Prime Minister extends his gratitude to world leaders and citizens for their warm wishes

June 10th, 11:50 pm

The Prime Minister expressed his profound gratitude to world leaders and people from all walks of life for their warm wishes and congratulatory messages. Deeply touched by the greetings, he stated that it is a privilege to serve Bharat and contribute to the nation's development journey. Emphasizing that the trust of the people is his greatest source of strength, the Prime Minister reaffirmed his full commitment to working with even greater dedication to realize the vision of a Viksit Bharat, fulfill the aspirations of 140 crore Indians, and further strengthen India's global partnerships.

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਾਲ ਗੱਲ ਕੀਤੀ

March 02nd, 07:20 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੌਜੂਦਾ ਖੇਤਰੀ ਸਥਿਤੀ 'ਤੇ ਚਰਚਾ ਕਰਨ ਲਈ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਟੈਲੀਫ਼ੋਨ 'ਤੇ ਗੱਲ ਕੀਤੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ

February 26th, 08:56 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੀ ਆਪਣੀ ਅਧਿਕਾਰਤ ਫੇਰੀ ਦੇ ਦੌਰਾਨ 26 ਫਰਵਰੀ, 2026 ਨੂੰ ਯੇਰੂਸ਼ਲਮ ਵਿੱਚ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਨਾਲ ਅਧਿਕਾਰਤ ਗੱਲਬਾਤ ਕੀਤੀ।

ਭਾਰਤ-ਇਜ਼ਰਾਈਲ ਸਾਂਝਾ ਬਿਆਨ

February 26th, 07:44 pm

ਭਾਰਤ ਅਤੇ ਇਜ਼ਰਾਈਲ ਦਰਮਿਆਨ ਪਿਆਰ, ਸਦਭਾਵਨਾ ਅਤੇ ਡੂੰਘੀ ਰਣਨੀਤਕ ਭਾਈਵਾਲੀ ਨੂੰ ਪਹਿਚਾਣਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਦੇ ਸੱਦੇ ’ਤੇ 25-26 ਫਰਵਰੀ, 2026 ਤੱਕ ਇਜ਼ਰਾਈਲ ਦਾ ਸਰਕਾਰੀ ਦੌਰਾ ਕੀਤਾ। ਪ੍ਰਧਾਨ ਮੰਤਰੀ ਦੇ ਨਾਲ ਸੀਨੀਅਰ ਮੰਤਰੀਆਂ ਅਤੇ ਅਧਿਕਾਰੀਆਂ ਦਾ ਇੱਕ ਉੱਚ-ਪੱਧਰੀ ਵਫ਼ਦ ਵੀ ਸੀ। 2017 ਵਿੱਚ ਭਾਰਤੀ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਇਜ਼ਰਾਈਲ ਦੀ ਇਤਿਹਾਸਕ ਫੇਰੀ ਅਤੇ 2018 ਵਿੱਚ ਪ੍ਰਧਾਨ ਮੰਤਰੀ ਨੇਤਨਯਾਹੂ ਦੀ ਭਾਰਤ ਫੇਰੀ ਨੇ ਭਾਈਵਾਲੀ ਅਤੇ ਸਹਿਯੋਗ ਦੇ ਇੱਕ ਨਵੇਂ ਯੁੱਗ ਦੀ ਨੀਂਹ ਰੱਖੀ ਸੀ। ਇਸ ਨੂੰ ਯਾਦ ਕਰਦੇ ਹੋਏ ਨੇਤਾਵਾਂ ਨੇ ਉੱਭਰਦੀ ਤਕਨਾਲੋਜੀ, ਸਾਈਬਰ , ਖੇਤੀਬਾੜੀ, ਜਲ ਪ੍ਰਬੰਧਨ, ਸਿਹਤ, ਉਦਮਤਾ, ਰੱਖਿਆ, ਸੁਰੱਖਿਆ ਅਤੇ ਹੋਰ ਬਹੁਤ ਕੁਝ ਸਮੇਤ ਵੱਖ ਵੱਖ ਖੇਤਰਾਂ ਵਿੱਚ ਭਾਰਤ-ਇਜ਼ਰਾਈਲ ਦੁਵੱਲੇ ਸਬੰਧਾਂ ਵਿੱਚ ਹੋਈ ਜ਼ਬਰਦਸਤ ਪ੍ਰਗਤੀ ’ਤੇ ਜ਼ੋਰ ਦਿੱਤਾ। ਪ੍ਰਧਾਨ ਮੰਤਰੀ ਸ਼੍ਰੀ ਨੇਤਨਯਾਹੂ ਅਤੇ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਰਣਨੀਤਕ ਭਾਈਵਾਲੀ ਨੂੰ ਨਵੇਂ ਪੱਧਰ ਤੱਕ ਉੱਚਾ ਚੁੱਕਣ ਲਈ ਸਹਿਮਤ ਹੋਏ ਅਤੇ ਸ਼ਾਂਤੀ, ਨਵੀਨਤਾ ਅਤੇ ਖ਼ੁਸ਼ਹਾਲੀ ਲਈ ਵਿਸ਼ੇਸ਼ ਰਣਨੀਤਕ ਭਾਈਵਾਲੀ ਦਾ ਫ਼ੈਸਲਾ ਕੀਤਾ।

ਪ੍ਰਧਾਨ ਮੰਤਰੀ ਦਾ ਇਜ਼ਰਾਈਲ ਦੌਰਾ: ਅਹਿਮ ਸਮਝੌਤਿਆਂ ਦੀ ਸੂਚੀ

February 26th, 07:41 pm

ਜ਼ਮੀਨ ਦਾ ਸਰਵੇਖਣ ਅਤੇ ਖੋਜ ਦੇ ਖੇਤਰ ਵਿੱਚ ਸਹਿਯੋਗ ਲਈ ਸਹਿਮਤੀ ਪੱਤਰ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ

February 26th, 03:30 pm

ਮੇਰੇ ਅਤੇ ਭਾਰਤੀ ਵਫ਼ਦ ਦੇ ਨਿੱਘੇ ਸਵਾਗਤ ਲਈ ਦਿਲੋਂ ਮੈਂ ਪ੍ਰਧਾਨ ਮੰਤਰੀ ਨੇਤਨਯਾਹੂ ਦਾ ਇੱਕ ਵਾਰ ਫਿਰ ਦਿਲੋਂ ਧੰਨਵਾਦ ਪ੍ਰਗਟ ਕਰਦਾ ਹਾਂ।

ਪ੍ਰਧਾਨ ਮੰਤਰੀ ਨੇ ਯੇਰੂਸ਼ਲਮ ਵਿੱਚ ਤਕਨਾਲੋਜੀ ਪ੍ਰਦਰਸ਼ਨੀ ਦਾ ਦੌਰਾ ਕੀਤਾ

February 26th, 10:37 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਨਾਲ 25 ਫਰਵਰੀ, 2026 ਨੂੰ ਵੱਖ-ਵੱਖ ਖੇਤਰਾਂ ਵਿੱਚ ਇਜ਼ਰਾਈਲ ਦੇ ਪ੍ਰਮੁੱਖ ਨਵੀਨਤਾਵਾਂ ਨੂੰ ਪ੍ਰਦਰਸ਼ਿਤ ਕਰਨ ਵਾਲੀ ਇੱਕ ਪ੍ਰਦਰਸ਼ਨੀ ਦਾ ਦੌਰਾ ਕੀਤਾ। ਪ੍ਰਦਰਸ਼ਨੀ

ਪ੍ਰਧਾਨ ਮੰਤਰੀ ਮੋਦੀ ਇਜ਼ਰਾਈਲ ਦੇ ਤੇਲ ਅਵੀਵ ਪਹੁੰਚੇ

February 25th, 04:43 pm

ਪ੍ਰਧਾਨ ਮੰਤਰੀ ਮੋਦੀ ਥੋੜ੍ਹੀ ਦੇਰ ਪਹਿਲਾਂ ਇਜ਼ਰਾਈਲ ਪਹੁੰਚੇ ਸਨ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਸੱਦੇ 'ਤੇ, ਪ੍ਰਧਾਨ ਮੰਤਰੀ 25-26 ਫਰਵਰੀ 2026 ਤੱਕ ਇਜ਼ਰਾਈਲ ਦਾ ਸਰਕਾਰੀ ਦੌਰਾ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇਤਨਯਾਹੂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਹਵਾਈ ਅੱਡੇ 'ਤੇ ਉਨ੍ਹਾਂ ਦਾ ਰਸਮੀ ਸਵਾਗਤ ਕੀਤਾ ਗਿਆ।

ਇਜ਼ਰਾਈਲ ਦੌਰੇ ਲਈ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਦਾ ਬਿਆਨ

February 25th, 08:28 am

ਭਾਰਤ ਅਤੇ ਇਜ਼ਰਾਈਲ ਦਰਮਿਆਨ ਇੱਕ ਮਜ਼ਬੂਤ ​​ਅਤੇ ਬਹੁਪੱਖੀ ਰਣਨੀਤਕ ਭਾਈਵਾਲੀ ਹੈ ਜਿਸ ਵਿੱਚ ਹਾਲ ਹੀ ਦੇ ਸਾਲਾਂ ਵਿੱਚ ਸ਼ਾਨਦਾਰ ਤਰੱਕੀ ਅਤੇ ਗਤੀਸ਼ੀਲਤਾ ਦੇਖੀ ਗਈ ਹੈ। ਵਿਗਿਆਨ ਅਤੇ ਤਕਨਾਲੋਜੀ, ਨਵੀਨਤਾ, ਖੇਤੀਬਾੜੀ, ਜਲ ਪ੍ਰਬੰਧਨ, ਤਕਨਾਲੋਜੀ, ਰੱਖਿਆ ਅਤੇ ਸੁਰੱਖਿਆ, ਵਪਾਰ ਅਤੇ ਨਿਵੇਸ਼ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਕਾਰ ਸਬੰਧਾਂ ਸਮੇਤ, ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਨੂੰ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਪ੍ਰਧਾਨ ਮੰਤਰੀ ਨੇਤਨਯਾਹੂ ਦੇ ਨਾਲ ਹੋਣ ਵਾਲੀਆਂ ਆਪਣੀਆਂ ਚਰਚਾਵਾਂ ਦੀ ਮੈਂ ਉਡੀਕ ਕਰ ਰਿਹਾ ਹਾਂ। ਅਸੀਂ ਆਪਸੀ ਹਿੱਤ ਦੇ ਖੇਤਰੀ ਅਤੇ ਵਿਸ਼ਵ-ਵਿਆਪੀ ਮੁੱਦਿਆਂ ’ਤੇ ਵੀ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਾਂਗੇ।

ਪ੍ਰਧਾਨ ਮੰਤਰੀ ਇਜ਼ਰਾਈਲ ਦੇ ਦੌਰੇ ’ਤੇ ਜਾਣਗੇ

February 24th, 05:34 pm

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਦੇ ਸੱਦੇ ’ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 25-26 ਫਰਵਰੀ, 2026 ਨੂੰ ਇਜ਼ਰਾਈਲ ਦੇ ਸਰਕਾਰੀ ਦੌਰੇ ’ਤੇ ਜਾਣਗੇ। ਇਹ ਪ੍ਰਧਾਨ ਮੰਤਰੀ ਦਾ ਇਜ਼ਰਾਈਲ ਦਾ ਦੂਜਾ ਦੌਰਾ ਹੋਵੇਗਾ।

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਫ਼ੋਨ ਕੀਤਾ

January 07th, 03:03 pm

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਫ਼ੋਨ ਕੀਤਾ।

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਫ਼ੋਨ 'ਤੇ ਗੱਲਬਾਤ ਕੀਤੀ

December 10th, 07:56 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਨੇ ਫ਼ੋਨ ਕੀਤਾ।

ਪ੍ਰਧਾਨ ਮੰਤਰੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਦੀਵਾਲੀ ਦੀਆਂ ਵਧਾਈਆਂ ਲਈ ਧੰਨਵਾਦ ਕੀਤਾ

October 21st, 11:23 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਵੱਲੋਂ ਤਹਿ ਦਿਲੋਂ ਦਿੱਤੀਆਂ ਦੀਵਾਲੀ ਦੀਆਂ ਵਧਾਈਆਂ ਲਈ ਧੰਨਵਾਦ ਵੀ ਕੀਤਾ, ਜੋ ਦੋਵਾਂ ਦੇਸ਼ਾਂ ਦਰਮਿਆਨ ਸਥਾਈ ਦੋਸਤੀ ਦੀ ਪੁਸ਼ਟੀ ਕਰਦਾ ਹੈ।

ਪ੍ਰਧਾਨ ਮੰਤਰੀ ਨੇ ਬੰਧਕਾਂ ਦੀ ਰਿਹਾਈ ਦਾ ਸਵਾਗਤ ਕੀਤਾ, ਖੇਤਰ ਵਿੱਚ ਸ਼ਾਂਤੀ ਲਿਆਉਣ ਲਈ ਰਾਸ਼ਟਰਪਤੀ ਟਰੰਪ ਦੇ ਸੁਹਿਰਦ ਯਤਨਾਂ ਦਾ ਸਮਰਥਨ ਕੀਤਾ

October 13th, 07:59 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 2 ਸਾਲ ਤੋਂ ਵੱਧ ਸਮੇਂ ਲਈ ਕੈਦ ਵਿੱਚ ਰੱਖਣ ਤੋਂ ਬਾਅਦ ਸਾਰੇ ਬੰਧਕਾਂ ਦੀ ਰਿਹਾਈ ਦਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਰਿਹਾਈ ਉਨ੍ਹਾਂ ਦੇ ਪਰਿਵਾਰਾਂ ਦੀ ਹਿੰਮਤ, ਰਾਸ਼ਟਰਪਤੀ ਸ਼੍ਰੀ ਡੋਨਾਲਡ ਟਰੰਪ ਦੇ ਸ਼ਾਂਤੀ ਯਤਨਾਂ ਅਤੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਦੇ ਦ੍ਰਿੜ੍ਹ ਇਰਾਦੇ ਦਾ ਸਿੱਟਾ ਹੈ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਟਰੰਪ ਦੀ ਗਾਜ਼ਾ ਸ਼ਾਂਤੀ ਯੋਜਨਾ ਤਹਿਤ ਹੋਈ ਪ੍ਰਗਤੀ ‘ਤੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੂੰ ਵਧਾਈਆਂ ਦਿੱਤੀਆਂ

October 09th, 10:17 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਗੱਲ ਕੀਤੀ ਅਤੇ ਰਾਸ਼ਟਰਪਤੀ ਟਰੰਪ ਦੀ ਗਾਜ਼ਾ ਸ਼ਾਂਤੀ ਯੋਜਨਾ ਤਹਿਤ ਹੋਈ ਪ੍ਰਗਤੀ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ, ਇਜ਼ਰਾਈਲ ਦੇ ਲੋਕਾਂ ਅਤੇ ਯਹੂਦੀ ਭਾਈਚਾਰੇ ਨੂੰ ਰੋਸ਼ ਹਸ਼ਨਾਹ ਦੀਆਂ ਵਧਾਈਆਂ ਦਿੱਤੀਆਂ

September 22nd, 10:45 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ, ਇਜ਼ਰਾਈਲ ਦੇ ਲੋਕਾਂ ਅਤੇ ਦੁਨੀਆ ਭਰ ਦੇ ਯਹੂਦੀ ਭਾਈਚਾਰੇ ਨੂੰ ਰੋਸ਼ ਹਸ਼ਨਾਹ ਦੀਆਂ ਵਧਾਈਆਂ ਦਿੱਤੀਆਂ ਹਨ।

PM Modi expresses gratitude to world leaders for birthday wishes

September 17th, 03:03 pm

The Prime Minister Shri Narendra Modi expressed his gratitude to the world leaders for greetings on his 75th birthday, today.

ਪ੍ਰਧਾਨ ਮੰਤਰੀ ਨੇ ਯੇਰੂਸ਼ਲਮ ਵਿੱਚ ਹੋਏ ਘਿਨਾਉਣੇ ਅੱਤਵਾਦੀ ਹਮਲੇ ਦੀ ਨਿੰਦਾ ਕੀਤਾ

September 08th, 10:28 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਯੇਰੂਸ਼ਲਮ ਵਿੱਚ ਨਿਰਦੋਸ਼ ਨਾਗਰਿਕਾਂ ‘ਤੇ ਹੋਏ ਘਿਨਾਉਣੇ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ, “ਭਾਰਤ ਹਰ ਤਰ੍ਹਾਂ ਦੇ ਅੱਤਵਾਦ ਅਤੇ ਅੱਤਵਾਦੀ ਗਤੀਵਿਧੀਆਂ ਦੀ ਨਿੰਦਾ ਕਰਦਾ ਹੈ ਅਤੇ ਅੱਤਵਾਦ ਨੂੰ ਕਤਈ ਸਹਿਣ ਨਹੀਂ ਕਰਨ ਦੀ ਨੀਤੀ ‘ਤੇ ਦ੍ਰਿੜ ਹੈ।”

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਟੈਲੀਫੋਨ 'ਤੇ ਬਾਤ ਕੀਤੀ

June 13th, 07:42 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਜ਼ਰਾਈਲ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਬੈਂਜਾਮਿਨ ਨੇਤਨਯਾਹੂ ਨਾਲ ਟੈਲੀਫੋਨ 'ਤੇ ਬਾਤ ਕੀਤੀ।

ਦੁਨੀਆ ਨੇ ਜੰਮੂ-ਕਸ਼ਮੀਰ ਵਿੱਚ ਪਹਿਲਗਾਮ ਆਤੰਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ

April 24th, 03:29 pm

22 ਅਪ੍ਰੈਲ, 2025 ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਭਿਆਨਕ ਆਤੰਕਵਾਦੀ ਹਮਲੇ, ਜਿਸ ਵਿੱਚ ਮਾਸੂਮ ਜਾਨਾਂ ਗਈਆਂ, ਨੇ ਵਿਸ਼ਵ ਨੇਤਾਵਾਂ ਤੋਂ ਏਕਤਾ ਦੀ ਇੱਕ ਮਜ਼ਬੂਤ ਲਹਿਰ ਪੈਦਾ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਆਲਮੀ ਸਮਰਥਨ ਲਈ ਧੰਨਵਾਦ ਪ੍ਰਗਟ ਕੀਤਾ, ਇਹ ਪ੍ਰਣ ਲਿਆ ਕਿ ਭਾਰਤ ਆਤੰਕਵਾਦੀਆਂ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਧਰਤੀ ਦੇ ਕੋਣੇ-ਕੋਣੇ ਤੱਕ ਪਿੱਛਾ ਕਰੇਗਾ।