West Bengal continues to suffer under corruption and “cut money” culture: PM Modi in Medinipur
April 19th, 11:30 am
In Medinipur rally, PM Modi contrasted India’s rapid progress with Bengal’s stagnation under TMC, citing corruption, unemployment and migration. Calling for a “loot-free Bengal,” he emphasised the need for change - “Paltaano Dorkar!” He also highlighted Bengal’s untapped fisheries potential, promising a “Blue Revolution”.TMC syndicates will be removed from mandis so that exploitation stops: PM Modi in Jhargram, West Bengal
April 19th, 11:20 am
Jhargram rally witnessed PM Modi raise concerns over infiltration and its impact on Bengal’s identity, while warning against pisive politics. He also exposed issues of high electricity bills and shortages, promising relief through clean and affordable energy under PM Surya Ghar. He further outlined key guarantees for farmers, tribals and youth, higher MSP, expanded welfare schemes, improved schools, healthcare and freedom from syndicate control.TMC is blocking railway and road projects worth thousands of crores: PM Modi in Purulia, West Bengal
April 19th, 11:10 am
PM Modi highlighted farmers’ distress in the Purulia rally, due to stalled irrigation projects and syndicate control over mandis and cold storages. He assured better MSP, expanded PM-KISAN benefits, irrigation support, and access to PM-KUSUM and crop insurance, reiterating that “factories run on trust, not fear.”TMC is pushing for reservation based on religion, strangling the Constitution: PM Modi in Bishnupur, West Bengal
April 19th, 11:01 am
Addressing from the sacred lands of Bishnupur, PM Modi reaffirmed that women empowerment and women safety define BJP’s identity. He highlighted that while the Centre ensured 33% reservation for women, the TMC, in alliance with Congress, blocked its implementation in West Bengal.PM Modi’s enthusiastic rallies across West Bengal in Bishnupur, Purulia, Jhargram & Medinipur
April 19th, 11:00 am
PM Modi addressed massive and energetic public gatherings across Bishnupur, Purulia, Jhargram and Medinipur, delivering a strong and consistent message of women empowerment, development and decisive change in West Bengal.TMC came to power by lying in the name of “Maa, Maati, Manush”: PM Modi in Dakshin Dinajpur, West Bengal
April 11th, 11:40 am
PM Modi addressed a massive rally Dakshin Dinajpur, West Bengal. In his speech, he prioritised women’s safety, justice, and empowerment, outlining measures like fast-tracking cases, increasing women police recruitment, and financial support initiatives. He remarked that while the BJP believes in Sabka Saath, Sabka Vikas, it will also ensure that ‘hisaab’ is fulfilled in West Bengal.Massive public meetings in Purba Bardhaman, Jangipur & Dakshin Dinajpur, West Bengal
April 11th, 11:30 am
Tapping into the growing momentum in West Bengal, PM Modi addressed a massive public gathering in Purba Bardhaman, highlighting BJP’s vision for a fear-free, Viksit Bengal while launching a sharp attack on the TMC government over corruption, lawlessness and appeasement politics.ਨਵੀਂ ਦਿੱਲੀ ਦੇ ਕਰਿਅੱਪਾ ਮੈਦਾਨ ਵਿਖੇ ਐੱਨਸੀਸੀ ਦੀ ਰੈਲੀ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
January 28th, 04:00 pm
ਅੱਜ ਦਾ ਦਿਨ ਸਾਡੇ ਲਈ ਇੱਕ ਵੱਡਾ ਦੁੱਖ ਲੈ ਕੇ ਵੀ ਆਇਆ ਹੈ। ਅੱਜ ਸਵੇਰੇ ਹੀ, ਮਹਾਰਾਸ਼ਟਰ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸਾ ਵਾਪਰਿਆ। ਇਸ ਹਾਦਸੇ ਨੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਜੀ ਅਤੇ ਕੁਝ ਸਾਥੀਆਂ ਨੂੰ ਸਾਡੇ ਤੋਂ ਖੋਹ ਲਿਆ ਹੈ। ਅਜੀਤ ਦਾਦਾ ਨੇ ਮਹਾਰਾਸ਼ਟਰ ਅਤੇ ਦੇਸ਼ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ। ਖ਼ਾਸ ਕਰਕੇ ਪਿੰਡਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਉਨ੍ਹਾਂ ਨੇ ਹਮੇਸ਼ਾ ਅੱਗੇ ਵਧ ਕੇ ਕੰਮ ਕੀਤਾ। ਮੈਂ ਅਜੀਤ ਪਵਾਰ ਜੀ ਦੇ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ। ਜਿਨ੍ਹਾਂ ਸਾਥੀਆਂ ਨੂੰ ਅਸੀਂ ਇਸ ਹਾਦਸੇ ਵਿੱਚ ਗੁਆ ਦਿੱਤਾ ਹੈ, ਇਸ ਦੁੱਖ ਦੀ ਘੜੀ ਵਿੱਚ ਅਸੀਂ ਸਾਰੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿੱਚ ਸਾਲਾਨਾ ਐੱਨਸੀਸੀ ਪੀਐੱਮ ਰੈਲੀ ਨੂੰ ਸੰਬੋਧਨ ਕੀਤਾ
January 28th, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਕਰਿਅੱਪਾ ਪਰੇਡ ਗ੍ਰਾਊਂਡ ਵਿਖੇ ਸਾਲਾਨਾ ਐੱਨਸੀਸੀ ਪੀ ਐੱਮ ਰੈਲੀ ਨੂੰ ਸੰਬੋਧਨ ਕੀਤਾ। ਐੱਨਸੀਸੀ ਦਿਵਸ ਦੇ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਐੱਨਸੀਸੀ ਅਤੇ ਐੱਨਐੱਸਐੱਸ ਕੈਡਿਟਾਂ, ਝਾਕੀ ਕਲਾਕਾਰਾਂ, ਰਾਸ਼ਟਰੀ ਰੰਗਸ਼ਾਲਾ ਦੇ ਸਾਥੀਆਂ ਅਤੇ ਦੇਸ਼ ਭਰ ਤੋ ਆਏ ਨੌਜਵਾਨ ਭਾਗੀਦਾਰਾਂ ਦਰਮਿਆਨ ਤਾਲਮੇਲ ਪ੍ਰਦਰਸ਼ਨ ਵਿੱਚ ਸਪਸ਼ਟ ਤੌਰ 'ਤੇ ਦਿਖਾਈ ਦੇ ਰਿਹਾ ਸੀ। ਸ਼੍ਰੀ ਮੋਦੀ ਨੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਅੱਜ ਸਵੇਰੇ ਮਹਾਰਾਸ਼ਟਰ ਵਿੱਚ ਹੋਏ ਦੁਖਦਾਈ ਜਹਾਜ਼ ਹਾਦਸੇ ਕਾਰਨ ਇਹ ਦਿਨ ਡੂੰਘਾ ਸੋਗ ਲੈ ਕੇ ਆਇਆ ਹੈ, ਜਿਸ ਵਿੱਚ ਉਪ ਮੁੱਖ ਮੰਤਰੀ ਸ਼੍ਰੀ ਅਜੀਤ ਪਵਾਰ ਜੀ ਅਤੇ ਕੁਝ ਸਾਥੀਆਂ ਦੀ ਜਾਨ ਚਲੀ ਗਈ। ਉਨ੍ਹਾਂ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਅਜੀਤ ਦਾਦਾ ਨੇ ਮਹਾਰਾਸ਼ਟਰ ਅਤੇ ਦੇਸ਼ ਦੇ ਵਿਕਾਸ ਵਿੱਚ, ਖ਼ਾਸ ਕਰਕੇ ਪੇਂਡੂ ਜੀਵਨ ਨੂੰ ਬਿਹਤਰ ਬਣਾਉਣ ਲਈ ਆਪਣੇ ਕੰਮ ਰਾਹੀਂ ਮਹੱਤਵਪੂਰਨ ਯੋਗਦਾਨ ਦਿੱਤਾ। ਉਨ੍ਹਾਂ ਨੇ ਸ਼੍ਰੀ ਅਜੀਤ ਪਵਾਰ ਦੇ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਅਤੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੂਰਾ ਦੇਸ਼ ਇਸ ਹਾਦਸੇ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਦੇ ਨਾਲ ਖੜ੍ਹਾ ਹੈ। ਪ੍ਰਧਾਨ ਮੰਤਰੀ ਨੇ ਦੁੱਖ ਅਤੇ ਸੰਵੇਦਨਾ ਦੇ ਇਸ ਪਲ ਦੇ ਦਰਮਿਆਨ ਇੱਥੇ ਮੌਜੂਦ ਸਾਰੇ ਕੈਡਿਟਾਂ ਨੂੰ, ਜਿਨ੍ਹਾਂ ਵਿੱਚ ਦੋਸਤਾਨਾ ਦੇਸ਼ਾਂ ਦੇ ਕੈਡਿਟ ਵੀ ਸ਼ਾਮਲ ਸਨ, ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਇਸ ਸਾਲ ਮਹਿਲਾ ਵਿਦਿਆਰਥੀਆਂ ਦੀ ਵੱਡੀ ਭਾਗੀਦਾਰੀ ਦੀ ਸ਼ਲਾਘਾ ਕੀਤੀ।ਲਖਨਊ ਵਿੱਚ ਰਾਸ਼ਟਰ ਪ੍ਰੇਰਨਾ ਸਥਲ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
December 25th, 06:16 pm
ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ, ਇੱਥੋਂ ਦੇ ਲੋਕ-ਪ੍ਰਸਿੱਧ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸੀਨੀਅਰ ਸਹਿਯੋਗੀ ਅਤੇ ਲਖਨਊ ਦੇ ਸਾਂਸਦ, ਰੱਖਿਆ ਮੰਤਰੀ ਰਾਜਨਾਥ ਸਿੰਘ ਜੀ, ਯੂਪੀ ਭਾਜਪਾ ਦੇ ਪ੍ਰਧਾਨ ਅਤੇ ਕੇਂਦਰ ਵਿੱਚ ਮੰਤਰੀ ਪ੍ਰੀਸ਼ਦ ਦੇ ਮੇਰੇ ਸਾਥੀ ਸ਼੍ਰੀਮਾਨ ਪੰਕਜ ਚੌਧਰੀ ਜੀ, ਸੂਬਾ ਸਰਕਾਰ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ, ਬ੍ਰਜੇਸ਼ ਪਾਠਕ ਜੀ, ਮੌਜੂਦ ਹੋਰ ਮੰਤਰੀ, ਲੋਕਾਂ ਦੇ ਪ੍ਰਤੀਨਿਧੀ, ਦੇਵੀਓ ਅਤੇ ਸੱਜਣੋ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਲਖਨਊ ਵਿੱਚ ਰਾਸ਼ਟਰ ਪ੍ਰੇਰਨਾ ਸਥਲ ਦਾ ਉਦਘਾਟਨ ਕੀਤਾ
December 25th, 05:23 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਲਖਨਊ ਵਿੱਚ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਦੇ ਜੀਵਨ ਅਤੇ ਆਦਰਸ਼ਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਰਾਸ਼ਟਰ ਪ੍ਰੇਰਨਾ ਸਥਲ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਸ਼੍ਰੀ ਅਟਲ ਬਿਹਾਰੀ ਵਾਜਪਈ ਦੀ 101ਵੀਂ ਜਯੰਤੀ 'ਤੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਲਖਨਊ ਦੀ ਧਰਤੀ ਇੱਕ ਨਵੀਂ ਪ੍ਰੇਰਨਾ ਦਾ ਗਵਾਹ ਬਣ ਰਹੀ ਹੈ। ਉਨ੍ਹਾਂ ਨੇ ਦੇਸ਼ ਅਤੇ ਪੂਰੀ ਦੁਨੀਆ ਨੂੰ ਕ੍ਰਿਸਮਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਭਾਰਤ ਵਿੱਚ ਲੱਖਾਂ ਈਸਾਈ ਪਰਿਵਾਰ ਵੀ ਅੱਜ ਇਸ ਤਿਉਹਾਰ ਨੂੰ ਮਨਾ ਰਹੇ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕ੍ਰਿਸਮਸ ਦਾ ਤਿਉਹਾਰ ਸਾਰਿਆਂ ਦੇ ਜੀਵਨ ਵਿੱਚ ਖ਼ੁਸ਼ੀਆਂ ਲਿਆਵੇ, ਇਹ ਸਾਡੀ ਸਭ ਦੀ ਇੱਛਾ ਹੈ।ਵੰਦੇ ਮਾਤਰਮ ਦੇ 150 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਚਰਚਾ ਦੌਰਾਨ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
December 08th, 12:30 pm
ਮੈਂ ਤੁਹਾਡਾ ਅਤੇ ਸਦਨ ਦੇ ਸਾਰੇ ਸਤਿਕਾਰਯੋਗ ਮੈਂਬਰਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ ਕਿ ਅਸੀਂ ਇਸ ਮਹੱਤਵਪੂਰਨ ਮੌਕੇ 'ਤੇ ਇੱਕ ਸਮੂਹਿਕ ਚਰਚਾ ਦਾ ਰਾਹ ਚੁਣਿਆ ਹੈ, ਜਿਸ ਮੰਤਰ ਨੇ, ਜਿਸ ਨਾਅਰੇ ਨੇ ਦੇਸ਼ ਦੀ ਆਜ਼ਾਦੀ ਦੇ ਅੰਦੋਲਨ ਨੂੰ ਊਰਜਾ ਦਿੱਤੀ ਸੀ, ਪ੍ਰੇਰਨਾ ਦਿੱਤੀ ਸੀ, ਕੁਰਬਾਨੀ ਅਤੇ ਤਪੱਸਿਆ ਦਾ ਰਾਹ ਦਿਖਾਇਆ ਸੀ, ਉਸ ਵੰਦੇ ਮਾਤਰਮ ਨੂੰ ਮੁੜ ਯਾਦ ਕਰਨਾ, ਇਸ ਸਦਨ ਵਿੱਚ ਸਾਡਾ ਸਭ ਦਾ ਇਹ ਬਹੁਤ ਵੱਡਾ ਸੁਭਾਗ ਹੈ। ਅਤੇ ਸਾਡੇ ਲਈ ਮਾਣ ਦੀ ਗੱਲ ਹੈ ਕਿ ਵੰਦੇ ਮਾਤਰਮ ਦੇ 150 ਸਾਲ, ਅਸੀਂ ਇਸ ਇਤਿਹਾਸਕ ਮੌਕੇ ਦੇ ਗਵਾਹ ਬਣ ਰਹੇ ਹਾਂ। ਇੱਕ ਅਜਿਹਾ ਸਮਾਂ ਜੋ ਸਾਡੇ ਸਾਹਮਣੇ ਇਤਿਹਾਸ ਦੀਆਂ ਅਣਗਿਣਤ ਘਟਨਾਵਾਂ ਨੂੰ ਆਪਣੇ ਸਾਹਮਣੇ ਲੈ ਕੇ ਆਉਂਦਾ ਹੈ। ਇਹ ਚਰਚਾ ਸਦਨ ਦੀ ਵਚਨਬੱਧਤਾ ਨੂੰ ਤਾਂ ਪ੍ਰਗਟ ਕਰੇਗੀ ਹੀ, ਪਰ ਆਉਣ ਵਾਲੀਆਂ ਪੀੜ੍ਹੀਆਂ ਦੇ ਲਈ ਵੀ, ਦਰ ਪੀੜ੍ਹੀ ਦੇ ਲਈ ਵੀ ਇਹ ਸਿੱਖਿਆ ਦਾ ਸਰੋਤ ਬਣ ਸਕਦੀ ਹੈ, ਜੇਕਰ ਅਸੀਂ ਸਾਰੇ ਮਿਲ ਕੇ ਇਸ ਦੀ ਸਮਝਦਾਰੀ ਨਾਲ ਵਰਤੋਂ ਕਰੀਏ ਤਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਕ ਸਭਾ ਵਿੱਚ ਰਾਸ਼ਟਰੀ ਗੀਤ ਵੰਦੇ ਮਾਤਰਮ ਦੇ 150 ਸਾਲਾਂ ਬਾਰੇ ਵਿਸ਼ੇਸ਼ ਚਰਚਾ ਨੂੰ ਸੰਬੋਧਨ ਕੀਤਾ
December 08th, 12:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਰਾਸ਼ਟਰੀ ਗੀਤ ਵੰਦੇ ਮਾਤਰਮ ਦੇ 150 ਸਾਲਾਂ 'ਤੇ ਵਿਸ਼ੇਸ਼ ਚਰਚਾ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮਹੱਤਵਪੂਰਨ ਮੌਕੇ 'ਤੇ ਸਮੂਹਿਕ ਚਰਚਾ ਦਾ ਰਸਤਾ ਚੁਣਨ ਲਈ ਸਦਨ ਦੇ ਸਾਰੇ ਸਤਿਕਾਰਯੋਗ ਮੈਂਬਰਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵੰਦੇ ਮਾਤਰਮ, ਉਹ ਮੰਤਰ ਅਤੇ ਸੱਦਾ ਹੈ, ਜਿਸ ਨੂੰ ਯਾਦ ਕੀਤਾ ਜਾ ਰਿਹਾ ਹੈ, ਜਿਸ ਨੇ ਦੇਸ਼ ਦੀ ਆਜ਼ਾਦੀ ਦੀ ਲਹਿਰ ਨੂੰ ਊਰਜਾਵਾਨ ਅਤੇ ਪ੍ਰੇਰਿਤ ਕੀਤਾ, ਬਲੀਦਾਨ ਅਤੇ ਤਪੱਸਿਆ ਦਾ ਰਸਤਾ ਦਿਖਾਇਆ ਅਤੇ ਇਹ ਸਦਨ ਵਿੱਚ ਮੌਜੂਦ ਸਾਰਿਆਂ ਲਈ ਇੱਕ ਸਨਮਾਨ ਦੀ ਗੱਲ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਮਾਣ ਦੀ ਗੱਲ ਹੈ ਕਿ ਦੇਸ਼ ਵੰਦੇ ਮਾਤਰਮ ਦੇ 150 ਸਾਲਾਂ ਦੇ ਇਤਿਹਾਸਕ ਮੌਕੇ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਇਤਿਹਾਸ ਦੀਆਂ ਅਣਗਿਣਤ ਘਟਨਾਵਾਂ ਸਾਡੇ ਸਾਹਮਣੇ ਲਿਆਉਂਦਾ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਚਰਚਾ ਨਾ ਸਿਰਫ਼ ਸਦਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਬਲਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਸਿੱਖਿਆ ਦੇ ਸਰੋਤ ਵਜੋਂ ਵੀ ਕੰਮ ਕਰ ਸਕਦੀ ਹੈ, ਜੇਕਰ ਸਾਰੇ ਸਮੂਹਿਕ ਤੌਰ 'ਤੇ ਇਸ ਦੀ ਚੰਗੀ ਵਰਤੋ ਕਰਦੇ ਹਨ।The Congress has now turned into ‘MMC’ - the Muslim League Maowadi Congress: PM Modi at Surat Airport
November 15th, 06:00 pm
Addressing a large gathering at Surat Airport following the NDA’s landslide victory in the Bihar Assembly Elections, Prime Minister Narendra Modi said, “Bihar has achieved a historic victory and if we were to leave Surat without meeting the people of Bihar, our journey would feel incomplete. My Bihari brothers and sisters living in Gujarat, especially in Surat, have the right to this moment and it is my natural responsibility to be part of this celebration with you.”PM Modi greets and addresses a gathering at Surat Airport
November 15th, 05:49 pm
Addressing a large gathering at Surat Airport following the NDA’s landslide victory in the Bihar Assembly Elections, Prime Minister Narendra Modi said, “Bihar has achieved a historic victory and if we were to leave Surat without meeting the people of Bihar, our journey would feel incomplete. My Bihari brothers and sisters living in Gujarat, especially in Surat, have the right to this moment and it is my natural responsibility to be part of this celebration with you.”ਗੁਜਰਾਤ ਦੇ ਡੇਡੀਆਪਾੜਾ ਵਿਖੇ ਜਨਜਾਤੀਯ ਗੌਰਵ ਦਿਵਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 15th, 03:15 pm
ਜੈ ਜੋਹਾਰ। ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਜੀ, ਇੱਥੇ ਪ੍ਰਮੁੱਖ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਗੁਜਰਾਤ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜਗਦੀਸ਼ ਵਿਸ਼ਵਕਰਮਾ ਜੀ, ਗੁਜਰਾਤ ਸਰਕਾਰ ਵਿੱਚ ਮੰਤਰੀ ਨਰੇਸ਼ ਭਾਈ ਪਟੇਲ, ਜੈਰਾਮ ਭਾਈ ਗਾਮਿਤ ਜੀ, ਸੰਸਦ ਦੇ ਮੇਰੇ ਪੁਰਾਣੇ ਸਾਥੀ ਮਨਸੁਖ ਭਾਈ ਵਸਾਵਾ ਜੀ, ਮੰਚ ‘ਤੇ ਮੌਜੂਦ ਭਗਵਾਨ ਬਿਰਸਾ ਮੁੰਡਾ ਦੇ ਪਰਿਵਾਰ ਦੇ ਸਾਰੇ ਮੈਂਬਰ, ਦੇਸ਼ ਦੇ ਕੋਨੇ-ਕੋਨੇ ਤੋਂ ਇਸ ਪ੍ਰੋਗਰਾਮ ਦਾ ਹਿੱਸਾ ਬਣ ਰਹੇ ਮੇਰੇ ਆਦਿਵਾਸੀ ਭਰਾ-ਭੈਣ, ਹੋਰ ਸਾਰੇ ਸੱਜਣ ਅਤੇ ਦੇਸ਼ ਦੇ ਕਈ ਪ੍ਰੋਗਰਾਮ ਇਸ ਸਮੇਂ ਚੱਲ ਰਹੇ ਹਨ, ਕਈ ਲੋਕ ਸਾਡੇ ਨਾਲ ਟੈਕਨੌਲੋਜੀ ਨਾਲ ਜੁੜੇ ਹੋਏ ਹਨ, ਗਵਰਨਰ ਹਨ, ਮੁੱਖ ਮੰਤਰੀ ਹਨ, ਮੰਤਰੀ ਹਨ, ਮੈਂ ਉਨ੍ਹਾਂ ਨੂੰ ਵੀ ਜਨਜਾਤੀਯ ਗੌਰਵ ਦਿਵਸ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਡੇਡੀਆਪਾੜਾ ਵਿੱਚ ਧਰਤੀ ਆਬਾ ਭਗਵਾਨ ਬਿਰਸਾ ਮੁੰਡਾ ਦੇ 150ਵੇਂ ਜਨਮ ਦਿਵਸ ਸਮਾਗਮ ਦੇ ਮੌਕੇ ‘ਤੇ ਜਨਜਾਤੀਯ ਗੌਰਵ ਦਿਵਸ ਸਮਾਗਮ ਨੂੰ ਸੰਬੋਧਨ ਕੀਤਾ
November 15th, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਡੇਡੀਆਪਾੜਾ ਵਿੱਚ ਧਰਤੀ ਆਬਾ ਭਗਵਾਨ ਬਿਰਸਾ ਮੁੰਡਾ ਦੇ 150ਵੇਂ ਜਨਮ ਦਿਵਸ ਦੇ ਮੌਕੇ ਆਯੋਜਿਤ ਜਨਜਾਤੀਯ ਗੌਰਵ ਦਿਵਸ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ ‘ਤੇ ਉਨ੍ਹਾਂ ਨੇ ₹9,700 ਕਰੋੜ ਤੋਂ ਵੱਧ ਦੇ ਵੱਖ-ਵੱਖ ਬੁਨਿਆਦੀ ਢਾਂਚੇ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਹ ਕਹਿੰਦੇ ਹੋਏ ਕਿ ਮਾਂ ਨਰਮਦਾ ਦੀ ਪਵਿੱਤਰ ਧਰਤੀ ਅੱਜ ਇੱਕ ਹੋਰ ਇਤਿਹਾਸਕ ਮੌਕੇ ਦੀ ਗਵਾਹ ਬਣ ਰਹੀ ਹੈ, ਸ਼੍ਰੀ ਮੋਦੀ ਨੇ ਯਾਦ ਕੀਤਾ ਕਿ 31 ਅਕਤੂਬਰ ਨੂੰ ਸਰਦਾਰ ਪਟੇਲ ਦੀ 150ਵੀਂ ਜਯੰਤੀ ਇਸੇ ਜਗ੍ਹਾ 'ਤੇ ਮਨਾਈ ਗਈ ਸੀ ਅਤੇ ਭਾਰਤ ਦੀ ਏਕਤਾ ਅਤੇ ਵਖਰੇਵੇਂ ਦਾ ਤਿਉਹਾਰ ਮਨਾਉਣ ਲਈ ਭਾਰਤ ਪਰਵ ਦੀ ਸ਼ੁਰੂਆਤ ਹੋਈ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਭਗਵਾਨ ਬਿਰਸਾ ਮੁੰਡਾ ਦੇ 150ਵੇਂ ਜਨਮ ਦਿਵਸ ਦੇ ਸ਼ਾਨਦਾਰ ਸਮਾਗਮ ਦੇ ਨਾਲ ਅਸੀਂ ਭਾਰਤ ਪਰਵ ਦੇ ਸਿਖਰ ਦੇ ਗਵਾਹ ਬਣ ਰਹੇ ਹਾਂ। ਉਨ੍ਹਾਂ ਨੇ ਇਸ ਸ਼ੁਭ ਮੌਕੇ 'ਤੇ ਭਗਵਾਨ ਬਿਰਸਾ ਮੁੰਡਾ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਗੁਜਰਾਤ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਪੂਰੇ ਕਬਾਇਲੀ ਖੇਤਰ ਵਿੱਚ ਆਜ਼ਾਦੀ ਦੀ ਭਾਵਨਾ ਜਗਾਉਣ ਵਾਲੇ ਗੋਵਿੰਦ ਗੁਰੂ ਦਾ ਅਸ਼ੀਰਵਾਦ ਵੀ ਇਸ ਆਯੋਜਨ ਨਾਲ ਜੁੜਿਆ ਹੈ। ਮੰਚ ਤੋਂ ਉਨ੍ਹਾਂ ਨੇ ਗੋਵਿੰਦ ਗੁਰੂ ਨੂੰ ਆਪਣੀ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਨੂੰ ਦੇਵਮੋਗਰਾ ਮਾਤਾ ਮੰਦਿਰ ਵਿੱਚ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਅਤੇ ਮੈਂ ਇੱਕ ਵਾਰ ਫਿਰ ਉਨ੍ਹਾਂ ਦੇ ਚਰਨਾਂ ਵਿੱਚ ਨਮਨ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਜਾਤੀਯ ਗੌਰਵ ਦਿਵਸ ‘ਤੇ ਦੇਵਮੋਗਰਾ ਮਾਤਾ ਮੰਦਿਰ ਵਿੱਚ ਪੂਜਾ ਕੀਤੀ; ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ‘ਤੇ ਦੇਸ਼ ਦੀ ਖ਼ੁਸ਼ਹਾਲੀ ਲਈ ਪ੍ਰਾਰਥਨਾ ਕੀਤੀ
November 15th, 02:58 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਨਜਾਤੀਯ ਗੌਰਵ ਦਿਵਸ ਦੇ ਮੌਕੇ ਦੇਵਮੋਗਰਾ ਮਾਤਾ ਮੰਦਿਰ ਦਾ ਦੌਰਾ ਕੀਤਾ। ਇਹ ਦਿਵਸ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਦੇ ਮੌਕੇ ‘ਤੇ ਮਨਾਇਆ ਜਾਂਦਾ ਹੈ।ਪ੍ਰਧਾਨ ਮੰਤਰੀ ਨੇ ਝਾਰਖੰਡ ਦੇ ਸਥਾਪਨਾ ਦਿਵਸ 'ਤੇ ਝਾਰਖੰਡ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ
November 15th, 08:22 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਝਾਰਖੰਡ ਦੇ ਸਥਾਪਨਾ ਦਿਵਸ ਦੇ ਮੌਕੇ 'ਤੇ ਸੂਬੇ ਦੇ ਸਾਰੇ ਨਾਗਰਿਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਝਾਰਖੰਡ ਜੀਵਤ ਕਬਾਇਲੀ ਸਭਿਆਚਾਰ ਨਾਲ ਭਰਪੂਰ ਇੱਕ ਸ਼ਾਨਦਾਰ ਧਰਤੀ ਹੈ। ਭਗਵਾਨ ਬਿਰਸਾ ਮੁੰਡਾ ਦੀ ਵਿਰਾਸਤ ਨੂੰ ਯਾਦ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਦਾ ਇਤਿਹਾਸ ਹਿੰਮਤ, ਸੰਘਰਸ਼ ਅਤੇ ਮਾਣ ਦੀਆਂ ਪ੍ਰੇਰਨਾਦਾਇਕ ਕਹਾਣੀਆਂ ਨਾਲ ਭਰਪੂਰ ਹੈ।15 ਨਵੰਬਰ ਨੂੰ ਜਨਜਾਤੀਯ ਗੌਰਵ ਦਿਵਸ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਗੁਜਰਾਤ ਦੇ ਨਰਮਦਾ ਜ਼ਿਲ੍ਹੇ ਦਾ ਦੌਰਾ ਕਰਨਗੇ
November 14th, 11:41 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 15 ਨਵੰਬਰ ਨੂੰ ਗੁਜਰਾਤ ਦੇ ਦੌਰੇ ’ਤੇ ਰਹਿਣਗੇ। ਦੁਪਹਿਰ ਲਗਭਗ 12:45 ਵਜੇ ਉਹ ਨਰਮਦਾ ਜ਼ਿਲ੍ਹੇ ਦੇ ਦੇਵਮੋਗਰਾ ਮੰਦਿਰ ਵਿੱਚ ਪੂਜਾ ਅਤੇ ਦਰਸ਼ਨ ਕਰਨਗੇ। ਇਸ ਤੋਂ ਬਾਅਦ, ਦੁਪਹਿਰ ਲਗਭਗ 2:45 ਵਜੇ ਪ੍ਰਧਾਨ ਮੰਤਰੀ ਨਰਮਦਾ ਜ਼ਿਲ੍ਹੇ ਦੇ ਡੇਡਿਆਪਾੜਾ ਜਾਣਗੇ ਅਤੇ ਧਰਤੀ ਆਬਾ ਭਗਵਾਨ ਬਿਰਸਾ ਮੁੰਡਾ ਦੇ 150ਵੇਂ ਜਨਮ ਦਿਵਸ ਸਮਾਗਮ ਵਿੱਚ ਹਿੱਸਾ ਲੈਣਗੇ। ਇਸ ਮੌਕੇ 'ਤੇ ਉਹ ₹9,700 ਕਰੋੜ ਤੋਂ ਵੱਧ ਦੇ ਵੱਖ-ਵੱਖ ਬੁਨਿਆਦੀ ਢਾਂਚੇ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ ਅਤੇ ਮੌਜੂਦ ਇਕੱਠ ਨੂੰ ਸੰਬੋਧਨ ਵੀ ਕਰਨਗੇ।