ਪ੍ਰਧਾਨ ਮੰਤਰੀ ਨੇ ਛੱਤੀਸਗੜ੍ਹ ਦੇ ਲੋਕਾਂ ਨੂੰ 'ਬਸਤਰ ਪਾਂਡੁਮ' ਤਿਉਹਾਰ ਦੇ ਵਿਸ਼ੇਸ਼ ਆਯੋਜਨ 'ਤੇ ਵਧਾਈ ਦਿੱਤੀ
February 10th, 10:42 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਵਿੱਚ 7 ਤੋਂ 9 ਫਰਵਰੀ ਤੱਕ ਮਨਾਏ ਗਏ ਬਸਤਰ ਪਾਂਡੁਮ ਤਿਉਹਾਰ ਲਈ ਛੱਤੀਸਗੜ੍ਹ ਦੇ ਲੋਕਾਂ ਨੂੰ ਤਹਿ ਦਿਲੋਂ ਵਧਾਈ ਦਿੱਤੀ ਹੈ । ਇਸ ਤਿਉਹਾਰ ਦੌਰਾਨ ਬਸਤਰ ਦੇ ਅਮੀਰ ਸਭਿਆਚਾਰ, ਪਰੰਪਰਾਵਾਂ ਅਤੇ ਕਬਾਇਲੀ ਵਿਰਾਸਤ ਨੂੰ ਸ਼ਾਨਦਾਰ ਢੰਗ ਨਾਲ ਪ੍ਰਦਰਸ਼ਿਤ ਕੀਤਾ ਗਿਆ। ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਅਜਿਹੇ ਸਮਾਗਮ ਸਾਡੀ ਸਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਸਥਾਨਕ ਭਾਈਚਾਰਿਆਂ ਨੂੰ ਸਸ਼ਕਤ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।