ਪ੍ਰਧਾਨ ਮੰਤਰੀ 17 ਸਤੰਬਰ ਨੂੰ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ

September 16th, 02:49 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 17 ਸਤੰਬਰ ਨੂੰ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ। ਉਹ ਦੁਪਹਿਰ 12 ਵਜੇ ਧਾਰ ਵਿਖੇ 'ਸਵੱਸਥ ਨਾਰੀ ਸਸ਼ਕਤ ਪਰਿਵਾਰ' ਅਤੇ '8ਵਾਂ ਰਾਸ਼ਟਰੀ ਪੋਸ਼ਣ ਮਾਹ' ਮੁਹਿੰਮਾਂ ਦੀ ਸ਼ੁਰੂਆਤ ਕਰਨਗੇ। ਇਸ ਮੌਕੇ 'ਤੇ ਉਹ ਕਈ ਹੋਰ ਪਹਿਲਕਦਮੀਆਂ ਦਾ ਨੀਂਹ ਪੱਥਰ ਰੱਖਣਗੇ ਅਤੇ ਸ਼ੁਰੂਆਤ ਕਰਨਗੇ ਅਤੇ ਇਕੱਠ ਨੂੰ ਸੰਬੋਧਨ ਕਰਨਗੇ।

ਉੱਤਰ ਪ੍ਰਦੇਸ਼ ਦੇ ਕਾਨਪੁਰ ਨਗਰ ਵਿਖੇ ਵਿਭਿੰਨ ਪ੍ਰੋਜੈਕਟਾਂ ਦੇ ਲਾਂਚ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

May 30th, 03:29 pm

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਾਥੀ, ਇੱਥੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਯ ਅਤੇ ਸ੍ਰੀ ਬ੍ਰਿਜੇਸ਼ ਪਾਠਕ ਜੀ, ਉੱਤਰ ਪ੍ਰਦੇਸ਼ ਸਰਕਾਰ ਵਿੱਚ ਮੰਤਰੀ, ਸਾਂਸਦ, ਵਿਧਾਇਕ ਅਤੇ ਵਿਸ਼ਾਲ ਸੰਖਿਆ ਵਿੱਚ ਪਧਾਰੇ (ਪਹੁੰਚੇ) ਹੋਏ ਕਾਨਪੁਰ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ,

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਲਗਭਗ 47,600 ਕਰੋੜ ਰੁਪਏ ਦੇ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ

May 30th, 03:08 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਲਗਭਗ 47,600 ਕਰੋੜ ਰੁਪਏ ਦੀ ਲਾਗਤ ਦੇ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ 24 ਅਪ੍ਰੈਲ 2025 ਨੂੰ ਕਾਨਪੁਰ ਦਾ ਉਨ੍ਹਾਂ ਦਾ ਦੌਰਾ ਪਹਿਲਗਾਮ ਵਿੱਚ ਹੋਏ ਆਤੰਕਵਾਦੀ ਹਮਲਿਆਂ ਦੇ ਕਾਰਨ ਰੱਦ ਕਰਨਾ ਪਿਆ। ਉਨ੍ਹਾਂ ਨੇ ਕਾਨਪੁਰ ਦੇ ਸਪੂਤ ਸ਼੍ਰੀ ਸ਼ੁਭਮ ਦ੍ਵਿਵੇਦੀ (Shri Shubham Dwivedi) ਨੂੰ ਸ਼ਰਧਾਂਜਲੀ ਦਿੱਤੀ, ਜੋ ਇਸ ਵਹਿਸ਼ੀ ਹਰਕਤ (barbaric act) ਦਾ ਸ਼ਿਕਾਰ ਹੋਏ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਦੇਸ਼ ਭਰ ਦੀਆਂ ਭੈਣਾਂ ਅਤੇ ਬੇਟੀਆਂ ਦੇ ਦਰਦ, ਪੀੜਾ, ਗੁੱਸੇ ਅਤੇ ਸਮੂਹਿਕ ਪੀੜਾ ਨੂੰ ਗਹਿਰਾਈ ਨਾਲ ਮਹਿਸੂਸ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਅਪ੍ਰੇਸ਼ਨ ਸਿੰਦੂਰ ਦੇ ਦੌਰਾਨ ਇਹ ਸਮੂਹਿਕ ਰੋਸ ਦੁਨੀਆ ਭਰ ਵਿੱਚ ਦੇਖਿਆ ਗਿਆ। ਉਨ੍ਹਾਂ ਨੇ ਅਪ੍ਰੇਸ਼ਨ ਸਿੰਦੂਰ ਦੀ ਸਫ਼ਲਤਾ ਨੂੰ ਰੇਖਾਂਕਿਤ ਕੀਤਾ, ਜਿਸ ਦੇ ਤਹਿਤ ਪਾਕਿਸਤਾਨ ਵਿੱਚ ਆਤੰਕਵਾਦੀ ਟਿਕਾਣਿਆਂ ਨੂੰ ਨਸ਼ਟ ਕਰ ਦਿੱਤਾ ਗਿਆ ਅਤੇ ਪਾਕਿਸਤਾਨੀ ਸੈਨਾ ਨੂੰ ਸੰਘਰਸ਼ ਨੂੰ ਸਮਾਪਤ ਕਰਨ ਦੀ ਗੁਹਾਰ ਲਗਾਉਣ ‘ਤੇ ਮਜਬੂਰ ਹੋਣਾ ਪਿਆ। ਪ੍ਰਧਾਨ ਮੰਤਰੀ ਨੇ ਹਥਿਆਰਬੰਦ ਬਲਾਂ ਦੀ ਬੀਰਤਾ ਨੂੰ ਸਲਾਮ ਕੀਤਾ ਅਤੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਉਹ ਸੁਤੰਤਰਤਾ ਸੰਗ੍ਰਾਮ ਦੀ ਭੂਮੀ ਤੋਂ ਉਨ੍ਹਾਂ ਦੇ ਸਾਹਸ ਨੂੰ ਨਮਨ ਕਰਦੇ ਹਾਂ। ਉਨ੍ਹਾਂ ਨੇ ਦ੍ਰਿੜ੍ਹਤਾ ਨਾਲ ਦੁਹਰਾਇਆ ਕਿ ਅਪ੍ਰੇਸ਼ਨ ਸਿੰਦੂਰ ਦੇ ਦੌਰਾਨ ਦਇਆ ਦੀ ਭੀਖ ਮੰਗਣ ਵਾਲੇ ਦੁਸ਼ਮਣ ਨੂੰ ਕਿਸੇ ਭਰਮ ਵਿੱਚ ਨਹੀਂ ਰਹਿਣਾ ਚਾਹੀਦਾ ਹੈ ਕਿਉਂਕਿ ਅਪ੍ਰੇਸ਼ਨ ਸਿੰਦੂਰ ਹਾਲੇ ਖ਼ਤਮ ਨਹੀਂ ਹੋਇਆ ਹੈ। ਪ੍ਰਧਾਨ ਮੰਤਰੀ ਨੇ ਆਤੰਕਵਾਦ ਦੇ ਖ਼ਿਲਾਫ਼ ਲੜਾਈ ਵਿੱਚ ਭਾਰਤ ਦੇ ਤਿੰਨ ਸਪਸ਼ਟ ਸਿਧਾਂਤਾਂ ਨੂੰ ਰੇਖਾਂਕਿਤ ਕੀਤਾ। ਪਹਿਲਾ, ਭਾਰਤ ਹਰ ਆਤੰਕਵਾਦੀ ਹਮਲੇ ਦਾ ਨਿਰਣਾਇਕ ਜਵਾਬ ਦੇਵੇਗਾ। ਇਸ ਜਵਾਬ ਦਾ ਸਮਾਂ, ਤਰੀਕਾ ਅਤੇ ਸ਼ਰਤਾਂ ਪੂਰੀ ਤਰ੍ਹਾਂ ਨਾਲ ਭਾਰਤੀ ਹਥਿਆਰਬੰਦ ਬਲਾਂ ਦੁਆਰਾ ਨਿਰਧਾਰਿਤ ਕੀਤੇ ਜਾਣਗੇ। ਦੂਸਰਾ, ਭਾਰਤ ਹੁਣ ਪਰਮਾਣੂ ਖ਼ਤਰਿਆਂ ਤੋਂ ਨਹੀਂ ਡਰੇਗਾ, ਨਾ ਹੀ ਅਜਿਹੀਆਂ ਚੇਤਾਵਨੀਆਂ ਦੇ ਅਧਾਰ ‘ਤੇ ਨਿਰਣੇ ਲਵੇਗਾ। ਤੀਸਰਾ, ਭਾਰਤ ਆਤੰਕਵਾਦ ਦੇ ਸਾਜ਼ਿਸ਼ਕਰਤਾਵਾਂ ਅਤੇ ਉਨ੍ਹਾਂ ਨੂੰ ਪਨਾਹ ਦੇਣ ਵਾਲੀਆਂ ਸਰਕਾਰਾਂ ਦੋਨਾਂ ਨੂੰ ਇੱਕ ਹੀ ਨਜ਼ਰ ਨਾਲ ਦੇਖੇਗਾ। ਪਾਕਿਸਤਾਨ ਦੇ ਸਰਕਾਰੀ ਅਤੇ ਗ਼ੈਰ-ਸਰਕਾਰੀ ਸਾਜ਼ਿਸ਼ਕਰਤਾਵਾਂ ਦੇ ਦਰਮਿਆਨ ਦਾ ਅੰਤਰ ਹੁਣ ਸਵੀਕਾਰ ਨਹੀਂ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨੇ ਸਪਸ਼ਟ ਤੌਰ ‘ਤੇ ਕਿਹਾ ਕਿ ਦੁਸ਼ਮਣ ਚਾਹੇ ਕਿਤੇ ਭੀ ਹੋਵੇ, ਉਸ ਨੂੰ ਖ਼ਤਮ ਕਰਨ ਦਿੱਤਾ ਜਾਵੇਗਾ।

ਪ੍ਰਧਾਨ ਮੰਤਰੀ 29 ਅਤੇ 30 ਮਈ ਨੂੰ ਸਿੱਕਿਮ, ਪੱਛਮ ਬੰਗਾਲ, ਬਿਹਾਰ ਅਤੇ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ

May 28th, 12:10 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 29 ਅਤੇ 30 ਮਈ ਨੂੰ ਸਿੱਕਿਮ, ਪੱਛਮ ਬੰਗਾਲ, ਬਿਹਾਰ ਅਤੇ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ।

ਵਾਰਾਣਸੀ ਵਿਖੇ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ /ਉਦਘਾਟਨ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

April 11th, 11:00 am

ਮੰਚ ‘ਤੇ ਬਿਰਾਜਮਾਨ ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਆਨਾਥ, ਡਿਪਟੀ ਸੀਐੱਮ ਕੇਸ਼ਵ ਪ੍ਰਸਾਦ ਮੌਰਯ, ਬ੍ਰਜੇਸ਼ ਪਾਠਕ, ਉਪਸਥਿਤ ਮੰਤਰੀਗਣ, ਹੋਰ ਜਨਪ੍ਰਤੀਨਿਧੀਗਣ, ਬਨਾਸ ਡੇਅਰੀ ਦੇ ਪ੍ਰਧਾਨ ਸ਼ੰਕਰ ਭਾਈ ਚੌਧਰੀ ਅਤੇ ਇੱਥੇ ਇਤਨੀ ਬੜੀ ਸੰਖਿਆ ਵਿੱਚ ਅਸ਼ੀਰਵਾਦ ਦੇਣ ਦੇ ਲਈ ਆਏ ਮੇਰੇ ਸਾਰੇ ਪਰਿਵਾਰ ਜਨ,

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ 3,880 ਕਰੋੜ ਰੁਪਏ ਤੋਂ ਅਧਿਕ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ

April 11th, 10:49 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ 3,880 ਕਰੋੜ ਰੁਪਏ ਤੋਂ ਅਧਿਕ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਸ ਅਵਸਰ 'ਤੇ ਮੌਜੂਦ ਜਨ ਸਮੂਹ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਕਾਸ਼ੀ ਨਾਲ ਆਪਣੀ ਗਹਿਰੀ ਸਾਂਝ ਦੀ ਗੱਲ ਕਰਦੇ ਹੋਏ ਆਪਣੇ ਪਰਿਵਾਰ ਅਤੇ ਖੇਤਰ ਦੇ ਲੋਕਾਂ ਦੇ ਅਸ਼ੀਰਵਾਦ ਦੇ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਵਿਅਕਤ ਕੀਤਾ ਅਤੇ ਉਨ੍ਹਾਂ ਨੂੰ ਮਿਲੇ ਅਥਾਹ ਪਿਆਰ ਅਤੇ ਸਮਰਥਨ ਨੂੰ ਭੀ ਸਵੀਕਾਰ ਕੀਤਾ। ਪ੍ਰਧਾਨ ਮੰਤਰੀ ਨੇ ਇਸ ਪਿਆਰ ਦੇ ਪ੍ਰਤੀ ਕਰਜ਼ਦਾਰ ਹੋਣ ਦੀ ਭਾਵਨਾ ਪ੍ਰਗਟ ਕਰਦੇ ਹੋਏ ਕਿਹਾ ਕਿ ਕਾਸ਼ੀ ਉਨ੍ਹਾਂ ਦੀ ਹੈ ਅਤੇ ਉਹ ਕਾਸ਼ੀ ਦੇ ਹਨ। ਕੱਲ੍ਹ ਹਨੂਮਾਨ ਜਨਮੋਤਸਵ (Hanuman Janmotsav) ਦੇ ਪਾਵਨ ਅਵਸਰ ਹੋਣ 'ਤੇ ਸ਼੍ਰੀ ਮੋਦੀ ਨੇ ਕਿਹਾ ਕਿ ਉਹ ਕਾਸ਼ੀ ਵਿੱਚ ਸੰਕਟ ਮੋਚਨ ਮਹਾਰਾਜ ਦੇ ਦਰਸ਼ਨ ਕਰਨ ਦਾ ਅਵਸਰ ਪਾ ਕੇ ਆਪਣੇ ਆਪ ਵਿੱਚ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹਨੂਮਾਨ ਜਨਮੋਤਸਵ (Hanuman Janmotsav) ਤੋਂ ਪਹਿਲੇ ਕਾਸ਼ੀ ਦੇ ਲੋਕ ਵਿਕਾਸ ਦਾ ਉਤਸਵ ਮਨਾਉਣ ਦੇ ਲਈ ਇਕਜੁੱਟ ਹੋਏ ਹਨ।