Cabinet approves Regional Connectivity Scheme – Modified UDAN with a total outlay of Rs.28,840 crore
March 25th, 04:16 pm
The Union Cabinet, chaired by PM Modi, has approved the launch and implementation of the Regional Connectivity Scheme – Modified UDAN for a period of ten years from FY 2026-27 to FY 2035-36, with a total outlay of Rs. 28,840 crore. In line with the Viksit Bharat 2047 vision, this initiative will enhance regional air connectivity, boost economic growth, trade and tourism and promote the indigenous aerospace sector.ਪ੍ਰਧਾਨ ਮੰਤਰੀ ਨੇ ਕੌਮਾਂਤਰੀ ਮਹਿਲਾ ਦਿਵਸ 'ਤੇ ਵਧਾਈਆਂ ਦਿੱਤੀਆਂ, ਭਾਰਤ ਦੀ ਤਰੱਕੀ ਵਿੱਚ ਨਾਰੀ ਸ਼ਕਤੀ ਦੀ ਭੂਮਿਕਾ ਦੀ ਸ਼ਲਾਘਾ ਕੀਤੀ
March 08th, 10:17 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੌਮਾਂਤਰੀ ਮਹਿਲਾ ਦਿਵਸ 'ਤੇ ਰਾਸ਼ਟਰ ਨੂੰ ਵਧਾਈ ਦਿੱਤੀ ਅਤੇ ਭਾਰਤ ਦੀ ਮਹਿਲਾ ਸ਼ਕਤੀ ਦੀ ਤਾਕਤ, ਦ੍ਰਿੜ੍ਹ ਸੰਕਲਪ ਅਤੇ ਪ੍ਰਾਪਤੀਆਂ ਨੂੰ ਨਮਨ ਕੀਤਾ ।ਪ੍ਰਧਾਨ ਮੰਤਰੀ ਨੇ ਸਿਵਲ ਸੇਵਾਵਾਂ ਇਮਤਿਹਾਨ 2025 ਦੇ ਸਫਲ ਉਮੀਦਵਾਰਾਂ ਨੂੰ ਵਧਾਈ ਦਿੱਤੀ
March 06th, 08:27 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਸਾਰਿਆਂ ਨੂੰ ਵਧਾਈ ਦਿੱਤੀ ਹੈ ਜਿਨ੍ਹਾਂ ਨੇ ਸਿਵਲ ਸੇਵਾਵਾਂ ਇਮਤਿਹਾਨ, 2025 ਸਫਲਤਾਪੂਰਵਕ ਪਾਸ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਮੀਦਵਾਰਾਂ ਦੇ ਸਮਰਪਣ, ਲਗਨ ਅਤੇ ਸਖ਼ਤ ਮਿਹਨਤ ਨੇ ਉਨ੍ਹਾਂ ਨੂੰ ਇਹ ਅਹਿਮ ਮੁਕਾਮ ਹਾਸਲ ਕਰਨ ਵਿੱਚ ਮਦਦ ਕੀਤੀ ਹੈ।ਸੰਸਦ ਦਾ ਬਜਟ ਸੈਸ਼ਨ ਅੱਜ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਵਿੱਚ ਰਾਸ਼ਟਰਪਤੀ ਜੀ ਦੇ ਪ੍ਰੇਰਨਾਦਾਇਕ ਭਾਸ਼ਣ ਨਾਲ ਸ਼ੁਰੂ ਹੋਇਆ: ਪ੍ਰਧਾਨ ਮੰਤਰੀ
January 28th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਸਦ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਵਿੱਚ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਵਿੱਚ ਰਾਸ਼ਟਰਪਤੀ ਵੱਲੋਂ ਦਿੱਤੇ ਗਏ ਭਾਸ਼ਣ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਇਸ ਨੂੰ ਵਿਆਪਕ ਅਤੇ ਜਾਣਕਾਰੀ ਭਰਪੂਰ ਦੱਸਿਆ। ਸ਼੍ਰੀ ਮੋਦੀ ਨੇ ਕਿਹਾ ਕਿ ਇਸ ਭਾਸ਼ਣ ਨੇ ਹਾਲ ਹੀ ਦੇ ਸਾਲਾਂ ਵਿੱਚ ਭਾਰਤ ਦੀ ਸ਼ਾਨਦਾਰ ਪ੍ਰਗਤੀ ਨੂੰ ਉਜਾਗਰ ਕੀਤਾ ਹੈ ਅਤੇ ਭਵਿੱਖ ਲਈ ਇੱਕ ਸਪਸ਼ਟ ਦਿਸ਼ਾ ਦਰਸਾਈ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੀਤੀ ਆਯੋਗ ਵਿੱਚ ਉੱਘੇ ਅਰਥ-ਸ਼ਾਸਤਰੀਆਂ ਨਾਲ ਮੁਲਾਕਾਤ ਕੀਤੀ
December 30th, 06:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਵੇਰੇ ਨੀਤੀ ਆਯੋਗ ਵਿੱਚ ਉੱਘੇ ਅਰਥ-ਸ਼ਾਸਤਰੀਆਂ ਅਤੇ ਮਾਹਿਰਾਂ ਦੇ ਇੱਕ ਸਮੂਹ ਨਾਲ ਗੱਲਬਾਤ ਕੀਤੀ। ਗੱਲਬਾਤ ਦਾ ਵਿਸ਼ਾ 'ਆਤਮ-ਨਿਰਭਰਤਾ ਅਤੇ ਢਾਂਚਾਗਤ ਤਬਦੀਲੀ: ਵਿਕਸਿਤ ਭਾਰਤ ਦਾ ਏਜੰਡਾ' ਸੀ।ਹੈਦਰਾਬਾਦ ਵਿੱਚ ਸੈਫਰਾਨ ਏਅਰਕ੍ਰਾਫਟ ਇੰਜਣ ਸਰਵਿਸਿਜ਼ ਇੰਡੀਆ ਸਹੂਲਤ ਕੇਂਦਰ ਦੇ ਉਦਘਾਟਨ ਦੇ ਮੌਕੇ ’ਤੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 26th, 10:10 am
ਮੇਰੇ ਕੋਲ ਸਮਾਂ ਸੀਮਤ ਹੈ, ਕਿਉਂਕਿ ਮੈਂ ਸੰਸਦ ਵਿੱਚ ਪਹੁੰਚਣਾ ਹੈ, ਰਾਸ਼ਟਰਪਤੀ ਜੀ ਦਾ ਪ੍ਰੋਗਰਾਮ ਹੈ, ਇਸ ਲਈ ਮੈਂ ਲੰਬੀ ਗੱਲ ਨਾ ਕਰਦੇ ਹੋਏ, ਬਹੁਤ ਤੇਜ਼ੀ ਨਾਲ ਕੁਝ ਗੱਲਾਂ ਦੱਸ ਕੇ ਆਪਣੀ ਗੱਲ ਮੈਂ ਪੂਰੀ ਕਰਾਂਗਾ। ਅੱਜ ਤੋਂ ਭਾਰਤ ਦਾ ਹਵਾਬਾਜ਼ੀ ਖੇਤਰ ਇੱਕ ਨਵੀਂ ਉਡਾਣ ਭਰਨ ਜਾ ਰਿਹਾ ਹੈ। ਸੈਫਰਾਨ ਦੀ ਇਹ ਨਵੀਂ ਸਹੂਲਤ ਭਾਰਤ ਨੂੰ ਇੱਕ ਗਲੋਬਲ ਐੱਮਆਰਓ ਹੱਬ ਦੇ ਰੂਪ ਵਿੱਚ ਸਥਾਪਿਤ ਕਰਨ ਵਿੱਚ ਮਦਦ ਕਰੇਗੀ। ਇਹ ਐੱਮਆਰਓ ਸਹੂਲਤ ਹਾਈਟੈੱਕ ਐਰੋਸਪੇਸ ਦੀ ਦੁਨੀਆ ਵਿੱਚ ਨੌਜਵਾਨਾਂ ਦੇ ਲਈ ਨਵੇਂ ਮੌਕੇ ਵੀ ਬਣਾਵੇਗੀ। ਮੈਂ ਸਾਰੇ ਅਤੇ ਮੈਂ ਹੁਣੇ 24 ਨਵੰਬਰ ਨੂੰ ਹੀ ਸੈਫਰਾਨ ਬੋਰਡ ਅਤੇ ਮੈਨੇਜਮੈਂਟ ਦੇ ਲੋਕਾਂ ਨਾਲ ਮਿਲਿਆ ਹਾਂ, ਪਹਿਲਾਂ ਵੀ ਮੇਰੀ ਉਨ੍ਹਾਂ ਨਾਲ ਮੁਲਾਕਾਤਾਂ ਹੋਈਆਂ ਹਨ, ਹਰ ਚਰਚਾ ਵਿੱਚ ਮੈਨੂੰ ਉਨ੍ਹਾਂ ਵਿੱਚ ਭਾਰਤ ਨੂੰ ਲੈ ਕੇ ਭਰੋਸਾ ਅਤੇ ਉਮੀਦ ਦਿਖਾਈ ਦਿੱਤੀ ਹੈ। ਮੈਨੂੰ ਉਮੀਦ ਹੈ ਕਿ ਸੈਫਰਾਨ ਦਾ ਭਾਰਤ ਵਿੱਚ ਨਿਵੇਸ਼ ਅੱਗੇ ਵੀ ਇਸੇ ਗਤੀ ਨਾਲ ਜਾਰੀ ਰਹੇਗਾ। ਅੱਜ ਇਸ ਸਹੂਲਤ ਦੇ ਲਈ ਮੈਂ ਟੀਮ ਸੈਫਰਾਨ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੈਦਰਾਬਾਦ ਵਿੱਚ ਸਫ਼ਰਾਨ ਏਅਰ ਕਰਾਫ਼ਟ ਇੰਜਣ ਸਰਵਿਸਿਜ਼ ਇੰਡੀਆ (ਐੱਸਏਈਐੱਸਆਈ) ਸਹੂਲਤ ਦਾ ਉਦਘਾਟਨ ਕੀਤਾ
November 26th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਜ਼ਰੀਏ ਹੈਦਰਾਬਾਦ ਦੇ ਰਾਜੀਵ ਗਾਂਧੀ ਕੌਮਾਂਤਰੀ ਹਵਾਈ ਅੱਡੇ ਦੇ ਜੀਐੱਮਆਰ ਏਅਰੋਸਪੇਸ ਅਤੇ ਉਦਯੋਗਿਕ ਪਾਰਕ – ਐੱਸਈਜੇਡ ਵਿੱਚ ਸਥਿਤ ਸਫ਼ਰਾਨ ਏਅਰ ਕਰਾਫ਼ਟ ਇੰਜਣ ਸਰਵਿਸਿਜ਼ ਇੰਡੀਆ (ਐੱਸਏਈਐੱਸਆਈ) ਸਹੂਲਤ ਦਾ ਉਦਘਾਟਨ ਕੀਤਾ। ਇਸ ਮੌਕੇ 'ਤੇ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ, ਅੱਜ ਤੋਂ ਭਾਰਤ ਦਾ ਹਵਾਬਾਜ਼ੀ ਖੇਤਰ ਇੱਕ ਨਵੀਂ ਉਡਾਨ ਭਰਨ ਜਾ ਰਿਹਾ ਹੈ। ਸਫ਼ਰਾਨ ਦੀ ਇਹ ਨਵੀਂ ਸਹੂਲਤ ਭਾਰਤ ਨੂੰ ਇੱਕ ਗਲੋਬਲ ਰੱਖ-ਰਖਾਅ, ਮੁਰੰਮਤ ਅਤੇ ਓਵਰਹਾਲ (ਐੱਮਆਰਓ) ਕੇਂਦਰ ਵਜੋਂ ਸਥਾਪਿਤ ਕਰਨ ਵਿੱਚ ਮਦਦ ਕਰੇਗੀ। ਪ੍ਰਧਾਨ ਮੰਤਰੀ ਨੇ ਇਸ ਤੱਥ ਨੂੰ ਉਜਾਗਰ ਕੀਤਾ ਕਿ ਇਹ ਐੱਮਆਰਓ ਸਹੂਲਤ ਉੱਚ-ਤਕਨੀਕੀ ਏਅਰੋਸਪੇਸ ਦੇ ਖੇਤਰ ਵਿੱਚ ਨੌਜਵਾਨਾਂ ਲਈ ਨਵੇਂ ਮੌਕੇ ਵੀ ਪੈਦਾ ਕਰੇਗੀ। ਉਨ੍ਹਾਂ ਨੇ ਯਾਦ ਦਿਵਾਇਆ ਕਿ ਉਨ੍ਹਾਂ ਨੇ 24 ਨਵੰਬਰ ਨੂੰ ਸਫ਼ਰਾਨ ਦੇ ਬੋਰਡ ਅਤੇ ਪ੍ਰਬੰਧਨ ਨਾਲ ਮੁਲਾਕਾਤ ਕੀਤੀ ਸੀ ਅਤੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਦੇ ਨਾਲ ਹੋਈ ਹਰ ਗੱਲਬਾਤ ਵਿੱਚ ਉਨ੍ਹਾਂ ਨੇ ਭਾਰਤ ਪ੍ਰਤੀ ਉਨ੍ਹਾਂ ਦੇ ਭਰੋਸੇ ਅਤੇ ਉਮੀਦ ਨੂੰ ਦੇਖਿਆ ਸੀ। ਉਨ੍ਹਾਂ ਨੇ ਉਮੀਦ ਜਤਾਈ ਕਿ ਭਾਰਤ ਵਿੱਚ ਸਫ਼ਰਾਨ ਦਾ ਨਿਵੇਸ਼ ਇਸੇ ਗਤੀ ਨਾਲ ਜਾਰੀ ਰਹੇਗਾ। ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਇਸ ਨਵੀਂ ਸਹੂਲਤ ਲਈ ਟੀਮ ਸਫ਼ਰਾਨ ਨੂੰ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਮਾਈਨਜ਼, ਰੇਲਵੇ ਅਤੇ ਜਲ ਸਰੋਤਾਂ ਦੇ ਮਹੱਤਵਪੂਰਨ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ; ਸਮਾਂਬੱਧ ਲਾਗੂਕਰਨ ‘ਤੇ ਜ਼ੋਰ ਦਿੱਤਾ
June 25th, 09:11 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਅੱਜ ਨਵੀਂ ਦਿੱਲੀ ਦੇ ਸਾਊਥ ਬਲਾਕ ਵਿੱਚ ਪ੍ਰਗਤੀ ਦੀ 48ਵੀਂ ਮੀਟਿੰਗ ਆਯੋਜਿਤ ਕੀਤੀ ਗਈ। ਪ੍ਰਗਤੀ, ਕੇਂਦਰ ਅਤੇ ਰਾਜ ਸਰਕਾਰਾਂ ਨੂੰ ਸ਼ਾਮਲ ਕਰਦੇ ਹੋਏ ਸਰਗਰਮ ਸ਼ਾਸਨ ਅਤੇ ਸਮੇਂ ‘ਤੇ ਪ੍ਰੋਜੈਕਟਾਂ ਦੇ ਲਾਗੂਕਰਨ ਨੂੰ ਹੁਲਾਰਾ ਦੇਣ ਲਈ ਆਈਸੀਟੀ ਅਧਾਰਿਤ ਇੱਕ ਬਹੁ-ਮਾਡਲ ਮੰਚ ਹੈ।17ਵੇਂ ਸਿਵਲ ਸੇਵਾਵਾਂ ਦਿਵਸ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 21st, 11:30 am
ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਡਾ. ਜਿਤੇਂਦਰ ਸਿੰਘ ਜੀ, ਸ਼ਕਤੀਕਾਂਤ ਦਾਸ ਜੀ, ਡਾ. ਸੋਮਨਾਥਨ ਜੀ, ਹੋਰ ਸੀਨੀਅਰ ਅਧਿਕਾਰੀਗਣ, ਦੇਸ਼ ਭਰ ਤੋਂ ਜੁੜੇ ਸਿਵਿਲ ਸਰਵਿਸਿਜ ਦੇ ਸਾਰੇ ਸਾਥੀ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17ਵੇਂ ਸਿਵਿਲ ਸਰਵਿਸਿਜ਼ ਡੇਅ ਨੂੰ ਸੰਬੋਧਨ ਕੀਤਾ
April 21st, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ 17ਵੇਂ ਸਿਵਿਲ ਸਰਵਸਿਜ਼ ਡੇਅ ਦੇ ਮੌਕੇ 'ਤੇ ਸਿਵਿਲ ਸਰਵੈਂਟਸ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਲੋਕ ਪ੍ਰਸ਼ਾਸਨ ਵਿੱਚ ਉੱਤਮਤਾ ਲਈ ਪ੍ਰਧਾਨ ਮੰਤਰੀ ਪੁਰਸਕਾਰ ਵੀ ਭੇਂਟ ਕੀਤੇ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਸਿਵਿਲ ਸਰਵਸਿਜ਼ ਡੇਅ ਦੇ ਮੌਕੇ 'ਤੇ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਇਸ ਸਾਲ ਦੇ ਜਸ਼ਨ ਦੀ ਮਹੱਤਤਾ 'ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਇਸ ਸਾਲ ਸੰਵਿਧਾਨ ਦੀ 75ਵੀਂ ਵਰ੍ਹੇਗੰਢ ਅਤੇ ਸਰਦਾਰ ਵੱਲਭ ਭਾਈ ਪਟੇਲ ਜੀ ਦੀ 150ਵੀਂ ਜਨਮ ਵਰ੍ਹੇਗੰਢ ਹੈ। 21 ਅਪ੍ਰੈਲ, 1947 ਨੂੰ ਸਰਦਾਰ ਪਟੇਲ ਦੇ ਇਤਿਹਾਸਕ ਬਿਆਨ ਨੂੰ ਯਾਦ ਕਰਦੇ ਹੋਏ ਪੀਐੱਮ ਮੋਦੀ ਨੇ ਦੱਸਿਆ ਕਿ ਉਨ੍ਹਾਂ ਨੇ ਸਿਵਿਲ ਸਰਵੈਂਟਸ ਨੂੰ 'ਭਾਰਤ ਦਾ ਸਟੀਲ ਫਰੇਮ' ਕਿਹਾ ਸੀ, ਸ਼੍ਰੀ ਮੋਦੀ ਨੇ ਨੌਕਰਸ਼ਾਹੀ ਪ੍ਰਤੀ ਪਟੇਲ ਦੇ ਨਜ਼ਰੀਏ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਜੋ ਅਨੁਸ਼ਾਸਨ, ਇਮਾਨਦਾਰੀ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਕਾਇਮ ਰੱਖਦੇ ਹਨ ਅਤੇ ਪੂਰੀ ਲਗਨ ਨਾਲ ਦੇਸ਼ ਦੀ ਸੇਵਾ ਕਰਦੇ ਹਨ। ਉਨ੍ਹਾਂ ਨੇ ਭਾਰਤ ਦੇ ਵਿਕਸਿਤ ਭਾਰਤ ਬਣਨ ਦੇ ਸੰਕਲਪ ਦੇ ਸੰਦਰਭ ਵਿੱਚ ਸਰਦਾਰ ਪਟੇਲ ਦੇ ਆਦਰਸ਼ਾਂ ਦੀ ਸਾਰਥਕਤਾ 'ਤੇ ਜ਼ੋਰ ਦਿੱਤਾ ਅਤੇ ਸਰਦਾਰ ਪਟੇਲ ਦੇ ਦ੍ਰਿਸ਼ਟੀਕੋਣ ਅਤੇ ਵਿਰਾਸਤ ਨੂੰ ਦਿਲੋਂ ਸ਼ਰਧਾਂਜਲੀ ਦਿੱਤੀ।ਹਰਿਆਣਾ ਦੇ ਹਿਸਾਰ ਹਵਾਈ ਅੱਡੇ ਦੇ ਨਵੇਂ ਟਰਮੀਨਲ ਭਵਨ ਦੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 14th, 11:00 am
ਹਰਿਆਣਾ ਦੇ ਹਿਸਾਰ ਹਵਾਈ ਅੱਡੇ ਦੇ ਨਵੇਂ ਟਰਮੀਨਲ ਭਵਨ ਦੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 410 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਹਿਸਾਰ ਹਵਾਈ ਅੱਡੇ ਦੇ ਨਵੇਂ ਟਰਮੀਨਲ ਭਵਨ ਦੀ ਨੀਂਹ ਰੱਖੀ
April 14th, 10:16 am
ਹਵਾਈ ਯਾਤਰਾ ਨੂੰ ਸਾਰਿਆਂ ਦੇ ਲਈ ਸੁਰੱਖਿਅਤ, ਕਿਫਾਇਤੀ ਅਤੇ ਸੁਲਭ ਬਣਾਉਣ ਦੀ ਆਪਣੀ ਪ੍ਰਤੀਬੱਧਤਾ ਦੇ ਅਨੁਰੂਪ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਹਿਸਾਰ ਵਿੱਚ ਮਹਾਰਾਜਾ ਅਗ੍ਰਸੇਨ ਹਵਾਈ ਅੱਡੇ ਦੇ ਨਵੇਂ ਟਰਮੀਨਲ ਭਵਨ ਦੀ ਨੀਂਹ ਰੱਖੀ, ਜਿਸ ‘ਤੇ 410 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਆਵੇਗੀ। ਉਪਸਥਿਤ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਹਰਿਆਣਾ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਤਾਕਤ, ਖੇਡ ਭਾਵਨਾ ਅਤੇ ਭਾਈਚਾਰੇ ਨੂੰ ਰਾਜ ਦੀ ਪਹਿਚਾਣ ਦੇ ਰੂਪ ਵਿੱਚ ਸਵੀਕਾਰ ਕੀਤਾ। ਉਨ੍ਹਾਂ ਨੇ ਇਸ ਵਿਅਸਤ ਫਸਲ ਦੇ ਮੌਸਮ ਦੌਰਾਨ ਅਸ਼ੀਰਵਾਦ ਦੇਣ ਦੇ ਲਈ ਵੱਡੀ ਸੰਖਿਆ ਵਿੱਚ ਉਪਸਥਿਤ ਲੋਕਾਂ ਦੇ ਪ੍ਰਤੀ ਆਭਾਰ ਵਿਅਕਤ ਕੀਤਾ।ਰਾਇਜ਼ਿੰਗ ਭਾਰਤ ਸਮਿਟ (Rising Bharat Summit) ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 08th, 08:30 pm
ਤੁਸੀਂ ਮੈਨੂੰ ਇਸ ਸਮਿਟ ਦੇ ਜ਼ਰੀਏ ਦੇਸ਼ ਅਤੇ ਦੁਨੀਆ ਦੇ ਸਨਮਾਨਿਤ ਮਹਿਮਾਨਾਂ ਨਾਲ, ਤੁਹਾਡੇ ਦਰਸ਼ਕਾਂ ਨਾਲ ਜੁੜਨ ਦਾ ਅਵਸਰ ਦਿੱਤਾ ਹੈ, ਮੈਂ ਨੈੱਟਵਰਕ 18 ਦਾ ਆਭਾਰ ਵਿਅਕਤ ਕਰਦਾ ਹਾਂ। ਮੈਨੂੰ ਖੁਸ਼ੀ ਹੈ ਕਿ ਤੁਸੀਂ ਇਸ ਵਰ੍ਹੇ ਦੇ ਸਮਿਟ ਨੂੰ ਭਾਰਤ ਦੇ ਨੌਜਵਾਨਾਂ ਦੀ ਐਸਪੀਰੇਸ਼ਨ ਨਾਲ ਜੋੜਿਆ ਹੈ। ਇਸ ਸਾਲ ਦੀ ਸ਼ੁਰੂਆਤ ਵਿੱਚ, ਵਿਵੇਕਾਨੰਦ ਜਯੰਤੀ ਦੇ ਦਿਨ, ਇੱਥੇ ਹੀ ਭਾਰਤ ਮੰਡਪਮ ਵਿੱਚ ਵਿਕਸਿਤ ਭਾਰਤ ਯੰਗ ਲੀਡਰਸ ਡਾਇਲੌਗ ਹੋਇਆ ਸੀ। ਤਦ ਮੈਂ ਨੌਜਵਾਨਾਂ ਦੀਆਂ ਅੱਖਾਂ ਵਿੱਚ ਦੇਖਿਆ ਸੀ, ਸੁਪਨਿਆਂ ਦੀ ਚਮਕ, ਸੰਕਲਪ ਦੀ ਸਮਰੱਥਾ ਅਤੇ ਭਾਰਤ ਨੂੰ ਵਿਕਸਿਤ ਬਣਾਉਣ ਦਾ ਜਨੂਨ, 2047 ਤੱਕ, ਅਸੀਂ ਭਾਰਤ ਨੂੰ ਜਿਸ ਉਚਾਈ ‘ਤੇ ਲੈ ਜਾਣਾ ਚਾਹੁੰਦੇ ਹਾਂ ਜਿਸ ਰੋਡਮੈਪ ਨੂੰ ਲੈ ਕੇ ਅਸੀਂ ਚਲ ਰਹੇ ਹਾਂ, ਉਸ ਦੇ ਕਦਮ-ਕਦਮ ‘ਤੇ ਅਗਰ ਮੰਥਨ ਹੋਵੇਗਾ, ਤਾਂ ਨਿਸ਼ਚਿਤ ਹੀ ਅੰਮ੍ਰਿਤ ਨਿਕਲੇਗਾ। ਅਤੇ ਇਹੀ ਅੰਮ੍ਰਿਤ, ਅੰਮ੍ਰਿਤ ਕਾਲ ਦੀ ਪੀੜ੍ਹੀ ਨੂੰ ਊਰਜਾ ਦੇਵੇਗਾ, ਦਿਸ਼ਾ ਦੇਵੇਗਾ ਅਤੇ ਭਾਰਤ ਨੂੰ ਗਤੀ ਦੇਵੇਗਾ। ਮੈਂ ਤੁਹਾਨੂੰ ਇਸ ਸਮਿਟ ਦੀ ਵਧਾਈ ਦਿੰਦਾ ਹਾਂ, ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਿਊਜ਼18 ਰਾਇਜ਼ਿੰਗ ਭਾਰਤ ਸਮਿਟ (News18 Rising Bharat Summit) ਨੂੰ ਸੰਬੋਧਨ ਕੀਤਾ
April 08th, 08:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ ਵਿੱਚ ਨਿਊਜ਼18 ਰਾਇਜ਼ਿੰਗ ਭਾਰਤ ਸਮਿਟ (News18 Rising Bharat Summit) ਨੂੰ ਸੰਬੋਧਨ ਕੀਤਾ। ਸਮਿਟ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਨੈੱਟਵਰਕ18 ਦੇ ਪ੍ਰਤੀ ਆਭਾਰ ਵਿਅਕਤ ਕੀਤਾ, ਜਿਸ ਨੇ ਉਨ੍ਹਾਂ ਨੂੰ ਇਸ ਸਮਿਟ ਦੇ ਜ਼ਰੀਏ ਭਾਰਤ ਅਤੇ ਦੁਨੀਆ ਭਰ ਦੇ ਪ੍ਰਤਿਸ਼ਠਿਤ ਮਹਿਮਾਨਾਂ ਨਾਲ ਜੁੜਨ ਦਾ ਅਵਸਰ ਪ੍ਰਦਾਨ ਕੀਤਾ ਹੈ। ਉਨ੍ਹਾਂ ਨੇ ਇਸ ਵਰ੍ਹੇ ਦੇ ਸਮਿਟ ਵਿੱਚ ਭਾਰਤ ਦੇ ਨੌਜਵਾਨਾਂ ਦੀਆਂ ਆਕਾਂਖਿਆਵਾਂ ‘ਤੇ ਧਿਆਨ ਕੇਂਦ੍ਰਿਤ ਕਰਨ ਦੀ ਸ਼ਲਾਘਾ ਕੀਤੀ। ਇਸ ਵਰ੍ਹੇ ਦੀ ਸ਼ੁਰੂਆਤ ਵਿੱਚ ਸੁਆਮੀ ਵਿਵੇਕਾਨੰਦ ਜਯੰਤੀ ਦੇ ਅਵਸਰ ‘ਤੇ ਭਾਰਤ ਮੰਡਪਮ ਵਿੱਚ ਆਯੋਜਿਤ ‘ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ’(‘Viksit Bharat Young Leaders Dialogue’) ਦੇ ਮਹੱਤਵ ਨੂੰ ਰੇਖਾਂਕਿਤ ਕਰਦੇ ਹੋਏ, ਉਨ੍ਹਾਂ ਨੇ ਭਾਰਤ ਨੂੰ ਇੱਕ ਵਿਕਸਿਤ ਰਾਸ਼ਟਰ ਬਣਾਉਣ ਦੇ ਲਈ ਨੌਜਵਾਨਾਂ ਦੇ ਸੁਪਨਿਆਂ, ਦ੍ਰਿੜ੍ਹ ਸੰਕਲਪ ਅਤੇ ਜਨੂਨ ਦਾ ਉਲੇਖ ਕੀਤਾ। ਉਨ੍ਹਾਂ ਨੇ 2047 ਤੱਕ ਭਾਰਤ ਦੀ ਪ੍ਰਗਤੀ ਦੇ ਰੋਡਮੈਪ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਹਰ ਕਦਮ ‘ਤੇ ਨਿਰੰਤਰ ਵਿਚਾਰ-ਵਟਾਂਦਰੇ ਨਾਲ ਬਹੁਮੁੱਲੀ ਅੰਤਰਦ੍ਰਿਸ਼ਟੀ ਪ੍ਰਾਪਤ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਇਹ ਅੰਤਰਦ੍ਰਿਸ਼ਟੀ ਅੰਮ੍ਰਿਤ ਕਾਲ (Amrit Kaal) ਦੀ ਪੀੜ੍ਹੀ ਨੂੰ ਊਰਜਾ, ਮਾਰਗਦਰਸ਼ਨ ਅਤੇ ਗਤੀ ਪ੍ਰਦਾਨ ਕਰੇਗੀ। ਉਨ੍ਹਾਂ ਨੇ ਸਮਿਟ ਦੀ ਸਫ਼ਲਤਾ ਦੇ ਲਈ ਆਪਣੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।NXT ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 01st, 11:00 am
ਆਈ ਟੀਵੀ ਨੈੱਟਵਰਕ ਦੇ ਫਾਉਂਡਰ ਅਤੇ ਸੰਸਦ ਵਿੱਚ ਮੇਰੇ ਸਾਥੀ ਕਾਤਿਰਕਯ ਸ਼ਰਮਾ ਜੀ, ਨੈੱਟਵਰਕ ਦੀ ਪੂਰੀ ਟੀਮ , ਦੇਸ਼ - ਵਿਦੇਸ਼ ਤੋਂ ਆਏ ਸਾਰੇ ਮਹਿਮਾਨ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਨਐੱਕਸਟੀ ਕਨਕਲੇਵ ਵਿੱਚ ਹਿੱਸਾ ਲਿਆ
March 01st, 10:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਆਯੋਜਿਤ ਐੱਨਐਕਸਟੀ ਕਨਕਲੇਵ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਉਪਸਥਿਤ ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਨਿਊਜ਼ਐਕਸ ਵਰਲਡ ਦੇ ਲਾਂਚ ‘ਤੇ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਸ ਨੈੱਟਵਰਕ ਵਿੱਚ ਹਿੰਦੀ, ਅੰਗ੍ਰੇਜੀ ਅਤੇ ਵਿਭਿੰਨ ਖੇਤਰੀ ਭਾਸ਼ਾਵਾਂ ਦੇ ਚੈਨਲ ਸ਼ਾਮਲ ਹਨ ਅਤੇ ਅੱਜ ਇਹ ਗਲੋਬਲ ਹੋ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਈ ਫੈਲੋਸ਼ਿਪਸ ਅਤੇ ਸਕਾਲਰਸ਼ਿਪਸ ਦੀ ਸ਼ੁਰੂਆਤ ‘ਤੇ ਵੀ ਆਪਣੇ ਵਿਚਾਰ ਵਿਅਕਤ ਕਰਦੇ ਹੋਏ ਇਨ੍ਹਾਂ ਪ੍ਰੋਗਰਾਮਾਂ ਦੇ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ’ਤੇ ਧੰਨਵਾਦ ਪ੍ਰਸਤਾਵ ’ਤੇ ਹੋਈ ਚਰਚਾ ਦੇ ਜਵਾਬ ਦਾ ਮੂਲ-ਪਾਠ
February 04th, 07:00 pm
ਆਦਰਯੋਗ ਰਾਸ਼ਟਰਪਤੀ ਜੀ ਦੇ ਸੰਬੋਧਨ ’ਤੇ ਆਭਾਰ ਪ੍ਰਗਟ ਕਰਨ ਦੇ ਲਈ ਮੈਂ ਉਪਸਥਿਤ ਹੋਇਆ ਹਾਂ। ਕੱਲ੍ਹ ਅਤੇ ਅੱਜ ਕੱਲ~ ਤਾਂ ਰਾਤ ਦੇਰ ਤੱਕ ਸਾਰੇ ਆਦਰਯੋਗ ਸਾਂਸਦਾਂ ਨੇ ਆਪਣੇ ਵਿਚਾਰਾਂ ਨਾਲ ਇਸ ਧੰਨਵਾਦ ਪ੍ਰਸਤਾਵ ਨੂੰ ਸਮ੍ਰਿੱਧ ਕੀਤਾ। ਕਈ ਆਦਰਯੋਗ ਅਨੁਭਵੀ ਸਾਂਸਦਾਂ ਨੇ ਭੀ ਆਪਣੇ ਵਿਚਾਰ ਪ੍ਰਗਟ ਕੀਤੇ, ਅਤੇ ਸੁਭਾਵਿਕ ਹੈ ਕਿ ਲੋਕਤੰਤਰ ਦੀ ਪਰੰਪਰਾ ਭੀ ਹੈ ਜਿੱਥੇ ਜ਼ਰੂਰਤ ਸੀ ਉੱਥੇ ਪ੍ਰਸ਼ੰਸਾ ਹੋਈ, ਜਿੱਥੇ ਪਰੇਸ਼ਾਨੀ ਸੀ ਉੱਥੇ ਕੁਝ ਨਕਾਰਾਤਮਕ ਬਾਤਾਂ ਭੀ ਹੋਈਆਂ, ਲੇਕਿਨ ਇਹ ਬਹੁਤ ਸੁਭਾਵਿਕ ਹੈ! ਸਪੀਕਰ ਸਾਹਿਬ ਸਾਹਿਬ ਜੀ ਮੇਰੇ ਲਈ ਬਹੁਤ ਬੜਾ ਸੁਭਾਗ ਹੈ ਕਿ ਦੇਸ਼ ਦੀ ਜਨਤਾ ਨੇ ਮੈਨੂੰ 14ਵੀਂ ਵਾਰ ਇਸ ਜਗ੍ਹਾ ’ਤੇ ਬੈਠ ਕੇ ਰਾਸ਼ਟਰਪਤੀ ਜੀ ਦੇ ਸੰਬੋਧਨ ਦਾ ਆਭਾਰ ਪ੍ਰਗਟ ਕਰਨ ਦੇ ਲਈ ਅਵਸਰ ਦਿੱਤਾ ਹੈ ਅਤੇ ਇਸ ਲਈ ਮੈਂ ਅੱਜ ਜਨਤਾ ਜਨਾਰਦਨ ਦਾ ਭੀ ਬੜੇ ਆਦਰ ਦੇ ਨਾਲ ਆਭਾਰ ਵਿਅਕਤ ਕਰਨਾ ਚਾਹੁੰਦਾ ਹਾਂ, ਅਤੇ ਸਦਨ ਵਿੱਚ ਚਰਚਾ ਵਿੱਚ ਜਿਹੜੇ-ਜਿਹੜੇ ਲੋਕਾਂ ਨੇ ਹਿੱਸਾ ਲਿਆ, ਚਰਚਾ ਨੂੰ ਸਮ੍ਰਿੱਧ ਕੀਤਾ, ਸਭ ਦਾ ਭੀ ਮੈਂ ਆਭਾਰ ਵਿਅਕਤ ਕਰਦਾ ਹਾਂ।ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ
February 04th, 06:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ ਜਵਾਬ ਦਿੱਤਾ। ਸਦਨ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕੱਲ੍ਹ ਅਤੇ ਅੱਜ ਚਰਚਾ ਵਿੱਚ ਹਿੱਸਾ ਲੈਣ ਵਾਲੇ ਸਾਰੇ ਮਾਣਯੋਗ ਸਾਂਸਦਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਲੋਕਤੰਤਰ ਦੀ ਪਰੰਪਰਾ ਵਿੱਚ ਜਿੱਥੇ ਜ਼ਰੂਰੀ ਹੋਵੇ ਉੱਥੇ ਪ੍ਰਸ਼ੰਸਾ ਅਤੇ ਜਿੱਥੇ ਜ਼ਰੂਰੀ ਹੋਵੇ ਉੱਥੇ ਕੁਝ ਨਕਾਰਾਮਤਕ ਟਿੱਪਣੀਆਂ ਦੋਨੋਂ ਹੀ ਸ਼ਾਮਲ ਹਨ, ਜੋ ਸੁਭਾਵਿਕ ਹੈ। ਰਾਸ਼ਟਰਪਤੀ ਦੇ ਸੰਬੋਧਨ ‘ਤੇ ਆਭਾਰ ਵਿਅਕਤ ਕਰਨ ਦਾ 14ਵੀਂ ਵਾਰ ਅਵਸਰ ਮਿਲਣ ਦੇ ਸੁਭਾਗ ‘ਤੇ ਪ੍ਰਕਾਸ਼ ਪਾਉਂਦੇ ਹੋਏ ਉਨ੍ਹਾਂ ਨੇ ਨਾਗਰਿਕਾਂ ਦਾ ਆਪਣੀ ਤਰਫ਼ੋਂ ਸਨਮਾਨਪੂਵਰਕ ਧੰਨਵਾਦ ਕੀਤਾ ਅਤੇ ਆਪਣੇ ਵਿਚਾਰਾਂ ਨਾਲ ਪ੍ਰਸਤਾਵ ਨੂੰ ਸਮ੍ਰਿੱਧ ਕਰਨ ਦੇ ਲਈ ਚਰਚਾ ਵਿੱਚ ਸਾਰੇ ਪ੍ਰਤੀਭਾਗੀਆਂ ਦਾ ਆਭਾਰ ਵਿਅਕਤ ਕੀਤਾ।ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਭਾਰਤ ਮੋਬਿਲਿਟੀ ਗਲੋਬਲ ਐਕਸਪੋ 2025 ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 17th, 11:00 am
ਪਿਛਲੀ ਵਾਰ ਜਦੋਂ ਮੈਂ ਤੁਹਾਡੇ ਦਰਮਿਆਨ ਆਇਆ ਸਾਂ, ਤਦ ਲੋਕ ਸਭਾ ਦੀਆਂ ਚੋਣਾਂ ਜ਼ਿਆਦਾ ਦੂਰ ਨਹੀਂ ਸਨ। ਉਸ ਦੌਰਾਨ ਮੈਂ ਤੁਹਾਡੇ ਸਭ ਦੇ ਵਿਸ਼ਵਾਸ ਦੇ ਕਾਰਨ ਕਿਹਾ ਸੀ ਕਿ ਅਗਲੀ ਵਾਰ ਭੀ ਭਾਰਤ ਮੋਬਿਲਿਟੀ ਐਕਸਪੋ ਵਿੱਚ ਜ਼ਰੂਰ ਆਵਾਂਗਾ। ਦੇਸ਼ ਨੇ ਤੀਸਰੀ ਵਾਰ ਸਾਨੂੰ ਅਸ਼ੀਰਵਾਦ ਦਿੱਤਾ, ਆਪ (ਤੁਸੀਂ) ਸਭ ਨੇ ਇੱਕ ਵਾਰ ਫਿਰ ਮੈਨੂੰ ਇੱਥੇ ਬੁਲਾਇਆ, ਮੈਂ ਤੁਹਾਡਾ ਸਭ ਦਾ ਆਭਾਰ ਵਿਅਕਤ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਭਾਰਤ ਮੋਬਿਲਿਟੀ ਗਲੋਬਲ ਐਕਸਪੋ 2025’ ਦਾ ਉਦਘਾਟਨ ਕੀਤਾ
January 17th, 10:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ (Bharat Mandapam) ਵਿਖੇ ‘ਭਾਰਤ ਮੋਬਿਲਿਟੀ ਗਲੋਬਲ ਐਕਸਪੋ 2025’ ਦਾ ਉਦਘਾਟਨ ਕੀਤਾ। ਇਹ ਭਾਰਤ ਦੀ ਸਭ ਤੋਂ ਬੜੀ ਮੋਬਿਲਿਟੀ ਐਕਸਪੋ ਹੈ। ਪ੍ਰਧਾਨ ਮੰਤਰੀ ਨੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਲਗਾਤਾਰ ਤੀਸਰੀ ਵਾਰ ਉਨ੍ਹਾਂ ਦੀ ਸਰਕਾਰ ਨੂੰ ਚੁਣਨ ਦੇ ਲਈ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਇਸ ਸਾਲ ਦੀ ਐਕਸਪੋ ਦਾ ਦਾਇਰਾ ਕਾਫੀ ਬੜਾ ਹੋ ਗਿਆ ਹੈ ਕਿਉਂਕਿ ਇਹ ਆਯੋਜਨ ਰਾਸ਼ਟਰੀ ਰਾਜਧਾਨੀ ਖੇਤਰ ਵਿੱਚ ਦੋ ਹੋਰ ਸਥਾਨਾਂ ‘ਤੇ ਭੀ ਹੋ ਰਿਹਾ ਹੈ। ਪਿਛਲੇ ਵਰ੍ਹੇ ਇਸ ਆਯੋਜਨ ਵਿੱਚ ਅੱਠ ਸੌ ਤੋਂ ਅਧਿਕ ਪ੍ਰਦਰਸ਼ਕ ਅਤੇ ਡੇਢ ਲੱਖ ਤੋਂ ਅਧਿਕ ਲੋਕ ਆਏ ਸਨ। ਸ਼੍ਰੀ ਮੋਦੀ ਨੇ ਕਿਹਾ ਕਿ ਅਗਲੇ 5 ਦਿਨਾਂ ਵਿੱਚ ਕਈ ਨਵੇਂ ਵਾਹਨ ਲਾਂਚ ਕੀਤੇ ਜਾਣਗੇ ਅਤੇ ਸਮਾਗਮ ਵਿੱਚ ਕਈ ਪ੍ਰਤੀਨਿਧੀ ਸ਼ਾਮਲ ਹੋਣਗੇ ਜਿਸ ਤੋਂ ਪਤਾ ਚਲਦਾ ਹੈ ਕਿ ਭਾਰਤ ਵਿੱਚ ਮੋਬਿਲਿਟੀ ਦੇ ਭਵਿੱਖ ਨੂੰ ਲੈ ਕੇ ਬਹੁਤ ਸਕਾਰਾਤਮਕਤਾ ਹੈ। ਆਯੋਜਨ ਸਥਲ ‘ਤੇ ਪ੍ਰਦਰਸ਼ਨੀ ਦੇਖਣ ਦਾ ਜ਼ਿਕਰ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਦਾ ਆਟੋਮੋਟਿਵ ਉਦਯੋਗ ਸ਼ਾਨਦਾਰ ਹੈ ਅਤੇ ਭਵਿੱਖ ਦੇ ਲਈ ਤਿਆਰ ਹੈ। ਉਨ੍ਹਾਂ ਨੇ ਸਭ ਨੂੰ ਆਪਣੀਆਂ ਸ਼ੁਭਕਾਮਨਾਵਾਂ ਭੀ ਦਿੱਤੀਆਂ।