ਆਪ੍ਰੇਸ਼ਨ ਸਿੰਦੂਰ ‘ਤੇ ਵਿਸ਼ੇਸ਼ ਚਰਚਾ ਦੌਰਾਨ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

July 29th, 05:32 pm

ਇਸ ਸੈਸ਼ਨ ਦੇ ਸ਼ੁਰੂ ਵਿੱਚ ਹੀ ਮੈਂ ਜਦੋਂ ਮੀਡੀਆ ਦੇ ਸਾਥੀਆਂ ਨਾਲ ਗੱਲ ਕਰ ਰਿਹਾ ਸੀ ਤੱਦ ਮੈਂ ਸਾਰੇ ਮਾਣਯੋਗ ਸਾਂਸਦਾਂ ਨੂੰ ਅਪੀਲ ਕਰਦੇ ਹੋਏ ਇੱਕ ਗੱਲ ਦਾ ਜ਼ਿਕਰ ਕੀਤਾ ਸੀ। ਮੈਂ ਕਿਹਾ ਸੀ ਕਿ ਇਹ ਸੈਸ਼ਨ ਭਾਰਤ ਦੇ ਵਿਜੈ ਉਤਸਵ ਦਾ ਸੈਸ਼ਨ ਹੈ। ਸੰਸਦ ਦਾ ਇਹ ਸੈਸ਼ਨ ਭਾਰਤ ਦੇ ਗੌਰਵ ਗਾਨ ਦਾ ਸੈਸ਼ਨ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਪ੍ਰੇਸ਼ਨ ਸਿੰਦੂਰ ‘ਤੇ ਵਿਸ਼ੇਸ਼ ਚਰਚਾ ਦੌਰਾਨ ਲੋਕ ਸਭਾ ਨੂੰ ਸੰਬੋਧਨ ਕੀਤਾ

July 29th, 05:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਜੰਮੂ-ਕਸ਼ਮੀਰ ਵਿੱਚ ਪਹਿਲਗਾਮ ਅੱਤਵਾਦੀ ਹਮਲੇ ਦੇ ਜਵਾਬ ਵਿੱਚ ਭਾਰਤ ਦੇ ਸਸ਼ਕਤ, ਸਫਲ ਅਤੇ ਨਿਰਣਾਇਕ ‘ਆਪ੍ਰੇਸ਼ਨ ਸਿੰਦੂਰ’ ‘ਤੇ ਵਿਸ਼ੇਸ਼ ਚਰਚਾ ਦੌਰਾਨ ਸਦਨ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਸਦਨ ਨੂੰ ਸੰਬੋਧਨ ਕਰਦੇ ਹੋਏ ਸੈਸ਼ਨ ਦੀ ਸ਼ੁਰੂਆਤ ਵਿੱਚ ਮੀਡੀਆ ਜਗਤ ਦੇ ਨਾਲ ਆਪਣੀ ਗੱਲਬਾਤ ਨੂੰ ਯਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਸਾਰੇ ਮਾਣਯੋਗ ਸਾਂਸਦਾਂ ਨੂੰ ਇਸ ਸੈਸ਼ਨ ਨੂੰ ਭਾਰਤ ਦੀ ਜਿੱਤ ਦਾ ਉਤਸਵ ਅਤੇ ਭਾਰਤ ਦੇ ਮਾਣ ਨੂੰ ਸ਼ਰਧਾਂਜਲੀ ਦੱਸਦੇ ਹੋਏ ਇਸ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਸੀ।