ਪ੍ਰਧਾਨ ਮੰਤਰੀ ਵਿਕਸਿਤ ਭਾਰਤ ਰੋਜ਼ਗਾਰ ਯੋਜਨਾ ਦੇ ਤਹਿਤ ਪ੍ਰੋਤਸਾਹਨ ਰਾਸ਼ੀ ਵੰਡਦੇ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 19th, 05:15 pm
ਮੰਤਰੀ ਮੰਡਲ ਦੇ ਮੇਰੇ ਸਾਥੀ ਸ਼੍ਰੀ ਮਨਸੁਖ ਮਾਂਡਵੀਆ ਜੀ, ਭੈਣ ਸ਼ੋਭਾ ਜੀ, ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਅਲੱਗ-ਅਲੱਗ ਪ੍ਰੋਗਰਾਮਾਂ ਨਾਲ ਜੁੜੇ, ਤਕਨਾਲੋਜੀ ਦੇ ਮਾਧਿਅਮ ਨਾਲ ਜੁੜੀਆਂ ਹਸਤੀਆਂ ਅਤੇ ਜਿਵੇਂ ਹੁਣੇ ਮੰਚ ਸੰਚਾਲਕ ਦੱਸ ਰਹੇ ਸਨ ਕਿ 200 ਥਾਵਾਂ 'ਤੇ ਲਗਭਗ ਦੋ ਲੱਖ ਲੋਕ ਇਸ ਵੇਲੇ ਇਸ ਪ੍ਰੋਗਰਾਮ ਨਾਲ ਸਾਡੇ ਨਾਲ ਜੁੜੇ ਹੋਏ ਹਨ, ਮੈਂ ਉਨ੍ਹਾਂ ਸਾਰਿਆਂ ਨੂੰ ਦੂਰੋਂ ਹੀ ਸਹੀ, ਪਰ ਤਹਿ ਦਿਲੋਂ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਉਦਯੋਗ ਜਗਤ ਨਾਲ ਜੁੜੇ ਹੋਏ ਬਹੁਤ ਸਾਰੀਆਂ ਹਸਤੀਆਂ ਵੀ ਮੈਂ ਅੱਜ ਇੱਥੇ ਦੇਖ ਰਿਹਾ ਹਾਂ। ਅਤੇ ਨੌਜਵਾਨ ਸਾਥੀਆਂ ਦਾ ਉਤਸ਼ਾਹ ਤਾਂ ਆਪਣੇ ਆਪ ਹੀ ਧਿਆਨ ਖਿੱਚਦਾ ਹੈ, ਇੰਨੀ ਵੱਡੀ ਗਿਣਤੀ ਵਿੱਚ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਵਿਕਸਤ ਭਾਰਤ ਰੋਜ਼ਗਾਰ ਯੋਜਨਾ ਦੇ ਤਹਿਤ ਲਗਭਗ 2,400 ਕਰੋੜ ਰੁਪਏ ਦੀ ਉਤਸ਼ਾਹ ਰਾਸ਼ੀ ਵੰਡੀ
June 19th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਵਿਕਸਤ ਭਾਰਤ ਰੋਜ਼ਗਾਰ ਯੋਜਨਾ ਨਾਲ ਜੁੜੇ ਲਾਭਪਾਤਰੀਆਂ, ਉਦਯੋਗ ਦੇ ਨੁਮਾਇੰਦਿਆਂ ਅਤੇ ਹਿੱਸੇਦਾਰਾਂ ਨੂੰ ਸੰਬੋਧਨ ਕੀਤਾ ਅਤੇ ਭਾਰਤ ਦੇ ਨੌਜਵਾਨਾਂ ਨੂੰ ਮਜ਼ਬੂਤ ਬਣਾਉਣ ਤੇ ਪੂਰੇ ਦੇਸ਼ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਨੂੰ ਤੇਜ਼ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਸ਼੍ਰੀ ਮੋਦੀ ਨੇ ਪ੍ਰਧਾਨ ਮੰਤਰੀ ਵਿਕਸਤ ਭਾਰਤ ਰੋਜ਼ਗਾਰ ਯੋਜਨਾ (ਪੀਐੱਮ-ਵੀਬੀਆਰਵਾਈ) ਦੇ ਤਹਿਤ ਲਗਭਗ 2,400 ਕਰੋੜ ਰੁਪਏ ਦੀ ਉਤਸ਼ਾਹ ਰਾਸ਼ੀ ਦੀ ਵੰਡ ਕੀਤੀ, ਜੋ ਪੀਐੱਮ-ਵੀਬੀਆਰਵਾਈ ਦੇ ਲਾਗੂਕਰਨ ਵਿੱਚ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਹੈ। ਪੀਐੱਮ-ਵੀਬੀਆਰਵਾਈ ਭਾਰਤ ਸਰਕਾਰ ਦੀ ਰੋਜ਼ਗਾਰ ਨਾਲ ਜੁੜੀ ਇੱਕ ਪ੍ਰਮੁੱਖ ਉਤਸ਼ਾਹ ਯੋਜਨਾ ਹੈ, ਜੋ ਵੱਖ-ਵੱਖ ਖੇਤਰਾਂ ਵਿੱਚ ਸਮਾਜਿਕ ਸੁਰੱਖਿਆ ਕਵਰੇਜ ਦਾ ਵਿਸਥਾਰ ਕਰ ਰਹੀ ਹੈ। ਇਸ ਉਤਸ਼ਾਹ ਰਾਸ਼ੀ ਨਾਲ ਪੂਰੇ ਦੇਸ਼ ਵਿੱਚ ਰੋਜ਼ਗਾਰ ਦੇ 15 ਲੱਖ ਮੌਕੇ ਪੈਦਾ ਕਰਨ ਵਿੱਚ ਮਦਦ ਮਿਲੀ ਹੈ।ਪੈਰਿਸ ਵਿੱਚ ਭਾਰਤੀ ਭਾਈਚਾਰੇ ਦੇ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦਾ ਸੰਬੋਧਨ
June 18th, 11:41 pm
ਅੱਜ ਮੈਂ ਅਜਿਹੇ ਸਮੇਂ ਵਿੱਚ ਫ਼ਰਾਂਸ ਆਇਆ ਹਾਂ ਜਦੋਂ ਕੁਝ ਹੀ ਦਿਨ ਪਹਿਲਾਂ ਸਾਡੀ ਸਰਕਾਰ ਦੇ 12 ਸਾਲ ਪੂਰੇ ਹੋਏ ਹਨ। ਚੁਣੇ ਹੋਏ ਪ੍ਰਧਾਨ ਮੰਤਰੀ ਵਜੋਂ ਲਗਾਤਾਰ 12 ਸਾਲ ਤੱਕ ਦੇਸ਼ ਦੀ ਸੇਵਾ ਕਰਨਾ ਮੇਰੀ ਜ਼ਿੰਦਗੀ ਦੀ ਬਹੁਤ ਵੱਡੀ ਖ਼ੁਸ਼ਕਿਸਮਤੀ ਰਹੀ ਹੈ। ਇਹ ਭਾਰਤ ਦੇ ਲੋਕਤੰਤਰ ਦੀ ਤਾਕਤ ਹੈ, ਜਿਸਨੇ ਇੱਕ ਚਾਹ ਵਾਲੇ ਨੂੰ ਇੱਥੇ ਤੱਕ ਪਹੁੰਚਾ ਦਿੱਤਾ।ਪ੍ਰਧਾਨ ਮੰਤਰੀ ਨੇ ਪੈਰਿਸ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
June 18th, 09:30 pm
ਪ੍ਰਧਾਨ ਮੰਤਰੀ ਨੇ 18 ਜੂਨ, 2026 ਨੂੰ ਪੈਰਿਸ ਵਿੱਚ ਭਾਰਤੀ ਭਾਈਚਾਰੇ ਦੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਪ੍ਰੋਗਰਾਮ ਵਾਲੀ ਥਾਂ ’ਤੇ ਪਹੁੰਚਣ ’ਤੇ ਪ੍ਰਧਾਨ ਮੰਤਰੀ ਦਾ ਨਿੱਘਾ ਅਤੇ ਉਤਸ਼ਾਹਪੂਰਵਕ ਸਵਾਗਤ ਕੀਤਾ ਗਿਆ, ਜੋ ਆਪਣੀ ਮਾਤ-ਭੂਮੀ ਪ੍ਰਤੀ ਪ੍ਰਵਾਸੀ ਭਾਰਤੀਆਂ ਦੀ ਡੂੰਘੀ ਰੁਚੀ ਨੂੰ ਦਰਸਾਉਂਦਾ ਹੈ।ਪੈਰਿਸ ਵਿੱਚ ਵਿਵਾਟੈੱਕ 2026 ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 18th, 06:15 pm
ਇਸ ਸਾਲ ਭਾਰਤ-ਫ਼ਰਾਂਸ ਨਵੀਨਤਾ ਸਾਲ ਦੀ ਸ਼ੁਰੂਆਤ ਦੇ ਨਾਲ, ਫ਼ਰਾਂਸ ਇੱਕ ਮਹੱਤਵਪੂਰਨ ਪੁਲ ਦੀ ਭੂਮਿਕਾ ਨਿਭਾ ਰਿਹਾ ਹੈ, ਜੋ ਭਾਰਤ ਅਤੇ ਯੂਰਪ ਦੇ ਤਕਨਾਲੋਜੀ ਈਕੋ-ਸਿਸਟਮ ਨੂੰ ਨੇੜੇ ਲਿਆ ਰਿਹਾ ਹੈ। ਕੁਝ ਦਿਨ ਪਹਿਲਾਂ ਨੀਸ ਵਿੱਚ ਆਯੋਜਿਤ ‘ਭਾਰਤ ਇਨੋਵੇਟਸ’ ਤੋਂ ਲੈ ਕੇ ਅੱਜ ਪੈਰਿਸ ਵਿੱਚ ਆਯੋਜਿਤ ਵਿਵਾਟੈੱਕ ਤੱਕ, ਸਾਡੇ ਸਟਾਰਟਅੱਪ ਕਈ ਨਵੀਆਂ ਭਾਈਵਾਲੀਆਂ ਸਥਾਪਿਤ ਕਰ ਰਹੇ ਹਨ।ਪ੍ਰਧਾਨ ਮੰਤਰੀ ਨੇ ਵਿਵਾਟੈੱਕ 2026 ਵਿੱਚ ਹਿੱਸਾ ਲਿਆ
June 18th, 06:00 pm
ਤਕਨਾਲੋਜੀ ਉੱਦਮੀਆਂ, ਸਟਾਰਟਅੱਪਸ, ਨਿਵੇਸ਼ਕਾਂ ਅਤੇ ਉਦਯੋਗ ਜਗਤ ਦੇ ਆਗੂਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਮਨੁੱਖ-ਕੇਂਦ੍ਰਿਤ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਅਤੇ ਮੋਹਰੀ ਤਕਨਾਲੋਜੀਆਂ ਲਈ ਭਾਰਤ ਦੇ ਦ੍ਰਿਸ਼ਟੀਕੋਣ ਅਤੇ ਉੱਭਰਦੀਆਂ ਤਕਨਾਲੋਜੀਆਂ ਦੇ ਖੇਤਰ ਵਿੱਚ ਭਾਰਤ-ਫ਼ਰਾਂਸ ਸਹਿਯੋਗ ਦੇ ਵਧਦੇ ਦਾਇਰੇ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਤਕਨਾਲੋਜੀ ਨੇ ਭਾਰਤ ਵਿੱਚ ਵੱਡੀਆਂ ਤਬਦੀਲੀਆਂ ਨੂੰ ਸੰਭਵ ਬਣਾਇਆ ਹੈ, ਜਿਨ੍ਹਾਂ ਵਿੱਚ ਡਿਜੀਟਲ ਭੁਗਤਾਨ, ਏਆਈ-ਅਧਾਰਿਤ ਖੇਤੀਬਾੜੀ ਤਰੱਕੀ ਤੋਂ ਲੈ ਕੇ ਅਤਿ-ਆਧੁਨਿਕ ਸਪੇਸ ਐਪਲੀਕੇਸ਼ਨਾਂ ਤੱਕ ਸ਼ਾਮਲ ਹਨ। ਮੁੱਖ ਸੰਬੋਧਨ ਤੋਂ ਬਾਅਦ, ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਮੈਕਰੌਂ ਨੇ ਭਾਰਤੀ ਸਟਾਰਟਅੱਪਸ ਅਤੇ ਇਨੋਵੇਟਰਸ ਨਾਲ ਗੱਲਬਾਤ ਕੀਤੀ, ਜੋ ਉਦਯੋਗ, ਸਿਹਤ ਸੰਭਾਲ, ਟਿਕਾਊ ਵਿਕਾਸ ਅਤੇ ਗਤੀਸ਼ੀਲਤਾ ਲਈ ਮੋਹਰੀ ਤਕਨਾਲੋਜੀਆਂ ਅਤੇ ਵਿਹਾਰਕ ਹੱਲਾਂ ਦਾ ਪ੍ਰਦਰਸ਼ਨ ਕਰ ਰਹੇ ਸਨ।ਫ਼ਰਾਂਸ ਵਿੱਚ ‘ਭਾਰਤ ਇਨੋਵੇਟਸ 2026’ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 14th, 04:36 pm
ਅਤੇ ਇਸੇ ਰਿਸ਼ਤੇ ਦੀ ਨੀਂਹ ਉੱਤੇ, ਪਿਛਲੇ ਸਾਲਾਂ ਵਿੱਚ ਅਸੀਂ ਮਿਲ ਕੇ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ, ਨਵੇਂ ਵਿਚਾਰਾਂ ਨੂੰ ਦਿਸ਼ਾ ਦਿੱਤੀ ਹੈ ਅਤੇ ਆਲਮੀ ਚੁਣੌਤੀਆਂ ਦੇ ਹੱਲ ਲੱਭਣ ਦਾ ਪੂਰਾ ਯਤਨ ਕੀਤਾ ਹੈ।ਪ੍ਰਧਾਨ ਮੰਤਰੀ ਨੇ ਭਾਰਤ ਇਨੋਵੇਟਸ 2026 ਪ੍ਰੋਗਰਾਮ ਵਿੱਚ ਹਿੱਸਾ ਲਿਆ
June 14th, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਫ਼ਰਾਂਸ ਦੇ ਰਾਸ਼ਟਰਪਤੀ ਮਹਾਮਹਿਮ ਇਮੈਨੂਅਲ ਮੈਕਰੌਂ ਨੇ ਅੱਜ ਪੈਲੇਸ ਡੇਸ ਐਕਸਪੋਜ਼ੀਸ਼ਨਜ਼, ਨੀਸ ਵਿੱਚ ਸਾਂਝੇ ਤੌਰ 'ਤੇ ਭਾਰਤ ਇਨੋਵੇਟਸ 2026 ਦਾ ਉਦਘਾਟਨ ਕੀਤਾ। 'ਭਾਰਤ ਇਨੋਵੇਟਸ' ਤਿੰਨ ਦਿਨਾਂ ਦਾ ਇੱਕ ਪ੍ਰੋਗਰਾਮ ਹੈ, ਜੋ ਭਾਰਤੀ ਡੀਪ-ਟੈੱਕ ਸਟਾਰਟਅੱਪਸ, ਇਨੋਵੇਟਰਸ, ਖੋਜਾਰਥੀਆਂ ਅਤੇ ਇਨਵੈਸਟਰਸ ਨੂੰ ਗਲੋਬਲ ਇਨੋਵੇਸ਼ਨ ਫੰਡਸ ਅਤੇ ਫੁੱਟਪ੍ਰਿੰਟਸ ਵਾਲੇ ਲੋਕਾਂ ਨਾਲ ਇੱਕ ਮੰਚ ’ਤੇ ਲਿਆਉਂਦਾ ਹੈ। ਇਹ ਵਿਸ਼ਵ ਪੱਧਰ 'ਤੇ ਭਾਰਤ ਦੀ ਬਿਹਤਰੀਨ ਡੀਪ ਟੈਕਨੋਲੋਜੀ ਨੂੰ ਪ੍ਰਦਰਸ਼ਿਤ ਕਰਦਾ ਹੈ, ਜਿਸ ਵਿੱਚ ਵਿਸ਼ਵ ਮਹੱਤਵ ਦੇ 13 ਅਹਿਮ ਟੈਕਨੋਲੋਜੀ ਖੇਤਰਾਂ ਵਿੱਚ 120 ਕ੍ਰਾਂਤੀਕਾਰੀ ਸਟਾਰਟਅੱਪਸ ਅਤੇ 20 ਤੋਂ ਵੱਧ ਬਿਹਤਰੀਨ ਅਦਾਰੇ ਸ਼ਾਮਲ ਹਨ। ਇਸ ਪ੍ਰੋਗਰਾਮ ਵਿੱਚ ਦੁਨੀਆ ਭਰ ਦੇ 350 ਤੋਂ ਵੱਧ ਪ੍ਰਮੁੱਖ ਨਿਵੇਸ਼ਕ ਅਤੇ ਵੈਂਚਰ ਕੈਪੀਟਲਿਸਟ ਵੀ ਹਿੱਸਾ ਲੈ ਰਹੇ ਹਨ।ਪ੍ਰਧਾਨ ਮੰਤਰੀ ਮੋਦੀ ਫਰਾਂਸ ਪਹੁੰਚੇ
June 13th, 11:19 pm
ਪ੍ਰਧਾਨ ਮੰਤਰੀ ਮੋਦੀ ਆਪਣੇ ਦੌਰੇ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕਰਦੇ ਹੀ ਫਰਾਂਸ ਦੇ ਨਾਇਸ ਪਹੁੰਚੇ, ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਪਹੁੰਚਣ 'ਤੇ ਉਨ੍ਹਾਂ ਦਾ ਨਿੱਘਾ ਅਤੇ ਵਿਸ਼ੇਸ਼ ਸਵਾਗਤ ਕੀਤਾ ਗਿਆ, ਜੋ ਕਿ ਭਾਰਤ ਅਤੇ ਫਰਾਂਸ ਵਿਚਕਾਰ ਮਜ਼ਬੂਤ ਅਤੇ ਸਥਾਈ ਸਬੰਧਾਂ ਨੂੰ ਦਰਸਾਉਂਦਾ ਹੈ। ਇਹ ਦੌਰਾ ਭਾਰਤ-ਫਰਾਂਸ ਦੀ ਵਧਦੀ ਭਾਈਵਾਲੀ ਅਤੇ ਵਿਭਿੰਨ ਖੇਤਰਾਂ ਵਿੱਚ ਸਹਿਯੋਗ ਨੂੰ ਅੱਗੇ ਵਧਾਉਣ ਲਈ ਸਾਂਝੀ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ।ਪ੍ਰਧਾਨ ਮੰਤਰੀ ਦਾ ਫ਼ਰਾਂਸ ਅਤੇ ਸਲੋਵਾਕੀਆ ਦੀ ਯਾਤਰਾ ਤੋਂ ਪਹਿਲਾਂ ਰਵਾਨਗੀ ਬਿਆਨ
June 13th, 10:03 am
ਫ਼ਰਾਂਸ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੂਅਲ ਮੈਕਰੌਂ ਅਤੇ ਸਲੋਵਾਕ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਰੌਬਰਟ ਫਿਕੋ ਦੇ ਸੱਦੇ ’ਤੇ, ਮੈਂ 13 ਤੋਂ 18 ਜੂਨ, 2026 ਤੱਕ ਫ਼ਰਾਂਸ ਅਤੇ ਸਲੋਵਾਕ ਗਣਰਾਜ ਦੀ ਯਾਤਰਾ ਕਰਾਂਗਾ।