ਪ੍ਰਧਾਨ ਮੰਤਰੀ ਨੇ ਮੀਆ ਅਮੋਰ ਮੋਟਲੀ ਨੂੰ ਬਾਰਬਾਡੋਸ ਚੋਣਾਂ ਵਿੱਚ ਉਨ੍ਹਾਂ ਦੀ ਲਗਾਤਾਰ ਤੀਜੀ ਇਤਿਹਾਸਕ ਜਿੱਤ 'ਤੇ ਵਧਾਈ ਦਿੱਤੀ

February 13th, 12:17 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਾਰਬਾਡੋਸ ਚੋਣਾਂ ਵਿੱਚ ਮੀਆ ਅਮੋਰ ਮੋਟਲੀ ਨੂੰ ਉਨ੍ਹਾਂ ਦੀ ਲਗਾਤਾਰ ਤੀਜੀ ਇਤਿਹਾਸਕ ਜਿੱਤ 'ਤੇ ਵਧਾਈ ਦਿੱਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ, ਬਾਰਬਾਡੋਸ ਨਾਲ ਆਪਣੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਦੋਸਤੀ ਨੂੰ ਬਹੁਤ ਮਹੱਤਵ ਦਿੰਦਾ ਹੈ, ਜੋ ਸਹਿਯੋਗ ਦੇ ਵੱਖ-ਵੱਖ ਖੇਤਰਾਂ ਵਿੱਚ ਲਗਾਤਾਰ ਵਿਸਥਾਰ ਕਰ ਰਹੀ ਹੈ । ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ਮੈਨੂੰ 2024 ਵਿੱਚ ਭਾਰਤ-ਕੈਰੀਕੌਮ (India-CARICOM) ਸਿਖਰ ਸੰਮੇਲਨ ਦੌਰਾਨ ਹੋਈ ਸਾਡੀ ਗਰਮਜੋਸ਼ੀ ਨਾਲ ਹੋਈ ਮੁਲਾਕਾਤ ਯਾਦ ਹੈ। ਮੈਂ ਆਪਣੇ ਲੋਕਾਂ ਦੇ ਲਾਭ ਲਈ ਸਾਡੀ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਉਨ੍ਹਾਂ ਨਾਲ ਮਿਲ ਕੇ ਕੰਮ ਕਰਨ ਲਈ ਉਤਸੁਕ ਹਾਂ।

ਪ੍ਰਧਾਨ ਮੰਤਰੀ ਨੇ “ਆਨਰੇਰੀ ਆਰਡਰ ਆਫ ਫਰੀਡਮ ਆਫ ਬਾਰਬਾਡੋਸ” ਪੁਰਸਕਾਰ ਲਈ ਆਭਾਰ ਵਿਅਕਤ ਕੀਤਾ

March 07th, 10:02 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ “ਆਨਰੇਰੀ ਆਰਡਰ ਆਫ ਫਰੀਡਮ ਆਫ ਬਾਰਬਾਡੋਸ” ਪੁਰਸਕਾਰ ਦੇ ਲਈ ਬਾਰਬਾਡੋਸ ਦੀ ਸਰਕਾਰ ਅਤੇ ਉੱਥੋਂ ਦੀ ਜਨਤਾ ਦੇ ਪ੍ਰਤੀ ਆਭਾਰ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਇਸ ਸਨਮਾਨ ਨੂੰ 1.4 ਅਰਬ ਭਾਰਤੀਆਂ ਅਤੇ ਭਾਰਤ ਤੇ ਬਾਰਬਾਡੋਸ ਦੇ ਦਰਮਿਆਨ ਗਹਿਰੇ ਸਬੰਧਾਂ ਨੂੰ ਸਮਰਪਿਤ ਕੀਤਾ ਹੈ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬਾਰਬਾਡੋਸ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

November 21st, 09:13 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਨਵੰਬਰ ਨੂੰ ਗੁਆਨਾ ਦੇ ਜਾਰਜਟਾਊਨ ਵਿੱਚ ਭਾਰਤ-ਕੈਰੀਕੌਮ ਸਮਿਟ (India-CARICOM Summit) ਦੇ ਅਵਸਰ ‘ਤੇ ਬਾਰਬਾਡੋਸ ਦੇ ਪ੍ਰਧਾਨ ਮੰਤਰੀ ਮਹਾਮਹਿਮ ਸੁਸ਼੍ਰੀ ਮੀਆ ਅਮੋਰ ਮੋਟਲੀ (H.E. Ms. Mia Amor Mottley) ਨਾਲ ਮੁਲਾਕਾਤ ਕੀਤੀ। ਇਸ ਉੱਚ ਪੱਧਰੀ ਬੈਠਕ ਦੇ ਦੌਰਾਨ ਦੋਹਾਂ ਲੀਡਰਾਂ ਨੇ ਭਾਰਤ ਅਤੇ ਬਾਰਬਾਡੋਸ ਦੇ ਦਰਮਿਆਨ ਦੁਵੱਲੇ ਸਬੰਧਾਂ ਦੀ ਮੁੜ-ਪੁਸ਼ਟੀ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮਜ਼ਬੂਤ ਬਣਾਉਣ ‘ਤੇ ਭੀ ਸਕਾਰਾਤਮਕ ਚਰਚਾ ਕੀਤੀ।