ਭਾਰਤ-ਆਸਟ੍ਰੇਲੀਆ ਖੇਡ ਸਹਿਯੋਗ ਰੋਡਮੈਪ
July 10th, 10:07 am
ਖੇਡਾਂ ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਇੱਕ ਮਹੱਤਵਪੂਰਨ ਪੁਲ਼ ਵਜੋਂ ਕੰਮ ਕਰਦੀਆਂ ਹਨ, ਜੋ ਭਾਈਚਾਰਿਆਂ ਨੂੰ ਜੋੜਦਿਆਂ ਸਹਿਯੋਗ ਦੇ ਨਵੇਂ ਰਾਹ ਖੋਲ੍ਹਦੀਆਂ ਹਨ।ਪ੍ਰਧਾਨ ਮੰਤਰੀ ਇੱਕ ਖੇਡ ਸਮਾਗਮ ਵਿੱਚ ਸ਼ਾਮਲ ਹੋਣ ਲਈ ਮੈਲਬਰਨ ਕ੍ਰਿਕਟ ਗਰਾਊਂਡ ਪਹੁੰਚੇ
July 10th, 08:21 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸ਼੍ਰੀ ਐਂਥਨੀ ਅਲਬਨੀਜ਼ ਅਤੇ ਵਿਕਟੋਰੀਆ ਦੀ ਪ੍ਰੀਮੀਅਰ ਜੈਸਿੰਟਾ ਐਲਨ ਨਾਲ ਮੈਲਬਰਨ ਕ੍ਰਿਕਟ ਗਰਾਊਂਡ ਦਾ ਦੌਰਾ ਕੀਤਾ। ਇਹ ਸਮਾਗਮ ਭਾਰਤ-ਆਸਟ੍ਰੇਲੀਆ ਦੇ ਖੇਡ ਸਬੰਧਾਂ ਦਾ ਜਸ਼ਨ ਮਨਾਉਣ ਲਈ ਆਯੋਜਿਤ ਕੀਤਾ ਗਿਆ ਸੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਆਸਟ੍ਰੇਲੀਆ ਯਾਤਰਾ: ਨਤੀਜਿਆਂ ਦੀ ਸੂਚੀ
July 09th, 12:34 pm
ਇਹ ਮੌਜੂਦਾ ਸਾਂਝੇ ਸੁਰੱਖਿਆ ਐਲਾਨਨਾਮੇ (2009) ਦਾ ਨਵੀਨੀਕਰਨ ਕਰਦਾ ਹੈ। ਇਸ ਵਿੱਚ ਫੌਜਾਂ ਦੇ ਆਪਸੀ ਤਾਲਮੇਲ, ਸਮਰੱਥਾ ਨਿਰਮਾਣ, ਸਮੁੰਦਰੀ ਖੇਤਰ, ਰੱਖਿਆ ਉਦਯੋਗਿਕ ਸਹਿਯੋਗ, ਸਾਈਬਰ ਸੁਰੱਖਿਆ ਅਤੇ ਤਕਨਾਲੋਜੀ, ਅੱਤਵਾਦ ਵਿਰੋਧੀ ਉਪਾਵਾਂ, ਰੱਖਿਆ ਜੋਖਮ ਪ੍ਰਬੰਧਨ (ਐੱਚਏਡੀਆਰ), ਅਤੇ ਯੂਐੱਨਸੀਐੱਲਓਐੱਸ, ਆਸੀਆਨ, ਪੀਆਈਐੱਫ, ਆਈਓਆਰਏ ਵਿੱਚ ਏਕੀਕ੍ਰਿਤ ਪਹੁੰਚ ਨੂੰ ਸਹਿਯੋਗ ਦੇ ਖੇਤਰਾਂ ਵਜੋਂ ਪਛਾਣਿਆ ਗਿਆ ਹੈ।ਪ੍ਰਧਾਨ ਮੰਤਰੀ ਨੇ ਤੀਜੇ ਭਾਰਤ-ਆਸਟ੍ਰੇਲੀਆ ਸਾਲਾਨਾ ਸਿਖਰ ਸੰਮੇਲਨ ਵਿੱਚ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
July 09th, 12:29 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 9 ਜੁਲਾਈ, 2026 ਨੂੰ ਮੈਲਬਰਨ ਵਿੱਚ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਵੱਲੋਂ ਆਯੋਜਿਤ ਤੀਜੇ ਭਾਰਤ-ਆਸਟ੍ਰੇਲੀਆ ਸਾਲਾਨਾ ਸਿਖਰ ਸੰਮੇਲਨ ਵਿੱਚ ਹਿੱਸਾ ਲਿਆ। ਗਵਰਨਮੈਂਟ ਹਾਊਸ ਪਹੁੰਚਣ ’ਤੇ ਪ੍ਰਧਾਨ ਮੰਤਰੀ ਅਲਬਨੀਜ਼ ਨੇ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਦਾ ਨਿੱਘਾ ਅਤੇ ਰਸਮੀ ਤੌਰ ’ਤੇ ਸਵਾਗਤ ਕੀਤਾ।ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ
July 09th, 11:15 am
ਸਾਡੀਆਂ ਇਹ ਸਮਾਨਤਾਵਾਂ, ਅਤੇ ਸਾਡਾ ਸਾਂਝਾ ਆਲਮੀ ਨਜ਼ਰੀਆ, ਸਾਨੂੰ ਡੂੰਘੇ ਆਪਸੀ ਵਿਸ਼ਵਾਸ ਨਾਲ ਲਗਾਤਾਰ ਅੱਗੇ ਵਧਣ ਦੀ ਪ੍ਰੇਰਨਾ ਦਿੰਦੇ ਹਨ। ਸਾਡੀ ਵਿਆਪਕ ਰਣਨੀਤਕ ਭਾਈਵਾਲੀ ਨੇ ਪਿਛਲੇ ਕੁਝ ਸਾਲਾਂ ਵਿੱਚ ਬੇਮਿਸਾਲ ਤਰੱਕੀ ਕੀਤੀ ਹੈ। ਅਤੇ ਅੱਜ ਤੀਜੇ ਸਾਲਾਨਾ ਸਿਖਰ ਸੰਮੇਲਨ ਨਾਲ ਸਾਡੇ ਸਹਿਯੋਗ ਵਿੱਚ ਕਈ ਨਵੇਂ ਪਹਿਲੂ ਜੁੜੇ ਹਨ।Australia-India Partnership on Cyber, Critical Technologies and Supply Chains (PACTS)
July 09th, 11:04 am
PM Modi and Australian Prime Minister Anthony Albanese launched the Australia-India Partnership on Cyber, Critical Technologies and Supply Chains (PACTS), paving the way for closer cooperation in cybersecurity, critical technologies, resilient supply chains, digital resilience and defence research collaborationIndia-Australia Joint Statement on Energy Security
July 09th, 11:02 am
The India-Australia Joint Statement on Energy Security noted the two countries' deep concern over the situation in the Middle East. They shared their commitment to working together to strengthen energy supply chain resilience, including by deepening regional cooperation, accelerating the energy transition, promoting the uptake of renewable energy resources and upholding open trade arrangements for energy and liquid fuels.Third India-Australia Annual Summit Joint Statement
July 09th, 10:58 am
At the invitation of Australian PM Anthony Albanese, PM Modi visited Australia from 8-10 July 2026 for the Third Australia-India Annual Summit in Melbourne. The two leaders reaffirmed their shared commitment to further consolidate and expand the India-Australia Comprehensive Strategic Partnership (CSP) and explore new areas of cooperation for the peace, prosperity and stability of the shared region.ਰੱਖਿਆ ਅਤੇ ਸੁਰੱਖਿਆ ਸਹਿਯੋਗ ’ਤੇ ਭਾਰਤ-ਆਸਟ੍ਰੇਲੀਆ ਸਾਂਝਾ ਐਲਾਨਨਾਮਾ
July 09th, 10:55 am
ਅਸੀਂ, ਭਾਰਤ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ, ਆਪਣੇ ਨਜ਼ਦੀਕੀ ਦੁਵੱਲੇ ਸਬੰਧਾਂ ਤੋਂ ਪ੍ਰੇਰਿਤ ਹੋ ਕੇ, ਆਪਣੇ ਦੇਸ਼ਾਂ ਦੀ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ਕਰਨ ਦੇ ਪੱਕੇ ਇਰਾਦੇ ਨਾਲ ਇੱਕਜੁੱਟ ਹੋ ਕੇ ਅਤੇ ਇੱਕ ਖੁੱਲ੍ਹੇ, ਸ਼ਾਂਤੀਪੂਰਨ, ਸਥਿਰ ਅਤੇ ਖ਼ੁਸ਼ਹਾਲ ਹਿੰਦ-ਪ੍ਰਸ਼ਾਂਤ ਖੇਤਰ ਦੇ ਸਾਂਝੇ ਟੀਚੇ ਤੋਂ ਪ੍ਰੇਰਿਤ ਹੋ ਕੇ ਰੱਖਿਆ ਅਤੇ ਸੁਰੱਖਿਆ ਸਹਿਯੋਗ ’ਤੇ ਇਸ ਸਾਂਝੇ ਐਲਾਨਨਾਮੇ ਪ੍ਰਤੀ ਵਚਨਬੱਧ ਹਾਂ।ਇਕਨੌਮਿਕ ਰੋਡਮੈਪ ਬਿਜ਼ਨਸ ਰਿਸੈਪਸ਼ਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 09th, 06:15 am
ਭਾਰਤ ਨੇ 2030 ਤੱਕ 500 ਗੀਗਾਵਾਟ ਅਖੁੱਟ ਊਰਜਾ ਅਤੇ 2070 ਤੱਕ ਨੈੱਟ ਜ਼ੀਰੋ ਦਾ ਟੀਚਾ ਰੱਖਿਆ ਹੈ। ਆਸਟ੍ਰੇਲੀਆ ਦੀ ਤਕਨਾਲੋਜੀ, ਪੂੰਜੀ ਅਤੇ ਸਰੋਤ ਇਸ ਤਬਦੀਲੀ ਨੂੰ ਗਤੀ ਦੇ ਸਕਦੇ ਹਨ।Prime Minister addresses Australia-India CEOs Forum and Economic Roadmap Business event
July 09th, 06:00 am
PM Modi participated in the Australia-India CEOs Forum and the Economic Roadmap Business event in Melbourne. Addressing the CEOs Forum, he highlighted India's strong economic growth, policy reforms, digital transformation and expanding innovation ecosystem. Addressing the Economic Roadmap Business event, he expressed satisfaction at the growth of trade and investment ties based on ECTA and called for early conclusion of the proposed CECA.ਪ੍ਰਧਾਨ ਮੰਤਰੀ ਆਸਟ੍ਰੇਲੀਆ ਦੇ ਮੈਲਬੌਰਨ ਪਹੁੰਚੇ, ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ
July 08th, 08:42 pm
ਇੰਡੋਨੇਸ਼ੀਆ ਦੀ ਇੱਕ ਉਤਪਾਦਕ ਯਾਤਰਾ ਸਮਾਪਤ ਕਰਨ ਤੋਂ ਬਾਅਦ, ਪ੍ਰਧਾਨ ਮੰਤਰੀ ਮੋਦੀ ਆਸਟ੍ਰੇਲੀਆ ਦੇ ਮੈਲਬੌਰਨ ਪਹੁੰਚੇ। ਇਹ ਯਾਤਰਾ ਭਾਰਤ-ਆਸਟ੍ਰੇਲੀਆ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰੇਗੀ। ਯਾਤਰਾ ਦੌਰਾਨ, ਉਹ ਪ੍ਰਧਾਨ ਮੰਤਰੀ ਅਲਬਾਨੀਜ਼ ਨਾਲ ਗੱਲਬਾਤ ਕਰਨਗੇ ਅਤੇ ਪ੍ਰਵਾਸੀ ਭਾਰਤੀਆਂ ਨਾਲ ਗੱਲਬਾਤ ਕਰਨਗੇ।ਇੰਡੋਨੇਸ਼ੀਆ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੀ ਯਾਤਰਾ 'ਤੇ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਦਾ ਬਿਆਨ
July 06th, 09:00 am
ਇੰਡੋਨੇਸ਼ੀਆ ਦੇ ਰਾਸ਼ਟਰਪਤੀ ਸ਼੍ਰੀ ਪ੍ਰਬੋਵੋ ਸੁਬੀਆਨਤੋ ਦੇ ਸੱਦੇ 'ਤੇ ਮੈਂ 6 ਤੋਂ 8 ਜੁਲਾਈ ਤੱਕ ਇੰਡੋਨੇਸ਼ੀਆ ਦੀ ਯਾਤਰਾ 'ਤੇ ਰਹਾਂਗਾ। ਸਾਲ 2018 ਵਿੱਚ ਮੇਰੀ ਪਹਿਲੀ ਇੰਡੋਨੇਸ਼ੀਆ ਯਾਤਰਾ ਦੌਰਾਨ ਭਾਰਤ ਅਤੇ ਇੰਡੋਨੇਸ਼ੀਆ ਨੇ ਦੁਵੱਲੇ ਸਬੰਧਾਂ ਨੂੰ ਵਿਆਪਕ ਰਣਨੀਤਕ ਭਾਈਵਾਲੀ ਦਾ ਦਰਜਾ ਦਿੱਤਾ ਸੀ। ਉਸ ਤੋਂ ਬਾਅਦ ਇਹ ਮੇਰੀ ਪਹਿਲੀ ਦੁਵੱਲੀ ਯਾਤਰਾ ਹੋਵੇਗੀ। ਇਹ ਯਾਤਰਾ ਰਾਸ਼ਟਰਪਤੀ ਪ੍ਰਬੋਵੋ ਦੀ ਭਾਰਤ ਦੀ ਸਰਕਾਰੀ ਯਾਤਰਾ ਤੋਂ ਬਾਅਦ ਹੋ ਰਹੀ ਹੈ, ਜੋ 26 ਜਨਵਰੀ, 2025 ਨੂੰ ਸਾਡੇ ਗਣਤੰਤਰ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਸਨ। ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਮਜ਼ਬੂਤ ਸੱਭਿਆਚਾਰਕ ਅਤੇ ਲੋਕ-ਸੰਬੰਧ ਹਨ ਅਤੇ ਮੇਰੀ ਇਹ ਯਾਤਰਾ ਸਾਡੀ ਬਹੁ-ਪੱਖੀ ਭਾਈਵਾਲੀ ਦੇ ਸਾਰੇ ਪਹਿਲੂਆਂ ਨੂੰ ਹੋਰ ਮਜ਼ਬੂਤ ਕਰੇਗੀ। ਇਸ ਯਾਤਰਾ ਦੌਰਾਨ, ਮੈਂ ਇੰਡੋਨੇਸ਼ੀਆ ਵਿੱਚ ਰਹਿਣ ਵਾਲੇ ਭਾਰਤੀ ਪ੍ਰਵਾਸੀਆਂ ਨਾਲ ਵੀ ਗੱਲਬਾਤ ਕਰਾਂਗਾ ਅਤੇ ਰਾਸ਼ਟਰਪਤੀ ਪ੍ਰਬੋਵੋ ਨਾਲ ਯੋਗਿਆਕਾਰਤਾ ਸਥਿਤ ਪ੍ਰੰਬਨਨ ਮੰਦਰ ਕੰਪਲੈਕਸ ਦਾ ਦੌਰਾ ਕਰਾਂਗਾ, ਜੋ ਸਾਡੇ ਗੂੜ੍ਹੇ ਸੱਭਿਆਚਾਰਕ ਸਬੰਧਾਂ ਦਾ ਇੱਕ ਹੋਰ ਸ਼ਾਨਦਾਰ ਪ੍ਰਮਾਣ ਹੈ।ਪ੍ਰਧਾਨ ਮੰਤਰੀ ਦੀ ਇੰਡੋਨੇਸ਼ੀਆ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੀ ਯਾਤਰਾ
July 03rd, 08:42 pm
ਇੰਡੋਨੇਸ਼ੀਆ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਪ੍ਰਬੋਵੋ ਸੁਬਿਆਂਤੋ ਦੇ ਸੱਦੇ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 6 ਤੋਂ 8 ਜੁਲਾਈ, 2026 ਤੱਕ ਇੰਡੋਨੇਸ਼ੀਆ ਦੀ ਯਾਤਰਾ ਕਰਨਗੇ। ਇਹ ਪ੍ਰਧਾਨ ਮੰਤਰੀ ਦੀ ਇੰਡੋਨੇਸ਼ੀਆ ਦੀ ਚੌਥੀ ਯਾਤਰਾ ਹੋਵੇਗੀ ਅਤੇ ਮਈ, 2018 ਵਿੱਚ ਭਾਰਤ-ਇੰਡੋਨੇਸ਼ੀਆ ਸਬੰਧਾਂ ਨੂੰ ਵਿਆਪਕ ਰਣਨੀਤਕ ਭਾਈਵਾਲੀ ਦੇ ਪੱਧਰ ਤੱਕ ਵਧਾਏ ਜਾਣ ਤੋਂ ਬਾਅਦ ਉਨ੍ਹਾਂ ਦੀ ਪਹਿਲੀ ਦੁਵੱਲੀ ਯਾਤਰਾ ਹੋਵੇਗੀ। ਇਸ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਰਾਸ਼ਟਰਪਤੀ ਪ੍ਰਬੋਵੋ ਨਾਲ ਦੁਵੱਲੀ ਚਰਚਾ ਕਰਨਗੇ ਅਤੇ ਭਾਈਵਾਲੀ ਵਿੱਚ ਹੋਈ ਪ੍ਰਗਤੀ ਦੀ ਸਮੀਖਿਆ ਕਰਨਗੇ। ਜਕਾਰਤਾ ਵਿੱਚ ਪ੍ਰਧਾਨ ਮੰਤਰੀ ਭਾਰਤੀ ਪ੍ਰਵਾਸੀ ਭਾਈਚਾਰੇ ਦੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਨਗੇ। ਭਾਰਤ ਅਤੇ ਇੰਡੋਨੇਸ਼ੀਆ ਦੇ ਵਿਚਕਾਰ ਇਤਿਹਾਸਕ ਅਤੇ ਸੁਖਾਵੇਂ ਸਬੰਧ ਹਨ। ਇਨ੍ਹਾਂ ਖ਼ਾਸ ਸਬੰਧਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਧਾਨ ਮੰਤਰੀ ਇੰਡੋਨੇਸ਼ੀਆ ਦੇ ਇੱਕ ਪ੍ਰਮੁੱਖ ਯੂਨੇਸਕੋ ਵਿਸ਼ਵ ਵਿਰਾਸਤ ਸਥਾਨ, ਯੋਗਿਆਕਾਰਤਾ ਸਥਿਤ ਪ੍ਰੰਬਾਨਨ ਮੰਦਰ ਕੰਪਲੈਕਸ ਦਾ ਵੀ ਦੌਰਾ ਕਰਨਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਐਂਥਨੀ ਅਲਬਨੀਜ਼ ਅਤੇ ਸ਼੍ਰੀਮਤੀ ਜੋਡੀ ਹੇਡਨ ਨੂੰ ਉਨ੍ਹਾਂ ਦੇ ਵਿਆਹ 'ਤੇ ਵਧਾਈ ਦਿੱਤੀ
November 29th, 09:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਪਣੇ ਕਰੀਬੀ ਦੋਸਤ, ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਐਂਥਨੀ ਅਲਬਨੀਜ਼ ਅਤੇ ਸ਼੍ਰੀਮਤੀ ਜੋਡੀ ਹੇਡਨ ਨੂੰ ਉਨ੍ਹਾਂ ਦੇ ਵਿਆਹ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਖ਼ੁਸ਼ਹਾਲ ਵਿਆਹੁਤਾ ਜੀਵਨ ਦੀ ਕਾਮਨਾ ਕੀਤੀ।Joint statement by the Government of India, the Government of Australia and the Government of Canada
November 22nd, 09:21 pm
India, Australia, and Canada have agreed to enter into a new trilateral partnership: the Australia-Canada-India Technology and Innovation (ACITI) Partnership. The three sides agreed to strengthen their ambition in cooperation on critical and emerging technologies. The Partnership will also examine the development and mass adoption of artificial intelligence to improve citizens' lives.ਪ੍ਰਧਾਨ ਮੰਤਰੀ ਨੇ ਜੀ20 ਆਗੂਆਂ ਦੇ ਸਿਖਰ ਸੰਮੇਲਨ ਦੌਰਾਨ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 21st, 10:43 pm
ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮਾਣਯੋਗ ਸ਼੍ਰੀ ਐਂਥਨੀ ਅਲਬਨੀਜ਼ ਨੇ ਅੱਜ ਜੋਹੈੱਨਸਬਰਗ , ਦੱਖਣੀ ਅਫ਼ਰੀਕਾ ਵਿੱਚ ਜੀ20 ਆਗੂਆਂ ਦੇ ਸਿਖਰ ਸੰਮੇਲਨ ਦੌਰਾਨ ਮੁਲਾਕਾਤ ਕੀਤੀ। ਦੋਹਾਂ ਆਗੂਆਂ ਨੇ 2020 ਵਿੱਚ ਸਬੰਧਾਂ ਨੂੰ ਵਿਆਪਕ ਰਣਨੀਤਕ ਭਾਈਵਾਲੀ ਦੇ ਪੱਧਰ ਤੱਕ ਲਿਜਾਣ ਤੋਂ ਬਾਅਦ, ਪਿਛਲੇ ਪੰਜ ਸਾਲਾਂ ਦੌਰਾਨ ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਆਪਸੀ ਸਹਿਯੋਗ ਵਿੱਚ ਆਈ ਮਜ਼ਬੂਤੀ ਅਤੇ ਵਿਸਤਾਰ ’ਤੇ ਸੰਤੁਸ਼ਟੀ ਪ੍ਰਗਟ ਕੀਤੀ। ਪ੍ਰਧਾਨ ਮੰਤਰੀ ਅਲਬਨੀਜ਼ ਨੇ ਭਾਰਤ ਵਿੱਚ ਹਾਲ ਹੀ ਵਿੱਚ ਹੋਏ ਅੱਤਵਾਦੀ ਹਮਲੇ 'ਤੇ ਸੰਵੇਦਨਾ ਅਤੇ ਇੱਕਜੁੱਟਤਾ ਪ੍ਰਗਟ ਕੀਤੀ। ਦੋਵਾਂ ਨੇਤਾਵਾਂ ਨੇ ਅੱਤਵਾਦ ਵਿਰੁੱਧ ਵਿਸ਼ਵ-ਵਿਆਪੀ ਜੰਗ ਨੂੰ ਹੋਰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ।PM Modi expresses gratitude to world leaders for birthday wishes
September 17th, 03:03 pm
The Prime Minister Shri Narendra Modi expressed his gratitude to the world leaders for greetings on his 75th birthday, today.ਪ੍ਰਧਾਨ ਮੰਤਰੀ ਨੇ ਜੀ7 ਸਮਿਟ ਦੇ ਅਵਸਰ ‘ਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
June 18th, 02:49 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਜੂਨ 2025 ਨੂੰ ਕੈਨੇਡਾ ਦੇ ਕਨਾਨਾਸਕਿਸ ਵਿੱਚ 51ਵੇਂ ਜੀ7 ਸਮਿਟ ਦੇ ਅਵਸਰ ‘ਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਐਂਥਨੀ ਅਲਬਨੀਸ (Mr. Anthony Albanese) ਨਾਲ ਮੁਲਾਕਾਤ ਕੀਤੀ।ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
June 04th, 04:52 pm
ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ, ਮਹਾਮਹਿਮ ਰਿਚਰਡ ਮਾਰਲੇਸ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਹਾਲ ਹੀ ਵਿੱਚ ਹੋਈਆਂ ਫੈਡਰਲ ਚੋਣਾਂ ਵਿੱਚ ਆਸਟ੍ਰੇਲੀਆ ਦੀ ਲੇਬਰ ਪਾਰਟੀ ਦੀ ਇਤਿਹਾਸਿਕ ਜਿੱਤ ‘ਤੇ ਉਪ ਪ੍ਰਧਾਨ ਮੰਤਰੀ ਮਾਰਲੇਸ ਨੂੰ ਵਧਾਈਆਂ ਦਿੱਤੀਆਂ।