ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਬਾਰਾਮਤੀ ਵਿੱਚ ਹੋਏ ਜਹਾਜ਼ ਹਾਦਸੇ ਵਿੱਚ ਜਾਨਾਂ ਗੁਆਉਣ ਵਾਲਿਆਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ
January 28th, 11:22 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਬਾਰਾਮਤੀ ਜ਼ਿਲ੍ਹੇ ਵਿੱਚ ਹੋਏ ਦੁਖਦਾਈ ਜਹਾਜ਼ ਹਾਦਸੇ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ, ਇਸ ਹਾਦਸੇ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਸਾਰੇ ਲੋਕਾਂ ਪ੍ਰਤੀ ਮੇਰੀਆਂ ਸੰਵੇਦਨਾਵਾਂ ਹਨ। ਇਸ ਦੁੱਖ ਦੀ ਘੜੀ ਵਿੱਚ ਸੋਗ ਗ੍ਰਸਤ ਪਰਿਵਾਰਾਂ ਨੂੰ ਤਾਕਤ ਅਤੇ ਹਿੰਮਤ ਮਿਲੇ, ਇਸ ਦੇ ਲਈ ਮੈਂ ਪ੍ਰਾਰਥਨਾ ਕਰਦਾ ਹਾਂ।