ਰਾਜਸਥਾਨ ਦੇ ਬੀਕਾਨੇਰ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
May 22nd, 12:00 pm
ਰਾਜਸਥਾਨ ਦੇ ਰਾਜਪਾਲ ਹਰਿਭਾਊ ਬਾਗੜੇ ਜੀ, ਇੱਥੋਂ ਦੇ ਮਕਬੂਲ ਮੁੱਖ ਮੰਤਰੀ ਸ਼੍ਰੀਮਾਨ ਭਜਨ ਲਾਲ ਜੀ, ਸਾਬਕਾ ਮੁੱਖ ਮੰਤਰੀ ਭੈਣ ਵਸੁੰਧਰਾ ਰਾਜੇ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਅਸ਼ਵਿਨੀ ਵੈਸ਼ਣਵ ਜੀ, ਅਰਜੁਨ ਰਾਮ ਮੇਘਵਾਲ ਜੀ, ਰਾਜਸਥਾਨ ਦੀ ਉਪ-ਮੁੱਖ ਮੰਤਰੀ ਦੀਯਾ ਕੁਮਾਰੀ ਜੀ, ਪ੍ਰੇਮ ਚੰਦ ਜੀ, ਰਾਜਸਥਾਨ ਸਰਕਾਰ ਦੇ ਹੋਰ ਮੰਤਰੀਗਣ, ਸੰਸਦ ਵਿੱਚ ਮੇਰੇ ਸਾਥੀ ਮਦਨ ਰਾਠੌਰ ਜੀ, ਹੋਰ ਸਾਂਸਦ ਅਤੇ ਵਿਧਾਇਕਗਣ, ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਬੀਕਾਨੇਰ ਵਿੱਚ 26,000 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਲੋਕਅਰਪਣ ਕੀਤਾ
May 22nd, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਬੀਕਾਨੇਰ ਵਿੱਚ 26,000 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਣ ਦੇ ਨਾਲ-ਨਾਲ ਇਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਇਸ ਅਵਸਰ ‘ਤੇ ਕਾਰਜਕ੍ਰਮ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਉਪਸਥਿਤ ਜਨਸਮੂਹ ਦਾ ਸੁਆਗਤ ਕੀਤਾ ਅਤੇ ਔਨਲਾਇਨ ਸ਼ਾਮਲ ਹੋਏ 18 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਲੋਕਾਂ ਦੀ ਮਹੱਤਵਪੂਰਨ ਭਾਗੀਦਾਰੀ ਦੇ ਪ੍ਰਤੀ ਭੀ ਆਭਾਰ ਪ੍ਰਗਟ ਕੀਤਾ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਨੇ ਰਾਜਪਾਲਾਂ, ਮੁੱਖ ਮੰਤਰੀਆਂ, ਉਪ ਰਾਜਪਾਲਾਂ ਅਤੇ ਹੋਰ ਜਨ ਪ੍ਰਤੀਨਿਧੀਆਂ ਦੀ ਉਪਸਥਿਤੀ ਦਾ ਉਲੇਖ ਕਰਦੇ ਹੋਏ ਦੇਸ਼ ਭਰ ਤੋਂ ਜੁੜੇ ਸਾਰੇ ਸਨਮਾਨਿਤ ਪਤਵੰਤਿਆਂ ਅਤੇ ਨਾਗਰਿਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਰਾਜਸਥਾਨ ਦੇ ਪੋਖਰਣ ਵਿੱਚ ‘ਐਕਸਰਸਾਈਜ਼ ਭਾਰਤ ਸ਼ਕਤੀ’ (Exercise Bharat Shakti) ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 12th, 02:15 pm
ਅੱਜ ਇੱਥੇ ਅਸੀਂ ਜੋ ਦ੍ਰਿਸ਼ ਦੇਖਿਆ, ਆਪਣੀਆਂ ਤਿੰਨੋਂ ਸੈਨਾਵਾਂ ਦਾ ਜੋ ਪਰਾਕ੍ਰਮ ਦੇਖਿਆ, ਉਹ ਅਦਭੁਤ ਹੈ। ਅਸਮਾਨ ਵਿੱਚ ਇਹ ਗਰਜਨਾ...ਜ਼ਮੀਨ ‘ਤੇ ਇਹ ਜਾਂਬਾਜ਼ੀ... ਚਾਰੋਂ ਦਿਸ਼ਾਵਾਂ ਵਿੱਚ ਗੂੰਜਦਾ ਇਹ ਵਿਜਯਘੋਸ਼...ਇਹ ਨਵੇਂ ਭਾਰਤ ਦਾ ਸੱਦਾ (ਆਹਵਾਨ) ਹੈ। ਅੱਜ ਸਾਡਾ ਪੋਖਰਣ, ਇੱਕ ਵਾਰ ਫਿਰ ਭਾਰਤ ਦੀ ਆਤਮਨਿਰਭਰਤਾ, ਭਾਰਤ ਦਾ ਆਤਮਵਿਸ਼ਵਾਸ ਅਤੇ ਭਾਰਤ ਦਾ ਆਤਮਗੌਰਵ ਇਸ ਤ੍ਰਿਵੇਣੀ ਦਾ ਗਵਾਹ ਬਣਿਆ ਹੈ। ਇਹੀ ਪੋਖਰਣ ਹੈ, ਜੋ ਭਾਰਤ ਦੀ ਪਰਮਾਣੂ ਸ਼ਕਤੀ ਦਾ ਗਵਾਹ ਰਿਹਾ ਹੈ, ਅਤੇ ਇੱਥੇ ਹੀ ਅਸੀਂ ਅੱਜ ਸਵਦੇਸ਼ੀਕਰਣ ਤੋਂ ਸਸ਼ਕਤੀਕਰਣ ਉਸ ਦਾ ਦਮ ਭੀ ਦੇਖ ਰਹੇ ਹਾਂ। ਅੱਜ ਪੂਰਾ ਦੇਸ਼ ਭਾਰਤ ਸ਼ਕਤੀ ਦਾ ਇਹ ਉਤਸਵ, ਸ਼ੌਰਯ ਦੀ ਭੂਮੀ ਰਾਜਸਥਾਨ ਵਿੱਚ ਹੋ ਰਿਹਾ ਹੈ, ਲੇਕਿਨ ਇਸ ਦੀ ਗੂੰਜ ਸਿਰਫ਼ ਭਾਰਤ ਵਿੱਚ ਹੀ ਨਹੀਂ, ਪੂਰੀ ਦੁਨੀਆ ਵਿੱਚ ਸੁਣਾਈ ਦੇ ਰਹੀ ਹੈ।ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਪੋਖਰਣ ਵਿੱਚ ਤਿੰਨੋਂ ਸੈਨਾਵਾਂ ਦੇ ਫਾਇਰਿੰਗ ਅਤੇ ਤੇਜ਼ ਕਾਰਵਾਈ ਅਭਿਆਸ ‘ਭਾਰਤ ਸ਼ਕਤੀ’(‘Bharat Shakti’) ਦਾ ਅਵਲੋਕਨ ਕੀਤਾ
March 12th, 01:45 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਪੋਖਰਣ ਵਿੱਚ ਤਿੰਨੋਂ ਸੈਨਾਵਾਂ ਦੇ ਲਾਇਵ ਫਾਇਰ (Tri-Services Live Fire) ਅਤੇ ਤੇਜ਼ ਕਾਰਵਾਈ ਅਭਿਆਸ (Manoeuvre Exercise) ਦੇ ਰੂਪ ਵਿੱਚ ਸਵਦੇਸ਼ੀ ਰੱਖਿਆ ਸਮਰੱਥਾਵਾਂ ਦੇ ਇੱਕ ਸੰਯੋਜਿਤ ਪ੍ਰਦਰਸ਼ਨ ਦਾ ਅਵਲੋਕਨ ਕੀਤਾ। ‘ਭਾਰਤ ਸ਼ਕਤੀ’ (‘Bharat Shakti’) ਵਿੱਚ ਦੇਸ਼ ਦੀ ਸ਼ਕਤੀ ਦੇ ਪ੍ਰਦਰਸ਼ਨ ਦੇ ਰੂਪ ਵਿੱਚ ਸਵਦੇਸ਼ੀ ਹਥਿਆਰ ਪ੍ਰਣਾਲੀਆਂ ਅਤੇ ਪਲੈਟਫਾਰਮਾਂ ਦੀ ਇੱਕ ਲੜੀ ਪ੍ਰਦਰਸ਼ਿਤ ਕੀਤੀ ਜਾਵੇਗੀ, ਜੋ ਦੇਸ਼ ਦੀ ਆਤਮਨਿਰਭਰਤਾ(Aatmanirbharata) ਪਹਿਲ ‘ਤੇ ਅਧਾਰਿਤ ਹੈ।ਪ੍ਰਧਾਨ ਮੰਤਰੀ ਨੇ ਸ਼੍ਰੀ ਭਜਨ ਲਾਲ ਸ਼ਰਮਾ ਨੂੰ ਰਾਜਸਥਾਨ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ 'ਤੇ ਵਧਾਈਆਂ ਦਿੱਤੀਆਂ
December 15th, 04:27 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਭਜਨ ਲਾਲ ਸ਼ਰਮਾ ਨੂੰ ਰਾਜਸਥਾਨ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਸ਼੍ਰੀਮਤੀ ਦੀਯਾ ਕੁਮਾਰੀ ਅਤੇ ਸ਼੍ਰੀ ਪ੍ਰੇਮਚੰਦ ਬੈਰਵਾ ਨੂੰ ਭੀ ਰਾਜ ਦੇ ਉਪ ਮੁੱਖ ਮੰਤਰੀਆਂ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ।