ਪ੍ਰਧਾਨ ਮੰਤਰੀ ਨੇ ਅਸੋਮ ਦਿਵਸ 'ਤੇ ਅਸਾਮ ਦੇ ਲੋਕਾਂ ਨੂੰ ਵਧਾਈ ਦਿੱਤੀ

December 02nd, 03:56 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸੋਮ ਦਿਵਸ 'ਤੇ ਅਸਾਮ ਦੀਆਂ ਭੈਣਾਂ ਅਤੇ ਭਰਾਵਾਂ ਨੂੰ ਵਧਾਈਆਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਸਵਰਗਦੇਵ ਚਾਓਲੁੰਗ ਸੁਕਾਫਾ ਦੇ ਦ੍ਰਿਸ਼ਟੀਕੋਣ ਨੂੰ ਪੂਰਾ ਕਰਨ ਪ੍ਰਤੀ ਸਾਡੀ ਵਚਨਬੱਧਤਾ ਨੂੰ ਦੁਹਰਾਉਣ ਦਾ ਮੌਕਾ ਹੈ। ਸ਼੍ਰੀ ਮੋਦੀ ਨੇ ਅੱਗੇ ਕਿਹਾ, ਪਿਛਲੇ ਕੁਝ ਸਾਲਾਂ ਵਿੱਚ ਕੇਂਦਰ ਅਤੇ ਅਸਾਮ ਵਿੱਚ ਐੱਨਡੀਏ ਸਰਕਾਰਾਂ ਅਸਾਮ ਦੀ ਤਰੱਕੀ ਨੂੰ ਅੱਗੇ ਵਧਾਉਣ ਲਈ ਅਣਥੱਕ ਮਿਹਨਤ ਕਰ ਰਹੀਆਂ ਹਨ। ਭੌਤਿਕ ਅਤੇ ਸਮਾਜਿਕ ਬੁਨਿਆਦੀ ਢਾਂਚੇ ਨੂੰ ਵਧਾਉਣ ਵਿੱਚ ਮਹੱਤਵਪੂਰਨ ਤਰੱਕੀ ਹਾਸਲ ਕੀਤੀ ਗਈ ਹੈ। ਤਾਈ-ਅਹੋਮ ਸਭਿਆਚਾਰ ਅਤੇ ਤਾਈ ਭਾਸ਼ਾ ਨੂੰ ਹਰਮਨ-ਪਿਆਰਾ ਬਣਾਉਣ ਲਈ ਕਈ ਕਦਮ ਚੁੱਕੇ ਜਾ ਰਹੇ ਹਨ। ਇਸ ਨਾਲ ਅਸਾਮ ਦੇ ਨੌਜਵਾਨਾਂ ਨੂੰ ਬਹੁਤ ਲਾਭ ਹੋਵੇਗਾ।