ਭਾਰਤ ਦੇ ਸੀਡਬਲਿਊਜੀ ਚੈਂਪੀਅਨਜ਼ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਪੰਜਾਬੀ ਅਨੁਵਾਦ
August 10th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਰਾਸ਼ਟਰਮੰਡਲ ਖੇਡਾਂ ਦੇ ਚੈਂਪੀਅਨਜ਼ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਪਿਛਲੇ ਇੱਕ ਦਹਾਕੇ ਵਿੱਚ ਭਾਰਤੀ ਖੇਡਾਂ ਦੇ ਬਦਲਦੇ ਦ੍ਰਿਸ਼ ਬਾਰੇ ਚਰਚਾ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ 12 ਤੋਂ 13 ਸਾਲਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੀ ਰਿਹਾਇਸ਼ ’ਤੇ ਰਾਸ਼ਟਰੀ ਖਿਡਾਰੀਆਂ ਦਾ ਸਵਾਗਤ ਕਰਨਾ ਇੱਕ ਨਿਯਮਿਤ ਅਤੇ ਪਿਆਰ ਭਰੀ ਪਰੰਪਰਾ ਰਹੀ ਹੈ। ਉਨ੍ਹਾਂ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਦੇਸ਼ ਲਈ ਨਿਰੰਤਰ ਜਿੱਤ ਹਾਸਲ ਕਰਨ ਵਿੱਚ ਭਾਰਤੀ ਐਥਲੀਟਾਂ ਦੇ ਸਮਰਪਿਤ ਯਤਨ ਅਤੇ ਲਗਾਤਾਰ ਸਫਲਤਾਵਾਂ ਨੌਜਵਾਨ ਸਕੂਲੀ ਵਿਦਿਆਰਥੀਆਂ ਨੂੰ ਨਿਯਮਿਤ ਪ੍ਰਚਾਰ ਸਬੰਧੀ ਸਲਾਹ ਦੀ ਤੁਲਨਾ ਵਿੱਚ ਕਿਤੇ ਵੱਧ ਪ੍ਰਭਾਵਸ਼ਾਲੀ ਢੰਗ ਨਾਲ ਪ੍ਰੇਰਿਤ ਕਰਦੀਆਂ ਹਨ। ਸ਼੍ਰੀ ਮੋਦੀ ਨੇ ਕਿਹਾ, ਤੁਹਾਡਾ ਤਗਮਾ ਸਕੂਲਾਂ ਵਿੱਚ ਜੋ ਕੁਝ ਵੀ ਤੁਸੀਂ ਕਹਿ ਸਕਦੇ ਹੋ, ਉਸ ਨਾਲੋਂ ਕਿਤੇ ਵੱਧ ਪ੍ਰੇਰਿਤ ਕਰਦਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ ਦੇ ਚੈਂਪੀਅਨਜ਼ ਨਾਲ ਗੱਲਬਾਤ ਕੀਤੀ
August 10th, 09:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਰਾਸ਼ਟਰਮੰਡਲ ਖੇਡਾਂ ਦੇ ਚੈਂਪੀਅਨਜ਼ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਪਿਛਲੇ ਇੱਕ ਦਹਾਕੇ ਵਿੱਚ ਭਾਰਤੀ ਖੇਡਾਂ ਦੇ ਬਦਲਦੇ ਦ੍ਰਿਸ਼ ਬਾਰੇ ਚਰਚਾ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ 12 ਤੋਂ 13 ਸਾਲਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੀ ਰਿਹਾਇਸ਼ ’ਤੇ ਰਾਸ਼ਟਰੀ ਖਿਡਾਰੀਆਂ ਦਾ ਸਵਾਗਤ ਕਰਨਾ ਇੱਕ ਨਿਯਮਿਤ ਅਤੇ ਪਿਆਰ ਭਰੀ ਪਰੰਪਰਾ ਰਹੀ ਹੈ। ਉਨ੍ਹਾਂ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਦੇਸ਼ ਲਈ ਨਿਰੰਤਰ ਜਿੱਤ ਹਾਸਲ ਕਰਨ ਵਿੱਚ ਭਾਰਤੀ ਐਥਲੀਟਾਂ ਦੇ ਸਮਰਪਿਤ ਯਤਨ ਅਤੇ ਲਗਾਤਾਰ ਸਫਲਤਾਵਾਂ ਨੌਜਵਾਨ ਸਕੂਲੀ ਵਿਦਿਆਰਥੀਆਂ ਨੂੰ ਨਿਯਮਿਤ ਪ੍ਰਚਾਰ ਸਬੰਧੀ ਸਲਾਹ ਦੀ ਤੁਲਨਾ ਵਿੱਚ ਕਿਤੇ ਵੱਧ ਪ੍ਰਭਾਵਸ਼ਾਲੀ ਢੰਗ ਨਾਲ ਪ੍ਰੇਰਿਤ ਕਰਦੀਆਂ ਹਨ। ਸ਼੍ਰੀ ਮੋਦੀ ਨੇ ਕਿਹਾ, ਤੁਹਾਡਾ ਤਗਮਾ ਸਕੂਲਾਂ ਵਿੱਚ ਜੋ ਕੁਝ ਵੀ ਤੁਸੀਂ ਕਹਿ ਸਕਦੇ ਹੋ, ਉਸ ਨਾਲੋਂ ਕਿਤੇ ਵੱਧ ਪ੍ਰੇਰਿਤ ਕਰਦਾ ਹੈ।ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਦਾ ਸਵਾਗਤ ਕੀਤਾ
August 09th, 10:07 pm
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ 7 ਲੋਕ ਕਲਿਆਣ ਮਾਰਗ 'ਤੇ ਰਾਸ਼ਟਰਮੰਡਲ ਖੇਡਾਂ 2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਭਾਰਤ ਦੇ ਤਗਮਾ ਜੇਤੂਆਂ ਦੀ ਮੇਜ਼ਬਾਨੀ ਕੀਤੀ। ਸ੍ਰੀ ਮੋਦੀ ਨੇ ਖਿਡਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਖੇਡ ਨਾਲ ਜੁੜੇ ਤਜਰਬਿਆਂ ਨੂੰ ਸੁਣਿਆ।ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਪੁਰਸ਼ਾਂ ਦੇ ਡੈਕਾਥਲੌਨ ਮੁਕਾਬਲੇ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ 'ਤੇ ਤੇਜਸਵਿਨ ਸ਼ੰਕਰ ਨੂੰ ਵਧਾਈ ਦਿੱਤੀ
August 01st, 08:43 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਵਿੱਚ ਆਯੋਜਿਤ ਰਾਸ਼ਟਰਮੰਡਲ ਖੇਡਾਂ 2026 ਵਿੱਚ ਪੁਰਸ਼ਾਂ ਦੇ ਡੈਕਾਥਲੌਨ ਮੁਕਾਬਲੇ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ 'ਤੇ ਤੇਜਸਵਿਨ ਸ਼ੰਕਰ ਨੂੰ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਜਪਾਨ ਓਪਨ 2026 ਦਾ ਖ਼ਿਤਾਬ ਜਿੱਤਣ 'ਤੇ ਪੀਵੀ ਸਿੰਧੂ ਨੂੰ ਵਧਾਈ ਦਿੱਤੀ
July 19th, 07:13 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੀ ਬਿਹਤਰੀਨ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੂੰ ਜਾਪਾਨ ਓਪਨ 2026 ਦਾ ਖ਼ਿਤਾਬ ਜਿੱਤਣ 'ਤੇ ਵਧਾਈ ਦਿੱਤੀ। ਉਹ ਇਸ ਇਤਿਹਾਸਕ ਉਪਲਬਧੀ ਨੂੰ ਹਾਸਲ ਕਰਨ ਵਾਲੀ ਪਹਿਲੀ ਭਾਰਤੀ ਖਿਡਾਰਨ ਬਣ ਗਈ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਪੂਰੇ ਟੂਰਨਾਮੈਂਟ ਦੌਰਾਨ ਪੀਵੀ ਸਿੰਧੂ ਦਾ ਦ੍ਰਿੜ੍ਹ ਸੰਕਲਪ ਅਤੇ ਬੇਮਿਸਾਲ ਹੁਨਰ ਦੇਖਣ ਨੂੰ ਮਿਲਿਆ ਅਤੇ ਉਹ ਦੇਸ਼ ਭਰ ਦੇ ਅਣਗਿਣਤ ਨੌਜਵਾਨ ਖਿਡਾਰੀਆਂ ਨੂੰ ਖੇਡਣ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰੇਗੀ।ਪ੍ਰਧਾਨ ਮੰਤਰੀ ਨੇ ਨੀਰਜ ਚੋਪੜਾ ਨੂੰ ਉਨ੍ਹਾਂ ਦੇ ਵਿਅਕਤੀਗਤ ਬਿਹਤਰੀਨ ਪ੍ਰਦਰਸ਼ਨ ਦੇ ਲਈ ਵਧਾਈਆਂ ਦਿੱਤੀਆਂ
May 17th, 09:10 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੀਰਜ ਚੋਪੜਾ ਨੂੰ ਦੋਹਾ ਡਾਇਮੰਡ ਲੀਗ 2025 ਵਿੱਚ ਭਾਲਾ ਸੁੱਟਣ ਦੇ ਮੁਕਾਬਲੇ ਵਿੱਚ 90 ਮੀਟਰ ਦਾ ਅੰਕੜਾ ਪਾਰ ਕਰਨ ਅਤੇ ਆਪਣੇ ਵਿਅਕਤੀਗਤ ਬਿਹਤਰੀਨ ਥ੍ਰੋਅ ਪ੍ਰਦਰਸ਼ਨ ਦੇ ਲਈ ਵਧਾਈਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ, “ਇਹ ਉਨ੍ਹਾਂ ਦੇ ਅਣਥੱਕ ਸਮਰਪਣ, ਅਨੁਸ਼ਾਸਨ ਅਤੇ ਜਨੂਨ ਦਾ ਪਰਿਣਾਮ ਹੈ।7ਵੇਂ ਖੇਲੋ ਇੰਡੀਆ ਯੂਥ ਗੇਮਸ ਦੇ ਉਦਘਾਟਨ ਸਮਾਰੋਹ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 04th, 08:16 pm
ਬਿਹਾਰ ਦੇ ਮੁੱਖ ਮੰਤਰੀ ਸ਼੍ਰੀਮਾਨ ਨੀਤੀਸ਼ ਕੁਮਾਰ ਜੀ, ਕੇਂਦਰ ਕੈਬਨਿਟ ਦੇ ਮੇਰੇ ਸਹਿਯੋਗੀ ਮਨਸੁਖ ਭਾਈ, ਭੈਣ ਰਕਸ਼ਾ ਖਡਸੇ, ਸ਼੍ਰੀਮਾਨ ਰਾਮ ਨਾਥ ਠਾਕੁਰ ਜੀ, ਬਿਹਾਰ ਦੇ ਡਿਪਟੀ ਸੀਐੱਮ ਸਮਰਾਟ ਚੌਧਰੀ ਜੀ, ਵਿਜੈ ਕੁਮਾਰ ਸਿਨਹਾ ਜੀ, ਮੌਜੂਦ ਹੋਰ ਮਹਾਨੁਭਾਵ, ਸਾਰੇ ਖਿਡਾਰੀ, ਕੋਚ, ਹੋਰ ਸਟਾਫ ਅਤੇ ਮੇਰੇ ਪਿਆਰੇ ਯੁਵਾ ਸਾਥੀਓ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੱਤਵੀਂ ਖੇਲੋ ਇੰਡੀਆ ਯੂਥ ਗੇਮਸ ਦੇ ਉਦਘਾਟਨ ਸਮਾਰੋਹ ਨੂੰ ਸੰਬੋਧਨ ਕੀਤਾ
May 04th, 08:02 pm
ਸ਼੍ਰੀ ਮੋਦੀ ਨੇ ਪਟਨਾ ਰਾਜਗੀਰ, ਗਯਾ, ਭਾਗਲਪੁਰ ਅਤੇ ਬੇਗੂਸਰਾਏ ਸਹਿਤ ਖੇਲੋ ਇੰਡੀਆ ਯੂਥ ਗੇਮਸ ਦੌਰਾਨ ਬਿਹਾਰ ਦੇ ਕਈ ਸ਼ਹਿਰਾਂ ਵਿੱਚ ਆਯੋਜਿਤ ਹੋਣ ਵਾਲੀਆਂ ਵਿਆਪਕ ਪ੍ਰਤਿਯੋਗੀਤਾਵਾਂ ‘ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਛੇ ਹਜ਼ਾਰ ਤੋਂ ਵੱਧ ਯੰਗ ਐਥਲੀਟਸ ਆਪਣੇ ਸੁਪਨਿਆਂ ਅਤੇ ਇੱਛਾਵਾਂ ਨਾਲ ਇਸ ਗੇਮਸ ਵਿੱਚ ਹਿੱਸਾ ਲੈਣਗੇ। ਉਨ੍ਹਾਂ ਨੇ ਸਾਰੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਭਾਰਤ ਵਿੱਚ ਗੇਮਸ ਹੁਣ ਇੱਕ ਵਿਸ਼ਿਸ਼ਟ ਸੱਭਿਆਚਾਰਕ ਪਹਿਚਾਣ ਦੇ ਰੂਪ ਵਿੱਚ ਵਿਕਸਿਤ ਹੋ ਰਹੀਆਂ ਹਨ। ਸ਼੍ਰੀ ਮੋਦੀ ਨੇ ਦੇਸ਼ ਦੇ ਨੌਜਵਾਨਾਂ ਲਈ ਇੱਕ ਪ੍ਰਮੁੱਖ ਮੰਚ ਪ੍ਰਦਾਨ ਕਰਨ ਵਿੱਚ ਖੇਲੋ ਇੰਡੀਆ ਯੂਥ ਗੇਮਸ ਦੇ ਮਹੱਤਵ ਨੂੰ ਰੇਖਾਂਕਿਤ ਕਰਦੇ ਹੋਏ ਕਿਹਾ, “ਭਾਰਤ ਦਾ ਖੇਲ ਸੱਭਿਆਚਾਰ ਵਧਣ ਦੇ ਨਾਲ ਹੀ ਆਲਮੀ ਮੰਚ ‘ਤੇ ਦੇਸ਼ ਦੀ ਸੌਫਟ ਪਾਵਰ ਵੀ ਵਧੇਗੀ।”ਓਲੰਪਿਕ ਮੈਡਲ ਜੇਤੂ ਅਤੇ ਪ੍ਰਸਿੱਧ ਐਥਲੀਟ ਕਰਨਮ ਮੱਲੇਸ਼ਵਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
April 15th, 09:54 am
ਓਲੰਪਿਕ ਮੈਡਲ ਜੇਤੂ ਅਤੇ ਪ੍ਰਸਿੱਧ ਐਥਲੀਟ, ਕਰਨਮ ਮੱਲੇਸ਼ਵਰੀ ਨੇ ਕੱਲ੍ਹ ਯਮੁਨਾਨਗਰ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਯੁਵਾ ਖਿਡਾਰੀਆਂ ਨੂੰ ਮਾਰਗਦਰਸ਼ਨ ਦੇਣ ਦੇ ਉਨ੍ਹਾਂ ਦੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਨੇ 5ਵੀਆਂ ਖੇਲੋ ਇੰਡੀਆ ਵਿੰਟਰ ਗੇਮਸ ਵਿੱਚ ਹਿੱਸਾ ਲੈਣ ਵਾਲੇ ਸਾਰੇ ਐਥਲੀਟਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
January 23rd, 07:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 5ਵੀਆਂ ਖੇਲੋ ਇੰਡੀਆ ਵਿੰਟਰ ਗੇਮਸ (5th Khelo India Winter Games) 2025 ਵਿੱਚ ਹਿੱਸਾ ਲੈਣ ਵਾਲੇ ਸਾਰੇ ਐਥਲੀਟਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਖੋ-ਖੋ ਵਰਲਡ ਕੱਪ ਜਿੱਤਣ ‘ਤੇ ਭਾਰਤੀ ਪੁਰਸ਼ ਟੀਮ ਨੂੰ ਵਧਾਈਆਂ ਦਿੱਤੀਆਂ
January 19th, 11:06 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤੀ ਪੁਰਸ਼ ਟੀਮ ਦੇ ਧੀਰਜ ਅਤੇ ਸਮਰਪਣ ਦੀ ਸ਼ਲਾਘਾ ਕਰਦੇ ਹੋਏ, ਉਨ੍ਹਾਂ ਨੂੰ ਖੋ ਖੋ ਵਰਲਡ ਕੱਪ ਜਿੱਤਣ ‘ਤੇ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਖੋ ਖੋ ਵਰਲਡ ਕੱਪ ਜਿੱਤਣ ‘ਤੇ ਭਾਰਤੀ ਮਹਿਲਾ ਟੀਮ ਨੂੰ ਵਧਾਈਆਂ ਦਿੱਤੀਆਂ
January 19th, 09:21 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤੀ ਮਹਿਲਾ ਟੀਮ ਨੂੰ ਪਹਿਲਾ ਖੋ ਖੋ ਵਰਲਡ ਕੱਪ ਜਿੱਤਣ ‘ਤੇ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਨਾਲ ਸ਼ਤਰੰਜ ਚੈਂਪੀਅਨ ਗੁਕੇਸ਼ ਡੀ ਨੇ ਮੁਲਾਕਾਤ ਕੀਤੀ
December 28th, 06:34 pm
ਸ਼ਤਰੰਜ ਚੈਂਪੀਅਨ ਗੁਕੇਸ਼ ਡੀ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਉਸ ਦੇ ਦ੍ਰਿੜ੍ਹ ਸੰਕਲਪ ਅਤੇ ਸਮਰਪਣ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਸ ਦਾ ਆਤਮਵਿਸ਼ਵਾਸ ਸੱਚਮੁੱਚ ਪ੍ਰੇਰਣਾਦਾਇਕ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਉਨ੍ਹਾਂ ਦੀ ਗੱਲਬਾਤ ਯੋਗ ਅਤੇ ਧਿਆਨ ਦੀ ਪਰਿਵਰਤਨਕਾਰੀ ਸਮਰੱਥਾ ‘ਤੇ ਕੇਂਦ੍ਰਿਤ ਰਹੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਐਥਲੀਟ ਨਵਦੀਪ ਨੂੰ ਵਧਾਈਆਂ ਦਿੱਤੀਆਂ
September 08th, 08:33 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਰਤਮਾਨ ਵਿੱਚ ਜਾਰੀ ਪੈਰਿਸ ਪੈਰਾਲਿੰਪਿਕਸ ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਐੱਫ41 ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਐਥਲੀਟ ਨਵਦੀਪ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਿਲਾਵਾਂ ਦੀ 200 ਮੀਟਰ ਦੌੜ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਐਥਲੀਟ ਸਿਮਰਨ ਸ਼ਰਮਾ ਨੂੰ ਵਧਾਈਆਂ ਦਿੱਤੀਆਂ
September 08th, 08:31 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਰਤਮਾਨ ਵਿੱਚ ਜਾਰੀ ਪੈਰਿਸ ਪੈਰਾਲਿੰਪਿਕਸ ਵਿੱਚ ਮਹਿਲਾਵਾਂ ਦੀ 200 ਮੀਟਰ ਟੀ12 ਦੌੜ ਦੇ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਐਥਲੀਟ ਸਿਮਰਨ ਸ਼ਰਮਾ ਨੂੰ ਵਧਾਈਆਂ ਦਿੱਤੀਆਂ ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐਥਲੀਟ ਹੋਕਾਤੋ ਹੋਤੋਝੇ ਸੇਮਾ (athlete Hokato Hotozhe Sema) ਨੂੰ ਪੁਰਸ਼ਾਂ ਦੇ ਸ਼ੌਟਪੁਟ ਮੁਕਾਬਲੇਬਾਜ਼ੀ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ
September 07th, 09:04 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚਲ ਰਹੇ ਪੈਰਿਸ ਪੈਰਾਲਿੰਪਿਕਸ ਵਿੱਚ ਪੁਰਸ਼ਾਂ ਦੇ ਸ਼ੌਟਪੁਟ ਐੱਫ57 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਐਥਲੀਟ ਹੋਕਾਤੋ ਹੋਤੋਝੇ ਸੇਮਾ (athlete Hokato Hotozhe Sema) ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐਥਲੀਟ ਪ੍ਰਵੀਨ ਕੁਮਾਰ ਨੂੰ ਹਾਈ ਜੰਪ ਵਿੱਚ ਗੋਲਡ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ
September 06th, 05:22 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐਥਲੀਟ ਪ੍ਰਵੀਨ ਕੁਮਾਰ ਨੂੰ ਵਰਤਮਾਨ ਵਿੱਚ ਜਾਰੀ ਪੈਰਿਸ ਪੈਰਾਲਿੰਪਿਕਸ ਵਿੱਚ ਪੁਰਸ਼ਾਂ ਦੇ ਹਾਈ ਜੰਪ ਟੀ64 ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੂਡੋਕਾ ਕਪਿਲ ਪਰਮਾਰ ਨੂੰ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ
September 05th, 10:26 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚਲ ਰਹੇ ਪੈਰਿਸ ਪੈਰਾਲਿੰਪਿਕਸ ਵਿੱਚ ਪੁਰਸ਼ਾਂ ਦੇ 60 ਕਿਲੋਗ੍ਰਾਮ ਜੇ1 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਐਥਲੀਟ ਕਪਿਲ ਪਰਮਾਰ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੁਰਸ਼ਾਂ ਦੇ ਕਲੱਬ ਥ੍ਰੋਅ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਪ੍ਰਣਵ ਸੂਰਮਾ ਨੂੰ ਵਧਾਈਆਂ ਦਿੱਤੀਆਂ
September 05th, 08:05 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚਲ ਰਹੇ ਪੈਰਿਸ ਪੈਰਾਲਿੰਪਿਕਸ ਵਿੱਚ ਪੁਰਸ਼ਾਂ ਦੇ ਕਲੱਬ ਥ੍ਰੋਅ ਐੱਫ51 ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਐਥਲੀਟ ਪ੍ਰਣਵ ਸੂਰਮਾ ਨੂੰ ਵਧਾਈਆਂ ਦਿੱਤੀਆਂ ਅਤੇ ਉਸ ਦੀ ਮਿਹਨਤ ਅਤੇ ਦ੍ਰਿੜ੍ਹਤਾ ਦੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐਥਲੀਟ ਮਰਿਯੱਪਨ ਥੰਗਾਵੇਲੂ (Mariyappan Thangavelu) ਨੂੰ ਪੁਰਸ਼ਾਂ ਦੇ ਹਾਈ ਜੰਪ ਵਿੱਚ ਕਾਂਸੀ ਦਾ ਮੈਡਲ ਜਿੱਤਣ 'ਤੇ ਵਧਾਈਆਂ ਦਿੱਤੀਆਂ
September 04th, 10:31 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐਥਲੀਟ ਮਰਿਯੱਪਨ ਥੰਗਾਵੇਲੂ (Mariyappan Thangavelu) ਨੂੰ ਅੱਜ ਪੈਰਿਸ ਪੈਰਾਲਿੰਪਿਕਸ ਵਿੱਚ ਪੁਰਸ਼ਾਂ ਦੇ ਹਾਈ ਜੰਪ ਟੀ63 ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ਲਈ ਵਧਾਈਆਂ ਦਿੱਤੀਆਂ।