿਆ ਜਾਂਦਾ ਸੀ। ਪ੍ਰਸ਼ਾਸਨਿਕ ਮਾਮਲਿਆਂ ਦੀ ਉਨ੍ਹਾਂ ਦੀ ਸਮਝ ਅਤੇ ਗ਼ਰੀਬਾਂ ਅਤੇ ਦੱਬੇ-ਕੁਚਲੇ ਲੋਕਾਂ ਨੂੰ ਸਸ਼ਕਤ ਬਣਾਉਣ ਦਾ ਉਨ੍ਹਾਂ ਦਾ ਜਨੂਨ ਵੀ ਸ਼ਲਾਘਾਯੋਗ ਸੀ। ਸ਼੍ਰੀ ਮੋਦੀ ਨੇ ਕਿਹਾ, ਉਨ੍ਹਾਂ ਦਾ ਬੇਵਕਤੀ ਦੇਹਾਂਤ ਬਹੁਤ ਦੁਖਦਾਈ ਅਤੇ ਹੈਰਾਨ ਕਰਨ ਵਾਲਾ ਹੈ। ਉਨ੍ਹਾਂ ਦੇ ਪਰਿਵਾਰ ਅਤੇ ਅਣਗਿਣਤ ਪ੍ਰਸ਼ੰਸਕਾਂ ਪ੍ਰਤੀ ਮੇਰੀਆਂ ਸੰਵੇਦਨਾਵਾਂ।

ਪ੍ਰਧਾਨ ਮੰਤਰੀ ਨੇ ਸ਼੍ਰੀ ਦੇਵੇਂਦਰ ਫੜਨਵੀਸ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈ ਦਿੱਤੀ

December 05th, 08:45 pm

ਪ੍ਰਧਾਨ ਮੰਤਰੀ ਨੇ ਸ਼੍ਰੀ ਏਕਨਾਥ ਸ਼ਿੰਦੇ ਅਤੇ ਸ਼੍ਰੀ ਅਜੀਤ ਪਵਾਰ ਨੂੰ ਉਪ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ 'ਤੇ ਵਧਾਈ ਦਿੱਤੀ