ਪੱਛਮੀ ਬੰਗਾਲ ਦੇ ਕੋਲਕਾਤਾ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 14th, 02:15 pm
ਰਾਜਪਾਲ ਸ਼੍ਰੀ ਆਰ.ਐਨ. ਰਵੀ ਜੀ, ਕੇਂਦਰ ਵਿੱਚ ਮੇਰੇ ਸਹਿਯੋਗੀ ਸ਼ਾਂਤਨੂ ਠਾਕੁਰ ਜੀ, ਸ਼੍ਰੀ ਸੁਕਾਂਤਾ ਮਜੂਮਦਾਰ ਜੀ, ਪੱਛਮੀ ਬੰਗਾਲ ਵਿੱਚ ਵਿਰੋਧੀ ਧਿਰ ਦੇ ਨੇਤਾ ਸ਼੍ਰੀ ਸ਼ੁਭੇਂਦੂ ਅਧਿਕਾਰੀ ਜੀ, ਸੰਸਦ ਵਿੱਚ ਮੇਰੇ ਸਹਿਯੋਗੀ ਸ਼ਾਮਿਕ ਭੱਟਾਚਾਰੀਆ ਜੀ, ਹੋਰ ਜਨ ਪ੍ਰਤੀਨਿਧੀ, ਭੈਣੋ ਅਤੇ ਭਰਾਵੋ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਕੋਲਕਾਤਾ ਵਿੱਚ ₹18,700 ਕਰੋੜ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
March 14th, 02:00 pm
ਪ੍ਰਧਾਨ ਮੰਤਰੀ ਨੇ ਦੱਸਿਆ ਕਿ ਇਸ ਮੌਕੇ ਸੜਕਾਂ, ਰੇਲਵੇ ਅਤੇ ਬੰਦਰਗਾਹ ਦੇ ਬੁਨਿਆਦੀ ਢਾਂਚੇ ਨਾਲ ਸਬੰਧਿਤ ₹18,000 ਕਰੋੜ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਅਤੇ ਨੀਂਹ ਪੱਥਰ ਰੱਖੇ ਗਏ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪ੍ਰੋਜੈਕਟ ਪੱਛਮੀ ਬੰਗਾਲ ਅਤੇ ਪੂਰਬੀ ਭਾਰਤ ਨੂੰ ਨਵੀਂ ਗਤੀ ਪ੍ਰਦਾਨ ਕਰਨਗੇ, ਵਪਾਰ ਅਤੇ ਉਦਯੋਗ ਨੂੰ ਹੁਲਾਰਾ ਦੇਣਗੇ ਅਤੇ ਲੱਖਾਂ ਲੋਕਾਂ ਨੂੰ ਨਵੇਂ ਮੌਕੇ ਪ੍ਰਦਾਨ ਕਰਕੇ ਉਨ੍ਹਾਂ ਦੇ ਜੀਵਨ ਨੂੰ ਆਸਾਨ ਬਣਾਉਣਗੇ। ਪ੍ਰਧਾਨ ਮੰਤਰੀ ਨੇ ਕੁਝ ਮੁੱਖ ਪ੍ਰੋਜੈਕਟਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਖੜਗਪੁਰ-ਮੋਰਗ੍ਰਾਮ ਐਕਸਪ੍ਰੈਸਵੇਅ ਦੇ ਪੂਰਾ ਹੋਣ ਨਾਲ ਪੱਛਮੀ ਬੰਗਾਲ ਦੇ ਕਈ ਹਿੱਸਿਆਂ ਵਿੱਚ ਆਰਥਿਕ ਗਤੀਵਿਧੀਆਂ ਵਿੱਚ ਤੇਜ਼ੀ ਆਵੇਗੀ। ਉਨ੍ਹਾਂ ਨੇ ਦੁਬਰਾਜਪੁਰ ਬਾਈਪਾਸ ਅਤੇ ਕਾਂਗਸਾਬਤੀ ਅਤੇ ਸ਼ਿਲਾਬਤੀ ਦਰਿਆਵਾਂ 'ਤੇ ਬਣ ਰਹੇ ਪ੍ਰਮੁੱਖ ਪੁਲਾਂ ਦਾ ਵੀ ਜ਼ਿਕਰ ਕੀਤਾ, ਜਿਨ੍ਹਾਂ ਨਾਲ ਸੰਪਰਕ ਹੋਰ ਬਿਹਤਰ ਹੋਵੇਗਾ। ਸ਼੍ਰੀ ਮੋਦੀ ਨੇ ਕਿਹਾ, ਮੈਂ ਪੱਛਮੀ ਬੰਗਾਲ ਅਤੇ ਪੂਰੇ ਪੂਰਬੀ ਭਾਰਤ ਦੇ ਲੋਕਾਂ ਨੂੰ ਇਨ੍ਹਾਂ ਪਰਿਵਰਤਨਸ਼ੀਲ ਪ੍ਰੋਜੈਕਟਾਂ ਲਈ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ 14 ਮਾਰਚ ਨੂੰ ਪੱਛਮੀ ਬੰਗਾਲ ਦਾ ਦੌਰਾ ਕਰਨਗੇ
March 12th, 05:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 14 ਮਾਰਚ, 2026 ਨੂੰ ਪੱਛਮੀ ਬੰਗਾਲ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਦੁਪਹਿਰ ਤਕਰੀਬਨ 2 ਵਜੇ ਕੋਲਕਾਤਾ ਵਿੱਚ ਕਰੀਬ 18,680 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
February 22nd, 01:30 pm
ਉੱਤਰ ਪ੍ਰਦੇਸ਼ ਦੇ ਹਰਮਨ ਪਿਆਰੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਪੰਕਜ ਚੌਧਰੀ ਜੀ, ਜਯੰਤ ਚੌਧਰੀ ਜੀ, ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਬ੍ਰਜੇਸ਼ ਪਾਠਕ ਜੀ, ਯੂਪੀ ਸਰਕਾਰ ਦੇ ਮੰਤਰੀ ਸਾਹਿਬਾਨ, ਸੰਸਦ ਵਿੱਚ ਮੇਰੇ ਸਾਥੀ, ਵਿਧਾਇਕ ਸਾਹਿਬਾਨ ਅਤੇ ਵੱਡੀ ਗਿਣਤੀ ਵਿੱਚ ਆਏ ਹੋਏ ਮੇਰੇ ਪਿਆਰੇ ਭਰਾਵੋ ਅਤੇ ਭੈਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਪਹਿਲੇ ਨਮੋ ਭਾਰਤ ਆਰਆਰਟੀਐਸ ਦਾ ਉਦਘਾਟਨ ਕੀਤਾ ਅਤੇ ਦਿੱਲੀ-ਮੇਰਠ ਨਮੋ ਭਾਰਤ ਕੋਰੀਡੋਰ ਰਾਸ਼ਟਰ ਨੂੰ ਸਮਰਪਿਤ ਕੀਤਾ
February 22nd, 01:12 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੇਰਠ ਵਿੱਚ ਨਮੋ ਭਾਰਤ ਰੈਪਿਡ ਰੇਲ ਅਤੇ ਮੇਰਠ ਮੈਟਰੋ ਮਾਰਗ ਦਾ ਉਦਘਾਟਨ ਕੀਤਾ ਅਤੇ ਇਸ ਪ੍ਰੋਜੈਕਟ ਨੂੰ ‘ਵਿਕਸਤ ਉੱਤਰ ਪ੍ਰਦੇਸ਼’ ਅਤੇ ‘ਵਿਕਸਤ ਭਾਰਤ’ ਲਈ ਨਵੀਂ ਊਰਜਾ ਦਾ ਸਰੋਤ ਦੱਸਿਆ। ਇਹ ਭਾਰਤ ਵਿੱਚ ਪਹਿਲੀ ਵਾਰ ਹੈ ਜਦੋਂ ਇੱਕ ਹੀ ਮੰਚ ਤੋਂ ਇੱਕ ਹੀ ਦਿਨ ਰੈਪਿਡ ਰੇਲ ਅਤੇ ਮੈਟਰੋ ਸੇਵਾ ਦੋਵਾਂ ਦੀ ਸ਼ੁਰੂਆਤ ਕੀਤੀ ਗਈ ਹੈ।ਅਯੁੱਧਿਆ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ, ਉਦਘਾਟਨ ਅਤੇ ਲੋਕਅਰਪਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 30th, 02:15 pm
ਅਯੁੱਧਿਆ ਜੀ ਦੇ ਸਾਰੇ ਲੋਕਾਂ ਨੂੰ ਮੇਰਾ ਪ੍ਰਣਾਮ! ਅੱਜ ਪੂਰੀ ਦੁਨੀਆ ਉਤਸੁਕਤਾ ਦੇ ਨਾਲ 22 ਜਨਵਰੀ ਦੇ ਇਤਿਹਾਸਕ ਪਲ ਦਾ ਇੰਤਜ਼ਾਰ ਕਰ ਰਹੀ ਹੈ। ਅਜਿਹੇ ਵਿੱਚ ਅਯੁੱਧਿਆਵਾਸੀਆਂ ਵਿੱਚ ਇਹ ਉਤਸ਼ਾਹ, ਇਹ ਉਮੰਗ ਬਹੁਤ ਸੁਭਾਵਿਕ ਹੈ। ਭਾਰਤ ਦੀ ਮਿੱਟੀ ਦੇ ਕਣ-ਕਣ ਅਤੇ ਭਾਰਤ ਦੇ ਜਨ-ਜਨ ਦਾ ਮੈਂ ਪੁਜਾਰੀ ਹਾਂ ਅਤੇ ਮੈਂ ਵੀ ਤੁਹਾਡੀ ਤਰ੍ਹਾਂ ਉਤਨਾ ਹੀ ਉਤਸੁਕ ਹਾਂ। ਅਸੀਂ ਸਾਰਿਆਂ ਦਾ ਇਹ ਉਤਸ਼ਾਹ, ਇਹ ਉਮੰਗ, ਥੋੜ੍ਹੀ ਦੇਰ ਪਹਿਲਾਂ ਅਯੁੱਧਿਆਜੀ ਦੀਆਂ ਸੜਕਾਂ ‘ਤੇ ਵੀ ਪੂਰੀ ਤਰ੍ਹਾਂ ਨਜ਼ਰ ਆ ਰਿਹਾ ਸੀ। ਅਜਿਹਾ ਲੱਗਦਾ ਸੀ ਕਿ ਪੂਰੀ ਅਯੁੱਧਿਆ ਨਗਰੀ ਹੀ ਸੜਕ ‘ਤੇ ਉਤਰ ਆਈ ਹੋਵੇ. ਇਸ ਪਿਆਰ, ਇਸ ਅਸ਼ੀਰਵਾਦ ਦੇ ਲਈ ਮੈਂ ਆਪ ਸਾਰਿਆਂ ਦਾ ਹਿਰਦੇ ਤੋਂ ਆਭਾਰ ਵਿਅਕਤ ਕਰਦਾ ਹਾਂ। ਮੇਰੇ ਨਾਲ ਬੋਲੋ- ਸਿਯਾਵਰ ਰਾਮ ਚੰਦਰ ਕੀ ....ਜੈ। ਸਿਯਾਵਰ ਰਾਮ ਚੰਦਰ ਕੀ.... ਜੈ। ਸਿਯਾਵਰ ਰਾਮ ਚੰਦਰ ਕੀ .... ਜੈ।ਪ੍ਰਧਾਨ ਮੰਤਰੀ ਨੇ 15,700 ਕਰੋੜ ਰੁਪਏ ਤੋਂ ਅਧਿਕ ਦੇ ਅਨੇਕ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ
December 30th, 02:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਯੁੱਧਿਆ ਧਾਮ ਵਿੱਚ 15,700 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ। ਇਨ੍ਹਾਂ ਵਿੱਚ ਅਯੁੱਧਿਆ ਅਤੇ ਉਸ ਦੇ ਆਸਪਾਸ ਦੇ ਖੇਤਰਾਂ ਦੀ 11,100 ਕਰੋੜ ਰੁਪਏ ਤੋਂ ਅਧਿਕ ਰੁਪਏ ਦੇ ਵਿਕਾਸ ਪ੍ਰੋਜੈਕਟਸ ਅਤੇ ਪੂਰੇ ਉੱਤਰ ਪ੍ਰਦੇਸ਼ ਵਿੱਚ ਹੋਰ ਪ੍ਰੋਜੈਕਟਸ ਨਾਲ ਸੰਬੰਧਿਤ ਲਗਭਗ 4600 ਕਰੋੜ ਰੁਪਏ ਦੇ ਪ੍ਰੋਜੈਕਟਸ ਸ਼ਾਮਲ ਹਨ।ਦੇਹਰਾਦੂਨ ਤੋਂ ਦਿੱਲੀ ਦੇ ਲਈ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾਉਣ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 25th, 11:30 am
ਉੱਤਰਾਖੰਡ ਦੇ ਰਾਜਪਾਲ ਸ਼੍ਰੀਮਾਨ ਗੁਰਮੀਤ ਸਿੰਘ ਜੀ, ਉੱਤਰਾਖੰਡ ਦੇ ਲੋਕਾਂ ਨੂੰ ਲੋਕਪ੍ਰਿਯ (ਮਕਬੂਲ) ਮੁੱਖ ਮੰਤਰੀ, ਸ਼੍ਰੀਮਾਨ ਪੁਸ਼ਕਰ ਸਿੰਘ ਧਾਮੀ, ਰੇਲ ਮੰਤਰੀ ਅਸ਼ਵਿਨੀ ਵੈਸ਼ਣਵ, ਉੱਤਰਾਖੰਡ ਸਰਕਾਰ ਦੇ ਮੰਤਰੀਗਣ, ਵਿਭਿੰਨ ਸਾਂਸਦਗਣ, ਵਿਧਾਇਕ, ਮੇਅਰ, ਜ਼ਿਲ੍ਹਾ ਪਰਿਸ਼ਦ ਦੇ ਮੈਂਬਰ, ਹੋਰ ਮਹਾਨੁਭਾਵ, ਅਤੇ ਉੱਤਰਾਖੰਡ ਦੇ ਮੇਰੇ ਪ੍ਰਿਯ ਭਾਈਓ ਅਤੇ ਭੈਣੋਂ, ਉੱਤਰਾਖੰਡ ਦੇ ਸਾਰੇ ਲੋਕਾਂ ਨੂੰ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਦੀਆਂ ਬਹੁਤ-ਬਹੁਤ ਵਧਾਈ ।ਪ੍ਰਧਾਨ ਮੰਤਰੀ ਨੇ ਦੇਹਰਾਦੂਨ ਤੋਂ ਦਿੱਲੀ ਵਿਚਕਾਰ ਵੰਦੇ ਭਾਰਤ ਐਕਸਪ੍ਰੈੱਸ ਰੇਲਗੱਡੀ ਦੀ ਪਹਿਲੀ ਯਾਤਰਾ ਨੂੰ ਝੰਡੀ ਦਿਖਾਈ
May 25th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਦੇਹਰਾਦੂਨ ਤੋਂ ਦਿੱਲੀ ਦਰਮਿਆਨ ਵੰਦੇ ਭਾਰਤ ਐਕਸਪ੍ਰੈੱਸ ਦੇ ਉਦਘਾਟਨ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਨੇ ਨਵੇਂ ਇਲੈਕਟ੍ਰੀਫਾਈਡ ਰੇਲਵੇ ਸੈਕਸ਼ਨਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਉੱਤਰਾਖੰਡ ਨੂੰ 100 ਪ੍ਰਤੀਸ਼ਤ ਇਲੈਕਟ੍ਰਿਕ ਟ੍ਰੈਕਸ਼ਨ ਵਾਲਾ ਰਾਜ ਘੋਸ਼ਿਤ ਕੀਤਾ।