ਪ੍ਰਧਾਨ ਮੰਤਰੀ ਨੇ ਰੂਸ ਦੇ ਰਾਸ਼ਟਰਪਤੀ ਦਾ ਸਵਾਗਤ ਕੀਤਾ

December 05th, 10:30 am

ਸ਼੍ਰੀ ਮੋਦੀ ਨੇ ਕਿਹਾ, ਅੱਜ ਸ਼ਾਮ ਅਤੇ ਕੱਲ੍ਹ ਸਾਡੀ ਆਪਸੀ ਗੱਲਬਾਤ ਨੂੰ ਲੈ ਕੇ ਉਤਸੁਕ ਹਾਂ। ਭਾਰਤ-ਰੂਸ ਦੋਸਤੀ ਸਮੇਂ ਦੀ ਪਰੀਖਿਆ 'ਤੇ ਖਰੀ ਉੱਤਰੀ ਹੈ, ਜਿਸ ਨਾਲ ਸਾਡੇ ਲੋਕਾਂ ਨੂੰ ਬਹੁਤ ਲਾਭ ਹੋਇਆ ਹੈ।

ਪ੍ਰਧਾਨ ਮੰਤਰੀ ਨੇ ਗੀਤਾ ਜਯੰਤੀ ਦੇ ਪਵਿੱਤਰ ਦਿਹਾੜੇ 'ਤੇ ਰਾਸ਼ਟਰ ਨੂੰ ਵਧਾਈ ਦਿੱਤੀ

December 01st, 06:13 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀਮਦ ਭਗਵਤ ਗੀਤਾ ਦੇ ਪ੍ਰਕਾਸ਼ ਨਾਲ ਸਬੰਧਤ ਪਵਿੱਤਰ ਦਿਹਾੜੇ ‘ਗੀਤਾ ਜਯੰਤੀ’ ’ਤੇ ਦੇਸ਼ਵਾਸੀਆਂ ਨੂੰ ਵਧਾਈ ਦਿੱਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਫ਼ਰਜ਼ ਪਾਲਣਾ ਦੇ ਕੀਮਤੀ ਸੰਦੇਸ਼ਾਂ ਨਾਲ ਸ਼ਿੰਗਾਰੇ ਇਸ ਬ੍ਰਹਮ ਗ੍ਰੰਥ ਦੀ ਭਾਰਤੀ ਪਰਿਵਾਰਕ, ਸਮਾਜਿਕ ਅਤੇ ਅਧਿਆਤਮਿਕ ਜੀਵਨ ਵਿੱਚ ਬੇਹੱਦ ਖ਼ਾਸ ਜਗ੍ਹਾ ਰਹੀ ਹੈ। ਸ਼੍ਰੀ ਮੋਦੀ ਨੇ ਕਿਹਾ, ਇਸਦੇ ਬ੍ਰਹਮ ਸਲੋਕ ਹਰ ਪੀੜ੍ਹੀ ਨੂੰ ਨਿਰਸਵਾਰਥ ਕੰਮ ਕਰਨ ਲਈ ਪ੍ਰੇਰਿਤ ਕਰਦੇ ਰਹਿਣਗੇ।

'ਮਨ ਕੀ ਬਾਤ' ਲੋਕਾਂ ਦੇ ਸਮੂਹਿਕ ਯਤਨਾਂ ਨੂੰ ਜਨਤਾ ਸਾਹਮਣੇ ਲਿਆਉਣ ਲਈ ਇੱਕ ਸ਼ਾਨਦਾਰ ਪਲੈਟਫਾਰਮ ਹੈ: ਪ੍ਰਧਾਨ ਮੰਤਰੀ ਮੋਦੀ

November 30th, 11:30 am

ਇਸ ਮਹੀਨੇ ਦੀ ਮਨ ਕੀ ਬਾਤ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਨਵੰਬਰ ਦੇ ਮੁੱਖ ਸਮਾਗਮਾਂ ਨੂੰ ਉਜਾਗਰ ਕੀਤਾ, ਜਿਸ ਵਿੱਚ ਸੰਵਿਧਾਨ ਦਿਵਸ ਸਮਾਰੋਹ, ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ, ਅਯੁੱਧਿਆ ਵਿੱਚ ਧਰਮ ਧਵਜ ਲਹਿਰਾਉਣਾ, ਆਈਐੱਨਐੱਸ 'ਮਾਹੇ' ਦੀ ਸ਼ੁਰੂਆਤ ਅਤੇ ਕੁਰੂਕਸ਼ੇਤਰ ਵਿੱਚ ਅੰਤਰਰਾਸ਼ਟਰੀ ਗੀਤਾ ਮਹੋਤਸਵ ਸ਼ਾਮਲ ਹਨ। ਉਨ੍ਹਾਂ ਨੇ ਕਈ ਮਹੱਤਵਪੂਰਨ ਵਿਸ਼ਿਆਂ ਜਿਵੇਂ ਕਿ ਰਿਕਾਰਡ ਅਨਾਜ ਅਤੇ ਸ਼ਹਿਦ ਉਤਪਾਦਨ, ਭਾਰਤ ਦੀਆਂ ਖੇਡ ਸਫ਼ਲਤਾਵਾਂ, ਅਜਾਇਬ ਘਰ ਅਤੇ ਕੁਦਰਤੀ ਖੇਤੀ 'ਤੇ ਵੀ ਪ੍ਰਕਾਸ਼ ਪਾਇਆ। ਪ੍ਰਧਾਨ ਮੰਤਰੀ ਨੇ ਸਾਰਿਆਂ ਨੂੰ ਕਾਸ਼ੀ-ਤਮਿਲ ਸੰਗਮ ਦਾ ਹਿੱਸਾ ਬਣਨ ਦੀ ਤਾਕੀਦ ਕੀਤੀ।

ਪ੍ਰਧਾਨ ਮੰਤਰੀ 28 ਨਵੰਬਰ ਨੂੰ ਕਰਨਾਟਕ ਅਤੇ ਗੋਆ ਦਾ ਦੌਰਾ ਕਰਨਗੇ

November 27th, 12:04 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 28 ਨਵੰਬਰ ਨੂੰ ਕਰਨਾਟਕ ਅਤੇ ਗੋਆ ਦਾ ਦੌਰਾ ਕਰਨਗੇ। ਸਵੇਰੇ ਲਗਭਗ 11:30 ਵਜੇ, ਪ੍ਰਧਾਨ ਮੰਤਰੀ ਕਰਨਾਟਕ ਦੇ ਉੱਡੁਪੀ ਵਿੱਚ ਸ਼੍ਰੀ ਕ੍ਰਿਸ਼ਨ ਮੱਠ ਦਾ ਦੌਰਾ ਕਰਨਗੇ। ਇਸ ਤੋਂ ਬਾਅਦ ਉਹ ਗੋਆ ਦੀ ਯਾਤਰਾ ਕਰਨਗੇ, ਜਿੱਥੇ ਲਗਭਗ 3:15 ਵਜੇ, ਉਹ ਸ਼੍ਰੀ ਸੰਸਥਾਨ ਗੋਕਰਣ ਪਰਤਾਗਲੀ ਜੀਵੋਤਮ ਮੱਠ ਦੇ 550ਵੇਂ ਵਰ੍ਹੇਗੰਢ ਸਮਾਰੋਹ ਵਿੱਚ ਆਯੋਜਿਤ ਸਾਰਧਾ ਪੰਚਸ਼ਤਮਨੋਤਸਵ ਵਿੱਚ ਹਿੱਸਾ ਲੈਣਗੇ।

ਪ੍ਰਧਾਨ ਮੰਤਰੀ 25 ਨਵੰਬਰ ਨੂੰ ਕੁਰੂਕਸ਼ੇਤਰ ਦਾ ਦੌਰਾ ਕਰਨਗੇ

November 24th, 12:44 pm

ਪ੍ਰਧਾਨ ਮੰਤਰੀ ਸ਼ਾਮ ਨੂੰ ਲਗਭਗ 4:00 ਵਜੇ ਭਗਵਾਨ ਕ੍ਰਿਸ਼ਨ ਦੇ ਪਵਿੱਤਰ ਸੰਖ ਦੇ ਸਨਮਾਨ ਵਿੱਚ ਬਣਾਏ ਗਏ ਨਵੇਂ 'ਪਾਂਚਜਨਯ' ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਉਹ ਮਹਾਭਾਰਤ ਅਨੁਭਵ ਕੇਂਦਰ ਜਾਣਗੇ, ਜੋ ਕਿ ਅਨੋਖਾ ਤਜਰਬਾ ਦੇਣ ਵਾਲਾ ਕੇਂਦਰ ਹੈ, ਜਿੱਥੇ ਮਹਾਭਾਰਤ ਦੀਆਂ ਮਹੱਤਵਪੂਰਨ ਘਟਨਾਵਾਂ ਨੂੰ ਦਰਸਾਇਆ ਗਿਆ ਹੈ, ਜੋ ਇਸ ਦੀ ਸਦੀਵੀ ਸਭਿਆਚਾਰਕ ਅਤੇ ਅਧਿਆਤਮਿਕ ਮਹੱਤਤਾ ਨੂੰ ਉਜਾਗਰ ਕਰਦੀਆਂ ਹਨ।

ਪ੍ਰਧਾਨ ਮੰਤਰੀ ਵੱਲੋਂ ਨਵੀਂ ਦਿੱਲੀ ਵਿਖੇ ਛੇਵੇਂ ਰਾਮਨਾਥ ਗੋਇਨਕਾ ਲੈਕਚਰ ਵਿੱਚ ਦਿੱਤੇ ਗਏ ਭਾਸ਼ਣ ਦਾ ਪੰਜਾਬੀ ਅਨੁਵਾਦ

November 17th, 08:30 pm

ਵਿਵੇਕ ਗੋਇਨਕਾ ਜੀ, ਭਾਈ ਅਨੰਤ, ਜੌਰਜ ਵਰਗੀਜ਼ ਜੀ, ਰਾਜਕਮਲ ਝਾਅ, ਇੰਡੀਅਨ ਐਕਸਪ੍ਰੈੱਸ ਗਰੁੱਪ ਦੇ ਸਾਰੇ ਹੋਰ ਸਾਥੀ, ਮਹਾਮਹਿਮ, ਇੱਥੇ ਮੌਜੂਦ ਹੋਰ ਸੱਜਣ, ਦੇਵੀਓ ਅਤੇ ਸੱਜਣੋ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੇਵਾਂ ਰਾਮਨਾਥ ਗੋਇਨਕਾ ਭਾਸ਼ਣ ਦਿੱਤਾ

November 17th, 08:15 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਇੰਡੀਅਨ ਐਕਸਪ੍ਰੈੱਸ ਵੱਲੋਂ ਆਯੋਜਿਤ ਛੇਵਾਂ ਰਾਮਨਾਥ ਗੋਇਨਕਾ ਭਾਸ਼ਣ ਦਿੱਤਾ। ਸ਼੍ਰੀ ਮੋਦੀ ਨੇ ਕਿਹਾ, ਅੱਜ ਅਸੀਂ ਇੱਕ ਅਜਿਹੇ ਵਿਲੱਖਣ ਸ਼ਖ਼ਸੀਅਤ ਦਾ ਸਨਮਾਨ ਕਰਨ ਲਈ ਇਕੱਠੇ ਹੋਏ ਹਾਂ ਜਿਨ੍ਹਾਂ ਨੇ ਭਾਰਤ ਵਿੱਚ ਲੋਕਤੰਤਰ, ਪੱਤਰਕਾਰੀ, ਪ੍ਰਗਟਾਵੇ ਅਤੇ ਜਨ ਅੰਦੋਲਨਾਂ ਦੀ ਸ਼ਕਤੀ ਨੂੰ ਵਧਾਇਆ। ਉਨ੍ਹਾਂ ਨੇ ਕਿਹਾ ਕਿ ਇੱਕ ਦੂਰ-ਦਰਸ਼ੀ, ਸੰਸਥਾ ਨਿਰਮਾਤਾ, ਰਾਸ਼ਟਰਵਾਦੀ ਅਤੇ ਮੀਡੀਆ ਨੇਤਾ ਦੇ ਰੂਪ ਵਿੱਚ, ਸ਼੍ਰੀ ਰਾਮਨਾਥ ਗੋਇਨਕਾ ਨੇ ਇੰਡੀਅਨ ਐਕਸਪ੍ਰੈੱਸ ਸਮੂਹ ਨੂੰ ਸਿਰਫ਼ ਇੱਕ ਅਖ਼ਬਾਰ ਵਜੋਂ ਹੀ ਨਹੀਂ, ਸਗੋਂ ਭਾਰਤ ਦੇ ਲੋਕਾਂ ਵਿੱਚ ਇੱਕ ਮਿਸ਼ਨ ਵਜੋਂ ਸਥਾਪਿਤ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ, ਸਮੂਹ ਭਾਰਤ ਦੇ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਰਾਸ਼ਟਰੀ ਹਿੱਤਾਂ ਦੀ ਆਵਾਜ਼ ਬਣ ਗਿਆ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ 21ਵੀਂ ਸਦੀ ਦੇ ਇਸ ਯੁੱਗ ਵਿੱਚ, ਜਦੋਂ ਭਾਰਤ ਵਿਕਾਸ ਦੇ ਇਰਾਦੇ ਨਾਲ ਅੱਗੇ ਵਧ ਰਿਹਾ ਹੈ, ਸ਼੍ਰੀ ਰਾਮਨਾਥ ਗੋਇਨਕਾ ਦੀ ਵਚਨਬੱਧਤਾ, ਯਤਨ ਅਤੇ ਦ੍ਰਿਸ਼ਟੀ ਪ੍ਰੇਰਨਾ ਦਾ ਇੱਕ ਵੱਡਾ ਸਰੋਤ ਹੈ। ਪ੍ਰਧਾਨ ਮੰਤਰੀ ਨੇ ਇੰਡੀਅਨ ਐਕਸਪ੍ਰੈੱਸ ਸਮੂਹ ਦਾ ਇਸ ਭਾਸ਼ਣ ਵਿੱਚ ਸੱਦਾ ਦੇਣ ਲਈ ਧੰਨਵਾਦ ਕੀਤਾ ਅਤੇ ਮੌਜੂਦ ਸਾਰਿਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਨਵੀਂ ਦਿੱਲੀ ਦੇ ਕਰਤਵਯ ਪਥ ‘ਤੇ ਕਰਤਵਯ ਭਵਨ ਦੇ ਉਦਘਾਟਨ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

August 06th, 07:00 pm

ਕੇਂਦਰ ਸਰਕਾਰ ਵਿੱਚ ਮੰਤਰੀਮੰਡਲ (ਕੈਬਨਿਟ) ਦੇ ਸਾਰੇ ਸਾਥੀ, ਉਪਸਥਿਤ ਮਾਣਯੋਗ ਸਾਂਸਦਗਣ, ਸਰਕਾਰ ਦੇ ਸਾਰੇ ਕਰਮਚਾਰੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ !

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਕਰਤਵਯ ਪਥ ‘ਤੇ ਕਰਤਵਯ ਭਵਨ (Kartavya Bhavan) ਦੇ ਉਦਘਾਟਨ ਪ੍ਰੋਗਰਾਮ ਨੂੰ ਸੰਬੋਧਨ ਕੀਤਾ

August 06th, 06:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਕਰਤਵਯ ਪਥ ‘ਤੇ ਕਰਤਵਯ ਭਵਨ-3 (Kartavya Bhavan-3) ਉਦਘਾਟਨ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ ਉਨ੍ਹਾਂ ਨੇ ਕਿਹਾ ਕਿ ਕ੍ਰਾਂਤੀ ਦਾ ਅਗਸਤ ਮਹੀਨਾ 15 ਅਗਸਤ ਤੋਂ ਪਹਿਲੇ ਇੱਕ ਹੋਰ ਇਤਿਹਾਸਕ ਮਹੱਤਵਪੂਰਨ ਉਪਲਬਧੀ ਲੈ ਕੇ ਆਇਆ ਹੈ। ਉਨ੍ਹਾਂ ਨੇ ਇਸ ਬਾਤ ‘ਤੇ ਪ੍ਰਕਾਸ਼ ਪਾਇਆ ਕਿ ਭਾਰਤ ਇੱਕ ਤੋਂ ਬਾਅਦ ਇੱਕ ਆਧੁਨਿਕ ਭਾਰਤ ਦੇ ਨਿਰਮਾਣ ਨਾਲ ਜੁੜੀਆਂ ਪ੍ਰਮੁੱਖ ਉਪਲਬਧੀਆਂ ਦਾ ਗਵਾਹ ਬਣ ਰਿਹਾ ਹੈ। ਸ਼੍ਰੀ ਮੋਦੀ ਨੇ ਨਵੀਂ ਦਿੱਲੀ ਦਾ ਉਲੇਖ ਕਰਦੇ ਹੋਏ, ਹਾਲ ਦੇ ਇਨਫ੍ਰਾਸਟ੍ਰਕਚਰਲ ਲੈਂਡਮਾਰਕਸ: ਕਰਤਵਯ ਪਥ, ਨਵੇਂ ਸੰਸਦ ਭਵਨ, ਨਵੇਂ ਰੱਖਿਆ ਦਫ਼ਤਰ ਕੰਪਲੈਕਸ, ਭਾਰਤ ਮੰਡਪਮ, ਯਸ਼ੋਭੂਮੀ, ਸ਼ਹੀਦਾਂ ਨੂੰ ਸਮਰਪਿਤ ਰਾਸ਼ਟਰੀ ਯੁੱਧ ਸਮਾਰਕ, ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਪ੍ਰਤਿਮਾ ਅਤੇ ਹੁਣ ਕਰਤਵਯ ਭਵਨ ਨੂੰ ਸੂਚੀਬੱਧ ਕੀਤਾ। ਇਸ ਬਾਤ ‘ਤੇ ਬਲ ਦਿੰਦੇ ਹੋਏ ਕਿ ਇਹ ਕੇਵਲ ਨਵੀਆਂ ਇਮਾਰਤਾਂ ਜਾਂ ਨਿਯਮਿਤ ਬੁਨਿਆਦੀ ਢਾਂਚੇ ਨਹੀਂ ਹਨ, ਪ੍ਰਧਾਨ ਮੰਤਰੀ ਨੇ ਕਿਹਾ ਕਿ ਅੰਮ੍ਰਿਤ ਕਾਲ (Amrit Kaal) ਵਿੱਚ, ਵਿਕਸਿਤ ਭਾਰਤ ਨੂੰ ਆਕਾਰ ਦੇਣ ਵਾਲੀਆਂ ਨੀਤੀਆਂ ਇਨ੍ਹਾਂ ਹੀ ਢਾਂਚਿਆਂ ਵਿੱਚ ਤਿਆਰ ਕੀਤੀਆਂ ਜਾਣਗੀਆਂ ਅਤੇ ਆਉਣ ਵਾਲੇ ਦਹਾਕਿਆਂ ਵਿੱਚ, ਰਾਸ਼ਟਰ ਦੀ ਦਿਸ਼ਾ ਇਨ੍ਹਾਂ ਸੰਸਥਾਨਾਂ ਤੋਂ ਨਿਰਧਾਰਿਤ ਕੀਤੀ ਜਾਵੇਗੀ। ਉਨ੍ਹਾਂ ਨੇ ਕਰਤਵਯ ਭਵਨ ਦੇ ਉਦਘਾਟਨ ‘ਤੇ ਸਾਰੇ ਨਾਗਰਿਕਾਂ ਨੂੰ ਵਧਾਈਆਂ ਦਿੱਤੀ ਅਤੇ ਇਸ ਦੇ ਨਿਰਮਾਣ ਵਿੱਚ ਲਗੇ ਇੰਜੀਨੀਅਰਾਂ ਅਤੇ ਸ਼੍ਰਮਜੀਵੀਆਂ (Shramjeevis) ਦਾ ਵੀ ਆਭਾਰ ਵਿਅਕਤ ਕੀਤਾ।

ਪ੍ਰਧਾਨ ਮੰਤਰੀ ਨੇ ਗੀਤਾ ਅਤੇ ਅਤੇ ਨਾਟਯਸ਼ਾਸਤ੍ਰ ਨੂੰ ਯੂਨੈਸਕੋ ਦੇ ਮੈਮੋਰੀ ਆਫ ਦ ਵਰਲਡ ਰਜਿਸਟਰ ਵਿੱਚ ਸ਼ਾਮਲ ਕੀਤੇ ਜਾਣ ਦੀ ਪ੍ਰਸ਼ੰਸਾ ਕੀਤੀ

April 18th, 10:43 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੀਤਾ ਅਤੇ ਅਤੇ ਨਾਟਯਸ਼ਾਸਤ੍ਰ ਨੂੰ ਯੂਨੈਸਕੋ ਦੇ ਮੈਮੋਰੀ ਆਫ ਦ ਵਰਲਡ ਰਜਿਸਟਰ ਵਿੱਚ ਸ਼ਾਮਲ ਕੀਤੇ ਜਾਣ ਦੀ ਪ੍ਰਸ਼ੰਸਾ ਕਰਦੇ ਹੋਏ ਅੱਜ ਇਸ ਨੂੰ ਸਾਡੇ ਸਦੀਵੀ ਗਿਆਨ ਅਤੇ ਸਮ੍ਰਿੱਧ ਸੱਭਿਆਚਾਰ ਨੂੰ ਗਲੋਬਲ ਮਾਨਤਾ ਪ੍ਰਦਾਨ ਕੀਤਾ ਜਾਣਾ ਦੱਸਿਆ।

ਨਵੀਂ ਦਿੱਲੀ ਵਿੱਚ ਅਖਿਲ ਭਾਰਤੀਯ ਮਰਾਠੀ ਸਾਹਿਤਯ ਸੰਮੇਲਨ ਦੇ ਉਦਘਾਟਨ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

February 21st, 05:00 pm

ਪ੍ਰੋਗਰਾਮ ਵਿੱਚ ਹਾਜਰ ਵੱਡੇ ਨੇਤਾ ਸ਼੍ਰੀਮਾਨ ਸ਼ਰਦ ਪਵਾਰ ਜੀ, ਮਹਾਰਾਸ਼ਟਰ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫਡਣਵੀਸ ਜੀ, ਅਖਿਲ ਭਾਰਤੀਯ ਮਰਾਠੀ ਸਾਹਿਤਯ ਸੰਮੇਲਨ ਦੇ ਪ੍ਰਧਾਨ ਡਾ ਤਾਰਾ ਭਵਾਲਕਰ ਜੀ, ਸਾਬਕਾ ਪ੍ਰਧਾਨ ਡਾ ਰਵਿੰਦਰ ਸ਼ੋਭਨੇ ਜੀ, ਸਾਰੇ ਮੈਂਬਰ ਸਾਹਿਬਾਨ, ਮਰਾਠੀ ਭਾਸ਼ਾ ਦੇ ਸਾਰੇ ਵਿਦਵਾਨਗਣ ਅਤੇ ਹਾਜ਼ਰ ਭਰਾਵੋ ਅਤੇ ਭੈਣੋਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 98ਵੇਂ ਅਖਿਲ ਭਾਰਤੀਯ ਮਰਾਠੀ ਸਾਹਿਤਯ ਸੰਮੇਲਨ ਦਾ ਉਦਘਾਟਨ ਕੀਤਾ

February 21st, 04:30 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ 98ਵੇਂ ਅਖਿਲ ਭਾਰਤੀਯ ਮਰਾਠੀ ਸਾਹਿਤਯ ਸੰਮੇਲਨ ਦਾ ਉਦਘਾਟਨ ਕੀਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਨਵੀਂ ਦਿੱਲੀ ਵਿੱਚ ਆਯੋਜਿਤ ਕੀਤੇ ਜਾ ਰਹੇ ਮਰਾਠੀ ਭਾਸ਼ਾ ਦੇ ਇਸ ਸ਼ਾਨਦਾਰ ਸਮਾਗਮ ਵਿੱਚ ਸਾਰੇ ਮਰਾਠੀਆਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਕਿਹਾ ਕਿ ਅਖਿਲ ਭਾਰਤੀਯ ਮਰਾਠੀ ਸਾਹਿਤਯ ਸੰਮੇਲਨ ਕਿਸੇ ਭਾਸ਼ਾ ਜਾਂ ਖੇਤਰ ਤੱਕ ਸੀਮਤ ਨਹੀਂ ਸੀ ਸਗੋਂ ਇਸ ਸੰਮੇਲਨ ਵਿੱਚ ਆਜ਼ਾਦੀ ਦੀ ਲੜਾਈ ਦੇ ਨਾਲ-ਨਾਲ ਮਹਾਰਾਸ਼ਟਰ ਅਤੇ ਰਾਸ਼ਟਰ ਦੀ ਸੱਭਿਆਚਾਰਕ ਵਿਰਾਸਤ ਵੀ ਸ਼ਾਮਲ ਹੈ।

ਤਮਿਲ ਕਵੀ ਸੁਬਰਾਮਣੀਆ ਭਾਰਤੀ ਦੀ ਸੰਪੂਰਣ ਰਚਨਾਵਾਂ ਦੇ ਸੰਗ੍ਰਹਿ ਦੇ ਰਿਲੀਜ਼ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

December 11th, 02:00 pm

ਕੇਂਦਰੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਜੀ, ਰਾਓ ਇੰਦ੍ਰਜੀਤ ਸਿੰਘ, ਐੱਲ ਮੁਰੂਗਨ ਜੀ, ਅਤੇ ਇਸ ਪ੍ਰੋਗਰਾਮ ਦੇ ਕੇਂਦਰ ਬਿੰਦੂ ਸਾਹਿਤ ਸੇਵੀ, ਸੀਨੀ ਵਿਸ਼ਵਨਾਥਨ ਜੀ, ਪ੍ਰਕਾਸ਼ਕ ਵੀ ਸ਼੍ਰੀਨਿਵਾਸਨ ਜੀ, ਮੌਜੂਦ ਸਾਰੇ ਵਿਦਵਾਨ ਮਹਾਨੁਭਾਵ...ਦੇਵੀਓ ਅਤੇ ਸੱਜਣੋਂ...

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਨ ਤਮਿਲ ਕਵੀ ਸੁਬਰਾਮਣੀਆ ਭਾਰਤੀ ਦੇ ਸੰਪੂਰਨ ਰਚਨਾ ਸੰਗ੍ਰਹਿ ਨੂੰ ਰਿਲੀਜ਼ ਕੀਤਾ

December 11th, 01:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ 7, ਲੋਕ ਕਲਿਆਣ ਮਾਰਗ ਸਥਿਤ ਆਪਣੇ ਸਰਕਾਰੀ ਆਵਾਸ ‘ਤੇ ਮਹਾਨ ਤਮਿਲ ਕਵੀ ਅਤੇ ਸੁਤੰਤਰਤਾ ਸੈਨਾਨੀ ਸੁਬਰਾਮਣੀਆ ਭਾਰਤੀ ਦੀਆਂ ਸੰਪੂਰਨ ਰਚਨਾਵਾਂ ਦੇ ਸੰਗ੍ਰਹਿ ਨੂੰ ਰਿਲੀਜ਼ ਕੀਤਾ। ਸ਼੍ਰੀ ਸੁਬਰਾਮਣੀਆ ਭਾਰਤੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਦਾ ਦਿਨ ਭਾਰਤ ਦੇ ਸੱਭਿਆਚਾਰ ਅਤੇ ਸਾਹਿਤ, ਭਾਰਤ ਦੇ ਸੁਤੰਤਰਤਾ ਸੰਗ੍ਰਾਮ ਦੀਆਂ ਯਾਦਾਂ ਅਤੇ ਤਮਿਲ ਨਾਡੂ ਦੇ ਗੌਰਵ ਦਾ ਬਹੁਤ ਵੱਡਾ ਅਵਸਰ ਹੈ। ਉਨ੍ਹਾਂ ਨੇ ਕਿਹਾ ਕਿ ਮਹਾਕਵੀ ਸੁਬਰਾਮਣੀਆ ਭਾਰਤੀ ਦੀਆਂ ਰਚਨਾਵਾਂ ਦੇ ਪ੍ਰਕਾਸ਼ਨ ਦੇ ਨਾਲ ਅੱਜ ਇਸ ਮਹਾਨ ਕਾਰਜ ਦੀ ਪੂਰਨਾਵਤੀ ਹੋ ਰਹੀ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੀਤਾ ਜਯੰਤੀ ‘ਤੇ ਸ਼ੁਭਕਾਮਨਾਵਾਂ ਦਿੱਤੀਆਂ

December 11th, 10:24 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੀਤਾ ਜਯੰਤੀ ਦੇ ਅਵਸਰ ‘ਤੇ ਆਪਣੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਅਚਾਰੀਆ ਜੋਨਾਸ ਮੈਸੈੱਟੀ ਅਤੇ ਉਨ੍ਹਾਂ ਦੀ ਟੀਮ ਨਾਲ ਮੁਲਾਕਾਤ ਕੀਤੀ, ਵੇਦਾਂਤ ਅਤੇ ਗੀਤਾ ਦੇ ਪ੍ਰਤੀ ਉਨ੍ਹਾਂ ਦੀ ਸ਼ਰਧਾ ਦੀ ਸ਼ਲਾਘਾ ਕੀਤੀ

November 20th, 07:54 am

ਵੇਦਾਂਤ ਅਤੇ ਗੀਤਾ ਦੇ ਪ੍ਰਤੀ ਅਚਾਰੀਆ ਜੋਨਾਸ ਮੈਸੈੱਟੀ ਦੀ ਸ਼ਰਧਾ ਦੀ ਸ਼ਲਾਘਾ ਕਰਦੇ ਹੋਏ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ ਇਹ ਸ਼ਲਾਘਾਯੋਗ ਹੈ ਕਿ ਕਿਵੇਂ ਭਾਰਤੀ ਸੰਸਕ੍ਰਿਤੀ ਪੂਰੀ ਦੁਨੀਆ ‘ਤੇ ਆਪਣਾ ਪ੍ਰਭਾਵ ਪਾ ਰਹੀ ਹੈ।

ਮੁੰਬਈ ਵਿੱਚ ਅਭਿਜਾਤ ਮਰਾਠੀ ਭਾਸ਼ਾ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ

October 05th, 07:05 pm

ਮਹਾਰਾਸ਼ਟਰ ਦੇ ਗਵਰਨਰ ਸੀ.ਪੀ. ਰਾਧਾਕ੍ਰਿਸ਼ਣਨ ਜੀ, ਮੁੱਖ ਮੰਤਰੀ ਸ਼੍ਰੀਮਾਨ ਏਕਨਾਥ ਸ਼ਿੰਦੇ ਜੀ, ਉਪ ਮੁੱਖ ਮੰਤਰੀ ਦੇਵੇਂਦਰ ਫਡਨਵੀਸ ਜੀ, ਅਜਿਤ ਪਵਾਰ ਜੀ, ਕੇਂਦਰ ਵਿੱਚ ਮੇਰੇ ਸਾਰੇ ਸਹਿਯੋਗੀ, ਕਈ ਪੀੜ੍ਹੀਆਂ ‘ਤੇ ਆਪਣੀ ਗਾਇਕੀ ਦਾ ਛਾਪ ਛੱਡਣ ਵਾਲੀ ਆਸ਼ਾਤਾਈ ਜੀ, ਮੰਨੇ ਪ੍ਰਮੰਨੇ ਅਭਿਨੇਤਾ ਭਾਈ ਸਚਿਨ ਜੀ, ਨਾਮਦੇਵ ਕਾਂਬਲੇ ਜੀ, ਸਦਾਨੰਦ ਮੋਰੇ ਜੀ, ਮਹਾਰਾਸ਼ਟ ਸਰਕਾਰ ਦੇ ਮੰਤਰੀ ਭਾਈ ਦੀਪਕ ਜੀ, ਮੰਗਲਪ੍ਰਭਾਤ ਲੋਢਾ ਜੀ, ਬੀਜੇਪੀ ਦੇ ਮੁੰਬਈ ਦੇ ਪ੍ਰਧਾਨ ਭਾਈ ਆਸ਼ੀਸ਼ ਜੀ, ਹੋਰ ਮਹਾਨੁਭਾਵ ਭਾਈਓ ਅਤੇ ਭੈਣੋਂ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ, ਮਹਾਰਾਸ਼ਟਰ ਵਿੱਚ ਅਭਿਜਾਤ ਮਰਾਠੀ ਭਾਸ਼ਾ ਪ੍ਰੋਗਰਾਮ ਵਿੱਚ ਹਿੱਸਾ ਲਿਆ

October 05th, 07:00 pm

ਸਭਾ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਰਾਠੀ ਭਾਸ਼ਾ ਨੂੰ ਅਧਿਕਾਰਿਤ ਤੌਰ 'ਤੇ ਕਲਾਸੀਕਲ ਭਾਸ਼ਾ ਦਾ ਦਰਜਾ ਦਿੱਤਾ ਗਿਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਪਲ ਮਹੱਤਵਪੂਰਨ ਹੈ ਅਤੇ ਇਹ ਮਰਾਠੀ ਭਾਸ਼ਾ ਦੇ ਇਤਿਹਾਸ ਦਾ ਇੱਕ ਸੁਨਹਿਰੀ ਪੰਨਾ ਹੈ। ਉਨ੍ਹਾਂ ਨੇ ਖੁਸ਼ੀ ਜ਼ਾਹਰ ਕੀਤੀ ਕਿ ਮਰਾਠੀ ਬੋਲਣ ਵਾਲਿਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਅਕਾਂਖਿਆਵਾਂ ਪੂਰੀਆਂ ਹੋ ਗਈਆਂ ਹਨ ਅਤੇ ਸਾਨੂੰ ਮਹਾਰਾਸ਼ਟਰ ਦੇ ਸੁਪਨੇ ਨੂੰ ਪੂਰਾ ਕਰਨ ਵਿੱਚ ਯੋਗਦਾਨ ਪਾਉਣ ਦਾ ਮੌਕਾ ਮਿਲਿਆ ਹੈ। ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਇਸ ਇਤਿਹਾਸਕ ਪ੍ਰਾਪਤੀ ਦਾ ਹਿੱਸਾ ਬਣਨ 'ਤੇ ਮਾਣ ਪ੍ਰਗਟ ਕੀਤਾ। ਇਹ ਕਹਿੰਦੇ ਹੋਏ ਕਿ ਬੰਗਾਲੀ, ਪਾਲੀ, ਪ੍ਰਾਕ੍ਰਿਤ ਅਤੇ ਅਸਮੀਆ ਭਾਸ਼ਾਵਾਂ ਨੂੰ ਵੀ ਕਲਾਸੀਕਲ ਭਾਸ਼ਾਵਾਂ ਦਾ ਦਰਜਾ ਦਿੱਤਾ ਗਿਆ ਹੈ, ਪ੍ਰਧਾਨ ਮੰਤਰੀ ਨੇ ਇਨ੍ਹਾਂ ਭਾਸ਼ਾਵਾਂ ਨਾਲ ਸਬੰਧਿਤ ਲੋਕਾਂ ਨੂੰ ਵਧਾਈ ਦਿੱਤੀ।

Those who looted rights of poor, gave slogan of poverty eradication: PM Modi in Palwal

October 01st, 07:42 pm

PM Modi, while initiating his address at the Palwal, Haryana rally, expressed his gratitude for the opportunity to visit various parts of Haryana in recent days. The PM shared his observation that a strong wave of support for the BJP is sweeping through every village, with one resonating chant: Bharosa dil se…BJP phir se!

PM Modi addresses an enthusiastic crowd in Palwal, Haryana

October 01st, 04:00 pm

PM Modi, while initiating his address at the Palwal, Haryana rally, expressed his gratitude for the opportunity to visit various parts of Haryana in recent days. The PM shared his observation that a strong wave of support for the BJP is sweeping through every village, with one resonating chant: Bharosa dil se…BJP phir se!