ਇੰਡੋਨੇਸ਼ੀਆ ਵਿੱਚ ਕਮਿਊਨਿਟੀ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 07th, 11:47 pm
ਤੁਸੀਂ ਇੰਨਾ ਸ਼ਾਨਦਾਰ ਆਯੋਜਨ ਕੀਤਾ ਹੈ। ਤੁਸੀਂ ਸ਼ਾਨਦਾਰ ਭਾਰਤ ਦੀ ਜਿਊਂਦੀ-ਜਾਗਦੀ ਤਸਵੀਰ ਬਣੇ ਹੋ। ਇੱਥੇ ਇੰਨੇ ਸਾਰੇ ਲੋਕ ਇਕੱਠੇ ਆਏ ਹਨ। ਅਤੇ ਸਾਥੀਓ, ਇਸ ਵਾਰ ਮੈਂ ਇਕੱਲਾ ਨਹੀਂ ਆਇਆ ਹਾਂ। ਇਸ ਵਾਰ, ਮੇਰੇ ਨਾਲ ਮੇਰੇ ਪੱਕੇ ਮਿੱਤਰ ਪ੍ਰੈਜ਼ੀਡੈਂਟ ਪ੍ਰਬੋਵੋ ਵੀ ਮੇਰੇ ਨਾਲ ਆਏ ਹਨ।ਪ੍ਰਧਾਨ ਮੰਤਰੀ ਨੇ ਜਕਾਰਤਾ ਵਿੱਚ ਭਾਰਤੀ ਪ੍ਰਵਾਸੀ ਭਾਈਚਾਰੇ ਨੂੰ ਸੰਬੋਧਨ ਕੀਤਾ
July 07th, 05:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਕਾਰਤਾ ਵਿੱਚ ਭਾਰਤੀ ਭਾਈਚਾਰੇ ਦੇ ਇੱਕ ਸਵਾਗਤੀ ਸਮਾਗਮ ਵਿੱਚ ਹਿੱਸਾ ਲਿਆ। ਪ੍ਰੋਗਰਾਮ ਵਿੱਚ ਉਨ੍ਹਾਂ ਦੇ ਪਹੁੰਚਣ 'ਤੇ, ਭਾਰਤੀ ਪ੍ਰਵਾਸੀਆਂ ਅਤੇ ਭਾਰਤ ਦੇ ਇੰਡੋਨੇਸ਼ੀਆਈ ਦੋਸਤਾਂ ਦੇ ਇੱਕ ਵੱਡੇ ਇਕੱਠ ਵੱਲੋਂ ਉਨ੍ਹਾਂ ਦਾ ਨਿੱਘਾ ਅਤੇ ਉਤਸ਼ਾਹਪੂਰਵਕ ਸਵਾਗਤ ਕੀਤਾ ਗਿਆ। ਵਿਸ਼ੇਸ਼ ਸਨਮਾਨ ਪ੍ਰਗਟ ਕਰਦਿਆਂ ਇੰਡੋਨੇਸ਼ੀਆ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਪ੍ਰਬੋਵੋ ਸੁਬਿਆਂਤੋ ਵੀ ਇਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਨਾਲ ਸ਼ਾਮਲ ਹੋਏ।ਇੰਡੋਨੇਸ਼ੀਆ ਦੀ ਸੰਸਦ ਵਿੱਚ ਪ੍ਰਧਾਨ ਮੰਤਰੀ ਦਾ ਸੰਬੋਧਨ
July 07th, 03:15 pm
ਅੱਜ ਸਵੇਰੇ ਮੈਨੂੰ ਇੰਡੋਨੇਸ਼ੀਆ ਦਾ ਸਰਬ-ਉੱਚ ਸਨਮਾਨ ਪਾਉਣ ਦਾ ਸੁਭਾਗ ਵੀ ਮਿਲਿਆ। ਮੈਂ ਕਰੋੜਾਂ ਭਾਰਤੀਆਂ ਪ੍ਰਤੀ ਇੰਡੋਨੇਸ਼ੀਆ ਦੇ ਲੋਕਾਂ ਦੇ ਪਿਆਰ ਨੂੰ, ਤਹਿ ਦਿਲੋਂ ਅਤੇ ਨਿਮਰਤਾ ਨਾਲ ਸਵੀਕਾਰ ਕਰਦਾ ਹਾਂ। ਇਹ ਸਨਮਾਨ, ਸਾਡੇ ਦੋਵਾਂ ਦੇਸ਼ਾਂ ਦੀਆਂ ਲੋਕਤੰਤਰੀ ਕਦਰਾਂ-ਕੀਮਤਾਂ ਦਾ ਹੈ, ਸਾਂਝੀ ਵਿਰਾਸਤ ਦਾ ਹੈ, ਅਤੇ ਦੋਵਾਂ ਦੇਸ਼ਾਂ ਦੇ ਮਜ਼ਬੂਤ ਹੁੰਦੇ ਰਿਸ਼ਤਿਆਂ ਦਾ ਹੈ। ਮੈਂ ਤੁਹਾਡੇ ਸਾਰੇ ਸਾਥੀਆਂ ਦਾ, ਰਾਸ਼ਟਰਪਤੀ ਪ੍ਰਬੋਵੋ ਜੀ ਦਾ, ਇੰਡੋਨੇਸ਼ੀਆ ਦੀ ਸਰਕਾਰ ਅਤੇ ਇੱਥੋਂ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਇੰਡੋਨੇਸ਼ੀਆ ਦੀ ਸੰਸਦ ਨੂੰ ਸੰਬੋਧਨ ਕੀਤਾ
July 07th, 03:00 pm
ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਪ੍ਰਬੋਵੋ ਸੁਬਿਆਂਤੋ ਦੀ ਗੌਰਵਮਈ ਮੌਜੂਦਗੀ ਅਤੇ ਸੰਸਦ ਦੀ ਸਪੀਕਰ ਮਹਾਂਮਹਿਮ ਕੁਮਾਰੀ ਪੁਆਨ ਮਹਾਰਾਨੀ ਦੇ ਨਿੱਘੇ ਸੱਦੇ ਅਤੇ ਭਾਰਤ-ਇੰਡੋਨੇਸ਼ੀਆ ਭਾਈਵਾਲੀ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੇ ਸਾਰਥਕ ਯੋਗਦਾਨ ਲਈ ਧੰਨਵਾਦ ਕਰਦਿਆਂ ਕੀਤੀ। ਉਨ੍ਹਾਂ ਨੇ ਭਾਰਤ ਦੇ 1.4 ਅਰਬ ਨਾਗਰਿਕਾਂ ਵੱਲੋਂ ਸੰਸਦ ਮੈਂਬਰਾਂ ਨੂੰ ਸ਼ੁਭਕਾਮਨਾਵਾਂ ਭੇਜਦੇ ਹੋਏ ਕਿਹਾ ਕਿ ਲੋਕਤੰਤਰ ਦੀ ਜਨਨੀ ਭਾਰਤ, ਇੰਡੋਨੇਸ਼ੀਆ ਨਾਲ ਲੋਕਤੰਤਰੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਦੋਵਾਂ ਦੇਸ਼ਾਂ ਦਰਮਿਆਨ ਡੂੰਘੇ ਸੱਭਿਅਤਾਵਾਦੀ ਅਤੇ ਸਮੁੰਦਰੀ ਸਬੰਧਾਂ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋ ਹਜ਼ਾਰ ਸਾਲਾਂ ਤੋਂ ਵੀ ਵੱਧ ਸਮੇਂ ਤੋਂ ਹਿੰਦ ਮਹਾਸਾਗਰ ਵਿਚਾਰਾਂ, ਵਪਾਰ, ਸੱਭਿਆਚਾਰ ਅਤੇ ਆਸਥਾ ਦੇ ਆਦਾਨ-ਪ੍ਰਦਾਨ ਰਾਹੀਂ ਭਾਰਤ ਅਤੇ ਇੰਡੋਨੇਸ਼ੀਆ ਨੂੰ ਜੋੜਦਾ ਰਿਹਾ ਹੈ। ਉਨ੍ਹਾਂ ਨੇ 'ਵਸੁਧੈਵ ਕੁਟੁੰਬਕਮ' ਅਤੇ 'ਭਿੰਨੇਕਾ ਤੁੰਗਲ ਇਕਾ' (ਵਿਭਿੰਨਤਾ ਵਿੱਚ ਏਕਤਾ) ਦੇ ਸਾਂਝੇ ਆਦਰਸ਼ਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹੀ ਕਦਰਾਂ-ਕੀਮਤਾਂ ਅੱਜ ਵੀ ਦੋਵਾਂ ਦੇਸ਼ਾਂ ਦੀ ਭਾਈਵਾਲੀ ਦਾ ਮਾਰਗ-ਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਸਾਂਝਾ ਇਤਿਹਾਸਕ ਸਫ਼ਰ, ਇੱਕੋ ਜਿਹੀਆਂ ਚੁਣੌਤੀਆਂ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਦੀਆਂ ਸਾਂਝੀਆਂ ਇੱਛਾਵਾਂ ਭਾਰਤ ਅਤੇ ਇੰਡੋਨੇਸ਼ੀਆ ਨੂੰ ਕੁਦਰਤੀ ਅਤੇ ਭਰੋਸੇਮੰਦ ਭਾਈਵਾਲ ਬਣਾਉਂਦੀਆਂ ਹਨ।