ਜੰਮੂ ਅਤੇ ਕਸ਼ਮੀਰ ਦੇ ਕਟੜਾ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

ਜੰਮੂ ਅਤੇ ਕਸ਼ਮੀਰ ਦੇ ਕਟੜਾ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

June 06th, 12:50 pm

ਜੰਮੂ ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਜੀ, ਮੁੱਖ ਮੰਤਰੀ ਉਮਰ ਅਬਦੁੱਲਾ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਅਸ਼ਵਿਨੀ ਵੈਸ਼ਣਵ ਜੀ, ਜਿਤੇਂਦਰ ਸਿੰਘ, ਵੀ ਸੋਮੰਨਾ ਜੀ, ਡਿਪਟੀ ਸੀਐੱਮ ਸੁਰੇਂਦਰ ਕੁਮਾਰ ਜੀ, ਜੰਮੂ ਕਸ਼ਮੀਰ ਵਿਧਾਨ ਸਭਾ ਵਿੱਚ ਨੇਤਾ ਵਿਰੋਧੀ ਧਿਰ ਦੇ ਨੇਤਾ ਸੁਨੀਲ ਜੀ, ਸੰਸਦ ਵਿੱਚ ਮੇਰੇ ਸਾਥੀ ਜੁਗਲ ਕਿਸ਼ੋਰ ਜੀ, ਹੋਰ ਜਨਪ੍ਰਤੀਨਿਧੀਗਣ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ। ਵੀਰ ਜੋਰਾਵਰ ਸਿੰਘ ਜੀ ਦੀ ਇਹ ਭੂਮੀ ਹੈ, ਮੈਂ ਇਸ ਧਰਤੀ ਨੂੰ ਪ੍ਰਣਾਮ ਕਰਦਾ ਹਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੰਮੂ ਅਤੇ ਕਸ਼ਮੀਰ ਵਿੱਚ 46,000 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਲੋਕਅਰਪਣ ਕੀਤਾ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੰਮੂ ਅਤੇ ਕਸ਼ਮੀਰ ਵਿੱਚ 46,000 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਲੋਕਅਰਪਣ ਕੀਤਾ

June 06th, 12:45 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੰਮੂ ਅਤੇ ਕਸ਼ਮੀਰ ਦੇ ਕਟੜਾ ਵਿੱਚ 46,000 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਖਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ। ਵੀਰ ਜ਼ੋਰਾਵਰ ਸਿੰਘ ਦੀ ਭੂਮੀ ਨੂੰ ਨਮਨ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਅੱਜ ਦਾ ਸਮਾਗਮ ਭਾਰਤ ਦੀ ਏਕਤਾ ਅਤੇ ਦ੍ਰਿੜ੍ਹ ਸੰਕਲਪ ਦਾ ਸ਼ਾਨਦਾਰ ਉਤਸਵ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਮਾਤਾ ਵੈਸ਼ਣੋ ਦੇਵੀ ਦੇ ਅਸ਼ੀਰਵਾਦ ਨਾਲ ਕਸ਼ਮੀਰ ਘਾਟੀ ਹੁਣ ਭਾਰਤ ਦੇ ਵਿਸ਼ਾਲ ਰੇਲ ਨੈੱਟਵਰਕ ਨਾਲ ਜੁੜ ਗਈ ਹੈ। ਪ੍ਰਧਾਨ ਮੰਤਰੀ ਨੇ ਕਿਹਾ, “ਅਸੀਂ ਹਮੇਸ਼ਾ ਗਹਿਰੀ ਸ਼ਰਧਾ ਦੇ ਨਾਲ ‘ਕਸ਼ਮੀਰ ਤੋਂ ਕੰਨਿਆ ਕੁਮਾਰੀ ਤੱਕ’ ਕਹਿੰਦੇ ਹੋਏ ਮਾਂ ਭਾਰਤੀ ਨੂੰ ਬੁਲਾਇਆ ਹੈ, ਅੱਜ ਇਹ ਸਾਡੇ ਰੇਲ ਨੈੱਟਵਰਕ ਵਿੱਚ ਵੀ ਇੱਕ ਅਸਲੀਅਤ ਬਣ ਗਈ ਹੈ।” ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਊਧਮਪੁਰ-ਸ੍ਰੀਨਗਰ-ਬਾਰਾਮੁੱਲਾ ਰੇਲ ਲਾਇਨ ਪ੍ਰੋਜੈਕਟ ਕੇਵਲ ਇੱਕ ਨਾਮ ਨਹੀਂ ਹੈ, ਬਲਕਿ ਇਹ ਜੰਮੂ ਅਤੇ ਕਸ਼ਮੀਰ ਦੀ ਨਵੀਂ ਤਾਕਤ ਅਤੇ ਭਾਰਤ ਦੀਆਂ ਵਧਦੀਆਂ ਸਮਰੱਥਾਵਾਂ ਦਾ ਪ੍ਰਤੀਕ ਹੈ। ਖੇਤਰ ਵਿੱਚ ਰੇਲ ਬੁਨਿਆਦੀ ਢਾਂਚੇ ਅਤੇ ਕਨੈਕਟਿਵਿਟੀ ਨੂੰ ਹੁਲਾਰਾ ਦੇਣ ਦੀ ਪ੍ਰਤੀਬੱਧਤਾ ਦੇ ਅਨੁਰੂਪ, ਉਨ੍ਹਾਂ ਨੇ ਚਨਾਬ ਅਤੇ ਅੰਜੀ ਪੁਲ਼ਾਂ ਦਾ ਉਦਘਾਟਨ ਕੀਤਾ ਅਤੇ ਜੰਮੂ ਅਤੇ ਕਸ਼ਮੀਰ ਦੇ ਅੰਦਰ ਕਨੈਕਟਿਵਿਟੀ ਨੂੰ ਵਧਾਉਂਦੇ ਹੋਏ ਵੰਦੇ ਭਾਰਤ ਟ੍ਰੇਨਾਂ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੇ ਅਤਿਰਿਕਤ, ਸ਼੍ਰੀ ਮੋਦੀ ਨੇ ਜੰਮੂ ਵਿੱਚ ਇੱਕ ਨਵੇਂ ਮੈਡੀਕਲ ਕਾਲਜ ਦਾ ਨੀਂਹ ਪੱਥਰ ਭੀ ਰੱਖਿਆ, ਜਿਸ ਨਾਲ ਖੇਤਰ ਵਿੱਚ ਸਿਹਤ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਦੇ ਲਈ ਸਰਕਾਰ ਦੀ ਪ੍ਰਤੀਬੱਧਤਾ ਨੂੰ ਬਲ ਮਿਲਿਆ। ਉਨ੍ਹਾਂ ਨੇ ਕਿਹਾ ਕਿ 46,000 ਕਰੋੜ ਰੁਪਏ ਦੇ ਪ੍ਰੋਜੈਕਟ ਜੰਮੂ ਅਤੇ ਕਸ਼ਮੀਰ ਵਿੱਚ ਵਿਕਾਸ ਨੂੰ ਗਤੀ ਦੇਣਗੇ, ਜਿਸ ਨਾਲ ਪ੍ਰਗਤੀ ਅਤੇ ਸਮ੍ਰਿੱਧੀ ਆਵੇਗੀ। ਪ੍ਰਧਾਨ ਮੰਤਰੀ ਨੇ ਵਿਕਾਸ ਅਤੇ ਪਰਿਵਰਤਨ ਦੇ ਇਸ ਨਵੇਂ ਯੁਗ ਦੇ ਲਈ ਲੋਕਾਂ ਨੂੰ ਸ਼ੁਭਕਾਮਨਾਵਾਂ ਅਤੇ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ 6 ਜੂਨ ਨੂੰ ਜੰਮੂ ਅਤੇ ਕਸ਼ਮੀਰ ਦਾ ਦੌਰਾ ਕਰਨਗੇ

ਪ੍ਰਧਾਨ ਮੰਤਰੀ 6 ਜੂਨ ਨੂੰ ਜੰਮੂ ਅਤੇ ਕਸ਼ਮੀਰ ਦਾ ਦੌਰਾ ਕਰਨਗੇ

June 04th, 12:37 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 6 ਜੂਨ ਨੂੰ ਜੰਮੂ ਅਤੇ ਕਸ਼ਮੀਰ ਦਾ ਦੌਰਾ ਕਰਨਗੇ। ਜੰਮੂ ਅਤੇ ਕਸ਼ਮੀਰ ਵਿੱਚ ਰੇਲ ਇਨਫ੍ਰਾਸਟ੍ਰਕਚਰ ਅਤੇ ਸੰਪਰਕ ਨੂੰ ਹੁਲਾਰਾ ਦੇਣ ਦੀ ਆਪਣੀ ਪ੍ਰਤੀਬੱਧਤਾ ਦੇ ਅਨੁਰੂਪ, ਪ੍ਰਧਾਨ ਮੰਤਰੀ 6 ਜੂਨ ਨੂੰ ਸਵੇਰੇ ਲਗਭਗ 11 ਵਜੇ ਚਨਾਬ ਬ੍ਰਿਜ ਦਾ ਉਦਘਾਟਨ ਕਰਨਗੇ ਅਤੇ ਬ੍ਰਿਜ ਡੈੱਕ (bridge deck) ਦਾ ਦੌਰਾ ਕਰਨਗੇ। ਇਸ ਦੇ ਬਾਅਦ, ਉਹ ਅੰਜੀ ਬ੍ਰਿਜ ਦਾ ਦੌਰਾ ਕਰਨਗੇ ਅਤੇ ਉਸ ਦਾ ਉਦਘਾਟਨ ਕਰਨਗੇ। ਉਹ ਦੁਪਹਿਰ ਲਗਭਗ 12 ਵਜੇ ਵੰਦੇ ਭਾਰਤ ਟ੍ਰੇਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਸ ਦੇ ਬਾਅਦ, ਉਹ ਕਟੜਾ ਵਿੱਚ 46,000 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ।