ਅਸਾਮ ਦੇ ਗੁਹਾਟੀ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 13th, 05:30 pm
ਅਸਾਮ ਦੇ ਰਾਜਪਾਲ ਲਕਸ਼ਮਣ ਪ੍ਰਸਾਦ ਆਚਾਰਿਆ ਜੀ, ਇੱਥੋਂ ਦੇ ਪ੍ਰਸਿੱਧ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਾਥੀ ਸਰਬਾਨੰਦ ਸੋਨੋਵਾਲ ਜੀ, ਮੌਜੂਦ ਸੂਬਾ ਸਰਕਾਰ ਦੇ ਸਾਰੇ ਮੰਤਰੀ, ਜਨਪ੍ਰਤਿਨਿਧੀ, ਦੇਸ਼ ਭਰ ਤੋਂ ਤਕਨਾਲੋਜੀ ਦੇ ਜ਼ਰੀਏ, ਇਸ ਸਮਾਗਮ ਵਿੱਚ ਜੁੜੇ ਸਾਡੇ ਸਾਰੇ ਅੰਨਦਾਤਾ ਸਾਥੀ, ਟੀ-ਗਾਰਡਨ ਵਿੱਚ ਕੰਮ ਕਰਨ ਵਾਲੇ ਮੇਰੇ ਭਾਈ-ਭੈਣ, ਅਤੇ ਮੈਂ ਦੇਖ ਰਿਹਾ ਹਾਂ ਕਿ ਕਾਫ਼ੀ ਸੀਨੀਅਰ ਸਾਡੇ ਸਾਰੇ ਮੁੱਖ ਮੰਤਰੀ ਜੀ ਵੀ ਅੱਜ ਸਾਡੇ ਨਾਲ ਇਸ ਸਮਾਗਮ ਵਿੱਚ ਦੇਸ਼ ਦੇ ਕੋਨੇ-ਕੋਨੇ ਵਿੱਚ ਜੁੜੇ ਹੋਏ ਹਨ, ਮੇਰਾ ਸਭ ਨੂੰ ਨਮਸਕਾਰ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਗੁਹਾਟੀ ਵਿੱਚ 19,480 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ; ਦੇਸ਼ ਭਰ ਦੇ ਕਰੋੜਾਂ ਕਿਸਾਨਾਂ ਲਈ 18,000 ਕਰੋੜ ਰੁਪਏ ਤੋਂ ਵੱਧ ਦੀ 'ਪੀਐੱਮ ਕਿਸਾਨ ਸਨਮਾਨ ਨਿਧੀ' ਜਾਰੀ ਕੀਤੀ
March 13th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਗੁਹਾਟੀ ਵਿੱਚ ਲਗਭਗ 19,480 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਗੁਹਾਟੀ ਵਿੱਚ ਇਕੱਠ ਨੂੰ ਸੰਬੋਧਨ ਕੀਤਾ ਅਤੇ ਸ਼ਹਿਰ ਦੇ ਲੋਕਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਦੇਸ਼ ਭਰ ਤੋਂ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਕਿਸਾਨਾਂ, ਨਾਲ ਹੀ ਚਾਹ ਦੇ ਬਾਗਾਂ ਵਿੱਚ ਕੰਮ ਕਰਨ ਵਾਲੇ ਭੈਣ-ਭਰਾਵਾਂ ਦਾ ਵੀ ਸਵਾਗਤ ਕੀਤਾ। ਪ੍ਰਧਾਨ ਮੰਤਰੀ ਨੇ ਨਰਾਤਿਆਂ ਦੀ ਪੂਰਵ ਸੰਧਿਆ 'ਤੇ ਮਾਂ ਕਾਮਾਖਿਆ ਦੀ ਪਵਿੱਤਰ ਧਰਤੀ 'ਤੇ ਮੌਜੂਦ ਹੋਣ ਦਾ ਸੁਭਾਗ ਮਿਲਣ 'ਤੇ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ, ਨਰਾਤੇ ਸ਼ੁਰੂ ਹੋਣ ਤੋਂ ਠੀਕ ਪਹਿਲਾਂ, ਮਾਂ ਕਾਮਾਖਿਆ ਦੀ ਇਸ ਪਵਿੱਤਰ ਧਰਤੀ 'ਤੇ ਤੁਹਾਡੇ ਸਾਰਿਆਂ ਦੇ ਦਰਸ਼ਨ ਕਰਨ ਦਾ ਸੁਭਾਗ ਮੈਨੂੰ ਪ੍ਰਾਪਤ ਹੋਇਆ ਹੈ।ਅਸਾਮ ਦੇ ਗੁਵਾਹਾਟੀ ਵਿੱਚ ਭਾਰਤ ਰਤਨ ਡਾ. ਭੂਪੇਨ ਹਜ਼ਾਰਿਕਾ ਦੀ 100ਵੀਂ ਜਯੰਤੀ ਮਨਾਉਣ ਵਾਲੇ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
September 13th, 08:57 pm
ਮੈਂ ਕਹਾਂਗਾ ਭੂਪੇਨ ਦਾ! ਤੁਸੀਂ ਕਹੋ ਅਮਰ ਰਹੇ! ਅਮਰ ਰਹੇ! ਭੂਪੇਨ ਦਾ, ਅਮਰ ਰਹੇ! ਅਮਰ ਰਹੇ! ਭੂਪੇਨ ਦਾ, ਰਹੇ! ਅਮਰ ਰਹੇ! ਭੂਪੇਨ ਦਾ, ਅਮਰ ਰਹੇ! ਅਮਰ ਰਹੇ! ਅਸਾਮ ਦੇ ਰਾਜਪਾਲ ਲਕਸ਼ਮਣ ਪ੍ਰਸਾਦ ਅਚਾਰਿਆ ਜੀ, ਇੱਥੋਂ ਦੇ ਲੋਕਪ੍ਰਿਅ ਮੁੱਖ ਮੰਤਰੀ ਹਿੰਮਤ ਬਿਸ਼ਵ ਸ਼ਰਮਾ ਜੀ, ਅਰੁਣਾਚਲ ਪ੍ਰਦੇਸ਼ ਦੇ ਯੁਵਾ ਮੁੱਖ ਮੰਤਰੀ ਪੇਮਾ ਖਾਂਡੂ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਾਥੀ ਸਰਬਾਨੰਦ ਸੋਨੋਵਾਲ ਜੀ, ਮੰਚ ‘ਤੇ ਮੌਜੂਦ ਭੂਪੇਨ ਹਜ਼ਾਰਿਕਾ ਜੀ ਦੇ ਭਾਈ ਸ਼੍ਰੀ ਸਮਰ ਹਜ਼ਾਰਿਕਾ ਜੀ, ਭੂਪੇਨ ਹਜ਼ਾਰਿਕਾ ਜੀ ਦੀ ਭੈਣ ਸ਼੍ਰੀਮਤੀ ਕਵਿਤਾ ਬਰੁਆ ਜੀ, ਭੂਪੇਨ ਦਾ ਦੇ ਪੁੱਤਰ ਸ਼੍ਰੀ ਤੇਜ਼ ਹਜ਼ਾਰਿਕਾ ਜੀ, ਤੇਜ਼ ਨੂੰ ਮੈਂ ਕਹਾਂਗਾ, ਕੇਮ ਛੋ! ਮੌਜੂਦ ਹੋਰ ਮਹਾਨੁਭਾਵ ਅਤੇ ਅਸਾਮ ਦੇ ਮੇਰੇ ਭਰਾਵੋਂ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਵਾਹਾਟੀ , ਅਸਾਮ ਵਿੱਚ ਭਾਰਤ ਰਤਨ ਡਾ. ਭੂਪੇਨ ਹਜ਼ਾਰਿਕਾ ਦੇ 100ਵੇਂ ਜਨਮ ਸ਼ਤਾਬਦੀ ਵਰ੍ਹੇ ਸਮਾਰੋਹ ਨੂੰ ਸੰਬੋਧਨ ਕੀਤਾ
September 13th, 05:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਗੁਵਾਹਾਟੀ ਵਿੱਚ ਭਾਰਤ ਰਤਨ ਡਾ. ਭੂਪੇਨ ਹਜ਼ਾਰਿਕਾ ਦੀ 100ਵੀਂ ਜਨਮ ਵਰ੍ਹੇਗੰਢ ਦੇ ਮੌਕੇ ‘ਤੇ ਆਯੋਜਿਤ ਇੱਕ ਸਮਾਗਮ ਵਿੱਚ ਇਕੱਠ ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਇੱਕ ਸ਼ਾਨਦਾਰ ਦਿਨ ਹੈ ਅਤੇ ਇਹ ਪਲ ਸੱਚਮੁੱਚ ਹੀ ਅਨਮੋਲ ਹੈ। ਉਨ੍ਹਾਂ ਨੇ ਸਾਂਝਾ ਕੀਤਾ ਕਿ ਉਨ੍ਹਾਂ ਨੇ ਜੋ ਪੇਸ਼ਕਾਰੀਆਂ ਨੂੰ ਦੇਖਿਆ, ਜੋ ਉਤਸ਼ਾਹ ਅਤੇ ਜੋ ਤਾਲਮੇਲ ਉਨ੍ਹਾਂ ਨੇ ਮਹਿਸੂਸ ਕੀਤਾ, ਉਹ ਬਹੁਤ ਹੀ ਭਾਵੁਕ ਕਰਨ ਵਾਲਾ ਸੀ। ਉਨ੍ਹਾਂ ਨੇ ਭੂਪੇਨ ਦਾ ਦੇ ਸੰਗੀਤ ਦੀ ਲੈਅ ਦਾ ਜ਼ਿਕਰ ਕੀਤਾ ਜੋ ਪੂਰੇ ਸਮਾਗਮ ਦੌਰਾਨ ਗੂੰਜਦੀ ਰਹੀ।ਰਾਇਜ਼ਿੰਗ ਨੌਰਥ ਈਸਟ ਇਨਵੈਸਟਰਸ ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 23rd, 11:00 am
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਜਯੋਤਿਰਾਦਿੱਤਿਆ ਸਿੰਧੀਆ ਜੀ, ਸੁਕਾਂਤਾ ਮਜੂਮਦਾਰ ਜੀ, ਮਣੀਪੁਰ ਦੇ ਰਾਜਪਾਲ ਅਜੈ ਭੱਲਾ ਜੀ, ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸ਼ਵ ਸ਼ਰਮਾ ਜੀ, ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਜੀ, ਤ੍ਰਿਪੁਰਾ ਦੇ ਮੁੱਖ ਮੰਤਰੀ ਮਾਣਿਕ ਸਾਹਾ ਜੀ, ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਜੀ, ਸਿੱਕਿਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਜੀ, ਨਾਗਾਲੈਂਡ ਦੇ ਮੁੱਖ ਮੰਤਰੀ ਨੇਫਿਊ ਰਿਓ ਜੀ, ਮਿਜ਼ੋਰਮ ਦੇ ਮੁੱਖ ਮੰਤਰੀ ਲਾਲਦੁਹੋਮਾ ਜੀ, ਸਾਰੇ ਇੰਡਸਟ੍ਰੀ ਲੀਡਰਸ, ਇਨਵੈਸਟਰਸ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਇਜ਼ਿੰਗ ਨੌਰਥ ਈਸਟ ਇਨਵੈਸਟਰਸ ਸਮਿਟ 2025 ਦਾ ਉਦਘਾਟਨ ਕੀਤਾ
May 23rd, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਰਾਇਜ਼ਿੰਗ ਨੌਰਥ ਈਸਟ ਇਨਵੈਸਟਰਸ ਸਮਿਟ 2025 ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਸਮਾਗਮ ਵਿੱਚ ਉਪਸਥਿਤ ਸਾਰੇ ਪਤਵੰਤਿਆਂ ਦਾ ਹਾਰਦਿਕ ਸੁਆਗਤ ਕਰਦੇ ਹੋਏ ਨੌਰਥ-ਈਸਟ ਖੇਤਰ ਦੇ ਭਵਿੱਖ ‘ਤੇ ਗਰਵ (ਮਾਣ), ਉਤਸ਼ਾਹ ਅਤੇ ਅਪਾਰ ਵਿਸ਼ਵਾਸ ਵਿਅਕਤ ਕੀਤਾ। ਉਨ੍ਹਾਂ ਨੇ ਭਾਰਤ ਮੰਡਪਮ ਵਿੱਚ ਹਾਲ ਹੀ ਵਿੱਚ ਆਯੋਜਿਤ ਅਸ਼ਟਲਕਸ਼ਮੀ ਮਹੋਤਸਵ (Ashtalakshmi Mahotsav) ਨੂੰ ਯਾਦ ਕਰਦੇ ਹੋਏ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਅੱਜ ਦਾ ਸਮਾਗਮ ਨੌਰਥ-ਈਸਟ ਵਿੱਚ ਨਿਵੇਸ਼ ਦਾ ਉਤਸਵ ਹੈ। ਪ੍ਰਧਾਨ ਮੰਤਰੀ ਨੇ ਸਮਿਟ ਵਿੱਚ ਉਦਯੋਗ ਜਗਤ ਪ੍ਰਮੁੱਖਾਂ ਦੀ ਮਹੱਤਵਪੂਰਨ ਉਪਸਥਿਤੀ ਦਾ ਉਲੇਖ ਕਰਦੇ ਹੋਏ ਖੇਤਰ ਵਿੱਚ ਅਵਸਰਾਂ ਨੂੰ ਲੈ ਕੇ ਉਨ੍ਹਾਂ ਦੇ ਉਤਸ਼ਾਹ ‘ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਸਾਰੇ ਮੰਤਰਾਲਿਆਂ ਅਤੇ ਰਾਜ ਸਰਕਾਰਾਂ ਨੂੰ ਵਧਾਈਆਂ ਦਿੰਦੇ ਹੋਏ ਨਿਵੇਸ਼ ਦੇ ਅਨੁਕੂਲ ਮਾਹੌਲ ਬਣਾਉਣ ਵਿੱਚ ਉਨ੍ਹਾਂ ਦੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ। ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਰਾਇਜ਼ਿੰਗ ਨੌਰਥ ਈਸਟ ਇਨਵੈਸਟਰਸ ਸਮਿਟ ਦੀ ਪ੍ਰਸ਼ੰਸਾ ਕਰਦੇ ਹੋਏ ਖੇਤਰ ਦੇ ਨਿਰੰਤਰ ਵਿਕਾਸ ਅਤੇ ਸਮ੍ਰਿੱਧੀ ਦੀ ਦਿਸ਼ਾ ਵਿੱਚ ਆਪਣੀ ਪ੍ਰਤੀਬੱਧਤਾ ਦੁਹਰਾਈ।ਨਵੀਂ ਦਿੱਲੀ ਵਿੱਚ ਅਸ਼ਟਲਕਸ਼ਮੀ ਮਹੋਤਸਵ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 06th, 02:10 pm
ਅਸਾਮ ਦੇ ਮੁੱਖ ਮੰਤਰੀ ਸ਼੍ਰੀ ਹਿਮੰਤ ਬਿਸਵਾ ਸਰਮਾ ਜੀ, ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਜੀ, ਤ੍ਰਿਪੁਰਾ ਦੇ ਮੁੱਖ ਮੰਤਰੀ ਮਾਣਿਕ ਸਾਹਾ ਜੀ, ਸਿੱਕਿਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਜਯੋਤਿਰਾਦਿੱਤਿਆ ਸਿੰਧੀਆ ਜੀ, ਸੁਕਾਂਤਾ ਮਜੂਮਦਾਰ ਜੀ, ਅਰੁਣਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ, ਮਿਜ਼ੋਰਮ ਅਤੇ ਨਾਗਾਲੈਂਡ ਦੀ ਸਰਕਾਰ ਦੇ ਮੰਤਰੀਗਣ, ਹੋਰ ਜਨਪ੍ਰਤੀਨਿਧੀ, ਨੌਰਥ ਈਸਟ ਤੋਂ ਆਏ ਸਾਰੇ ਭਰਾਵੋ ਅਤੇ ਭੈਣੋਂ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸ਼ਟਲਕਸ਼ਮੀ ਮਹੋਤਸਵ ਦਾ ਉਦਘਾਟਨ ਕੀਤਾ
December 06th, 02:08 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿਖੇ ਅਸ਼ਟਲਕਸ਼ਮੀ ਮਹੋਤਸਵ ਦਾ ਉਦਘਾਟਨ ਕੀਤਾ। ਇਸ ਸਮਾਗਮ ਵਿੱਚ ਸਾਰੇ ਪਤਵੰਤਿਆਂ ਦਾ ਸੁਆਗਤ ਕਰਦੇ ਹੋਏ, ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਇਹ ਬਾਬਾਸਾਹੇਬ ਡਾ ਬੀ.ਆਰ.ਅੰਬੇਡਕਰ ਦਾ ਮਹਾਪਰਿਨਿਰਵਾਣ ਦਿਵਸ ਹੈ। ਉਨ੍ਹਾਂ ਅੱਗੇ ਕਿਹਾ ਕਿ ਬਾਬਾਸਾਹੇਬ ਅੰਬੇਡਕਰ ਦੁਆਰਾ ਤਿਆਰ ਕੀਤਾ ਗਿਆ ਸੰਵਿਧਾਨ, ਜਿਸ ਦੇ 75 ਸਾਲ ਪੂਰੇ ਹੋ ਗਏ ਹਨ, ਸਾਰੇ ਨਾਗਰਿਕਾਂ ਲਈ ਇੱਕ ਮਹਾਨ ਪ੍ਰੇਰਨਾ ਸਰੋਤ ਹੈ। ਸ਼੍ਰੀ ਮੋਦੀ ਨੇ ਭਾਰਤ ਦੇ ਸਾਰੇ ਨਾਗਰਿਕਾਂ ਵੱਲੋਂ ਬਾਬਾਸਾਹੇਬ ਅੰਬੇਡਕਰ ਨੂੰ ਸ਼ਰਧਾਂਜਲੀ ਦਿੱਤੀ।ਪ੍ਰਧਾਨ ਮੰਤਰੀ 6 ਦਸੰਬਰ ਨੂੰ ਅਸ਼ਟਲਕਸ਼ਮੀ ਮਹੋਤਸਵ ਦਾ ਉਦਘਾਟਨ ਕਰਨਗੇ
December 05th, 06:28 pm
ਉੱਤਰ ਪੂਰਬ ਭਾਰਤ ਦੀ ਸੱਭਿਆਚਾਰਕ ਜੀਵੰਤਤਾ ਨੂੰ ਪ੍ਰਦਰਸ਼ਿਤ ਕਰਨ ਦੀ ਆਪਣੀ ਪ੍ਰਤੀਬੱਧਤਾ ਦੇ ਅਨੁਰੂਪ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 6 ਦਸੰਬਰ ਨੂੰ ਬਾਅਦ ਦੁਪਹਿਰ ਲਗਭਗ 3 ਵਜੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਅਸ਼ਟਲਕਸ਼ਮੀ ਮਹੋਤਸਵ ਦਾ ਉਦਘਾਟਨ ਕਰਨਗੇ।