ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਟੋਕੀਓ ਵਿੱਚ 25ਵੇਂ ਸਮਰ ਡੈਫਲਿੰਪਿਕਜ਼ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਭਾਰਤੀ ਡੈਫਲਿੰਪਿਅਨਜ਼ ਨੂੰ ਵਧਾਈ ਦਿੱਤੀ

November 27th, 05:10 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਟੋਕੀਓ ਵਿੱਚ ਆਯੋਜਿਤ 25ਵੇਂ ਸਮਰ ਡੈਫਲਿੰਪਿਕਜ਼ 2025 ਵਿੱਚ ਭਾਰਤ ਦੇ ਡੈਫਲਿੰਪਿਅਨਜ਼ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਅੱਜ ਉਨ੍ਹਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਵਿਸ਼ਵ ਮੁੱਕੇਬਾਜ਼ੀ ਕੱਪ ਫਾਈਨਲ 2025 ਵਿੱਚ ਸ਼ਾਨਦਾਰ ਤੇ ਰਿਕਾਰਡ-ਤੋੜ ਪ੍ਰਦਰਸ਼ਨ ਲਈ ਭਾਰਤੀ ਅਥਲੀਟਜ਼ ਨੂੰ ਵਧਾਈਆਂ ਦਿੱਤੀਆਂ

November 24th, 12:22 pm

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਵਿਸ਼ਵ ਮੁੱਕੇਬਾਜ਼ੀ ਕੱਪ ਫਾਈਨਲ 2025 ਵਿੱਚ ਸ਼ਾਨਦਾਰ ਤੇ ਰਿਕਾਰਡ-ਤੋੜ ਪ੍ਰਦਰਸ਼ਨ ਲਈ ਭਾਰਤੀ ਅਥਲੀਟਜ਼ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਸ਼ੀਅਨ ਤੀਰ-ਅੰਦਾਜ਼ੀ ਚੈਂਪੀਅਨਸ਼ਿਪ 2025 ਵਿੱਚ ਹੁਣ ਤੱਕ ਦੇ ਸਭ ਤੋਂ ਵਧੀਆ ਪ੍ਰਦਰਸ਼ਨ ਲਈ ਭਾਰਤੀ ਤੀਰ-ਅੰਦਾਜ਼ੀ ਟੀਮ ਨੂੰ ਵਧਾਈ ਦਿੱਤੀ

November 17th, 05:59 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਸ਼ੀਅਨ ਤੀਰ-ਅੰਦਾਜ਼ੀ ਚੈਂਪੀਅਨਸ਼ਿਪ 2025 ਵਿੱਚ ਹੁਣ ਤੱਕ ਦੇ ਸਭ ਤੋਂ ਵਧੀਆ ਪ੍ਰਦਰਸ਼ਨ ਲਈ ਭਾਰਤੀ ਤੀਰ-ਅੰਦਾਜ਼ੀ ਟੀਮ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਏਸ਼ੀਅਨ ਯੂਥ ਗੇਮਜ਼ 2025 ਵਿੱਚ ਇਤਿਹਾਸਕ ਪ੍ਰਦਰਸ਼ਨ ਲਈ ਨੌਜਵਾਨ ਅਥਲੀਟਾਂ ਨੂੰ ਵਧਾਈਆਂ ਦਿੱਤੀਆਂ

November 02nd, 01:09 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਸ਼ੀਅਨ ਯੂਥ ਗੇਮਜ਼ 2025 ਵਿੱਚ ਹੁਣ ਤੱਕ ਦੇ ਸਭ ਤੋਂ ਵਧੀਆ ਪ੍ਰਦਰਸ਼ਨ ਲਈ ਨੌਜਵਾਨ ਅਥਲੀਟਾਂ ਨੂੰ ਵਧਾਈਆਂ ਦਿੱਤੀਆਂ ਹਨ, ਨੌਜਵਾਨ ਅਥਲੀਟਾਂ ਨੇ 48 ਤਗਮੇ ਜਿੱਤੇ ਹਨ।

ਪ੍ਰਧਾਨ ਮੰਤਰੀ ਨੇ ਦਿੱਲੀ ਵਿਖੇ ਆਯੋਜਿਤ ਵਿਸ਼ਵ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ 2025 ਦਾ ਸਵਾਗਤ ਕੀਤਾ

September 27th, 06:03 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿੱਚ ਅੱਜ ਤੋਂ ਨਵੀਂ ਸ਼ੁਰੂ ਹੋ ਰਹੀ ਵਰਲਡ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ 2025 ਦੀ ਮੇਜ਼ਬਾਨੀ ਕਰਨ 'ਤੇ ਸਾਰੇ ਅਥਲੀਟਜ਼ ਅਤੇ ਡੈਲੀਗੇਟਜ਼ ਦਾ ਨਿੱਘਾ ਸਵਾਗਤ ਕੀਤਾ।

ਪ੍ਰਧਾਨ ਮੰਤਰੀ ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2025 ਵਿੱਚ 48 ਕਿਲੋਗ੍ਰਾਮ ਭਾਰ ਵਰਗ ਵਿੱਚ ਗੋਲਡ ਮੈਡਲ ਜਿੱਤਣ ‘ਤੇ ਮੀਨਾਕਸ਼ੀ ਨੂੰ ਵਧਾਈ ਦਿੱਤੀ

September 14th, 07:48 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲਿਵਰਪੂਲ ਵਿੱਚ ਆਯੋਜਿਤ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2025 ਵਿੱਚ 48 ਕਿਲੋਗ੍ਰਾਮ ਭਾਰ ਵਰਗ ਵਿੱਚ ਅਸਾਧਾਰਣ ਜਿੱਤ ‘ਤੇ ਭਾਰਤੀ ਮੁੱਕੇਬਾਜ਼ ਮੀਨਾਕਸ਼ੀ ਨੂੰ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2025 ਵਿੱਚ 57 ਕਿਲੋਗ੍ਰਾਮ ਭਾਰ ਵਰਗ ਵਿੱਚ ਗੋਲਡ ਮੈਡਲ ਜਿੱਤਣ ‘ਤੇ ਮੁੱਕੇਬਾਜ਼ ਜੈਸਮੀਨ ਲੰਬੋਰੀਆ ਨੂੰ ਵਧਾਈ ਦਿੱਤੀ

September 14th, 07:44 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤੀ ਮੁੱਕੇਬਾਜ਼ ਜੈਸਮੀਨ ਲੰਬੋਰੀਆ ਨੂੰ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2025 ਵਿੱਚ 57 ਕਿਲੋਗ੍ਰਾਮ ਭਾਰ ਵਰਗ ਵਿੱਚ ਉਨ੍ਹਾਂ ਦੀ ਜ਼ਿਕਰਯੋਗ ਜਿੱਤ ਦੇ ਲਈ ਵਧਾਈ ਦਿੱਤੀ।

‘ਵੋਕਲ ਫੌਰ ਲੋਕਲ’ - ‘ਮਨ ਕੀ ਬਾਤ’ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਸਵਦੇਸ਼ੀ ਮਾਣ ਨਾਲ ਤਿਉਹਾਰ ਮਨਾਉਣ ਦੀ ਅਪੀਲ ਕੀਤੀ

August 31st, 11:30 am

ਇਸ ਮਹੀਨੇ ਦੇ ‘ਮਨ ਕੀ ਬਾਤ’ ਸੰਬੋਧਨ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਲਾਂ ਅਤੇ ਨਾਗਰਿਕਾਂ ਦਾ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਨੇ ਹੜ੍ਹਾਂ ਅਤੇ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਕੀਤੀ। ਉਨ੍ਹਾਂ ਨੇ ਜੰਮੂ ਅਤੇ ਕਸ਼ਮੀਰ ਵਿੱਚ ਖੇਡ ਸਮਾਗਮਾਂ, ਸੌਰ ਊਰਜਾ, ‘ਅਪ੍ਰੇਸ਼ਨ ਪੋਲੋ’ ਅਤੇ ਭਾਰਤੀ ਸੱਭਿਆਚਾਰ ਦੇ ਆਲਮੀ ਪ੍ਰਸਾਰ ਜਿਹੇ ਮਹੱਤਵਪੂਰਨ ਵਿਸ਼ਿਆਂ ਨੂੰ ਵੀ ਛੂਹਿਆ। ਪ੍ਰਧਾਨ ਮੰਤਰੀ ਨੇ ਨਾਗਰਿਕਾਂ ਨੂੰ ਤਿਉਹਾਰਾਂ ਦੇ ਮੌਸਮ ਦੌਰਾਨ ਮੇਡ-ਇਨ-ਇੰਡੀਆ ਉਤਪਾਦਾਂ ਨੂੰ ਖਰੀਦਣ ਅਤੇ ਸਵੱਛਤਾ ਬਣਾਈ ਰੱਖਣ ਦੀ ਮਹੱਤਤਾ ਬਾਰੇ ਯਾਦ ਦਿਵਾਇਆ।

ਪ੍ਰਧਾਨ ਮੰਤਰੀ ਨੇ ਉਲਾਨਬਟਾਰ ਓਪਨ 2025 (Ulaanbaatar Open 2025) ਵਿੱਚ ਪਹਿਲਵਾਨਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਲਈ ਵਧਾਈਆਂ ਦਿੱਤੀਆਂ

June 02nd, 08:15 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉਲਾਨਬਟਾਰ ਓਪਨ 2025 ਵਿੱਚ ਤੀਸਰੀ ਰੈਂਕਿੰਗ ਸੀਰੀਜ਼ ਵਿੱਚ ਪਹਿਲਵਾਨਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਲਈ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ, ਸਾਡੀ ਨਾਰੀ ਸ਼ਕਤੀ (Nari Shakti) ਨੇ ਰੈਂਕਿੰਗ ਸੀਰੀਜ਼ ਵਿੱਚ ਆਪਣਾ ਬਿਹਤਰੀਨ ਪ੍ਰਦਰਸ਼ਨ ਕੀਤਾ ਹੈ, ਜਿਸ ਨਾਲ ਇਹ ਉਪਲਬਧੀ ਹੋਰ ਭੀ ਯਾਦਗਾਰੀ ਬਣ ਗਈ ਹੈ। ਇਹ ਖੇਡ ਪ੍ਰਦਰਸ਼ਨ ਕਈ ਉੱਭਰਦੇ ਐਥਲੀਟਾਂ ਨੂੰ ਪ੍ਰੇਰਿਤ ਕਰੇਗਾ।

ਪ੍ਰਧਾਨ ਮੰਤਰੀ ਨੇ ਏਸ਼ਿਆਈ ਐਥਲੈਟਿਕਸ ਚੈਂਪੀਅਨਸ਼ਿਪ 2025 ਵਿੱਚ ਭਾਰਤੀ ਦਲ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਲਈ ਵਧਾਈਆਂ ਦਿੱਤੀਆਂ

June 02nd, 03:01 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਲ ਹੀ ਵਿੱਚ ਦੱਖਣ ਕੋਰੀਆ ਵਿੱਚ ਆਯੋਜਿਤ ਏਸ਼ਿਆਈ ਐਥਲੈਟਿਕਸ ਚੈਂਪੀਅਨਸ਼ਿਪ 2025 ਵਿੱਚ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਲਈ ਭਾਰਤੀ ਦਲ ਦੀ ਸ਼ਲਾਘਾ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ, “ਪੂਰੇ ਟੂਰਨਾਮੈਂਟ ਵਿੱਚ ਹਰੇਕ ਐਥਲੀਟ ਦੀ ਸਖ਼ਤ ਮਿਹਨਤ ਅਤੇ ਦ੍ਰਿੜ੍ਹ ਸੰਕਲਪ ਸਪਸ਼ਟ ਤੌਰ ‘ਤੇ ਦਿਖਾਈ ਦਿੱਤੇ।”

ਪ੍ਰਧਾਨ ਮੰਤਰੀ ਨੇ ਸਪੈਸ਼ਲ ਓਲੰਪਿਕਸ ਵਰਲਡ ਵਿੰਟਰ ਗੇਮਸ ਵਿੱਚ ਭਾਰਤੀ ਦਲ ਨੂੰ 33 ਮੈਡਲ ਜਿੱਤਣ ਲਈ ਵਧਾਈ ਦਿੱਤੀ

March 18th, 02:40 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇਟਲੀ ਦੇ ਟਿਊਰਿਨ (Turin) ਵਿੱਚ ਆਯੋਜਿਤ ਸਪੈਸ਼ਲ ਓਲੰਪਿਕਸ ਵਰਲਡ ਵਿੰਟਰ ਗੇਮਸ 2025 ਵਿੱਚ ਭਾਰਤੀ ਅਥਲੀਟਾਂ ਦੇ ਉਤਕ੍ਰਿਸ਼ਟ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਹੈ। ਭਾਰਤੀ ਦਲ ਨੇ 33 ਮੈਡਲ ਜਿੱਤ ਕੇ ਗਲੋਬਲ ਪਲੈਟਫਾਰਮ ‘ਤੇ ਦੇਸ਼ ਨੂੰ ਮਾਣ ਮਹਿਸੂਸ ਕਰਵਾਇਆ।

ਉੱਤਰਾਖੰਡ ਦੇ ਦੇਹਰਾਦੂਨ ਵਿੱਚ 38ਵੀਆਂ ਰਾਸ਼ਟਰੀ ਖੇਡਾਂ ਦੇ ਉਦਘਾਟਨ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ

January 28th, 09:36 pm

ਦੇਵਭੂਮੀ ਅੱਜ ਯੁਵਾ ਊਰਜਾ ਨਾਲ ਹੋਰ ਦਿੱਬ ਹੋ ਉੱਠੀ ਹੈ। ਬਾਬਾ ਕੇਦਾਰ, ਬਦ੍ਰੀਨਾਥ ਜੀ, ਮਾਂ ਗੰਗਾ ਦੇ ਸ਼ੁਭਅਸੀਸ ਦੇ ਨਾਲ, ਅੱਜ ਨੈਸ਼ਨਲ ਗੇਮਸ ਸ਼ੁਰੂ ਹੋ ਰਹੀਆਂ ਹਨ। ਇਹ ਵਰ੍ਹਾ ਉੱਤਰਾਖੰਡ ਦੇ ਨਿਰਮਾਣ ਦਾ 25ਵਾਂ ਵਰ੍ਹਾ ਹੈ। ਇਸ ਯੁਵਾ ਰਾਜ ਵਿੱਚ, ਦੇਸ਼ ਦੇ ਕੋਣੇ-ਕੋਣੇ ਤੋਂ ਆਏ ਹਜ਼ਾਰਾਂ ਯੁਵਾ ਆਪਣੀ ਸਮਰੱਥਾ ਦਿਖਾਉਣ ਵਾਲੇ ਹਨ। ਏਕ ਭਾਰਤ-ਸ਼੍ਰੇਸ਼ਠ ਭਾਰਤ ਦੀ ਬਹੁਤ ਸੁੰਦਰ ਤਸਵੀਰ ਇੱਥੇ ਦਿਖ ਰਹੀ ਹੈ। ਨੈਸ਼ਨਲ ਗੇਮਸ ਵਿੱਚ ਇਸ ਵਾਰ ਭੀ ਕਈ ਦੇਸੀ ਪਰੰਪਰਾਗਤ ਖੇਡਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਵਾਰ ਦੀਆਂ ਨੈਸ਼ਨਲ ਗੇਮਸ, ਇੱਕ ਪ੍ਰਕਾਰ ਨਾਲ ਗ੍ਰੀਨ ਗੇਮਸ ਭੀ ਹਨ। ਇਸ ਵਿੱਚ environment friendly ਚੀਜ਼ਾਂ ਦਾ ਕਾਫੀ ਇਸਤੇਮਾਲ ਹੋ ਰਿਹਾ ਹੈ। ਨੈਸ਼ਨਲ ਗੇਮਸ ਵਿੱਚ ਮਿਲਣ ਵਾਲੇ ਸਾਰੇ ਮੈਡਲ ਅਤੇ ਟ੍ਰਾਫੀਆਂ ਭੀ ਈ-ਵੇਸਟ ਦੀਆਂ ਬਣੀਆਂ ਹਨ। ਮੈਡਲ ਜਿੱਤਣ ਵਾਲੇ ਖਿਡਾਰੀਆਂ ਦੇ ਨਾਮ ‘ਤੇ ਇੱਥੇ ਇੱਕ ਪੌਦਾ ਭੀ ਲਗਾਇਆ ਜਾਵੇਗਾ। ਇਹ ਬਹੁਤ ਹੀ ਅੱਛੀ ਪਹਿਲ ਹੈ। ਮੈਂ ਸਾਰੇ ਖਿਡਾਰੀਆਂ ਨੂੰ, ਬਿਹਤਰੀਨ ਪ੍ਰਦਰਸ਼ਨ ਦੇ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ। ਮੈਂ ਧਾਮੀ ਜੀ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ, ਉੱਤਰਾਖੰਡ ਦੇ ਹਰ ਨਾਗਰਿਕ ਨੂੰ ਇਸ ਸ਼ਾਨਦਾਰ ਆਯੋਜਨ ਦੇ ਲਈ ਵਧਾਈ ਦਿੰਦਾ ਹਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਹਰਾਦੂਨ ਵਿੱਚ 38ਵੀਆਂ ਰਾਸ਼ਟਰੀ ਖੇਡਾਂ ਦਾ ਉਦਘਾਟਨ ਕੀਤਾ

January 28th, 09:02 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰਾਖੰਡ ਦੇ ਦੇਹਰਾਦੂਨ ਵਿੱਚ 38ਵੀਆਂ ਰਾਸ਼ਟਰੀ ਖੇਡਾਂ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਉੱਤਰਾਖੰਡ ਅੱਜ ਨੌਜਵਾਨਾਂ ਦੀ ਊਰਜਾ ਨਾਲ ਜਗਮਗਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਬਾਬਾ ਕੇਦਾਰਨਾਥ, ਬਦਰੀਨਾਥ ਅਤੇ ਮਾਂ ਗੰਗਾ ਦੇ ਅਸ਼ੀਰਵਾਦ ਨਾਲ ਅੱਜ 38ਵੀਆਂ ਰਾਸ਼ਟਰੀ ਖੇਡਾਂ ਸ਼ੁਰੂ ਹੋ ਰਹੀਆਂ ਹਨ। ਇਸ ਬਾਤ ‘ਤੇ ਬਲ ਦਿੰਦੇ ਹੋਏ ਕਿ ਇਹ ਉੱਤਰਾਖੰਡ ਦੇ ਗਠਨ ਦਾ 25ਵਾਂ ਵਰ੍ਹਾ ਹੈ, ਸ਼੍ਰੀ ਮੋਦੀ ਨੇ ਕਿਹਾ ਕਿ ਯੁਵਾ ਇਸ ਯੁਵਾ ਰਾਜ ਵਿੱਚ ਆਪਣੀ ਸਮਰੱਥਾ ਦਾ ਪ੍ਰਦਰਸ਼ਨ ਕਰਨਗੇ। ਉਨ੍ਹਾਂ ਨੇ ਕਿਹਾ ਕਿ ਇਸ ਸਮਾਗਮ ਵਿੱਚ ‘ਏਕ ਭਾਰਤ, ਸ਼੍ਰੇਸ਼ਠ ਭਾਰਤ’ (‘Ek Bharat, Shrestha Bharat’) ਦੀ ਸੁੰਦਰ ਤਸਵੀਰ ਪ੍ਰਦਰਸ਼ਿਤ ਹੋਈ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਰਾਸ਼ਟਰੀ ਖੇਡਾਂ ਵਿੱਚ ਕਈ ਸਥਾਨਕ ਖੇਡਾਂ ਨੂੰ ਸ਼ਾਮਲ ਕੀਤਾ ਗਿਆ ਹੈ ਅਤੇ ਥੀਮ ‘ਗ੍ਰੀਨ ਗੇਮਸ’(‘Green Games’) ਹੈ, ਕਿਉਂਕਿ ਇਸ ਵਿੱਚ ਵਾਤਾਵਰਣ ਦੇ ਅਨੁਕੂਲ ਵਸਤਾਂ ਦਾ ਉਪਯੋਗ ਕੀਤਾ ਗਿਆ ਹੈ। ਵਿਸ਼ੇ ਨੂੰ ਹੋਰ ਵਿਸਤਾਰ ਨਾਲ ਦੱਸਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਬਾਤ ‘ਤੇ ਬਲ ਦਿੱਤਾ ਕਿ ਟਰਾਫੀਆਂ ਅਤੇ ਮੈਡਲ ਭੀ ਈ-ਕਚਰੇ (e-Waste) ਤੋਂ ਬਣੇ ਹਨ ਅਤੇ ਹਰੇਕ ਮੈਡਲ ਜੇਤੂ ਦੇ ਨਾਮ ‘ਤੇ ਇੱਕ ਪੌਦਾ ਲਗਾਇਆ ਜਾਵੇਗਾ ਜੋ ਬੜੀ ਪਹਿਲ ਹੋਵੇਗੀ। ਉਨ੍ਹਾਂ ਨੇ ਸਾਰੇ ਐਥਲੀਟਾਂ ਨੂੰ ਸ਼ਾਨਦਾਰ ਪ੍ਰਦਰਸ਼ਨ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਇਤਨੇ ਸ਼ਾਨਦਾਰ ਆਯੋਜਨ ਦੇ ਲਈ ਉੱਤਰਾਖੰਡ ਸਰਕਾਰ ਅਤੇ ਜਨਤਾ ਨੂੰ ਵਧਾਈਆਂ ਭੀ ਦਿੱਤੀਆਂ।

ਭਾਰਤੀ ਪੈਰਾਲਿੰਪਿਕ ਦਲ ਦੁਆਰਾ ਹੁਣ ਤੱਕ ਦੇ ਸਭ ਤੋਂ ਅਧਿਕ ਮੈਡਲ ਜਿੱਤਣ ਦਾ ਰਿਕਾਰਡ ਕਾਇਮ ਕਰਨ ‘ਤੇ ਪ੍ਰਧਾਨ ਮੰਤਰੀ ਨੇ ਬਹੁਤ ਮਾਣ ਅਤੇ ਪ੍ਰਸੰਨਤਾ ਵਿਅਕਤ ਕੀਤੀ

September 04th, 04:33 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਪੈਰਾਲਿੰਪਿਕ ਦਲ ਦੁਆਰਾ ਸਾਡੇ ਦੇਸ਼ ਦੇ ਲਈ ਪੈਰਾਲਿੰਪਿਕਸ ਵਿੱਚ ਹੁਣ ਤੱਕ ਦੇ ਸਭ ਤੋਂ ਅਧਿਕ ਮੈਡਲ ਜਿੱਤਣ ਦਾ ਰਿਕਾਰਡ ਕਾਇਮ ਕਰਨ ‘ਤੇ ਬਹੁਤ ਮਾਣ ਅਤੇ ਪ੍ਰਸੰਨਤਾ ਵਿਅਕਤ ਕੀਤੀ ਹੈ। ਸ਼੍ਰੀ ਮੋਦੀ ਨੇ ਖਿਡਾਰੀਆਂ ਦੇ ਸਮਰਪਣ ਅਤੇ ਜਨੂਨ ਦੀ ਪ੍ਰਸ਼ੰਸਾ ਕੀਤੀ ਅਤੇ ਹਰੇਕ ਖਿਡਾਰੀ ਨੂੰ ਉਨ੍ਹਾਂ ਦੀਆਂ ਵਿਸ਼ੇਸ਼ ਉਪਲਬਧੀਆਂ ਲਈ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਮੋਦੀ ਨੇ ਪੈਰਿਸ ਪੈਰਾਲੰਪਿਕ ਗੇਮਸ ਲਈ ਭਾਰਤੀ ਦਲ ਨਾਲ ਗੱਲਬਾਤ ਕੀਤੀ

August 19th, 06:30 pm

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲੰਪਿਕ ਗੇਮਸ ਲਈ ਭਾਰਤੀ ਦਲ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਸ਼ੀਤਲ ਦੇਵੀ, ਅਵਨੀ ਲੇਖਰਾ, ਸੁਨੀਲ ਅੰਤਿਲ, ਮਰਿਯੱਪਨ ਥੰਗਾਵੇਲੂ ਅਤੇ ਅਰੁਣਾ ਤੰਵਰ ਜਿਹੇ ਐਥਲੀਟਾਂ ਨਾਲ ਨਿਜੀ ਤੌਰ 'ਤੇ ਗੱਲਬਾਤ ਕੀਤੀ। ਉਨ੍ਹਾਂ ਨੇ ਖੇਡਾਂ ਲਈ ਸਾਰੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਪੈਰਿਸ ਓਲੰਪਿਕਸ 2024 ਦੇ ਸਮਾਪਨ ‘ਤੇ ਭਾਰਤੀ ਦਲ ਦੀ ਸ਼ਲਾਘਾ ਕੀਤੀ

August 11th, 11:40 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਫਰਾਂਸ ਦੇ ਪੈਰਿਸ ਵਿੱਚ ਆਯੋਜਿਤ ਓਲੰਪਿਕਸ 2024 ਦੇ ਸਮਾਪਨ ‘ਤੇ ਅੱਜ ਭਾਰਤੀ ਦਲ ਦੁਆਰਾ ਕੀਤੇ ਗਏ ਪ੍ਰਯਾਸਾਂ ਦੀ ਸ਼ਲਾਘਾ ਕੀਤੀ।