ਪ੍ਰਧਾਨ ਮੰਤਰੀ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕੀਤੀ

August 26th, 06:02 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਸ਼੍ਰੀ ਬਾਲੇਂਦਰ ਸ਼ਾਹ ਨਾਲ ਗੱਲਬਾਤ ਕੀਤੀ ਅਤੇ ਨੇਪਾਲ ਵਿੱਚ ਹੜ੍ਹਾਂ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ ’ਤੇ ਦੁੱਖ ਪ੍ਰਗਟਾਇਆ। ਸ਼੍ਰੀ ਮੋਦੀ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਭਾਰਤ ਦੇ ਲੋਕ ਨੇਪਾਲ ਵਿੱਚ ਆਪਣੇ ਭੈਣ-ਭਰਾਵਾਂ ਨਾਲ ਇੱਕਜੁੱਟ ਹੋ ਕੇ ਖੜ੍ਹੇ ਹਨ।

ਪ੍ਰਧਾਨ ਮੰਤਰੀ ਨੇ ਭਾਰਤ ਦੇ 80ਵੇਂ ਆਜ਼ਾਦੀ ਦਿਹਾੜੇ 'ਤੇ ਆਲਮੀ ਨੇਤਾਵਾਂ ਦੀਆਂ ਨਿੱਘੀਆਂ ਵਧਾਈਆਂ ਲਈ ਧੰਨਵਾਦ ਕੀਤਾ

August 15th, 05:48 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ 80ਵੇਂ ਆਜ਼ਾਦੀ ਦਿਹਾੜੇ 'ਤੇ ਨਿੱਘੀਆਂ ਵਧਾਈਆਂ ਲਈ ਆਲਮੀ ਨੇਤਾਵਾਂ ਦਾ ਧੰਨਵਾਦ ਕੀਤਾ ਅਤੇ ਦੁਨੀਆ ਭਰ ਤੋਂ ਪ੍ਰਾਪਤ ਵਧਾਈ ਸੁਨੇਹਿਆਂ ਲਈ ਪ੍ਰਸ਼ੰਸਾ ਪ੍ਰਗਟ ਕੀਤੀ।

ਪ੍ਰਧਾਨ ਮੰਤਰੀ ਨੇ ਸ਼੍ਰੀ ਬਾਲੇਂਦਰ ਸ਼ਾਹ ਨੂੰ ਨੇਪਾਲ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਵਧਾਈ ਦਿੱਤੀ

March 27th, 01:27 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਬਾਲੇਂਦਰ ਸ਼ਾਹ ਨੂੰ ਨੇਪਾਲ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਕਿਹਾ, “ਤੁਹਾਡੀ ਨਿਯੁਕਤੀ ਨੇਪਾਲ ਦੀ ਜਨਤਾ ਵੱਲੋਂ ਤੁਹਾਡੀ ਅਗਵਾਈ 'ਤੇ ਕੀਤੇ ਗਏ ਭਰੋਸੇ ਨੂੰ ਦਰਸਾਉਂਦੀ ਹੈ। ਮੈਂ ਭਾਰਤ ਅਤੇ ਨੇਪਾਲ ਦਰਮਿਆਨ ਦੀ ਮਿੱਤਰਤਾ ਅਤੇ ਸਹਿਯੋਗ ਨੂੰ ਦੋਵਾਂ ਦੇਸ਼ਾਂ ਦੇ ਲੋਕਾਂ ਦੇ ਆਪਸੀ ਫਾਇਦੇ ਲਈ ਨਵੀਆਂ ਉਚਾਈਆਂ ’ਤੇ ਲੈ ਜਾਣ ਲਈ ਤੁਹਾਡੇ ਨਾਲ ਮਿਲ ਕੇ ਕੰਮ ਕਰਨ ਲਈ ਉਤਸੁਕ ਹਾਂ।”

ਪ੍ਰਧਾਨ ਮੰਤਰੀ ਨੇ ਨੇਪਾਲ ਵਿੱਚ ਚੋਣਾਂ ਵਿੱਚ ਮਿਲੀ ਸਫਲਤਾ ਲਈ ਰਾਸ਼ਟਰੀ ਸੁਤੰਤਰ ਪਾਰਟੀ ਦੇ ਨੇਤਾਵਾਂ ਨੂੰ ਵਧਾਈ ਦਿੱਤੀ

March 09th, 10:04 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਸੁਤੰਤਰ ਪਾਰਟੀ (ਆਰਐਸਪੀ) ਦੇ ਪ੍ਰਧਾਨ ਸ਼੍ਰੀ ਰਬੀ ਲਾਮਿਛਾਨੇ ਅਤੇ ਆਰਐਸਪੀ ਦੇ ਸੀਨੀਅਰ ਨੇਤਾ ਸ਼੍ਰੀ ਬਾਲੇਂਦਰ ਸ਼ਾਹ ਨਾਲ ਟੈਲੀਫ਼ੋਨ ‘ਤੇ ਸੁਹਿਰਦ ਗੱਲਬਾਤ ਕੀਤੀ।