ਪ੍ਰਧਾਨ ਮੰਤਰੀ ਨੇ ਬੰਗਲਾਦੇਸ਼ ਚੋਣਾਂ ਵਿੱਚ ਜਿੱਤ ਹਾਸਲ ਕਰਨ ’ਤੇ ਤਾਰਿਕ ਰਹਿਮਾਨ ਨੂੰ ਵਧਾਈ ਦਿੱਤੀ, ਦੁਵੱਲੇ ਸਬੰਧਾਂ ਦੇ ਪ੍ਰਤੀ ਭਾਰਤ ਦੀ ਵਚਨਬੱਧਤਾ ਪ੍ਰਗਟ ਕੀਤੀ
February 13th, 04:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ ਦੇ ਨੇਤਾ ਸ਼੍ਰੀ ਤਾਰਿਕ ਰਹਿਮਾਨ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਬੰਗਲਾਦੇਸ਼ ਦੀਆਂ ਆਮ ਚੋਣਾਂ ਵਿੱਚ ਪਾਰਟੀ ਦੀ ਸ਼ਾਨਦਾਰ ਜਿੱਤ 'ਤੇ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਬੰਗਲਾਦੇਸ਼ ਵਿੱਚ ਸੰਸਦੀ ਚੋਣਾਂ ਵਿੱਚ ਬੀਐੱਨਪੀ ਦੀ ਜਿੱਤ 'ਤੇ ਸ਼੍ਰੀ ਤਾਰਿਕ ਰਹਿਮਾਨ ਨੂੰ ਵਧਾਈ ਦਿੱਤੀ
February 13th, 12:13 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੰਗਲਾਦੇਸ਼ ਦੀਆਂ ਸੰਸਦੀ ਚੋਣਾਂ ਵਿੱਚ ਬੀਐੱਨਪੀ ਨੂੰ ਫ਼ੈਸਲਾਕੁਨ ਜਿੱਤ ਦਿਵਾਉਣ 'ਤੇ ਸ਼੍ਰੀ ਤਾਰਿਕ ਰਹਿਮਾਨ ਨੂੰ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਲੋਕਤੰਤਰੀ, ਪ੍ਰਗਤੀਸ਼ੀਲ ਅਤੇ ਸਮਾਵੇਸ਼ੀ ਬੰਗਲਾਦੇਸ਼ ਲਈ ਆਪਣਾ ਸਮਰਥਨ ਜਾਰੀ ਰੱਖੇਗਾ। ਸ਼੍ਰੀ ਮੋਦੀ ਨੇ ਕਿਹਾ, ਮੈਂ ਤੁਹਾਡੇ ਨਾਲ ਮਿਲ ਕੇ ਬਹੁਪੱਖੀ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਆਪਣੇ ਸਾਂਝੇ ਵਿਕਾਸ ਟੀਚਿਆਂ ਨੂੰ ਅੱਗੇ ਵਧਾਉਣ ਲਈ ਉਤਸੁਕ ਹਾਂ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਬੇਗਮ ਖ਼ਾਲਿਦਾ ਜ਼ਿਆ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ
December 30th, 10:06 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਢਾਕਾ ਵਿੱਚ ਸਾਬਕਾ ਪ੍ਰਧਾਨ ਮੰਤਰੀ ਅਤੇ ਬੀਐੱਨਪੀ ਚੇਅਰਪਰਸਨ ਬੇਗਮ ਖ਼ਾਲਿਦਾ ਜ਼ਿਆ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ।ਪ੍ਰਧਾਨ ਮੰਤਰੀ ਨੇ ਬੇਗ਼ਮ ਖ਼ਾਲਿਦਾ ਜ਼ਿਆ ਦੇ ਛੇਤੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ
December 01st, 10:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੰਗਲਾਦੇਸ਼ ਦੇ ਜਨਤਕ ਜੀਵਨ ਵਿੱਚ ਕਈ ਵਰ੍ਹਿਆਂ ਤੱਕ ਯੋਗਦਾਨ ਦੇਣ ਵਾਲੀ ਬੇਗ਼ਮ ਖ਼ਾਲਿਦਾ ਜ਼ਿਆ ਦੀ ਸਿਹਤ ਬਾਰੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ ਅਤੇ ਉਨ੍ਹਾਂ ਦੇ ਛੇਤੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਹਰ ਸੰਭਵ ਸਹਾਇਤਾ ਦੇਣ ਲਈ ਤਿਆਰ ਹੈ।ਪ੍ਰਧਾਨ ਮੰਤਰੀ ਨੇ ਢਾਕਾ ਵਿੱਚ ਹੋਏ ਦੁਖਦਾਈ ਹਵਾਈ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ
July 21st, 07:07 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਢਾਕਾ ਵਿੱਚ ਹੋਏ ਇੱਕ ਦੁਖਦਾਈ ਹਵਾਈ ਹਾਦਸੇ ਵਿੱਚ ਨੌਜਵਾਨ ਵਿਦਿਆਰਥੀਆਂ ਸਮੇਤ ਅਨੇਕ ਮਾਰੇ ਗਏ ਲੋਕਾਂ ਦੀ ਮੌਤ, 'ਤੇ ਸੋਗ ਪ੍ਰਗਟ ਕੀਤਾ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਭਾਰਤ ਬੰਗਲਾਦੇਸ਼ ਦੇ ਨਾਲ ਇਕਜੁੱਟਤਾ ਨਾਲ ਖੜ੍ਹਾ ਹੈ ਅਤੇ ਹਰ ਸੰਭਵ ਸਹਿਯੋਗ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹੈ।ਪ੍ਰਧਾਨ ਮੰਤਰੀ ਨੇ ਬਿਮਸਟੈੱਕ ਸਮਿਟ (BIMSTEC Summit) ਦੇ ਦੌਰਾਨ ਬੰਗਲਾਦੇਸ਼ ਦੇ ਮੁੱਖ ਸਲਾਹਕਾਰ ਨਾਲ ਮੁਲਾਕਾਤ ਕੀਤੀ
April 04th, 03:49 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੈਂਕਾਕ ਵਿੱਚ ਬਿਮਸਟੈੱਕ ਸਮਿਟ (BIMSTEC Summit) ਦੇ ਦੌਰਾਨ ਅੱਜ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ ਪ੍ਰੋਫੈਸਰ ਮੁਹੰਮਦ ਯੂਨੁਸ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਦਾ 03-06 ਅਪ੍ਰੈਲ, 2025 ਤੱਕ ਥਾਈਲੈਂਡ ਅਤੇ ਸ੍ਰੀ ਲੰਕਾ ਦਾ ਦੌਰਾ
April 02nd, 02:00 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਬੈਂਕਾਕ ਵਿੱਚ 6ਵੇਂ ਬਿਮਸਟੈੱਕ ਸਮਿਟ ਵਿੱਚ ਹਿੱਸਾ ਲੈਣ ਦੇ ਲਈ ਥਾਈਲੈਂਡ (3-4 ਅਪ੍ਰੈਲ, 2025) ਜਾਣਗੇ। ਇਸ ਤੋਂ ਬਾਅਦ, ਉਹ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਯਕੇ ਦੇ ਸੱਦੇ 'ਤੇ ਸ੍ਰੀ ਲੰਕਾ ਦੇ ਸਰਕਾਰੀ ਦੌਰੇ (4-6 ਅਪ੍ਰੈਲ, 2025) 'ਤੇ ਜਾਣਗੇ।ਪ੍ਰਧਾਨ ਮੰਤਰੀ ਨੇ ਸ਼੍ਰੀ ਸ਼੍ਰੀ ਹਰੀਚੰਦ ਠਾਕੁਰ (Shree Shree Harichand) ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
March 27th, 03:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਸ਼੍ਰੀ ਹਰੀਚੰਦ ਠਾਕੁਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਵੰਚਿਤ ਵਰਗ ਦੇ ਲੋਕਾਂ ਦੇ ਉਥਾਨ ਅਤੇ ਸਮਾਨਤਾ, ਕਰੁਣਾ (ਦਇਆ) ਅਤੇ ਨਿਆਂ ਨੂੰ ਹੁਲਾਰਾ ਦੇਣ ਲਈ ਸ਼੍ਰੀ ਠਾਕੁਰ ਦੇ ਕਾਰਜਾਂ ਦੀ ਸ਼ਲਾਘਾ ਕਰਦੇ ਹੋਏ ਸ਼੍ਰੀ ਮੋਦੀ ਨੇ ਮਤੁਆ ਧਰਮ ਮਹਾ ਮੇਲਾ 2025 (Matua Dharma Maha Mela 2025) ਦੇ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਮੋਦੀ ਅਤੇ ਟ੍ਰੰਪ ਨੇ ਇੱਕ MEGA ਭਾਰਤ-ਅਮਰੀਕਾ ਸਾਂਝੇਦਾਰੀ ਬਣਾਈ
February 14th, 06:46 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਹਾਲੀਆ ਅਮਰੀਕਾ ਯਾਤਰਾ ਇੱਕ ਯਾਦਗਾਰੀ ਮੌਕਾ ਸੀ, ਜੋ ਦੋਵਾਂ ਦੇਸ਼ਾਂ ਦੇ ਦਰਮਿਆਨ ਗਹਿਰੇ ਹੋ ਰਹੇ ਰਣਨੀਤਕ, ਆਰਥਿਕ ਅਤੇ ਸੱਭਿਆਚਾਰਕ ਸਬੰਧਾਂ ਨੂੰ ਦਰਸਾਉਂਦੀ ਹੈ। ਆਪਣੇ ਠਹਿਰਾਅ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕੀ ਨੇਤਾਵਾਂ, ਕਾਰੋਬਾਰੀਆਂ ਅਤੇ ਪ੍ਰਵਾਸੀ ਭਾਰਤੀਆਂ ਨਾਲ ਕਈ ਉੱਚ-ਪ੍ਰੋਫਾਈਲ ਮੀਟਿੰਗਾਂ ਅਤੇ ਵਿਚਾਰ-ਵਟਾਂਦਰੇ ਕੀਤੇ, ਜਿਨ੍ਹਾਂ ਵਿੱਚ ਰੱਖਿਆ, ਵਪਾਰ, ਨਿਵੇਸ਼, ਟੈਕਨੋਲੋਜੀ ਅਤੇ ਕੂਟਨੀਤੀ ਵਰਗੇ ਮਹੱਤਵਪੂਰਨ ਖੇਤਰਾਂ ਨੂੰ ਸ਼ਾਮਲ ਕੀਤਾ ਗਿਆ। ਇਸ ਯਾਤਰਾ ਨੇ ਭਾਰਤ ਅਤੇ ਅਮਰੀਕਾ ਦੇ ਦਰਮਿਆਨ ਮਜ਼ਬੂਤ ਸਬੰਧਾਂ ਦੀ ਪੁਸ਼ਟੀ ਕੀਤੀ, ਦੋਵਾਂ ਦੇਸ਼ਾਂ ਨੂੰ ਇੱਕ ਨਵੀਂ ਵਿਸ਼ਵ ਵਿਵਸਥਾ ਨੂੰ ਆਕਾਰ ਦੇਣ ਵਿੱਚ ਆਲਮੀ ਸਾਂਝੇਦਾਰਾਂ ਦੇ ਰੂਪ ਵਿੱਚ ਸਥਾਪਿਤ ਕੀਤਾ।ਭਾਰਤੀ ਮਿਟਿਰਯੋਲੌਜਿਕਲ ਵਿਭਾਗ ਨੇ 150ਵੇਂ ਸਥਾਪਨਾ ਦਿਵਸ ’ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 14th, 10:45 am
ਅੱਜ ਅਸੀਂ ਭਾਰਤੀ ਮੌਸਮ ਵਿਭਾਗ, IMD ਦੇ 150 ਸਾਲ ਸੈਲੀਬ੍ਰੇਟ ਕਰ ਰਹੇ ਹਾਂ। IMD ਦੇ ਇਹ 150 ਸਾਲ, ਇਹ ਕੇਵਲ ਭਾਰਤੀ ਮੌਸਮ ਵਿਭਾਗ ਦੀ ਯਾਤਰਾ ਹੈ, ਅਜਿਹਾ ਨਹੀਂ ਹੈ। ਇਹ ਸਾਡੇ ਭਾਰਤ ਵਿੱਚ ਆਧੁਨਿਕ ਸਾਇੰਸ ਅਤੇ ਟੈਕਨੋਲੋਜੀ ਦੀ ਵੀ ਇੱਕ ਗੌਰਵਸ਼ਾਲੀ ਯਾਤਰਾ ਹੈ। IMD ਨੇ ਇਸ ਡੇਢ ਸੌ ਸਾਲਾਂ ਵਿੱਚ ਨਾ ਕੇਵਲ ਕਰੋੜਾਂ ਭਾਰਤੀਆਂ ਦੀ ਸੇਵਾ ਕੀਤੀ ਹੈ, ਬਲਕਿ ਭਾਰਤ ਦੀ ਵਿਗਿਆਨਕ ਯਾਤਰਾ ਦਾ ਵੀ ਪ੍ਰਤੀਕ ਬਣਿਆ ਹੈ। ਇਨ੍ਹਾਂ ਉਪਲੱਬਧੀਆਂ ’ਤੇ ਅੱਜ ਡਾਕ ਟਿਕਟ ਅਤੇ ਵਿਸ਼ੇਸ਼ coin ਵੀ ਰਿਲੀਜ਼ ਕੀਤਾ ਗਿਆ ਹੈ। 2047 ਵਿੱਚ, ਜਦੋਂ ਦੇਸ਼ ਆਜ਼ਾਦੀ ਦੇ 100 ਸਾਲ ਮਨਾਏਗਾ, ਤਦ ਭਾਰਤੀ ਮੌਸਮ ਵਿਭਾਗ ਦਾ ਸਵਰੂਪ ਕੀ ਹੋਵੇਗਾ, ਇਸ ਦੇ ਲਈ ਵਿਜ਼ਨ document ਵੀ ਜਾਰੀ ਹੋਇਆ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਮੌਸਮ ਵਿਭਾਗ ਦੇ 150ਵੇਂ ਸਥਾਪਨਾ ਦਿਵਸ ਸਮਾਰੋਹ ਨੂੰ ਸੰਬੋਧਨ ਕੀਤਾ
January 14th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਭਾਰਤੀ ਮੌਸਮ ਵਿਭਾਗ (IMD) ਦੇ 150ਵੇਂ ਸਥਾਪਨਾ ਦਿਵਸ ਦੇ ਮੌਕੇ ‘ਤੇ ਆਯੋਜਿਤ ਸਮਾਰੋਹ ਵਿੱਚ ਹਿੱਸਾ ਲਿਆ। ਇਸ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦਿਆਂ, ਉਨ੍ਹਾਂ ਕਿਹਾ ਕਿ ਆਈਐੱਮਡੀ ਦੇ 150 ਸਾਲ ਨਾ ਸਿਰਫ਼ ਵਿਭਾਗ ਦੀ ਯਾਤਰਾ ਨੂੰ ਦਰਸਾਉਂਦੇ ਹਨ, ਸਗੋਂ ਭਾਰਤ ਵਿੱਚ ਆਧੁਨਿਕ ਵਿਗਿਆਨ ਅਤੇ ਟੈਕਨੋਲੋਜੀ ਦੀ ਇੱਕ ਮਾਣਮੱਤੇ ਯਾਤਰਾ ਨੂੰ ਵੀ ਦਰਸਾਉਂਦੇ ਹਨ। ਉਨ੍ਹਾਂ ਨੇ ਆਈਐੱਮਡੀ ਦੀ ਸ਼ਲਾਘਾ ਕੀਤੀ ਜਿਸ ਨੇ ਇਨ੍ਹਾਂ ਡੇਢ ਸਦੀਆਂ ਦੌਰਾਨ ਲੱਖਾਂ ਭਾਰਤੀਆਂ ਦੀ ਸੇਵਾ ਕੀਤੀ ਹੈ ਅਤੇ ਇਹ ਭਾਰਤ ਦੀ ਵਿਗਿਆਨਕ ਤਰੱਕੀ ਦਾ ਪ੍ਰਤੀਕ ਬਣ ਗਿਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਆਈਐੱਮਡੀ ਦੀਆਂ ਪ੍ਰਾਪਤੀਆਂ ਬਾਰੇ ਇੱਕ ਸਮਾਰਕ ਡਾਕ ਟਿਕਟ ਅਤੇ ਸਿੱਕਾ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ 2047 ਵਿੱਚ ਆਈਐੱਮਡੀ ਦੇ ਭਵਿੱਖ ਨੂੰ ਰੇਖਾਂਕਿਤ ਕਰਨ ਵਾਲਾ ਇੱਕ ਵਿਜ਼ਨ ਡਾਕਿਊਮੈਂਟ ਜਾਰੀ ਹੋਣਾ, ਜਦੋਂ ਭਾਰਤ ਆਜ਼ਾਦੀ ਦੇ 100 ਸਾਲ ਮਨਾਏਗਾ। ਉਨ੍ਹਾਂ ਨੇ ਆਈਐੱਮਡੀ ਦੇ 150 ਵਰ੍ਹੇ ਪੂਰੇ ਹੋਣ ਦੇ ਇਸ ਮਹੱਤਵਪੂਰਨ ਮੌਕੇ 'ਤੇ ਨਾਗਰਿਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਬਾਇਡੇਨ ਨਾਲ ਗੱਲ ਕੀਤੀ
August 26th, 10:03 pm
ਪ੍ਰਧਾਨ ਮੰਤਰੀ ਨੇ ਭਾਰਤ-ਅਮਰੀਕਾ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਦੇ ਪ੍ਰਤੀ ਰਾਸ਼ਟਰਪਤੀ ਬਾਇਡੇਨ ਦੀ ਪ੍ਰਤੀਬੱਧਤਾ ਦੀ ਸ਼ਲਾਘਾ ਕੀਤੀ। ਇਹ ਸਾਂਝੇਦਾਰੀ ਲੋਕਤੰਤਰ, ਕਾਨੂੰਨ ਦਾ ਸ਼ਾਸਨ ਅਤੇ ਲੋਕਾਂ ਦੇ ਦਰਮਿਆਨ ਮਜ਼ਬੂਤ ਸਬੰਧਾਂ ਦੀਆਂ ਸਾਝੀਆਂ ਕੀਮਤਾਂ ‘ਤੇ ਅਧਾਰਿਤ ਹੈ।ਪ੍ਰਧਾਨ ਮੰਤਰੀ ਨਾਲ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ ਨੇ ਟੈਲੀਫੋਨ ‘ਤੇ ਗੱਲ ਕੀਤੀ
August 16th, 04:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ, ਪ੍ਰੋਫੈਸਰ ਮੁਹੰਮਦ ਯੂਨੁਸ ਦੇ ਨਾਲ ਟੈਲੀਫੋਨ ‘ਤੇ ਗੱਲ ਕੀਤੀ।ਪ੍ਰਧਾਨ ਮੰਤਰੀ ਨੇ ਨੋਬਲ ਪੁਰਸਕਾਰ ਜੇਤੂ ਪ੍ਰੋਫੈਸਰ ਮੁਹੰਮਦ ਯੂਨੁਸ ਨੂੰ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ 'ਤੇ ਵਧਾਈਆਂ ਦਿੱਤੀਆਂ
August 08th, 10:26 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੰਗਲਾਦੇਸ਼ ਵਿੱਚ ਨਵ-ਗਠਿਤ ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ (chief advisor) ਦਾ ਪਦ ਸੰਭਾਲਣ ਦੇ ਲਈ ਨੋਬਲ ਪੁਰਸਕਾਰ ਜੇਤੂ ਪ੍ਰੋਫੈਸਰ ਮੁਹੰਮਦ ਯੂਨੁਸ ਨੂੰ ਵਧਾਈਆਂ ਦਿੱਤੀਆਂ।ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਦੀ ਭਾਰਤ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
June 22nd, 01:00 pm
ਮੈਂ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਜੀ ਦਾ ਅਤੇ ਉਨ੍ਹਾਂ ਦੇ ਪ੍ਰਤੀਨਿਧੀਮੰਡਲ (ਵਫ਼ਦ) ਦਾ ਹਾਰਦਿਕ ਸੁਆਗਤ ਕਰਦਾ ਹਾਂ। ਵੈਸੇ ਤਾਂ ਪਿਛਲੇ ਲਗਭਗ ਇੱਕ ਵਰ੍ਹੇ ਵਿੱਚ, ਅਸੀਂ ਦਸ ਵਾਰ ਮਿਲੇ ਹਾਂ। ਲੇਕਿਨ ਅੱਜ ਦੀ ਮੁਲਾਕਾਤ ਵਿਸ਼ੇਸ਼ ਹੈ। ਕਿਉਂਕਿ ਸਾਡੀ ਸਰਕਾਰ ਦੇ ਤੀਸਰੇ ਕਾਰਜਕਾਲ ਵਿੱਚ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਜੀ ਸਾਡੇ ਪਹਿਲੇ ਸਟੇਟ ਗੈਸਟ ਹਨ।ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਵਧਾਈਆਂ ਦਿੱਤੀਆਂ
June 05th, 08:04 pm
ਪੀਪਲਸ ਰਿਪਬਲਿਕ ਆਵ੍ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ 18ਵੀਂ ਲੋਕ ਸਭਾ ਚੋਣਾਂ 'ਚ ਐੱਨਡੀਏ ਦੀ ਜਿੱਤ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲਗਾਤਾਰ ਚੌਥੀ ਵਾਰ ਜਿੱਤ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਵਧਾਈਆਂ ਦਿੱਤੀਆਂ
January 08th, 07:54 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਗੱਲ ਕੀਤੀ ਅਤੇ ਸੰਸਦੀ ਚੋਣਾਂ ਵਿੱਚ ਲਗਾਤਾਰ ਚੌਥੀ ਵਾਰ ਇਤਿਹਾਸਿਕ ਜਿੱਤ ‘ਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ।ਕੈਬਨਿਟ ਨੇ ਤ੍ਰਿਪੁਰਾ ਵਿੱਚ ਖੋਵਾਈ-ਹਰੀਨਾ ਸੜਕ ਦੇ 135 ਕਿਲੋਮੀਟਰ ਹਿੱਸੇ ਦੇ ਸੁਧਾਰ ਅਤੇ ਚੌੜਾ ਕਰਨ ਨੂੰ ਪ੍ਰਵਾਨਗੀ ਦਿੱਤੀ
December 27th, 08:36 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਤ੍ਰਿਪੁਰਾ ਰਾਜ ਵਿੱਚ 134.913 ਕਿਲੋਮੀਟਰ ਦੀ ਕੁੱਲ ਲੰਬਾਈ ਨੂੰ ਕਵਰ ਕਰਦੇ ਹੋਏ, ਐੱਨਐੱਚ-208 ਦੇ ਕਿਲੋਮੀਟਰ 101.300 (ਖੋਵਾਈ) ਤੋਂ ਕਿਲੋਮੀਟਰ 236.213 (ਹਰੀਨਾ) ਤੱਕ ਪੱਕੀ ਸੜਕ ਦੇ ਨਾਲ ਦੋ ਲੇਨ ਦੇ ਸੁਧਾਰ ਅਤੇ ਚੌੜਾ ਕਰਨ ਲਈ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ।ਭਾਰਤ ਅਤੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ 1 ਨਵੰਬਰ ਨੂੰ ਤਿੰਨ ਵਿਕਾਸ ਪ੍ਰੋਜੈਕਟਾਂ ਦਾ ਸੰਯੁਕਤ ਤੌਰ ‘ਤੇ ਉਦਘਾਟਨ ਕਰਨਗੇ
October 31st, 05:02 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਭਾਰਤ ਦੀ ਸਹਾਇਤਾ ਨਾਲ ਤਿਆਰ ਤਿੰਨ ਵਿਕਾਸ ਪ੍ਰੋਜੈਕਟਾਂ ਦਾ 1 ਨਵੰਬਰ, 2023 ਨੂੰ ਸਵੇਰੇ ਲਗਭਗ 11 ਵਜੇ ਵੀਡੀਓ ਕਾਨਫਰੰਸਿੰਗ ਨਾਲ ਸੰਯੁਕਤ ਤੌਰ ‘ਤੇ ਉਦਘਾਟਨ ਕਰਨਗੇ। ਇਹ ਤਿੰਨ ਪ੍ਰੋਜੈਕਟ ਹਨ- ਅਖੌਰਾ-ਅਗਰਤਲਾ ਕ੍ਰੌਸ-ਬੌਰਡਰ ਰੇਲ ਲਿੰਕ; ਖੁਲਨਾ-ਮੋਂਗਲਾ ਬੰਦਰਗਾਹ ਰੇਲ ਲਾਈਨ; ਅਤੇ ਮੈਤ੍ਰੀ ਸੁਪਰ ਥਰਮਲ ਬਿਜਲੀ ਪਲਾਂਟ ਦੀ ਯੂਨਿਟ-II.ਪ੍ਰਧਾਨ ਮੰਤਰੀ ਨੇ ਪੁਰਸ਼ ਕ੍ਰਿਕਟ ਵਿਸ਼ਵ ਕੱਪ ਵਿੱਚ ਬੰਗਲਾਦੇਸ਼ ਦੇ ਖਿਲਾਫ਼ ਭਾਰਤੀ ਕ੍ਰਿਕਟ ਟੀਮ ਦੀ ਸ਼ਾਨਦਾਰ ਜਿੱਤ ’ਤੇ ਵਧਾਈਆਂ ਦਿੱਤੀਆਂ
October 19th, 10:25 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੁਰਸ਼ ਕ੍ਰਿਕਟ ਵਿਸ਼ਵ ਕੱਪ ਵਿੱਚ ਬੰਗਲਾਦੇਸ਼ ਦੇ ਖਿਲਾਫ਼ ਸ਼ਾਨਦਾਰ ਜਿੱਤ ਦੇ ਲਈ ਭਾਰਤੀ ਕ੍ਰਿਕਟ ਟੀਮ ਦੀ ਪ੍ਰਸ਼ੰਸਾ ਕੀਤੀ ਹੈ।