
17ਵੇਂ ਸਿਵਲ ਸੇਵਾਵਾਂ ਦਿਵਸ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 21st, 11:30 am
ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਡਾ. ਜਿਤੇਂਦਰ ਸਿੰਘ ਜੀ, ਸ਼ਕਤੀਕਾਂਤ ਦਾਸ ਜੀ, ਡਾ. ਸੋਮਨਾਥਨ ਜੀ, ਹੋਰ ਸੀਨੀਅਰ ਅਧਿਕਾਰੀਗਣ, ਦੇਸ਼ ਭਰ ਤੋਂ ਜੁੜੇ ਸਿਵਿਲ ਸਰਵਿਸਿਜ ਦੇ ਸਾਰੇ ਸਾਥੀ, ਦੇਵੀਓ ਅਤੇ ਸੱਜਣੋਂ!
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17ਵੇਂ ਸਿਵਿਲ ਸਰਵਿਸਿਜ਼ ਡੇਅ ਨੂੰ ਸੰਬੋਧਨ ਕੀਤਾ
April 21st, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ 17ਵੇਂ ਸਿਵਿਲ ਸਰਵਸਿਜ਼ ਡੇਅ ਦੇ ਮੌਕੇ 'ਤੇ ਸਿਵਿਲ ਸਰਵੈਂਟਸ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਲੋਕ ਪ੍ਰਸ਼ਾਸਨ ਵਿੱਚ ਉੱਤਮਤਾ ਲਈ ਪ੍ਰਧਾਨ ਮੰਤਰੀ ਪੁਰਸਕਾਰ ਵੀ ਭੇਂਟ ਕੀਤੇ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਸਿਵਿਲ ਸਰਵਸਿਜ਼ ਡੇਅ ਦੇ ਮੌਕੇ 'ਤੇ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਇਸ ਸਾਲ ਦੇ ਜਸ਼ਨ ਦੀ ਮਹੱਤਤਾ 'ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਇਸ ਸਾਲ ਸੰਵਿਧਾਨ ਦੀ 75ਵੀਂ ਵਰ੍ਹੇਗੰਢ ਅਤੇ ਸਰਦਾਰ ਵੱਲਭ ਭਾਈ ਪਟੇਲ ਜੀ ਦੀ 150ਵੀਂ ਜਨਮ ਵਰ੍ਹੇਗੰਢ ਹੈ। 21 ਅਪ੍ਰੈਲ, 1947 ਨੂੰ ਸਰਦਾਰ ਪਟੇਲ ਦੇ ਇਤਿਹਾਸਕ ਬਿਆਨ ਨੂੰ ਯਾਦ ਕਰਦੇ ਹੋਏ ਪੀਐੱਮ ਮੋਦੀ ਨੇ ਦੱਸਿਆ ਕਿ ਉਨ੍ਹਾਂ ਨੇ ਸਿਵਿਲ ਸਰਵੈਂਟਸ ਨੂੰ 'ਭਾਰਤ ਦਾ ਸਟੀਲ ਫਰੇਮ' ਕਿਹਾ ਸੀ, ਸ਼੍ਰੀ ਮੋਦੀ ਨੇ ਨੌਕਰਸ਼ਾਹੀ ਪ੍ਰਤੀ ਪਟੇਲ ਦੇ ਨਜ਼ਰੀਏ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਜੋ ਅਨੁਸ਼ਾਸਨ, ਇਮਾਨਦਾਰੀ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਕਾਇਮ ਰੱਖਦੇ ਹਨ ਅਤੇ ਪੂਰੀ ਲਗਨ ਨਾਲ ਦੇਸ਼ ਦੀ ਸੇਵਾ ਕਰਦੇ ਹਨ। ਉਨ੍ਹਾਂ ਨੇ ਭਾਰਤ ਦੇ ਵਿਕਸਿਤ ਭਾਰਤ ਬਣਨ ਦੇ ਸੰਕਲਪ ਦੇ ਸੰਦਰਭ ਵਿੱਚ ਸਰਦਾਰ ਪਟੇਲ ਦੇ ਆਦਰਸ਼ਾਂ ਦੀ ਸਾਰਥਕਤਾ 'ਤੇ ਜ਼ੋਰ ਦਿੱਤਾ ਅਤੇ ਸਰਦਾਰ ਪਟੇਲ ਦੇ ਦ੍ਰਿਸ਼ਟੀਕੋਣ ਅਤੇ ਵਿਰਾਸਤ ਨੂੰ ਦਿਲੋਂ ਸ਼ਰਧਾਂਜਲੀ ਦਿੱਤੀ।