ਪ੍ਰਧਾਨ ਮੰਤਰੀ ਨੇ ਰੇਡੀਓ ਦੀ ਪ੍ਰਸਿੱਧ ਸ਼ਖਸੀਅਤ ਅਮੀਨ ਸਯਾਨੀ ਦੇ ਦੇਹਾਂਤ ‘ਤੇ ਸੋਗ ਵਿਅਕਤ ਕੀਤਾ
February 21st, 01:02 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰੇਡੀਓ ਦੀ ਪ੍ਰਸਿੱਧ ਸ਼ਖਸੀਅਤ ਅਮੀਨ ਸਯਾਨੀ ਦੇ ਦੇਹਾਂਤ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਇਹ ਵੀ ਕਿਹਾ ਕਿ ਅਮੀਨ ਸਯਾਨੀ ਜੀ ਨੇ ਭਾਰਤ ਦੇ ਪ੍ਰਸਾਰਣ ਖੇਤਰ ਵਿੱਚ ਕ੍ਰਾਂਤੀ ਲਿਆਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਅਤੇ ਆਪਣੇ ਕੰਮ ਦੇ ਜ਼ਰੀਏ ਆਪਣੇ ਸਰੋਤਿਆਂ ਦੇ ਨਾਲ ਇੱਕ ਵਿਸ਼ੇਸ਼ ਸਬੰਧ ਸਥਾਪਿਤ ਕੀਤਾ।