ਪ੍ਰਧਾਨ ਮੰਤਰੀ ਨੇ ਸੋਮਨਾਥ ਮੰਦਿਰ ਦਾ ਦੌਰਾ ਕੀਤਾ
May 11th, 12:28 pm
ਪ੍ਰਧਾਨ ਮੰਤਰੀ ਨੇ ਮੁੜ-ਨਿਰਮਿਤ ਸੋਮਨਾਥ ਮੰਦਿਰ ਦੇ ਉਦਘਾਟਨ ਦੀ 75ਵੀਂ ਵਰ੍ਹੇਗੰਢ ‘ਤੇ ਉੱਥੇ ਪਹੁੰਚ ਕੇ ਆਪਣੇ ਬ੍ਰਹਮ ਅਨੁਭਵ ਦਾ ਵਰਣਨ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਮੰਦਿਰ ਦੇ ਮਾਰਗ ‘ਤੇ ਭਗਵਾਨ ਸੋਮਨਾਥ ਦੇ ਭਗਤਾਂ ਦੀ ਅਸੀਮ ਊਰਜਾ ਅਤੇ ਉਤਸ਼ਾਹ ਨੂੰ ਦੇਖ ਕੇ ਉਹ ਪ੍ਰਭਾਵਿਤ ਅਤੇ ਭਾਵੁਕ ਹੋ ਗਏ। ਉਨ੍ਹਾਂ ਨੇ ਕਿਹਾ ਕਿ ਅੱਜ ਉਹ ਉਸ ਪਲ ਨੂੰ ਮੁੜ ਤੋਂ ਜੀਅ ਰਹੇ ਹਨ ਜੋ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾ. ਰਾਜੇਂਦਰ ਪ੍ਰਸਾਦ ਜੀ ਨੇ ਮੁੜ-ਸੁਰਜੀਤ ਮੰਦਿਰ ਦੇ ਉਦਘਾਟਨ ਦੌਰਾਨ ਮਹਿਸੂਸ ਕੀਤਾ ਹੋਵੇਗਾ। ਉਨ੍ਹਾਂ ਕਿਹਾ ਕਿ ਸੋਮਨਾਥ ਅੰਮ੍ਰਿਤ ਮਹੋਤਸਵ ਦਾ ਭਗਤੀਪੂਰਨ ਵਾਤਾਵਰਣ ਚਾਰੇ ਪਾਸੇ ਇੱਕ ਅਦਭੁੱਤ ਊਰਜਾ ਦਾ ਸੰਚਾਰ ਕਰ ਰਿਹਾ ਹੈ।ਪ੍ਰਭਾਸ ਪਾਟਨ, ਗੁਜਰਾਤ ਵਿੱਚ ਸੋਮਨਾਥ ਅੰਮ੍ਰਿਤ ਮਹੋਤਸਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 11th, 10:20 am
ਅੱਜ ਪ੍ਰਭਾਸ ਪਾਟਨ ਦਾ ਪਵਿੱਤਰ ਖੇਤਰ ਇੱਕ ਅਦਭੁੱਤ ਪ੍ਰਭਾ ਨਾਲ ਭਰਿਆ ਹੋਇਆ ਹੈ। ਮਹਾਦੇਵ ਦਾ ਇਹ ਦਰਸ਼ਨ, ਇਹ ਸੁੰਦਰਤਾ, ਧਰਤੀ ਅਤੇ ਅਸਮਾਨ ਤੋਂ ਹੋਈ ਫੁੱਲਾਂ ਦੀ ਵਰਖਾ, ਭਗਵੇ ਝੰਡਿਆਂ ਦੀ ਇਹ ਆਭਾ, ਕਲਾ, ਸੰਗੀਤ ਅਤੇ ਨਾਚ ਦੀਆਂ ਅਦਭੁੱਤ ਪੇਸ਼ਕਾਰੀਆਂ, ਵੇਦਮੰਤਰਾਂ ਦਾ ਉਚਾਰਣ, ਗਰਭ ਗ੍ਰਹਿ ਵਿੱਚ ਹੋ ਰਿਹਾ ਸ਼ਿਵ ਪੰਚਾਕਸ਼ਰੀ ਦਾ ਅਖੰਡ ਪਾਠ ਅਤੇ ਇਸ ਸਭ ਦੇ ਨਾਲ-ਨਾਲ ਸਾਗਰ ਦੀਆਂ ਲਹਿਰਾਂ ਦਾ ਜੈਘੋਸ਼, ਅਜਿਹਾ ਲੱਗ ਰਿਹਾ ਹੈ ਜਿਵੇਂ ਇਹ ਸ੍ਰਿਸ਼ਟੀ ਇੱਕੋ ਵਾਰ ਬੋਲ ਰਹੀ ਹੈ — ਜੈ ਸੋਮਨਾਥ! ਜੈ-ਜੈ ਸੋਮਨਾਥ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਵਿੱਚ ਸੋਮਨਾਥ ਮੰਦਿਰ ਦੇ ਪੁਨਰ-ਨਿਰਮਾਣ ਦੇ 75 ਸਾਲ ਪੂਰੇ ਹੋਣ 'ਤੇ ਆਯੋਜਿਤ ਸੋਮਨਾਥ ਅੰਮ੍ਰਿਤ ਮਹੋਤਸਵ ਵਿੱਚ ਹਿੱਸਾ ਲਿਆ
May 11th, 10:15 am
ਸੋਮਨਾਥ ਮੰਦਿਰ ਕੰਪਲੈਕਸ ਵਿੱਚ ਇਸ ਦੀ ਪੁਨਰ ਸਥਾਪਨਾ ਦੀ 75ਵੀਂ ਵਰ੍ਹੇਗੰਢ ਮੌਕੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਸ ਸਮਾਗਮ ਨੂੰ ਸਿਰਫ਼ ਇੱਕ ਰਸਮੀ ਸਮਾਰੋਹ ਤੋਂ ਵੱਧ, ਸਗੋਂ ਭਾਰਤ ਦੀ ਸਦੀਵੀ ਚੇਤਨਾ ਅਤੇ ਸੱਭਿਅਤਾ ਦੀ ਦ੍ਰਿੜ੍ਹਤਾ ਦਾ ਐਲਾਨ ਦੱਸਿਆ। ਇਸ ਇਤਿਹਾਸਿਕ ਇਕੱਠ ਨੇ ਬ੍ਰਹਮ ਸ਼ਰਧਾ ਅਤੇ ਰਾਸ਼ਟਰੀ ਮਾਣ ਦਾ ਇੱਕ ਸ਼ਾਨਦਾਰ ਸੰਗਮ ਦੇਖਿਆ, ਜਿਸ ਵਿੱਚ ਵੈਦਿਕ ਮੰਤਰ, ਸੱਭਿਆਚਾਰਕ ਪ੍ਰਦਰਸ਼ਨ ਅਤੇ ਸਮੁੰਦਰੀ ਲਹਿਰਾਂ ਦੀ ਗਰਜ ਦੇ ਸੰਗਮ ਨਾਲ ਪਵਿੱਤਰ ਭਗਤੀ ਅਤੇ ਰਾਸ਼ਟਰੀ ਗੌਰਵ ਦਾ ਵਿਲੱਖਣ ਸੰਗਮ ਦੇਖਣ ਨੂੰ ਮਿਲਿਆ, ਜਿਸ ਨੇ ਪਵਿੱਤਰ ਸਥਾਨ ਦੀ ਮੁੜ-ਸੁਰਜੀਤੀ ਦਾ ਜਸ਼ਨ ਮਨਾਇਆ।PM Modi’s special address at a public meeting in Jamnagar, Gujarat
May 10th, 09:35 pm
PM Modi addressed a public meeting in Jamnagar, Gujarat. Reflecting on Gujarat’s remarkable development journey, he said the state has transformed from being known only for salt production to becoming a hub for semiconductors, metro coaches, railway engines, renewable energy and emerging aviation manufacturing. He credited the people of Gujarat and BJP workers for the state’s continued growth and progress.There is no chapter on governance in Congress’ book of power: PM Modi in Bengaluru
May 10th, 09:46 am
Prime Minister Narendra Modi today addressed a massive public meeting in Bengaluru, Karnataka and hailed the BJP’s growing support across southern India, asserting that the people of the country are choosing ‘stability, speed and solutions’ over instability and scams. He said that today, a saffron sun has risen from the land of Bengaluru.PM Modi addresses a mega public meeting in Bengaluru, Karnataka
May 10th, 09:45 am
Prime Minister Narendra Modi today addressed a massive public meeting in Bengaluru, Karnataka and hailed the BJP’s growing support across southern India, asserting that the people of the country are choosing ‘stability, speed and solutions’ over instability and scams. He said that today, a saffron sun has risen from the land of Bengaluru.TMC came to power by lying in the name of “Maa, Maati, Manush”: PM Modi in Dakshin Dinajpur, West Bengal
April 11th, 11:40 am
PM Modi addressed a massive rally Dakshin Dinajpur, West Bengal. In his speech, he prioritised women’s safety, justice, and empowerment, outlining measures like fast-tracking cases, increasing women police recruitment, and financial support initiatives. He remarked that while the BJP believes in Sabka Saath, Sabka Vikas, it will also ensure that ‘hisaab’ is fulfilled in West Bengal.The BJP’s resolve is a declaration to end TMC’s jungle raj and syndicate rule: PM Modi in Jangipur, West Bengal
April 11th, 11:38 am
PM Modi addressed a massive rally in Jangipur, West Bengal. In his speech, he lauded BJP’s manifesto, outlining six key guarantees focused on ending syndicate raj, ensuring women’s empowerment, boosting education infrastructure, and delivering transparent governance. He also promised employment opportunities and benefits for government employees.Massive public meetings in Purba Bardhaman, Jangipur & Dakshin Dinajpur, West Bengal
April 11th, 11:30 am
Tapping into the growing momentum in West Bengal, PM Modi addressed a massive public gathering in Purba Bardhaman, highlighting BJP’s vision for a fear-free, Viksit Bengal while launching a sharp attack on the TMC government over corruption, lawlessness and appeasement politics.ਏਆਈ ਸਫ਼ਲਤਾਵਾਂ ਤੋਂ ਲੈ ਕੇ ਟੀ20 ਵਿਸ਼ਵ ਕੱਪ ਤੱਕ, ਪ੍ਰਧਾਨ ਮੰਤਰੀ ਮੋਦੀ ਨੇ ਮਨ ਕੀ ਬਾਤ ਵਿੱਚ ਭਾਰਤ ਦੇ ਉਭਾਰ ਨੂੰ ਦਰਸਾਇਆ
February 22nd, 11:30 am
ਇਸ ਮਹੀਨੇ ਦੇ ਮਨ ਕੀ ਬਾਤ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਵਿੱਚ ਆਯੋਜਿਤ ਇੰਡੀਆ ਏਆਈ ਇੰਪੈਕਟ ਸਮਿਟ ਵਿੱਚ ਆਪਣੇ ਤਜ਼ਰਬਿਆਂ ਬਾਰੇ ਗੱਲ ਕੀਤੀ। ਉਨ੍ਹਾਂ ਨੇ ਭਾਰਤੀ ਮੂਲ ਦੇ ਕ੍ਰਿਕਟਰ, ਅੰਗ ਦਾਨ, ਨਦੀ ਤਿਉਹਾਰ, ਡਿਜੀਟਲ ਸੁਰੱਖਿਆ, ਪਰੀਕਸ਼ਾ ਪੇ ਚਰਚਾ ਅਤੇ ਹੋਰ ਬਹੁਤ ਸਾਰੇ ਮਹੱਤਵਪੂਰਨ ਵਿਸ਼ਿਆਂ 'ਤੇ ਚਰਚਾ ਕੀਤੀ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ 23 ਫਰਵਰੀ ਨੂੰ ਰਾਸ਼ਟਰਪਤੀ ਭਵਨ ਵਿੱਚ 'ਰਾਜਾਜੀ ਉਤਸਵ' ਮਨਾਇਆ ਜਾਵੇਗਾ। ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੀ ਸਾਬਕਾ ਮੁੱਖ ਮੰਤਰੀ ਜੈਲਲਿਤਾ ਜੀ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ, ਉਨ੍ਹਾਂ ਦੇ ਨਾਰੀ ਸ਼ਕਤੀ ਨਾਲ ਡੂੰਘੇ ਸਬੰਧ ਦਾ ਜ਼ਿਕਰ ਕੀਤਾ।ਵੀਡੀਓ ਕਾਨਫ਼ਰੰਸਿੰਗ ਰਾਹੀਂ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਪਰਾਕ੍ਰਮ ਦਿਵਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 23rd, 05:15 pm
ਅੰਡੇਮਾਨ-ਨਿਕੋਬਾਰ ਦੇ ਉਪ ਰਾਜਪਾਲ ਐਡਮਿਰਲ ਡੀ. ਕੇ. ਜੋਸ਼ੀ ਜੀ, ਨੇਤਾਜੀ ਸੁਭਾਸ਼ ਚੰਦਰ ਬੋਸ ਆਈਐੱਨਏ ਟਰੱਸਟ ਦੇ ਚੇਅਰਮੈਨ ਬ੍ਰਿਗੇਡੀਅਰ ਆਰ. ਐੱਸ. ਛਿਕਾਰਾ ਜੀ, ਭਾਰਤੀ ਆਜ਼ਾਦੀ ਅੰਦੋਲਨ ਦੇ ਸਹਿਭਾਗੀ ਅਤੇ ਆਈਐੱਨਏ ਦੇ ਸ਼ਾਸ਼ਵਤ ਪੁਰਸ਼ ਲੈਫਟੀਨੈਂਟ ਆਰ. ਮਾਧਵਨ ਜੀ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਅੰਡੇਮਾਨ ਅਤੇ ਨਿਕੋਬਾਰ ਟਾਪੂ ਵਿੱਚ ਪਰਾਕ੍ਰਮ ਦਿਵਸ ਪ੍ਰੋਗਰਾਮ ਨੂੰ ਸੰਬੋਧਨ ਕੀਤਾ
January 23rd, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਅੰਡੇਮਾਨ ਅਤੇ ਨਿਕੋਬਾਰ ਟਾਪੂ ਵਿੱਚ ਪਰਾਕ੍ਰਮ ਦਿਵਸ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਮੌਕੇ ਬੋਲਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ 23 ਜਨਵਰੀ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਸ਼ਾਨਦਾਰ ਜਨਮ ਵਰ੍ਹੇਗੰਢ ਦੀ ਤਰੀਕ ਹੈ। ਉਨ੍ਹਾਂ ਨੇ ਕਿਹਾ ਕਿ ਨੇਤਾਜੀ ਦੀ ਬਹਾਦਰੀ ਅਤੇ ਹਿੰਮਤ ਸਾਨੂੰ ਪ੍ਰੇਰਿਤ ਕਰਦੀ ਹੈ ਅਤੇ ਉਨ੍ਹਾਂ ਦੇ ਪ੍ਰਤੀ ਸਾਨੂੰ ਸਤਿਕਾਰ ਨਾਲ ਭਰ ਦਿੰਦੀ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਹਾਲ ਹੀ ਦੇ ਸਾਲਾਂ ਵਿੱਚ, ਪਰਾਕ੍ਰਮ ਦਿਵਸ ਰਾਸ਼ਟਰ ਦੀ ਭਾਵਨਾ ਨੂੰ ਦਰਸਾਉਣ ਵਾਲਾ ਇੱਕ ਮਹੱਤਵਪੂਰਨ ਤਿਉਹਾਰ ਬਣ ਗਿਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਇੱਕ ਖ਼ੁਸ਼ਨਸੀਬ ਸੰਯੋਗ ਹੈ ਕਿ ਪਰਾਕ੍ਰਮ ਦਿਵਸ 23 ਜਨਵਰੀ ਨੂੰ, 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ, 26 ਜਨਵਰੀ ਨੂੰ ਗਣਤੰਤਰ ਦਿਵਸ, 29 ਜਨਵਰੀ ਨੂੰ ਬੀਟਿੰਗ ਰੀਟਰੀਟ ਅਤੇ 30 ਜਨਵਰੀ ਨੂੰ ਸਤਿਕਾਰਯੋਗ ਬਾਪੂ ਦੀ ਬਰਸੀ ਹੈ, ਜੋ ਗਣਤੰਤਰ ਦੇ ਸ਼ਾਨਦਾਰ ਤਿਉਹਾਰ ਨੂੰ ਮਨਾਉਣ ਦੀ ਇੱਕ ਨਵੀਂ ਪਰੰਪਰਾ ਬਣਾ ਰਿਹਾ ਹੈ। ਉਨ੍ਹਾਂ ਨੇ ਪਰਾਕ੍ਰਮ ਦਿਵਸ ’ਤੇ ਸਾਰੇ ਨਾਗਰਿਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਦਿੱਲੀ ਵਿੱਚ ਵੀਰ ਬਾਲ ਦਿਵਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
December 26th, 01:30 pm
ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਅੰਨਪੂਰਣਾ ਦੇਵੀ, ਸਾਵਿਤਰੀ ਠਾਕੁਰ, ਰਵਨੀਤ ਸਿੰਘ, ਹਰਸ਼ ਮਲਹੋਤਰਾ, ਦਿੱਲੀ ਸਰਕਾਰ ਤੋਂ ਆਏ ਹੋਏ ਮੰਤਰੀ ਸਾਹਿਬਾਨ, ਹੋਰ ਪਤਵੰਤੇ ਸੱਜਣੋਂ, ਦੇਸ਼ ਦੇ ਕੋਨੇ-ਕੋਨੇ ਤੋਂ ਇੱਥੇ ਮੌਜੂਦ ਸਾਰੇ ਮਹਿਮਾਨ ਅਤੇ ਪਿਆਰੇ ਬੱਚਿਓ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਵੀਰ ਬਾਲ ਦਿਵਸ ਪ੍ਰੋਗਰਾਮ ਨੂੰ ਸੰਬੋਧਨ ਕੀਤਾ
December 26th, 01:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਵੀਰ ਬਾਲ ਦਿਵਸ ਦੇ ਮੌਕੇ ’ਤੇ ਆਯੋਜਿਤ ਰਾਸ਼ਟਰੀ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਪ੍ਰਧਾਨ ਮੰਤਰੀ ਨੇ ਦੇਸ਼ ਭਰ ਤੋਂ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਮੌਜੂਦ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਦੇਸ਼ ਵੀਰ ਬਾਲ ਦਿਵਸ ਮਨਾ ਰਿਹਾ ਹੈ। ਉਨ੍ਹਾਂ ਨੇ ਵੰਦੇ ਮਾਤਰਮ ਦੀ ਸੁੰਦਰ ਪੇਸ਼ਕਾਰੀ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਕਲਾਕਾਰਾਂ ਦਾ ਸਮਰਪਣ ਅਤੇ ਯਤਨ ਸਪਸ਼ਟ ਤੌਰ 'ਤੇ ਦਿਖਾਈ ਦੇ ਰਿਹਾ ਸੀ।ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ’ਤੇ ਸਾਲ ਭਰ ਚੱਲਣ ਵਾਲੇ ਯਾਦਗਾਰੀ ਸਮਾਗਮ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 07th, 10:00 am
ਵੰਦੇ ਮਾਤਰਮ ਦੇ ਸਮੂਹਿਕ ਗਾਇਨ ਦਾ ਇਹ ਸ਼ਾਨਦਾਰ ਤਜਰਬਾ, ਇਹ ਸੱਚਮੁੱਚ ਪ੍ਰਗਟਾਵੇ ਤੋਂ ਪਰੇ ਹੈ। ਇੰਨੀਆਂ ਸਾਰੀਆਂ ਆਵਾਜ਼ਾਂ ਵਿੱਚ ਇੱਕ ਲੈਅ, ਇੱਕ ਸੁਰ, ਇੱਕ ਭਾਵ, ਇੱਕੋ ਜਿਹਾ ਰੋਮਾਂਚ, ਇੱਕੋ ਜਿਹਾ ਪ੍ਰਵਾਹ, ਅਜਿਹਾ ਤਾਲਮੇਲ, ਅਜਿਹੀ ਤਰੰਗ, ਇਸ ਊਰਜਾ ਨੇ ਦਿਲ ਨੂੰ ਧੜਕਾ ਦਿੱਤਾ ਹੈ। ਭਾਵਨਾਵਾਂ ਨਾਲ ਭਰੇ ਇਸੇ ਮਾਹੌਲ ਵਿੱਚ, ਮੈਂ ਆਪਣੀ ਗੱਲ ਨੂੰ ਅੱਗੇ ਵਧਾ ਰਿਹਾ ਹਾਂ। ਮੰਚ 'ਤੇ ਮੌਜੂਦ ਕੈਬਨਿਟ ਦੇ ਮੇਰੇ ਸਹਿਯੋਗੀ ਗਜੇਂਦਰ ਸਿੰਘ ਸ਼ੇਖਾਵਤ, ਦਿੱਲੀ ਦੇ ਉੱਪ ਰਾਜਪਾਲ ਵੀ. ਕੇ. ਸਕਸੈਨਾ, ਮੁੱਖ ਮੰਤਰੀ ਰੇਖਾ ਗੁਪਤਾ ਜੀ ਤੇ ਹੋਰ ਸਾਰੇ ਪਤਵੰਤੇ ਸੱਜਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ਮੌਕੇ ਇੱਕ ਸਾਲ ਤੱਕ ਚੱਲਣ ਵਾਲੇ ਯਾਦਗਾਰੀ ਸਮਾਗਮ ਦਾ ਉਦਘਾਟਨ ਕੀਤਾ
November 07th, 09:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ਮੌਕੇ ਸਾਲ ਭਰ ਚੱਲਣ ਵਾਲੇ ਯਾਦਗਾਰੀ ਸਮਾਗਮ ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਇਸ ਮੌਕੇ ਮੌਜੂਦ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵੰਦੇ ਮਾਤਰਮ ਸਿਰਫ਼ ਇੱਕ ਸ਼ਬਦ ਨਹੀਂ ਹੈ - ਇਹ ਇੱਕ ਮੰਤਰ ਹੈ, ਇੱਕ ਊਰਜਾ ਹੈ, ਇੱਕ ਸੁਪਨਾ ਹੈ ਅਤੇ ਇੱਕ ਪਵਿੱਤਰ ਸੰਕਲਪ ਹੈ। ਉਨ੍ਹਾਂ ਇਹ ਵੀ ਕਿਹਾ ਕਿ ਵੰਦੇ ਮਾਤਰਮ ਮਾਂ ਭਾਰਤੀ ਪ੍ਰਤੀ ਭਗਤੀ ਅਤੇ ਅਧਿਆਤਮਿਕ ਸਮਰਪਣ ਦਾ ਪ੍ਰਤੀਕ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸ਼ਬਦ ਸਾਨੂੰ ਸਾਡੇ ਇਤਿਹਾਸ ਨਾਲ ਜੋੜਦਾ ਹੈ, ਸਾਡੇ ਵਰਤਮਾਨ ਨੂੰ ਆਤਮ-ਵਿਸ਼ਵਾਸ ਨਾਲ ਭਰ ਦਿੰਦਾ ਹੈ ਅਤੇ ਸਾਡੇ ਭਵਿੱਖ ਨੂੰ ਇਹ ਵਿਸ਼ਵਾਸ ਦਿਵਾਉਣ ਦਾ ਹੌਸਲਾ ਦਿੰਦਾ ਹੈ ਕਿ ਕੋਈ ਵੀ ਸੰਕਲਪ ਪੂਰਾ ਹੋਣ ਤੋਂ ਪਰੇ ਨਹੀਂ ਹੈ, ਕੋਈ ਵੀ ਟੀਚਾ ਸਾਡੀ ਪਹੁੰਚ ਤੋਂ ਬਾਹਰ ਨਹੀਂ ਹੈ।ਯੂਈਆਰ- II ਅਤੇ ਦਵਾਰਕਾ ਐਕਸਪ੍ਰੈੱਸਵੇਅ ਦੇ ਦਿੱਲੀ ਭਾਗ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
August 17th, 12:45 pm
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਨਿਤਿਨ ਗਡਕਰੀ ਜੀ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਜੀ, ਦਿੱਲੀ ਦੇ ਉਪ ਰਾਜਪਾਲ ਵਿਨੈ ਸਕਸੈਨਾ ਜੀ, ਦਿੱਲੀ ਦੀ ਮੁੱਖ ਮੰਤਰੀ ਭੈਣ ਰੇਖਾ ਗੁਪਤਾ ਜੀ, ਕੇਂਦਰ ਵਿੱਚ ਮੰਤਰੀ ਪਰਿਸ਼ਦ ਦੇ ਮੇਰੇ ਸਾਥੀ ਅਜੈ ਟਮਟਾ ਜੀ, ਹਰਸ਼ ਮਲਹੋਤਰਾ ਜੀ, ਦਿੱਲੀ ਅਤੇ ਹਰਿਆਣਾ ਦੇ ਸਾਂਸਦ ਗਣ, ਮੌਜੂਦਾ ਮੰਤਰੀ ਗਣ, ਹੋਰ ਜਨ ਪ੍ਰਤੀਨਿਧੀਗਣ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 11,000 ਕਰੋੜ ਰੁਪਏ ਦੇ ਦੋ ਪ੍ਰਮੁੱਖ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
August 17th, 12:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਰੋਹਿਣੀ ਵਿਖੇ ਲਗਭਗ 11,000 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਪ੍ਰਮੁੱਖ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਸਥਾਨ ਦੀ ਮਹੱਤਤਾ ਬਾਰੇ ਟਿੱਪਣੀ ਕਰਦੇ ਹੋਏ ਕਿਹਾ ਕਿ ਐਕਸਪ੍ਰੈੱਸਵੇਅ ਦਾ ਨਾਮ ਦਵਾਰਕਾ ਹੈ, ਅਤੇ ਇਹ ਪ੍ਰੋਗਰਾਮ ਰੋਹਿਣੀ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਜਨਮਾਸ਼ਟਮੀ ਦੇ ਤਿਉਹਾਰ ਦੀ ਭਾਵਨਾ ਨੂੰ ਉਜਾਗਰ ਕੀਤਾ ਅਤੇ ਇਸ ਸੰਜੋਗ ਦਾ ਜ਼ਿਕਰ ਕੀਤਾ ਕਿ ਉਹ ਖੁਦ ਦਵਾਰਕਾਧੀਸ਼ ਦੀ ਧਰਤੀ ਤੋਂ ਹਨ। ਪ੍ਰਧਾਨ ਮੰਤਰੀ ਨੇ ਦੇਖਿਆ ਕਿ ਪੂਰਾ ਮਾਹੌਲ ਭਗਵਾਨ ਕ੍ਰਿਸ਼ਨ ਦੇ ਸਾਰ ਨਾਲ ਡੂੰਘਾਈ ਤੋਂ ਪ੍ਰਭਾਵਿਤ ਹੋ ਗਿਆ ਹੈ।ਭਾਰਤ ਨੇ 79ਵਾਂ ਸੁਤੰਤਰਤਾ ਦਿਵਸ ਮਨਾਇਆ
August 15th, 11:02 am
ਪ੍ਰਧਾਨ ਮੰਤਰੀ ਮੋਦੀ ਨੇ 79ਵੇਂ ਸੁਤੰਤਰਤਾ ਦਿਵਸ 'ਤੇ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ ਸੰਵਿਧਾਨ ਸਭਾ, ਸੁਤੰਤਰਤਾ ਸੈਨਾਨੀਆਂ ਅਤੇ ਸੰਵਿਧਾਨ ਨਿਰਮਾਤਾਵਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਦੁਹਰਾਇਆ ਕਿ ਭਾਰਤ ਹਮੇਸ਼ਾ ਆਪਣੇ ਕਿਸਾਨਾਂ, ਪਸ਼ੂ ਪਾਲਕਾਂ ਅਤੇ ਮਛੇਰਿਆਂ ਦੇ ਹਿਤਾਂ ਦੀ ਰੱਖਿਆ ਕਰੇਗਾ। ਉਨ੍ਹਾਂ ਨੇ 2047 ਤੱਕ ਵਿਕਸਿਤ ਭਾਰਤ ਦੇ ਲਕਸ਼ ਨੂੰ ਪ੍ਰਾਪਤ ਕਰਨ ਦੇ ਉਦੇਸ਼ ਨਾਲ ਜੀਐੱਸਟੀ ਸੁਧਾਰ, ਪ੍ਰਧਾਨ ਮੰਤਰੀ ਵਿਕਸਿਤ ਭਾਰਤ ਰੋਜ਼ਗਾਰ ਯੋਜਨਾ, ਨੈਸ਼ਨਲ ਸਪੋਰਟਸ ਪਾਲਿਸੀ ਅਤੇ ਸੁਦਰਸ਼ਨ ਚੱਕਰ ਮਿਸ਼ਨ ਜਿਹੀਆਂ ਪ੍ਰਮੁੱਖ ਪਹਿਲਾਂ 'ਤੇ ਪ੍ਰਕਾਸ਼ ਪਾਇਆ। ਪੰਚਾਇਤ ਮੈਂਬਰਾਂ ਅਤੇ ਡ੍ਰੋਨ ਦੀਦੀਆਂ ਜਿਹੇ ਵਿਸ਼ੇਸ਼ ਮਹਿਮਾਨਾਂ ਨੇ ਲਾਲ ਕਿਲੇ 'ਤੇ ਆਯੋਜਿਤ ਸਮਾਰੋਹ ਦੀ ਸ਼ੋਭਾ ਵਧਾਈ।ਤਮਿਲ ਨਾਡੂ ਦੇ ਥੂਥੁਕੁਡੀ (Thoothukudi) ਵਿੱਚ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 26th, 08:16 pm
ਵਣਕੱਮ! ਤਮਿਲ ਨਾਡੂ ਦੇ ਗਵਰਨਰ R. N. Ravi ਜੀ, ਕੈਬਨਿਟ ਵਿੱਚ ਮੇਰੇ ਸਹਿਯੋਗੀ ਕਿੰਜਰਾਪੂ ਰਾਮਮੋਹਨ ਨਾਇਡੂ ਜੀ, ਡਾ. ਐੱਲ. ਮੁਰੂਗਨ ਜੀ, ਤਮਿਲ ਨਾਡੂ ਦੇ ਮੰਤਰੀ ਤੰਗਮ ਤੇਨੱਰਸੁ ਜੀ, ਡਾ.T.R.B. ਰਾਜਾ ਜੀ, ਪੀ. ਗੀਤਾ ਜੀਵਨ ਜੀ, ਅਨੀਤਾ ਆਰ ਰਾਧਾਕ੍ਰਿਸ਼ਣਨ ਜੀ, ਸਾਂਸਦ ਕਨਿਮੋੱਲੀ ਜੀ, ਤਮਿਲ ਨਾਡੂ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਤੇ ਸਾਡੇ MLA ਨਯਨਾਰ ਨਾਗੇਂਦ੍ਰਨ ਜੀ, ਅਤੇ ਤਮਿਲ ਨਾਡੂ ਦੇ ਮੇਰੇ ਭਰਾਵੋ ਅਤੇ ਭੈਣੋਂ!