22ਵੇਂ ਆਸੀਆਨ-ਭਾਰਤ ਸਿਖਰ ਸੰਮੇਲਨ ਦੇ ਦੌਰਾਨ ਪ੍ਰਧਾਨ ਮੰਤਰੀ ਦੀਆਂ ਸ਼ੁਰੂਆਤੀ ਟਿੱਪਣੀਆਂ
October 26th, 02:20 pm
ਆਸੀਆਨ ਦੀ ਸਫ਼ਲ ਪ੍ਰਧਾਨਗੀ ਲਈ ਮੈਂ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨੂੰ ਵਧਾਈ ਦਿੰਦਾ ਹਾਂ। ਭਾਰਤ ਦੇ ਕੰਟਰੀ ਕੋ-ਆਰਡੀਨੇਟਰ ਦੀ ਭੂਮਿਕਾ ਕੁਸ਼ਲਤਾ ਨਾਲ ਨਿਭਾਉਣ 'ਤੇ ਫਿਲੀਪੀਨਜ਼ ਦੇ ਰਾਸ਼ਟਰਪਤੀ ਮਾਰਕੋਸ ਦਾ ਧੰਨਵਾਦ ਕਰਦਾ ਹਾਂ। ਅਤੇ ਆਸੀਆਨ ਦੇ ਨਵੇਂ ਮੈਂਬਰ ਵਜੋਂ ਤਿਮੋਰ-ਲੇਸਤੇ ਦਾ ਸਵਾਗਤ ਕਰਦਾ ਹਾਂ।ਕੁਆਲਾਲੰਪੁਰ ਵਿੱਚ 22ਵੇਂ ਆਸੀਆਨ-ਭਾਰਤ ਸਿਖਰ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੀ ਭਾਗੀਦਾਰੀ
October 26th, 02:06 pm
22ਵਾਂ ਆਸੀਆਨ-ਭਾਰਤ ਸਿਖਰ ਸੰਮੇਲਨ 26 ਅਕਤੂਬਰ 2024 ਨੂੰ ਕਰਵਾਇਆ ਗਿਆ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਸ ਸਿਖਰ ਸੰਮੇਲਨ ਵਿੱਚ ਵਰਚੁਅਲ ਮਾਧਿਅਮ ਰਾਹੀਂ ਹਿੱਸਾ ਲਿਆ। ਪ੍ਰਧਾਨ ਮੰਤਰੀ ਅਤੇ ਆਸੀਆਨ ਆਗੂਆਂ ਨੇ ਸਾਂਝੇ ਤੌਰ 'ਤੇ ਆਸੀਆਨ-ਭਾਰਤ ਸਬੰਧਾਂ ਵਿੱਚ ਹੋਈ ਤਰੱਕੀ ਦੀ ਸਮੀਖਿਆ ਕੀਤੀ ਅਤੇ ਵਿਆਪਕ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ਕਰਨ ਦੀਆਂ ਪਹਿਲਕਦਮੀਆਂ 'ਤੇ ਚਰਚਾ ਕੀਤੀ। ਇਹ ਭਾਰਤ-ਆਸੀਆਨ ਸਿਖਰ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੀ 12ਵੀਂ ਭਾਗੀਦਾਰੀ ਸੀ।ਪ੍ਰਧਾਨ ਮੰਤਰੀ ਨੇ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆਸੀਆਨ ਦੀ ਪ੍ਰਧਾਨਗੀ ਮਿਲਣ 'ਤੇ ਵਧਾਈ ਦਿੱਤੀ
October 23rd, 10:55 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨਾਲ ਨਿੱਘੀ ਅਤੇ ਸੁਹਿਰਦ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਨੇ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਵਿੱਚ 17ਵੇਂ ਬ੍ਰਿਕਸ ਸਮਿਟ ਦੇ ਅਵਸਰ ‘ਤੇ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
July 07th, 05:13 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਵਿੱਚ 17ਵੇਂ ਬ੍ਰਿਕਸ ਸਮਿਟ ਦੇ ਅਵਸਰ ‘ਤੇ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਅਨਵਰ ਬਿਨ ਇਬ੍ਰਾਹਿਮ ਨਾਲ ਮੁਲਾਕਾਤ ਕੀਤੀ।