ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਦੇ ਲੈਫ਼ਟੀਨੈਂਟ ਗਵਰਨਰ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

March 20th, 06:52 pm

ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਦੇ ਲੈਫ਼ਟੀਨੈਂਟ ਗਵਰਨਰ ਐਡਮਿਰਲ ਡੀ.ਕੇ. ਜੋਸ਼ੀ (ਸੇਵਾਮੁਕਤ) ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਨਵੀਂ ਦਿੱਲੀ ਦੇ ਕਰਿਅੱਪਾ ਮੈਦਾਨ ਵਿਖੇ ਐੱਨਸੀਸੀ ਦੀ ਰੈਲੀ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

January 28th, 04:00 pm

ਅੱਜ ਦਾ ਦਿਨ ਸਾਡੇ ਲਈ ਇੱਕ ਵੱਡਾ ਦੁੱਖ ਲੈ ਕੇ ਵੀ ਆਇਆ ਹੈ। ਅੱਜ ਸਵੇਰੇ ਹੀ, ਮਹਾਰਾਸ਼ਟਰ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸਾ ਵਾਪਰਿਆ। ਇਸ ਹਾਦਸੇ ਨੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਜੀ ਅਤੇ ਕੁਝ ਸਾਥੀਆਂ ਨੂੰ ਸਾਡੇ ਤੋਂ ਖੋਹ ਲਿਆ ਹੈ। ਅਜੀਤ ਦਾਦਾ ਨੇ ਮਹਾਰਾਸ਼ਟਰ ਅਤੇ ਦੇਸ਼ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ। ਖ਼ਾਸ ਕਰਕੇ ਪਿੰਡਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਉਨ੍ਹਾਂ ਨੇ ਹਮੇਸ਼ਾ ਅੱਗੇ ਵਧ ਕੇ ਕੰਮ ਕੀਤਾ। ਮੈਂ ਅਜੀਤ ਪਵਾਰ ਜੀ ਦੇ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ। ਜਿਨ੍ਹਾਂ ਸਾਥੀਆਂ ਨੂੰ ਅਸੀਂ ਇਸ ਹਾਦਸੇ ਵਿੱਚ ਗੁਆ ਦਿੱਤਾ ਹੈ, ਇਸ ਦੁੱਖ ਦੀ ਘੜੀ ਵਿੱਚ ਅਸੀਂ ਸਾਰੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਹਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿੱਚ ਸਾਲਾਨਾ ਐੱਨਸੀਸੀ ਪੀਐੱਮ ਰੈਲੀ ਨੂੰ ਸੰਬੋਧਨ ਕੀਤਾ

January 28th, 03:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਕਰਿਅੱਪਾ ਪਰੇਡ ਗ੍ਰਾਊਂਡ ਵਿਖੇ ਸਾਲਾਨਾ ਐੱਨਸੀਸੀ ਪੀ ਐੱਮ ਰੈਲੀ ਨੂੰ ਸੰਬੋਧਨ ਕੀਤਾ। ਐੱਨਸੀਸੀ ਦਿਵਸ ਦੇ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਐੱਨਸੀਸੀ ਅਤੇ ਐੱਨਐੱਸਐੱਸ ਕੈਡਿਟਾਂ, ਝਾਕੀ ਕਲਾਕਾਰਾਂ, ਰਾਸ਼ਟਰੀ ਰੰਗਸ਼ਾਲਾ ਦੇ ਸਾਥੀਆਂ ਅਤੇ ਦੇਸ਼ ਭਰ ਤੋ ਆਏ ਨੌਜਵਾਨ ਭਾਗੀਦਾਰਾਂ ਦਰਮਿਆਨ ਤਾਲਮੇਲ ਪ੍ਰਦਰਸ਼ਨ ਵਿੱਚ ਸਪਸ਼ਟ ਤੌਰ 'ਤੇ ਦਿਖਾਈ ਦੇ ਰਿਹਾ ਸੀ। ਸ਼੍ਰੀ ਮੋਦੀ ਨੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਅੱਜ ਸਵੇਰੇ ਮਹਾਰਾਸ਼ਟਰ ਵਿੱਚ ਹੋਏ ਦੁਖਦਾਈ ਜਹਾਜ਼ ਹਾਦਸੇ ਕਾਰਨ ਇਹ ਦਿਨ ਡੂੰਘਾ ਸੋਗ ਲੈ ਕੇ ਆਇਆ ਹੈ, ਜਿਸ ਵਿੱਚ ਉਪ ਮੁੱਖ ਮੰਤਰੀ ਸ਼੍ਰੀ ਅਜੀਤ ਪਵਾਰ ਜੀ ਅਤੇ ਕੁਝ ਸਾਥੀਆਂ ਦੀ ਜਾਨ ਚਲੀ ਗਈ। ਉਨ੍ਹਾਂ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਅਜੀਤ ਦਾਦਾ ਨੇ ਮਹਾਰਾਸ਼ਟਰ ਅਤੇ ਦੇਸ਼ ਦੇ ਵਿਕਾਸ ਵਿੱਚ, ਖ਼ਾਸ ਕਰਕੇ ਪੇਂਡੂ ਜੀਵਨ ਨੂੰ ਬਿਹਤਰ ਬਣਾਉਣ ਲਈ ਆਪਣੇ ਕੰਮ ਰਾਹੀਂ ਮਹੱਤਵਪੂਰਨ ਯੋਗਦਾਨ ਦਿੱਤਾ। ਉਨ੍ਹਾਂ ਨੇ ਸ਼੍ਰੀ ਅਜੀਤ ਪਵਾਰ ਦੇ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਅਤੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੂਰਾ ਦੇਸ਼ ਇਸ ਹਾਦਸੇ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਦੇ ਨਾਲ ਖੜ੍ਹਾ ਹੈ। ਪ੍ਰਧਾਨ ਮੰਤਰੀ ਨੇ ਦੁੱਖ ਅਤੇ ਸੰਵੇਦਨਾ ਦੇ ਇਸ ਪਲ ਦੇ ਦਰਮਿਆਨ ਇੱਥੇ ਮੌਜੂਦ ਸਾਰੇ ਕੈਡਿਟਾਂ ਨੂੰ, ਜਿਨ੍ਹਾਂ ਵਿੱਚ ਦੋਸਤਾਨਾ ਦੇਸ਼ਾਂ ਦੇ ਕੈਡਿਟ ਵੀ ਸ਼ਾਮਲ ਸਨ, ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਇਸ ਸਾਲ ਮਹਿਲਾ ਵਿਦਿਆਰਥੀਆਂ ਦੀ ਵੱਡੀ ਭਾਗੀਦਾਰੀ ਦੀ ਸ਼ਲਾਘਾ ਕੀਤੀ।

ਵੀਡੀਓ ਕਾਨਫ਼ਰੰਸਿੰਗ ਰਾਹੀਂ ਭਾਰਤ ਊਰਜਾ ਹਫ਼ਤਾ 2026 ਦੇ ਉਦਘਾਟਨੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ

January 27th, 10:15 am

ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ, ਗੋਆ ਦੇ ਮੁੱਖ ਮੰਤਰੀ, ਹੋਰ ਮੰਤਰੀ ਸਾਹਿਬਾਨ, ਐਂਬੈਸਡਰਜ਼, ਸੀਈਓਜ਼, ਸਤਿਕਾਰਯੋਗ ਮਹਿਮਾਨ, ਹੋਰ ਸਾਰੇ ਪਤਵੰਤੇ ਸੱਜਣ, ਦੇਵੀਓ ਅਤੇ ਸੱਜਣੋ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਭਾਰਤ ਊਰਜਾ ਹਫ਼ਤਾ 2026 ਦੇ ਉਦਘਾਟਨੀ ਸਮਾਗਮ ਨੂੰ ਸੰਬੋਧਨ ਕੀਤਾ

January 27th, 10:08 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਭਾਰਤ ਊਰਜਾ ਹਫ਼ਤਾ 2026 ਦੇ ਉਦਘਾਟਨੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਸ਼੍ਰੀ ਮੋਦੀ ਨੇ ਕਿਹਾ ਕਿ ਊਰਜਾ ਹਫ਼ਤੇ ਦੇ ਇਸ ਨਵੇਂ ਐਡੀਸ਼ਨ ਵਿੱਚ ਕਰੀਬ 125 ਦੇਸ਼ਾਂ ਦੇ ਨੁਮਾਇੰਦੇ ਗੋਆ ਵਿੱਚ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਊਰਜਾ ਸੁਰੱਖਿਅਤ ਅਤੇ ਟਿਕਾਊ ਭਵਿੱਖ 'ਤੇ ਚਰਚਾ ਕਰਨ ਲਈ ਭਾਰਤ ਆਏ ਹਨ। ਉਨ੍ਹਾਂ ਸਾਰੇ ਭਾਗੀਦਾਰਾਂ ਦਾ ਸਵਾਗਤ ਕੀਤਾ।

ਵੀਡੀਓ ਕਾਨਫ਼ਰੰਸਿੰਗ ਰਾਹੀਂ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਪਰਾਕ੍ਰਮ ਦਿਵਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

January 23rd, 05:15 pm

ਅੰਡੇਮਾਨ-ਨਿਕੋਬਾਰ ਦੇ ਉਪ ਰਾਜਪਾਲ ਐਡਮਿਰਲ ਡੀ. ਕੇ. ਜੋਸ਼ੀ ਜੀ, ਨੇਤਾਜੀ ਸੁਭਾਸ਼ ਚੰਦਰ ਬੋਸ ਆਈਐੱਨਏ ਟਰੱਸਟ ਦੇ ਚੇਅਰਮੈਨ ਬ੍ਰਿਗੇਡੀਅਰ ਆਰ. ਐੱਸ. ਛਿਕਾਰਾ ਜੀ, ਭਾਰਤੀ ਆਜ਼ਾਦੀ ਅੰਦੋਲਨ ਦੇ ਸਹਿਭਾਗੀ ਅਤੇ ਆਈਐੱਨਏ ਦੇ ਸ਼ਾਸ਼ਵਤ ਪੁਰਸ਼ ਲੈਫਟੀਨੈਂਟ ਆਰ. ਮਾਧਵਨ ਜੀ,

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਅੰਡੇਮਾਨ ਅਤੇ ਨਿਕੋਬਾਰ ਟਾਪੂ ਵਿੱਚ ਪਰਾਕ੍ਰਮ ਦਿਵਸ ਪ੍ਰੋਗਰਾਮ ਨੂੰ ਸੰਬੋਧਨ ਕੀਤਾ

January 23rd, 05:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਅੰਡੇਮਾਨ ਅਤੇ ਨਿਕੋਬਾਰ ਟਾਪੂ ਵਿੱਚ ਪਰਾਕ੍ਰਮ ਦਿਵਸ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਮੌਕੇ ਬੋਲਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ 23 ਜਨਵਰੀ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਸ਼ਾਨਦਾਰ ਜਨਮ ਵਰ੍ਹੇਗੰਢ ਦੀ ਤਰੀਕ ਹੈ। ਉਨ੍ਹਾਂ ਨੇ ਕਿਹਾ ਕਿ ਨੇਤਾਜੀ ਦੀ ਬਹਾਦਰੀ ਅਤੇ ਹਿੰਮਤ ਸਾਨੂੰ ਪ੍ਰੇਰਿਤ ਕਰਦੀ ਹੈ ਅਤੇ ਉਨ੍ਹਾਂ ਦੇ ਪ੍ਰਤੀ ਸਾਨੂੰ ਸਤਿਕਾਰ ਨਾਲ ਭਰ ਦਿੰਦੀ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਹਾਲ ਹੀ ਦੇ ਸਾਲਾਂ ਵਿੱਚ, ਪਰਾਕ੍ਰਮ ਦਿਵਸ ਰਾਸ਼ਟਰ ਦੀ ਭਾਵਨਾ ਨੂੰ ਦਰਸਾਉਣ ਵਾਲਾ ਇੱਕ ਮਹੱਤਵਪੂਰਨ ਤਿਉਹਾਰ ਬਣ ਗਿਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਇੱਕ ਖ਼ੁਸ਼ਨਸੀਬ ਸੰਯੋਗ ਹੈ ਕਿ ਪਰਾਕ੍ਰਮ ਦਿਵਸ 23 ਜਨਵਰੀ ਨੂੰ, 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ, 26 ਜਨਵਰੀ ਨੂੰ ਗਣਤੰਤਰ ਦਿਵਸ, 29 ਜਨਵਰੀ ਨੂੰ ਬੀਟਿੰਗ ਰੀਟਰੀਟ ਅਤੇ 30 ਜਨਵਰੀ ਨੂੰ ਸਤਿਕਾਰਯੋਗ ਬਾਪੂ ਦੀ ਬਰਸੀ ਹੈ, ਜੋ ਗਣਤੰਤਰ ਦੇ ਸ਼ਾਨਦਾਰ ਤਿਉਹਾਰ ਨੂੰ ਮਨਾਉਣ ਦੀ ਇੱਕ ਨਵੀਂ ਪਰੰਪਰਾ ਬਣਾ ਰਿਹਾ ਹੈ। ਉਨ੍ਹਾਂ ਨੇ ਪਰਾਕ੍ਰਮ ਦਿਵਸ ’ਤੇ ਸਾਰੇ ਨਾਗਰਿਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।

Ending TMC’s Maha Jungle Raj and bringing BJP’s good governance is essential: PM Modi in Singur, West Bengal

January 18th, 03:35 pm

PM Modi addressed a massive public rally in Singur, Hooghly, where he said the overwhelming public enthusiasm reflected Bengal’s resolve for real poriborton and an end to 15 years of what he termed as Maha Jungle Raj. Calling upon the people to take a pledge for change, he led the crowd in the slogan, “Paltaano Dorkar… Chai BJP Shorkar.”

PM Modi addresses a massive public rally in Singur, Hooghly, West Bengal

January 18th, 03:32 pm

PM Modi addressed a massive public rally in Singur, Hooghly, where he said the overwhelming public enthusiasm reflected Bengal’s resolve for real poriborton and an end to 15 years of what he termed as Maha Jungle Raj. Calling upon the people to take a pledge for change, he led the crowd in the slogan, “Paltaano Dorkar… Chai BJP Shorkar.”

ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਦੇ ਉਪ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

October 01st, 09:31 pm

ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਦੇ ਉਪ ਰਾਜਪਾਲ ਐਡਮਿਰਲ ਡੀ.ਕੇ. ਜੋਸ਼ੀ (ਸੇਵਾਮੁਕਤ) ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

Manipur is the crown jewel adorning the crest of Mother India: PM Modi in Imphal

September 13th, 02:45 pm

At the inauguration of projects worth over ₹1,200 crore in Imphal, PM Modi said a new phase of infrastructure growth has begun in Manipur. He noted that women empowerment is a key pillar of India’s development and Atmanirbhar Bharat, a spirit visible in the state. The PM affirmed his government’s commitment to peace and stability, stressing that return to a normal life is the top priority. He urged Manipur to stay firmly on the path of peace and progress.

PM Modi inaugurates multiple development projects worth over Rs 1,200 crore at Imphal, Manipur

September 13th, 02:30 pm

At the inauguration of projects worth over ₹1,200 crore in Imphal, PM Modi said a new phase of infrastructure growth has begun in Manipur. He noted that women empowerment is a key pillar of India’s development and Atmanirbhar Bharat, a spirit visible in the state. The PM affirmed his government’s commitment to peace and stability, stressing that return to a normal life is the top priority. He urged Manipur to stay firmly on the path of peace and progress.

ਮਨ ਕੀ ਬਾਤ ਦੀ 119ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (23.02.2025)

February 23rd, 11:30 am

Hi ਮੇਰਾ ਨਾਮ ਨਿਖਤ ਜਰੀਨ ਹੈ ਅਤੇ ਮੈਂ two times world boxing champion ਹਾਂ। ਜਿਵੇਂ ਕਿ ਸਾਡੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਨੇ ‘ਮਨ ਕੀ ਬਾਤ’ ਵਿੱਚ ਮੋਟਾਪੇ ਨੂੰ ਲੈ ਕੇ ਜ਼ਿਕਰ ਕੀਤਾ ਹੈ ਅਤੇ ਮੇਰਾ ਵਿਚਾਰ ਹੈ ਕਿ ਇਹ ਰਾਸ਼ਟਰੀ ਮੁੱਦਾ ਹੈ। ਸਾਨੂੰ ਆਪਣੀ ਸਿਹਤ ਨੂੰ ਲੈ ਕੇ ਗੰਭੀਰ ਹੋਣਾ ਚਾਹੀਦਾ ਹੈ, ਕਿਉਂਕਿ ਮੋਟਾਪਾ ਜਿੰਨੀ ਤੇਜ਼ੀ ਨਾਲ ਫੈਲ ਰਿਹਾ ਹੈ ਸਾਡੇ ਇੰਡੀਆ ਵਿੱਚ, ਉਸ ਨੂੰ ਸਾਨੂੰ ਰੋਕਣਾ ਚਾਹੀਦਾ ਹੈ ਅਤੇ ਕੋਸ਼ਿਸ਼ ਇਹੀ ਕਰਨੀ ਚਾਹੀਦੀ ਹੈ ਕਿ ਅਸੀਂ ਜਿੰਨਾ ਹੋ ਸਕੇ healthy life style ਅਪਣਾਈਏ। ਮੈਂ ਖੁਦ ਇਕ ਐਥਲੀਟ ਹੋ ਕੇ ਕੋਸ਼ਿਸ਼ ਕਰਦੀ ਹਾਂ ਕਿ ਮੈਂ Healthy diet follow ਕਰਾਂ, ਕਿਉਂਕਿ ਜੇਕਰ ਮੈਂ ਗਲਤੀ ਨਾਲ ਵੀ unhealthy diet ਲੈ ਲਈ ਜਾਂ ਤਲੀਆਂ ਹੋਈਆਂ ਚੀਜ਼ਾਂ ਖਾ ਲਈਆਂ, ਜਿਸ ਵਜ੍ਹਾ ਨਾਲ ਮੇਰੇ ਪ੍ਰਦਰਸ਼ਨ ’ਤੇ ਪ੍ਰਭਾਵ ਪੈਂਦਾ ਹੈ ਅਤੇ ਰਿੰਗ ਵਿੱਚ ਜਲਦੀ ਥੱਕ ਜਾਂਦੀ ਹਾਂ ਅਤੇ ਮੈਂ ਕੋਸ਼ਿਸ਼ ਇਹੀ ਕਰਦੀ ਹਾਂ ਕਿ ਜਿੰਨਾ ਹੋ ਸਕੇ ਕਿ ਤੇਲ ਵਾਲੀਆਂ ਚੀਜ਼ਾਂ ਨੂੰ ਮੈਂ ਘੱਟ ਹੀ ਇਸਤੇਮਾਲ ਕਰਾਂ ਅਤੇ ਉਸ ਦੀ ਜਗ੍ਹਾ ਮੈਂ 8ealthy diet follow ਕਰਾਂ ਅਤੇ ਰੋਜ਼ physical activity ਕਰਾਂ, ਜਿਸ ਵਜ੍ਹਾ ਨਾਲ ਮੈਂ ਹਮੇਸ਼ਾ ਫਿੱਟ ਰਹਿੰਦੀ ਹਾਂ ਅਤੇ ਮੈਂ ਸੋਚਦੀ ਹਾਂ ਕਿ ਸਾਡੇ ਵਰਗੇ ਆਮ ਲੋਕ ਜੋ ਹਨ ਜੋ ਡੇਬੀ ਜੌਬ ’ਤੇ ਜਾਂਦੇ ਹਨ, ਕੰਮ ’ਤੇ ਜਾਂਦੇ ਹਨ, ਮੇਰਾ ਖਿਆਲ ਹੈ ਕਿ ਹਰ ਕਿਸੇ ਨੂੰ ਸਿਹਤ ਨੂੰ ਲੈ ਕੇ ਗੰਭੀਰ ਹੋਣਾ ਚਾਹੀਦਾ ਹੈ ਅਤੇ ਕੁਝ ਨਾ ਕੁਝ daily physical activity ਕਰਨੀ ਚਾਹੀਦੀ ਹੈ, ਜਿਸ ਨਾਲ ਅਸੀਂ ਬਿਮਾਰੀਆਂ ਜਿਵੇਂ ਹਾਰਟਅਟੈਕ ਹੈ ਅਤੇ ਕੈਂਸਰ ਵਰਗੀਆਂ ਬਿਮਾਰੀਆਂ ਤੋਂ ਅਸੀਂ ਦੂਰ ਰਹੀਏ, ਆਪਣੇ ਆਪ ਨੂੰ ਫਿੱਟ ਰੱਖੀਏ, ਕਿਉਂਕਿ ਅਸੀਂ Fit ਤਾਂ India Fit’।

ਪਰਾਕ੍ਰਮ ਦਿਵਸ (Parakram Diwas) ‘ਤੇ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਮੂਲ-ਪਾਠ

January 23rd, 11:30 am

ਅੱਜ ਨੇਤਾ ਜੀ ਸੁਭਾਸ਼ ਚੰਦਰ ਬੋਸ ਜੀ ਦੀ ਜਨਮ ਜਯੰਤੀ (ਜਨਮ ਵਰ੍ਹੇਗੰਢ) ਦੇ ਇਸ ਪਾਵਨ ਅਵਸਰ ‘ਤੇ ਪੂਰਾ ਦੇਸ਼ ਸ਼ਰਧਾਪੂਰਵਕ ਉਨ੍ਹਾਂ ਨੂੰ ਯਾਦ ਕਰ ਰਿਹਾ ਹੈ। ਮੈਂ ਨੇਤਾ ਜੀ ਸੁਭਾਸ਼ ਬਾਬੂ ਨੂੰ ਸ਼ਰਧਾਪੂਰਵਕ ਨਮਨ ਕਰਦਾ ਹਾਂ। ਇਸ ਵਰ੍ਹੇ ਦੇ ਪਰਾਕ੍ਰਮ ਦਿਵਸ ਦਾ ਭਵਯ (ਸ਼ਾਨਦਾਰ) ਉਤਸਵ ਨੇਤਾ ਜੀ ਦੀ ਜਨਮ ਭੂਮੀ ‘ਤੇ ਹੋ ਰਿਹਾ ਹੈ। ਮੈਂ ਉੜੀਸਾ ਦੀ ਜਨਤਾ ਨੂੰ, ਉੜੀਸਾ ਦੀ ਸਰਕਾਰ ਨੂੰ ਇਸ ਦੇ ਲਈ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਕਟਕ ਵਿੱਚ ਨੇਤਾ ਜੀ ਦੇ ਜੀਵਨ ਨਾਲ ਜੁੜੀ ਇੱਕ ਵਿਸ਼ਾਲ ਪ੍ਰਦਰਸ਼ਨੀ ਭੀ ਲਗਾਈ ਗਈ ਹੈ। ਇਸ ਪ੍ਰਦਰਸ਼ਨੀ ਵਿੱਚ ਨੇਤਾ ਜੀ ਦੇ ਜੀਵਨ ਨਾਲ ਜੁੜੀਆਂ ਅਨੇਕ ਵਿਰਾਸਤਾਂ ਨੂੰ ਇਕੱਠਿਆਂ ਸਹੇਜਿਆ ਗਿਆ ਹੈ। ਕਈ ਚਿੱਤਰਕਾਰਾਂ ਨੇ ਕੈਨਵਾਸ ‘ਤੇ ਨੇਤਾ ਜੀ ਦੇ ਜੀਵਨ ਪ੍ਰਸੰਗ ਦੀਆਂ ਤਸਵੀਰਾਂ ਉਕੇਰੀਆਂ ਹਨ। ਇਨ੍ਹਾਂ ਸਭ ਦੇ ਨਾਲ ਨੇਤਾ ਜੀ ‘ਤੇ ਅਧਾਰਿਤ ਕਈ ਪੁਸਤਕਾਂ ਨੂੰ ਭੀ ਇਕੱਠਾ ਕੀਤਾ ਗਿਆ ਹੈ। ਨੇਤਾ ਜੀ ਦੀ ਜੀਵਨ ਯਾਤਰਾ ਦੀ ਇਹ ਸਾਰੀ ਵਿਰਾਸਤ ਮੇਰੇ ਯੁਵਾ ਭਾਰਤ ਮਾਈ ਭਾਰਤ ਨੂੰ ਇੱਕ ਨਵੀਂ ਊਰਜਾ ਦੇਵੇਗੀ।

ਪਰਾਕ੍ਰਮ ਦਿਵਸ (Parakram Diwas) ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਸੰਬੋਧਨ

January 23rd, 11:25 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ ਦੇ ਅਵਸਰ ‘ਤੇ ਵੀਡੀਓ ਸੰਦੇਸ਼ ਦੇ ਜ਼ਰੀਏ ਸੰਬੋਧਨ ਕੀਤਾ। ਨੇਤਾਜੀ ਦੀ ਜਯੰਤੀ ਨੂੰ ਪਰਾਕ੍ਰਮ ਦਿਵਸ (Parakram Diwas) ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਇਸ ਅਵਸਰ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਪੂਰਾ ਦੇਸ਼ ਅੱਜ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਆਦਰਪੂਰਵਕ ਯਾਦ ਕਰ ਰਿਹਾ ਹੈ। ਨੇਤਾਜੀ ਸੁਭਾਸ਼ ਬੋਸ ਨੂੰ ਸ਼ਰਧਾਂਜਲੀ ਦਿੰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਇਸ ਵਰ੍ਹੇ ਪਰਾਕ੍ਰਮ ਦਿਵਸ ਦਾ ਭਵਯ (ਸ਼ਾਨਦਾਰ) ਸਮਾਰੋਹ ਉਨ੍ਹਾਂ ਦੇ ਜਨਮ ਸਥਾਨ ਓਡੀਸ਼ਾ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਇਸ ਅਵਸਰ ‘ਤੇ ਓਡੀਸ਼ਾ ਦੇ ਲੋਕਾਂ ਅਤੇ ਉੱਥੋਂ ਦੀ ਸਰਕਾਰ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਓਡੀਸ਼ਾ ਦੇ ਕਟਕ ਵਿੱਚ ਨੇਤਾਜੀ ਦੇ ਜੀਵਨ ਦੀ ਵਿਰਾਸਤ ‘ਤੇ ਅਧਾਰਿਤ ਇੱਕ ਵਿਸ਼ਾਲ ਪ੍ਰਦਰਸ਼ਨੀ ਲਗਾਈ ਗਈ ਹੈ। ਉਨ੍ਹਾਂ ਨੇ ਇਹ ਭੀ ਦੱਸਿਆ ਕਿ ਕਈ ਕਲਾਕਾਰਾਂ ਨੇ ਨੇਤਾਜੀ ਦੇ ਜੀਵਨ ਨਾਲ ਜੁੜੀਆਂ ਘਟਨਾਵਾਂ ਨੂੰ ਕੈਨਵਾਸ ‘ਤੇ ਉਕੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਨੇਤਾਜੀ ‘ਤੇ ਅਧਾਰਿਤ ਕਈ ਪੁਸਤਕਾਂ ਭੀ ਇਕੱਤਰਿਤ ਕੀਤੀਆਂ ਗਈਆਂ ਹਨ। ਸ਼੍ਰੀ ਮੋਦੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਨੇਤਾਜੀ ਦੀ ਜੀਵਨ ਯਾਤਰਾ ਦੀਆਂ ਇਹ ਸਾਰੀਆਂ ਵਿਰਾਸਤਾਂ ਮੇਰੇ ਯੁਵਾ ਭਾਰਤ (Meri Yuva Bharat or MY Bharat) ਨੂੰ ਇੱਕ ਨਵੀਂ ਊਰਜਾ ਦੇਣਗੀਆਂ।

ਚੋਣ ਕਮਿਸ਼ਨ ਨੇ ਸਮੇਂ-ਸਮੇਂ 'ਤੇ ਸਾਡੀ ਵੋਟਿੰਗ ਪ੍ਰਕਿਰਿਆ ਨੂੰ ਮਜ਼ਬੂਤ ​​ਕੀਤਾ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ

January 19th, 11:30 am

In the 118th episode of Mann Ki Baat, PM Modi reflected on key milestones, including the upcoming 75th Republic Day celebrations and the significance of India’s Constitution in shaping the nation’s democracy. He highlighted India’s achievements and advancements in space sector like satellite docking. He spoke about the Maha Kumbh in Prayagraj and paid tributes to Netaji Subhas Chandra Bose.

ਅੰਡੇਮਾਨ ਅਤੇ ਨਿਕੋਬਾਰ ਦੇ ਦ੍ਵੀਪਾਂ ਦਾ ਨਾਮ ਸਾਡੇ ਨਾਇਕਾਂ ਦੇ ਨਾਮ ‘ਤੇ ਰੱਖਣਾ ਇਹ ਸੁਨਿਸ਼ਚਿਤ ਕਰਨ ਦਾ ਇੱਕ ਤਰੀਕਾ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਰੱਖਣ: ਪ੍ਰਧਾਨ ਮੰਤਰੀ

December 18th, 02:37 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ ਅੰਡੇਮਾਨ ਅਤੇ ਨਿਕੋਬਾਰ ਦ੍ਵੀਪਾਂ ਦਾ ਨਾਮ ਸਾਡੇ ਨਾਇਕਾਂ ਦੇ ਨਾਮ ‘ਤੇ ਰੱਖਣਾ ਇਹ ਸੁਨਿਸ਼ਚਿਤ ਕਰਨ ਦਾ ਇੱਕ ਤਰੀਕਾ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦੀ ਸੇਵਾ ਯਾਦ ਰੱਖਣ। ਉਨ੍ਹਾਂ ਨੇ ਕਿਹਾ ਕਿ ਜੋ ਰਾਸ਼ਟਰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿੰਦੇ ਹਨ, ਉਹ ਵਿਕਾਸ ਅਤੇ ਰਾਸ਼ਟਰ-ਨਿਰਮਾਣ ਵਿੱਚ ਅੱਗੇ ਵਧਦੇ ਹਨ।

To protect Jharkhand's identity, a BJP government is necessary: PM Modi in Gumla

November 10th, 04:21 pm

Kickstarting his rally of the day in Gumla, Jharkhand, PM Modi said, Under Atal Ji's leadership, the BJP government created the states of Jharkhand and Chhattisgarh and established a separate ministry for the tribal community. Since you gave me the opportunity to serve in 2014, many historic milestones have been achieved. Our government declared Birsa Munda's birth anniversary as Janjatiya Gaurav Diwas, and this year marks his 150th birth anniversary. Starting November 15, we will celebrate the next year as Janjatiya Gaurav Varsh nationwide.

PM Modi captivates crowds with impactful speeches in Jharkhand’s Bokaro & Gumla

November 10th, 01:00 pm

Jharkhand’s campaign heats up as PM Modi’s back-to-back rallies boost enthusiasm across the state. Ahead of the first phase of Jharkhand’s assembly elections, PM Modi today addressed two mega rallies in Bokaro and Gumla. He said that there is only one echo among the people of the state that: ‘Roti, Beti, Maati ki pukar, Jharkhand mein BJP-NDA Sarkar,’ and people want BJP-led NDA to come to power in the assembly polls.”

ਆਈਟੀਯੂ-ਵਿਸ਼ਵ ਦੂਰਸੰਚਾਰ ਮਾਨਕੀਕਰਣ ਸਭਾ 2024 ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

October 15th, 10:05 am

ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਜਯੋਤੀਰਾਦਿੱਤਿਯ ਸਿੰਧੀਆ ਜੀ, ਚੰਦ੍ਰਸ਼ੇਖਰ ਜੀ, ITU ਦੀ Secretary-General, ਵਿਭਿੰਨ ਦੇਸ਼ਾਂ ਦੇ ਮੰਤਰੀਗਣ, ਭਾਰਤ ਦੇ ਭਿੰਨ-ਭਿੰਨ ਰਾਜਾਂ ਤੋਂ ਆਏ ਹੋਏ ਸਾਰੇ ਮੰਤਰੀਗਣ, industry leaders, telecom experts, startups ਦੀ ਦੁਨੀਆ ਦੇ ਮੇਰੇ ਪ੍ਰਿਯ ਨੌਜਵਾਨ, ਦੇਸ਼-ਦੁਨੀਆ ਤੋਂ ਆਏ ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ,