ਕਰਨਾਟਕ ਦੇ ਬੰਗਲੁਰੂ ਵਿੱਚ ਵਿਭਿੰਨ ਮੈਟਰੋ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 10th, 01:30 pm
ਕਰਨਾਟਕ ਦੇ ਗਵਰਨਰਰ ਸ਼੍ਰੀ ਥਾਵਰ ਚੰਦ ਗਹਿਲੋਤ ਜੀ, ਮੁੱਖ ਮੰਤਰੀ ਸਿੱਧਾਰਮਈਆ ਜੀ, ਕੇਂਦਰ ਦੇ ਮੇਰੇ ਸਹਿਯੋਗੀ ਮਨੋਹਰ ਲਾਲ ਖੱਟਰ ਜੀ, ਐੱਚ.ਡੀ. ਕੁਮਾਰਸਵਾਮੀ ਜੀ, ਅਸ਼ਵਿਨੀ ਵੈਸ਼ਣਵ ਜੀ, ਵੀ. ਸੋਮੰਨਾ ਜੀ, ਸੁਸ਼੍ਰੀ ਸ਼ੋਭਾ ਜੀ, ਉਪ ਮੁੱਖ ਮੰਤਰੀ ਡੀਕੇ ਸ਼ਿਵਕੁਮਾਰ ਜੀ, ਕਰਨਾਟਕ ਸਰਕਾਰ ਦੇ ਮੰਤਰੀ ਬੀ. ਸੁਰੇਸ਼ ਜੀ, ਵਿਰੋਧੀ ਧਿਰ ਦੇ ਨੇਤਾ ਆਰ ਅਸ਼ੋਕ ਜੀ, ਸਾਂਸਦ ਤੇਜਸਵੀ ਸੂਰਯਾ ਜੀ, ਡਾਕਟਰ ਮੰਜੂਨਾਥ ਜੀ, MLA ਵਿਜੈਂਦਰ ਯੇਡਿਯੁਰੱਪਾ ਜੀ, ਅਤੇ ਕਰਨਾਟਕ ਦੇ ਮੇਰੇ ਭਾਈਓ ਅਤੇ ਭੈਣੋਂ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਬੰਗਲੁਰੂ ਵਿੱਚ ਲਗਭਗ 22,800 ਕਰੋੜ ਰੁਪਏ ਦੇ ਮੈਟਰੋ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
August 10th, 01:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਬੰਗਲੁਰੂ ਵਿੱਚ ਲਗਭਗ 7,160 ਕਰੋੜ ਰੁਪਏ ਦੀ ਲਾਗਤ ਵਾਲੀ ਬੰਗਲੁਰੂ ਮੈਟਰੋ ਦੀ ਯੈਲੋ ਲਾਇਨ (Yellow Line of Bangalore Metro) ਦਾ ਉਦਘਾਟਨ ਅਤੇ 15,160 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੀ ਬੰਗਲੁਰੂ ਮੈਟਰੋ ਫੇਜ਼-3 ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਬੰਗਲੁਰੂ ਦੇ ਕੇਐੱਸਆਰ ਰੇਲਵੇ ਸਟੇਸ਼ਨ (KSR Railway Station) ‘ਤੇ ਤਿੰਨ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨਾਂ (Vande Bharat Express trains) ਨੂੰ ਵੀ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਅਵਸਰ ‘ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਕਰਨਾਟਕ ਦੀ ਧਰਤੀ ‘ਤੇ ਕਦਮ ਰੱਖਦੇ ਹੀ ਉਨ੍ਹਾਂ ਨੂੰ ਇੱਕ ਅਲੱਗ ਆਤਮੀਅਤਾ ਦਾ ਅਹਿਸਾਸ ਹੋਇਆ। ਕਰਨਾਟਕ ਦਾ ਸਮ੍ਰਿੱਧ ਸੱਭਿਆਚਾਰ, ਇੱਥੋਂ ਦੇ ਲੋਕਾਂ ਦੇ ਸਨੇਹ ਅਤੇ ਹਿਰਦੇ ਨੂੰ ਗਹਿਰਾਈ ਨਾਲ ਛੂਹ ਲੈਣ ਵਾਲੀ ਕੰਨੜ ਭਾਸ਼ਾ ਦੀ ਮਧੁਰਤਾ ਦਾ ਉਲੇਖ ਕਰਦੇ ਹੋਏ, ਸ਼੍ਰੀ ਮੋਦੀ ਨੇ ਬੰਗਲੁਰੂ ਦੀ ਅਧਿਸ਼ਠਾਤਰੀ ਦੇਵੀ ਅੰਨੰਮਾ ਥਾਯੀ (Bengaluru’s presiding deity, Annamma Thayi) ਦੇ ਚਰਨਾਂ ਵਿੱਚ ਸ਼ਰਧਾ ਸੁਮਨ ਅਰਪਿਤ ਕੀਤੇ। ਇਹ ਯਾਦ ਕਰਦੇ ਹੋਏ ਕਿ ਸਦੀਆਂ ਪਹਿਲੇ, ਨਾਦਪ੍ਰਭੁ ਕੇਂਪੇਗੌੜਾ (Nadaprabhu Kempegowda) ਨੇ ਬੰਗਲੁਰੂ ਸ਼ਹਿਰ ਦੀ ਨੀਂਹ ਰੱਖੀ ਸੀ, ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਪੇਗੌੜਾ (Kempegowda) ਨੇ ਇੱਕ ਐਸੇ ਸ਼ਹਿਰ ਦੀ ਕਲਪਨਾ ਕੀਤੀ ਸੀ ਜੋ ਪਰੰਪਰਾਵਾਂ ਨਾਲ ਓਤਪ੍ਰੋਤ ਹੋਵੇ ਅਤੇ ਉੱਨਤੀ ਦੀਆਂ ਨਵੀਆਂ ਉਚਾਈਆਂ ਨੂੰ ਛੂਹੇ। ਪ੍ਰਧਾਨ ਮੰਤਰੀ ਨੇ ਕਿਹਾ, “ਬੰਗਲੁਰੂ ਨੇ ਹਮੇਸ਼ਾ ਉਸ ਭਾਵਨਾ ਨੂੰ ਜੀਵਿਆ ਹੈ ਅਤੇ ਉਸ ਨੂੰ ਸੰਜੋਇਆ ਹੈ ਅਤੇ ਅੱਜ, ਬੰਗਲੁਰੂ ਉਸੇ ਸੁਪਨੇ ਨੂੰ ਸਾਕਾਰ ਕਰ ਰਿਹਾ ਹੈ।”ਪ੍ਰਧਾਨ ਮੰਤਰੀ 10 ਅਗਸਤ ਨੂੰ ਕਰਨਾਟਕ ਦਾ ਦੌਰਾ ਕਰਨਗੇ
August 09th, 02:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 10 ਅਗਸਤ ਨੂੰ ਕਰਨਾਟਕ ਦਾ ਦੌਰਾ ਕਰਨਗੇ। ਉਹ ਸਵੇਰੇ ਲਗਭਗ 11 ਵਜੇ ਬੰਗਲੁਰੂ ਦੇ ਕੇਐੱਸਆਰ ਰੇਲਵੇ ਸਟੇਸ਼ਨ (KSR Railway Station) ‘ਤੇ 3 ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨਾਂ (Vande Bharat Express trains) ਨੂੰ ਹਰੀ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਸ ਦੇ ਬਾਅਦ, ਉਹ ਬੰਗਲੌਰ ਮੈਟਰੋ ਦੀ ਯੈਲੋ ਲਾਇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ ਅਤੇ ਆਰਵੀ ਰੋਡ (ਰਾਗੀਗੁੱਡਾ /Ragigudda) ਤੋਂ ਇਲੈਕਟ੍ਰੌਨਿਕ ਸਿਟੀ ਮੈਟਰੋ ਸਟੇਸ਼ਨ ਤੱਕ ਮੈਟਰੋ ਦੀ ਸਵਾਰੀ ਕਰਨਗੇ।India is not a follower but a first mover: PM Modi in Bengaluru
April 20th, 04:00 pm
Prime Minister Narendra Modi addressed public meetings in Bengaluru, Karnataka. Speaking to a vibrant crowd, he highlighted the achievements of the NDA government and outlined plans for the future.PM Modi addresses public meetings in Chikkaballapur & Bengaluru, Karnataka
April 20th, 03:45 pm
Prime Minister Narendra Modi addressed public meetings in Chikkaballapur and Bengaluru, Karnataka. Speaking to a vibrant crowd, he highlighted the achievements of the NDA government and outlined plans for the future.ਗੋਆ ਵਿੱਚ 37ਵੀਂ ਰਾਸ਼ਟਰੀ ਖੇਡਾਂ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 26th, 10:59 pm
ਗੋਆ ਦੇ ਰਾਜਪਾਲ ਸ਼੍ਰੀਮਾਨ ਪੀਐੱਸ ਸ਼੍ਰੀਧਰਨ ਪਿਲੱਈ ਜੀ, ਇੱਥੋਂ ਦੇ ਲੋਕਪ੍ਰਿਯ ਅਤੇ ਯੁਵਾ, ਊਰਜਾਵਾਨ ਮੁੱਖ ਮੰਤਰੀ ਪ੍ਰਮੋਦ ਸਾਵੰਤ ਜੀ, ਖੇਡ ਮੰਤਰੀ ਅਨੁਰਾਗ ਠਾਕੁਰ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਹੋਰ ਸਾਥੀ, ਮੰਚ ‘ਤੇ ਵਿਰਾਜਮਾਨ ਹੋਰ ਜਨਪ੍ਰਤੀਨਿਧੀਗਣ, ਭਾਰਤੀ ਓਲੰਪਿਕ ਸੰਘ ਦੀ ਪ੍ਰਧਾਨ ਭੈਣ ਪੀ ਟੀ ਊਸ਼ਾ ਜੀ, ਦੇਸ਼ ਦੇ ਕੋਨੇ-ਕੋਨੇ ਤੋਂ ਆਏ ਹੋਏ ਸਾਰੇ ਮੇਰੇ ਖਿਡਾਰੀ ਸਾਥੀ, supporting staff, ਹੋਰ ਅਧਿਕਾਰੀ ਅਤੇ ਨੌਜਵਾਨ ਦੋਸਤੋਂ, ਭਾਰਤੀ ਖੇਡ ਦੇ ਮਹਾਂਕੁੰਭ ਦਾ ਮਹਾਸਫਰ ਅੱਜ ਗੋਆ ਆ ਪਹੁੰਚਿਆ ਹੈ। ਹਰ ਤਰਫ਼ ਰੰਗ ਹੈ... ਤਰੰਗ ਹੈ....ਰੋਮਾਂਚ ਹੈ......ਰਵਾਨਗੀ ਹੈ। ਗੋਆ ਦੀ ਹਵਾ ਵਿੱਚ ਬਾਤ ਹੀ ਕੁਝ ਐਸੀ ਹੈ। ਆਪ ਸਾਰੀਆਂ ਨੂੰ ਸੈਂਤੀਸਵੇਂ national games ਦੇ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ, ਅਨੇਕ-ਅਨੇਕ ਵਧਾਈਆਂ।ਪ੍ਰਧਾਨ ਮੰਤਰੀ ਨੇ ਗੋਆ ਵਿੱਚ 37ਵੀਂ ਨੈਸ਼ਨਲ ਗੇਮਸ ਦਾ ਉਦਘਾਟਨ ਕੀਤਾ
October 26th, 05:48 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਡਗਾਂਵ, ਗੋਆ ਦੇ ਪੰਡਿਤ ਜਵਾਹਰਲਾਲ ਨਹਿਰੂ ਸਟੇਡੀਅਮ ਵਿੱਚ 37ਵੇਂ ਨੈਸ਼ਨਲ ਗੇਮਸ ਦਾ ਉਦਘਾਟਨ ਕੀਤਾ। ਖੇਡਾਂ ਦਾ ਆਯੋਜਨ 26 ਅਕਤੂਬਰ ਤੋਂ 9 ਨਵੰਬਰ ਤੱਕ ਹੋਵੇਗਾ ਅਤੇ ਇਸ ਵਿੱਚ ਦੇਸ਼ ਭਰ ਤੋਂ 10,000 ਤੋਂ ਜ਼ਿਆਦਾ ਐਥਲੀਟ ਹਿੱਸਾ ਲੈਣਗੇ। ਇਹ ਖਿਡਾਰੀ 28 ਸਥਾਨਾਂ ’ਤੇ 43 ਖੇਡਾਂ ਵਿੱਚ ਮੁਕਾਬਲੇ ਕਰਨਗੇਭਾਰਤ ਦੇ ਪਹਿਲੇ ਰੀਜਨਲ ਰੈਪਿਡ ਟ੍ਰਾਂਜ਼ਿਟ ਸਿਸਟਮ ਕੌਰੀਡੋਰ ਦੇ ਉਦਘਾਟਨ ਅਤੇ ਨਮੋ ਭਾਰਤ ਟ੍ਰੇਨ ਨੂੰ ਹਰੀ ਝੰਡੀ ਦਿਖਾਉਣ ਦੇ ਅਵਸਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 20th, 04:35 pm
ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀ ਬੇਨ ਪਟੇਲ, ਉੱਤਰ ਪ੍ਰਦੇਸ਼ ਦੇ ਲੋਕਪ੍ਰਿਯ, ਊਰਜਾਵਾਨ ਮੁੱਖ ਮੰਤਰੀ ਭਾਈ ਯੋਗੀ ਆਦਿੱਤਯਨਾਥ ਜੀ, ਕਰਨਾਟਕ ਦੇ ਮੁੱਖ ਮੰਤਰੀ ਸਿਧਾਰਮੈਯਾ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਹਰਦੀਪ ਸਿੰਘ ਪੁਰੀ ਜੀ, ਵੀ ਕੇ ਸਿੰਘ ਜੀ, ਕੌਸ਼ਲ ਕਿਸ਼ੋਰ ਜੀ, ਹੋਰ ਸਾਰੇ ਸੀਨੀਅਰ ਮਹਾਨੁਭਾਵ ਅਤੇ ਵਿਸ਼ਾਲ ਸੰਖਿਆ ਵਿੱਚ ਪਧਾਰੇ ਹੋਏ ਮੇਰੇ ਪਰਿਵਾਰਜਨੋਂ।ਪ੍ਰਧਾਨ ਮੰਤਰੀ ਨੇ ਗਾਜ਼ੀਆਬਾਦ, ਉੱਤਰ ਪ੍ਰਦੇਸ਼ ਵਿੱਚ ਭਾਰਤ ਦੇ ਪਹਿਲੇ ਖੇਤਰੀ ਰੈਪਿਡ ਟਰਾਂਜ਼ਿਟ ਸਿਸਟਮ (ਆਰਆਰਟੀਐੱਸ) ਦੀ ਸ਼ੁਰੂਆਤ ਕੀਤੀ
October 20th, 12:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼, ਗਾਜ਼ੀਆਬਾਦ ਵਿੱਚ ਸਾਹਿਬਾਬਾਦ ਰੈਪਿਡਐਕਸ ਸਟੇਸ਼ਨ ਵਿਖੇ ਦਿੱਲੀ-ਗਾਜ਼ੀਆਬਾਦ-ਮੇਰਠ ਆਰਆਰਟੀਐੱਸ ਕੌਰੀਡੋਰ ਦੇ ਤਰਜੀਹੀ ਸੈਕਸ਼ਨ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਸਾਹਿਬਾਬਾਦ ਨੂੰ ਦੁਹਾਈ ਡਿਪੂ ਨਾਲ ਜੋੜਨ ਵਾਲੀ ਨਮੋ ਭਾਰਤ ਰੈਪਿਡਐਕਸ ਟ੍ਰੇਨ ਨੂੰ ਵੀ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਜੋ ਭਾਰਤ ਵਿੱਚ ਖੇਤਰੀ ਰੈਪਿਡ ਟਰਾਂਜ਼ਿਟ ਸਿਸਟਮ (ਆਰਆਰਟੀਐੱਸ) ਦੀ ਸ਼ੁਰੂਆਤ ਨੂੰ ਦਰਸਾਉਂਦਾ ਹੈ। ਸ਼੍ਰੀ ਮੋਦੀ ਨੇ ਬੰਗਲੁਰੂ ਮੈਟਰੋ ਦੇ ਪੂਰਬ-ਪੱਛਮੀ ਕੋਰੀਡੋਰ ਦੇ ਦੋ ਹਿੱਸੇ ਰਾਸ਼ਟਰ ਨੂੰ ਸਮਰਪਿਤ ਕੀਤੇ।ਪ੍ਰਧਾਨ ਮੰਤਰੀ 20 ਅਕਤੂਬਰ ਨੂੰ ਭਾਰਤ ਦੇ ਪਹਿਲੇ ਰੀਜਨਲ ਰੈਪਿਡ ਟ੍ਰਾਂਜ਼ਿਟ ਸਿਸਟਮ (ਆਰਆਰਟੀਐੱਸ) ਦੀ ਸ਼ੁਰੂਆਤ ਕਰਨਗੇ
October 18th, 04:23 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 20 ਅਕਤੂਬਰ ਨੂੰ ਸਵੇਰੇ ਲਗਭਗ 11:15 ਵਜੇ ਉੱਤਰ ਪ੍ਰਦੇਸ਼ ਦੇ ਸਾਹਿਬਾਬਾਦ ਰੈਪਿਡਐਕਸ ਸਟੇਸ਼ਨ ‘ਤੇ ਦਿੱਲੀ-ਗਾਜ਼ੀਆਬਾਦ-ਮੇਰਠ ਆਰਆਰਟੀਐੱਸ ਕੌਰੀਡੋਰ ਦੇ ਪ੍ਰਾਥਮਿਕਤਾ ਵਾਲੇ ਸੈਕਸ਼ਨ ਦਾ ਉਦਘਾਟਨ ਕਰਨਗੇ। ਉਹ ਭਾਰਤ ਵਿੱਚ ਰੀਜਨਲ ਰੈਪਿਡ ਟ੍ਰਾਂਜ਼ਿਟ ਸਿਸਟਮ (ਆਰਆਰਟੀਐੱਸ) ਦੇ ਲਾਂਚ ਦੇ ਨਾਲ ਸਾਹਿਬਾਬਾਦ ਨੂੰ ਦੁਹਾਈ ਡਿਪੋ ਨਾਲ ਜੋੜਨ ਵਾਲੀ ਰੈਪਿਡਐਕਸ ਟ੍ਰੇਨ ਨੂੰ ਵੀ ਰਵਾਨਾ ਕਰਨਗੇ। ਦੁਪਹਿਰ ਕਰੀਬ 12 ਵਜੇ ਪ੍ਰਧਾਨ ਮੰਤਰੀ ਸਾਹਿਬਾਬਾਦ ਵਿੱਚ ਇੱਕ ਜਨਤਕ ਪ੍ਰੋਗਰਾਮ ਦੀ ਪ੍ਰਧਾਨਗੀ ਕਰਨਗੇ ਜਿੱਥੇ ਉਹ ਦੇਸ਼ ਵਿੱਚ ਆਰਆਰਟੀਐੱਸ ਦੇ ਲਾਂਚ ਦੇ ਅਵਸਰ ‘ਤੇ ਇਕੱਠ ਨੂੰ ਸੰਬੋਧਨ ਕਰਨਗੇ। ਇਸ ਦੇ ਇਲਾਵਾ, ਉਹ ਬੰਗਲੁਰੂ ਮੈਟਰੋ ਦੇ ਪੂਰਬ-ਪੱਛਮ ਗਲਿਆਰੇ ਦੇ ਦੋ ਹਿੱਸਿਆਂ ਨੂੰ ਵੀ ਰਾਸ਼ਟਰ ਨੂੰ ਸਮਰਪਿਤ ਕਰਨਗੇ।