ਏਐੱਨਆਰ ਗਾਰੂ ਭਾਰਤ ਦਾ ਗੌਰਵ ਹਨ ਅਤੇ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਸਤੁਤੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਤਸ਼ਾਹਿਤ ਕਰਦੀਆਂ ਰਹਿਣਗੀਆਂ: ਪ੍ਰਧਾਨ ਮੰਤਰੀ

February 07th, 11:38 pm

ਸ਼੍ਰੀ ਅੱਕਿਨੇਨੀ ਨਾਗੇਸ਼ਵਰ ਰਾਓ ਨੂੰ ਭਾਰਤ ਦਾ ਗੌਰਵ ਦੱਸਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਸਤੁਤੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਤਸ਼ਾਹਿਤ ਕਰਦੀਆਂ ਰਹਿਣਗੀਆਂ। ਪ੍ਰਧਾਨ ਮੰਤਰੀ ਨੇ ਸ਼੍ਰੀ ਨਾਗਾਰਜੁਨ ਅੱਕਿਨੇਨੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਮਿਲ ਕੇ ਪ੍ਰਸੰਨਤਾ ਵਿਅਕਤ ਕੀਤੀ।

ਸੰਵਿਧਾਨ ਸਾਡਾ ਮਾਰਗਦਰਸ਼ਕ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ

December 29th, 11:30 am

'ਮਨ ਕੀ ਬਾਤ' ਦੇ ਨਵੇਂ ਅੰਕ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਸੰਵਿਧਾਨ ਦੀ 75ਵੀਂ ਵਰ੍ਹੇਗੰਢ ਅਤੇ ਪ੍ਰਯਾਗਰਾਜ ਵਿੱਚ ਮਹਾਕੁੰਭ ਦੀਆਂ ਤਿਆਰੀਆਂ ਸਮੇਤ ਭਾਰਤ ਦੀਆਂ ਉਪਲਬਧੀਆਂ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਬਸਤਰ ਓਲੰਪਿਕਸ ਦੀ ਸਫ਼ਲਤਾ ਦੀ ਸ਼ਲਾਘਾ ਕੀਤੀ ਅਤੇ ਮਲੇਰੀਆ ਦੇ ਖ਼ਾਤਮੇ ਅਤੇ ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ ਕੈਂਸਰ ਦੇ ਇਲਾਜ ਵਿੱਚ ਹੋਈ ਪ੍ਰਗਤੀ ਜਿਹੀਆਂ ਮਹੱਤਵਪੂਰਨ ਸਿਹਤ ਉਪਲਬਧੀਆਂ ਨੂੰ ਉਜਾਗਰ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਓਡੀਸ਼ਾ ਦੇ ਕਾਲਾਹਾਂਡੀ ਵਿੱਚ ਖੇਤੀਬਾੜੀ ਖੇਤਰ ਵਿੱਚ ਹੋਏ ਸਕਾਰਾਤਮਕ ਬਦਲਾਅ ਦੀ ਵੀ ਸ਼ਲਾਘਾ ਕੀਤੀ।