ਦਿੱਲੀ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
March 08th, 03:54 pm
ਦਿੱਲੀ ਮੁੱਖ ਮੰਤਰੀ ਰੇਖਾ ਗੁਪਤਾ ਜੀ, ਦਿੱਲੀ ਦੇ ਲੈਫ਼ਟੀਨੈਂਟ ਗਵਰਨਰ ਵਿਨੇਯ ਸਕਸੈਨਾ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ ਮਨੋਹਰ ਲਾਲ ਜੀ, ਹਰਸ਼ ਮਲਹੋਤਰਾ ਜੀ, ਤੋਖਨ ਸਾਹੂ ਜੀ, ਸੂਬਾ ਸਰਕਾਰ ਦੇ ਸਾਰੇ ਮੰਤਰੀ, ਸਾਰੇ ਮਾਣਯੋਗ ਸਾਂਸਦ, ਮਾਣਯੋਗ ਵਿਧਾਇਕ ਅਤੇ ਦਿੱਲੀ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿੱਚ ਲਗਭਗ 33,500 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
March 08th, 10:26 am
ਇਨ੍ਹਾਂ ਪ੍ਰੋਜੈਕਟਾਂ ਦਾ ਘੇਰਾ ਵਿਸ਼ਾਲ ਹੈ, ਜਿਸ ਵਿੱਚ ਮੈਟਰੋ ਨੈੱਟਵਰਕ ਦੇ ਵਾਧੇ ਤੋਂ ਲੈ ਕੇ ਹਜ਼ਾਰਾਂ ਸਰਕਾਰੀ ਕਰਮਚਾਰੀਆਂ ਲਈ ਆਧੁਨਿਕ ਰਿਹਾਇਸ਼ੀ ਕੰਪਲੈਕਸਾਂ ਦੀ ਸਥਾਪਨਾ ਸ਼ਾਮਲ ਹੈ। ਸ਼੍ਰੀ ਮੋਦੀ ਨੇ ਜ਼ੋਰ ਦਿੰਦੇ ਹੋਏ ਕਿਹਾ, ਦਿੱਲੀ ਦੇ ਲੋਕਾਂ ਨੇ ਇੱਕ ਸਾਲ ਪਹਿਲਾਂ ਨਵੀਂ ਉਮੀਦ ਅਤੇ ਨਵੇਂ ਇਰਾਦੇ ਨਾਲ ਇੱਥੇ ਇੱਕ ਡਬਲ-ਇੰਜਣ ਸਰਕਾਰ ਬਣਾਈ ਸੀ ਅਤੇ ਨਤੀਜੇ ਅੱਜ ਇਨ੍ਹਾਂ ਵਿਕਾਸ ਕਾਰਜਾਂ ਵਿੱਚ ਦਿਖਾਈ ਦੇ ਰਹੇ ਹਨ।ਏਆਈ ਸਫ਼ਲਤਾਵਾਂ ਤੋਂ ਲੈ ਕੇ ਟੀ20 ਵਿਸ਼ਵ ਕੱਪ ਤੱਕ, ਪ੍ਰਧਾਨ ਮੰਤਰੀ ਮੋਦੀ ਨੇ ਮਨ ਕੀ ਬਾਤ ਵਿੱਚ ਭਾਰਤ ਦੇ ਉਭਾਰ ਨੂੰ ਦਰਸਾਇਆ
February 22nd, 11:30 am
ਇਸ ਮਹੀਨੇ ਦੇ ਮਨ ਕੀ ਬਾਤ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਵਿੱਚ ਆਯੋਜਿਤ ਇੰਡੀਆ ਏਆਈ ਇੰਪੈਕਟ ਸਮਿਟ ਵਿੱਚ ਆਪਣੇ ਤਜ਼ਰਬਿਆਂ ਬਾਰੇ ਗੱਲ ਕੀਤੀ। ਉਨ੍ਹਾਂ ਨੇ ਭਾਰਤੀ ਮੂਲ ਦੇ ਕ੍ਰਿਕਟਰ, ਅੰਗ ਦਾਨ, ਨਦੀ ਤਿਉਹਾਰ, ਡਿਜੀਟਲ ਸੁਰੱਖਿਆ, ਪਰੀਕਸ਼ਾ ਪੇ ਚਰਚਾ ਅਤੇ ਹੋਰ ਬਹੁਤ ਸਾਰੇ ਮਹੱਤਵਪੂਰਨ ਵਿਸ਼ਿਆਂ 'ਤੇ ਚਰਚਾ ਕੀਤੀ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ 23 ਫਰਵਰੀ ਨੂੰ ਰਾਸ਼ਟਰਪਤੀ ਭਵਨ ਵਿੱਚ 'ਰਾਜਾਜੀ ਉਤਸਵ' ਮਨਾਇਆ ਜਾਵੇਗਾ। ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੀ ਸਾਬਕਾ ਮੁੱਖ ਮੰਤਰੀ ਜੈਲਲਿਤਾ ਜੀ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ, ਉਨ੍ਹਾਂ ਦੇ ਨਾਰੀ ਸ਼ਕਤੀ ਨਾਲ ਡੂੰਘੇ ਸਬੰਧ ਦਾ ਜ਼ਿਕਰ ਕੀਤਾ।ਇੰਡੀਆ ਏਆਈ ਇੰਪੈਕਟ ਸਮਿਟ 2026 ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
February 19th, 10:00 am
ਦੁਨੀਆ ਦੀ ਸਭ ਤੋਂ ਵੱਡੀ ਅਤੇ ਇਤਿਹਾਸਕ ਏਆਈ ਇੰਪੈਕਟ ਸਮਿਟ ਵਿੱਚ ਤੁਹਾਡਾ ਸਾਰਿਆਂ ਦਾ ਨਿੱਘਾ ਸਵਾਗਤ ਹੈ। ਇਹ ਸਮਿਟ ਜਿਸ ਭਾਰਤ ਵਿੱਚ ਹੋ ਰਹੀ ਹੈ, ਉਹ ਭਾਰਤ ਮਨੁੱਖਤਾ ਦੇ ਛੇਵੇਂ ਹਿੱਸੇ ਦੀ ਨੁਮਾਇੰਦਗੀ ਕਰਦਾ ਹੈ। ਭਾਰਤ, ਦੁਨੀਆ ਦੀ ਸਭ ਤੋਂ ਵੱਡੀ ਨੌਜਵਾਨ ਆਬਾਦੀ ਵਾਲਾ ਦੇਸ਼ ਹੈ, ਸਭ ਤੋਂ ਵੱਡੇ ਟੈਕ ਪ੍ਰਤਿਭਾ ਪੂਲ ਦਾ ਕੇਂਦਰ ਹੈ, ਸਭ ਤੋਂ ਵੱਡੇ ਤਕਨੀਕ-ਸਮਰਥਿਤ ਈਕੋਸਿਸਟਮ ਦਾ ਉਦਾਹਰਣ ਹੈ। ਭਾਰਤ ਨਵੀਂ ਤਕਨਾਲੋਜੀ ਬਣਾਉਂਦਾ ਵੀ ਹੈ ਅਤੇ ਉਸਨੂੰ ਬੇਮਿਸਾਲ ਤੇਜ਼ੀ ਨਾਲ ਅਪਣਾਉਂਦਾ ਵੀ ਹੈ। ਨਵੀਂ ਤਕਨਾਲੋਜੀ ਪ੍ਰਤੀ ਉਤਸੁਕ 140 ਕਰੋੜ ਭਾਰਤੀਆਂ ਵੱਲੋਂ, ਮੈਂ ਸਾਰੇ ਸਰਕਾਰ ਦੇ ਮੁਖੀਆਂ, ਗਲੋਬਲ ਏਆਈ ਈਕੋਸਿਸਟਮ ਦੇ ਆਗੂਆਂ ਅਤੇ ਇਨੋਵੇਟਰਾਂ ਦਾ ਇਸ ਸਮਿਟ ਵਿੱਚ ਸਵਾਗਤ ਕਰਦਾ ਹਾਂ, ਤੁਹਾਡਾ ਧੰਨਵਾਦ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 'ਇੰਡੀਆ ਏਆਈ ਇੰਪੈਕਟ ਸਮਿਟ 2026' ਦਾ ਉਦਘਾਟਨ ਕੀਤਾ
February 19th, 09:40 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ 'ਇੰਡੀਆ ਏਆਈ ਇੰਪੈਕਟ ਸਮਿਟ 2026' ਦਾ ਉਦਘਾਟਨ ਕੀਤਾ। ਇਸ ਮੌਕੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ ਦੁਨੀਆ ਦਾ ਸਭ ਤੋਂ ਵੱਡਾ ਅਤੇ ਇਤਿਹਾਸਕ ਏਆਈ ਇੰਪੈਕਟ ਸਮਿਟ ਭਾਰਤ ਵਿੱਚ ਹੋ ਰਿਹਾ ਹੈ, ਜੋ ਮਨੁੱਖਤਾ ਦੇ ਛੇਵੇਂ ਹਿੱਸੇ ਦੀ ਨੁਮਾਇੰਦਗੀ ਕਰਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਦੁਨੀਆ ਦੀ ਸਭ ਤੋਂ ਵੱਡੀ ਨੌਜਵਾਨ ਆਬਾਦੀ, ਸਭ ਤੋਂ ਵੱਡਾ ਤਕਨੀਕੀ ਪ੍ਰਤਿਭਾ ਭੰਡਾਰ ਅਤੇ ਖ਼ੁਸ਼ਹਾਲ ਤਕਨਾਲੋਜੀ-ਯੋਗ ਈਕੋਸਿਸਟਮ ਹੈ। ਉਨ੍ਹਾਂ ਕਿਹਾ ਕਿ ਭਾਰਤ ਨਾ ਸਿਰਫ਼ ਨਵੀਂਆਂ ਤਕਨੀਕਾਂ ਦਾ ਨਿਰਮਾਣ ਕਰਦਾ ਹੈ, ਸਗੋਂ ਉਨ੍ਹਾਂ ਨੂੰ ਬੇਮਿਸਾਲ ਗਤੀ ਨਾਲ ਅਪਣਾਉਂਦਾ ਵੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ 140 ਕਰੋੜ ਭਾਰਤੀ ਨਵੀਂਆਂ ਤਕਨੀਕਾਂ ਨੂੰ ਅਪਣਾਉਣ ਲਈ ਉਤਸੁਕ ਹਨ ਅਤੇ ਉਨ੍ਹਾਂ ਵੱਲੋਂ ਉਨ੍ਹਾਂ ਨੇ ਸਿਖਰ ਸੰਮੇਲਨ ਵਿੱਚ ਭਾਗ ਲੈਣ ਵਾਲੇ ਰਾਸ਼ਟਰਾਂ ਦੇ ਮੁਖੀਆਂ, ਆਲਮੀ ਏਆਈ ਈਕੋਸਿਸਟਮ ਦੇ ਨੇਤਾਵਾਂ ਅਤੇ ਨਵੀਨਤਾਕਾਰਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਉਨ੍ਹਾਂ ਦੀ ਮੌਜੂਦਗੀ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਭਾਰਤ ਵਿੱਚ ਇਸ ਸਿਖਰ ਸੰਮੇਲਨ ਦੀ ਮੇਜ਼ਬਾਨੀ ਕਰਨਾ ਨਾ ਸਿਰਫ਼ ਦੇਸ਼ ਲਈ ਸਗੋਂ ਵਿਕਾਸਸ਼ੀਲ ਦੇਸ਼ਾਂ ਲਈ ਵੀ ਮਾਣ ਵਾਲੀ ਗੱਲ ਹੈ।ਪ੍ਰਧਾਨ ਮੰਤਰੀ 19 ਫ਼ਰਵਰੀ ਨੂੰ 'ਇੰਡੀਆ ਏਆਈ ਇੰਪੈਕਟ ਸਮਿਟ 2026' ਦਾ ਉਦਘਾਟਨ ਕਰਨਗੇ
February 18th, 03:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 19 ਫ਼ਰਵਰੀ ਨੂੰ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ 'ਇੰਡੀਆ ਏਆਈ ਇੰਪੈਕਟ ਸਮਿਟ 2026' ਦਾ ਦੌਰਾ ਕਰਨਗੇ ਅਤੇ ਇਸ ਦਾ ਉਦਘਾਟਨ ਕਰਨਗੇ। ਇਸ ਤੋਂ ਪਹਿਲਾਂ 18 ਫ਼ਰਵਰੀ ਨੂੰ ਸ਼ਾਮ ਤਕਰੀਬਨ 7 ਵਜੇ, ਪ੍ਰਧਾਨ ਮੰਤਰੀ ਭਾਰਤ ਮੰਡਪਮ ਵਿੱਚ ਸਮਿਟ ਵਿੱਚ ਹਿੱਸਾ ਲੈਣ ਵਾਲੇ ਵੱਖ-ਵੱਖ ਦੇਸ਼ਾਂ ਦੇ ਆਗੂਆਂ ਦਾ ਸਵਾਗਤ ਕਰਨਗੇ। ਇਸ ਦੌਰਾਨ ਪ੍ਰਧਾਨ ਮੰਤਰੀ ਸਮਿਟ ਵਿੱਚ ਸ਼ਾਮਲ ਹੋਣ ਵਾਲੇ ਕਈ ਆਲਮੀ ਆਗੂਆਂ ਨਾਲ ਦੁਵੱਲੀਆਂ ਮੀਟਿੰਗਾਂ ਵੀ ਕਰਨਗੇ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਇੰਡੀਆ ਏਆਈ ਇੰਪੈਕਟ ਐਕਸਪੋ 2026 ਦਾ ਉਦਘਾਟਨ ਕੀਤਾ
February 16th, 08:47 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਇੰਡੀਆ ਏਆਈ ਇੰਪੈਕਟ ਐਕਸਪੋ 2026 ਦਾ ਉਦਘਾਟਨ ਕੀਤਾ।ਪ੍ਰਧਾਨ ਮੰਤਰੀ ਨੇ ਦਿੱਲੀ ਵਿੱਚ ਆਯੋਜਿਤ ਏਆਈ ਇੰਪੈਕਟ ਸਮਿਟ ਵਿੱਚ ਵਿਸ਼ਵ ਆਗੂਆਂ ਦਾ ਸਵਾਗਤ ਕੀਤਾ
February 16th, 10:27 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਆਯੋਜਿਤ ਏਆਈ ਇੰਪੈਕਟ ਸਮਿਟ ਵਿੱਚ ਦੁਨੀਆ ਭਰ ਦੇ ਆਗੂਆਂ, ਉਦਯੋਗਪਤੀਆਂ, ਨਵੀਨਤਾਕਾਰਾਂ, ਨੀਤੀ ਨਿਰਮਾਤਾਵਾਂ, ਖੋਜੀਆਂ ਅਤੇ ਤਕਨਾਲੋਜੀ ਨੂੰ ਲੈ ਕੇ ਉਤਸ਼ਾਹਿਤ ਵਿਅਕਤੀਆਂ ਦਾ ਸਵਾਗਤ ਕੀਤਾ।ਪ੍ਰਧਾਨ ਮੰਤਰੀ 16 ਫ਼ਰਵਰੀ ਨੂੰ ਇੰਡੀਆ ਏਆਈ ਇਮਪੈਕਟ ਐਕਸਪੋ 2026 ਦਾ ਉਦਘਾਟਨ ਕਰਨਗੇ
February 15th, 02:21 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 16 ਫ਼ਰਵਰੀ, 2026 ਨੂੰ ਸ਼ਾਮ 5 ਵਜੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਇੰਡੀਆ ਏਆਈ ਇਮਪੈਕਟ ਐਕਸਪੋ 2026 ਦਾ ਉਦਘਾਟਨ ਕਰਨਗੇ।ਭਾਰਤ ਮੰਡਪਮ, ਨਵੀਂ ਦਿੱਲੀ ਵਿੱਚ ਕਰਵਾਏ ਭਾਰਤ-ਈਯੂ ਬਿਜ਼ਨਸ ਫੋਰਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 27th, 04:32 pm
ਭਾਰਤ-ਯੂਰਪੀਅਨ ਯੂਨੀਅਨ ਬਿਜ਼ਨਸ ਫੋਰਮ ਵਿੱਚ ਹਿੱਸਾ ਲੈ ਕੇ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। ਯੂਰਪੀਅਨ ਯੂਨੀਅਨ ਕੌਂਸਲ ਅਤੇ ਕਮਿਸ਼ਨ ਦੇ ਪ੍ਰੈਜ਼ੀਡੈਂਟ ਦੀ ਇਹ ਭਾਰਤ ਫੇਰੀ ਕੋਈ ਸਾਧਾਰਨ ਕੂਟਨੀਤਕ ਦੌਰਾ ਨਹੀਂ ਹੈ, ਇਹ ਭਾਰਤ-ਯੂਰਪੀਅਨ ਯੂਨੀਅਨ ਰਿਸ਼ਤਿਆਂ ਵਿੱਚ ਇੱਕ ਨਵੇਂ ਯੁੱਗ ਦਾ ਆਗਾਜ਼ ਹੈ। ਪਹਿਲੀ ਵਾਰ ਯੂਰਪੀਅਨ ਯੂਨੀਅਨ ਦੇ ਲੀਡਰਜ਼, ਉਨ੍ਹਾਂ ਦਾ ਭਾਰਤ ਦੇ ਗਣਤੰਤਰ ਦਿਵਸ ਦੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਾ, ਭਾਰਤ ਅਤੇ ਯੂਰਪੀਅਨ ਯੂਨੀਅਨ ਵਿਚਕਾਰ ਭਾਰਤ ਦੇ ਇਤਿਹਾਸ ਦਾ ਸਭ ਤੋਂ ਵੱਡਾ ਐੱਫਟੀਏ ਸੰਪੰਨ ਹੋਣਾ ਅਤੇ ਅੱਜ ਇੰਨੇ ਸਾਰੇ ਸੀਈਓਜ਼ ਨਾਲ, ਇੰਨੇ ਵੱਡੇ ਪੱਧਰ 'ਤੇ ਭਾਰਤ-ਯੂਰਪੀਅਨ ਯੂਨੀਅਨ ਬਿਜ਼ਨਸ ਫੋਰਮ ਆਯੋਜਿਤ ਹੋਣਾ, ਇਹ ਸਾਰੀਆਂ ਪ੍ਰਾਪਤੀਆਂ ਦੁਨੀਆ ਦੀਆਂ ਦੋ ਸਭ ਤੋਂ ਵੱਡੀਆਂ ਲੋਕਤੰਤਰੀ ਸ਼ਕਤੀਆਂ, ਇਨ੍ਹਾਂ ਵਿਚਕਾਰ ਹੋ ਰਹੇ ਬੇਮਿਸਾਲ ਤਾਲਮੇਲ ਦਾ ਪ੍ਰਤੀਕ ਹੈ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਭਾਰਤ-ਈਯੂ ਬਿਜ਼ਨਸ ਫੋਰਮ ਨੂੰ ਸੰਬੋਧਨ ਕੀਤਾ
January 27th, 04:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਭਾਰਤ-ਯੂਰਪੀਅਨ ਯੂਨੀਅਨ ਬਿਜ਼ਨਸ ਫੋਰਮ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਭਾਰਤ-ਯੂਰਪੀਅਨ ਯੂਨੀਅਨ (ਈਯੂ) ਬਿਜ਼ਨਸ ਫੋਰਮ ਵਿੱਚ ਹਿੱਸਾ ਲੈਣ 'ਤੇ ਖ਼ੁਸ਼ੀ ਪ੍ਰਗਟ ਕੀਤੀ। ਉਨ੍ਹਾਂ ਨੇ ਟਿੱਪਣੀ ਕੀਤੀ ਕਿ ਯੂਰਪੀਅਨ ਯੂਨੀਅਨ ਕੌਂਸਲ ਅਤੇ ਕਮਿਸ਼ਨ ਦੇ ਪ੍ਰਧਾਨਾਂ ਦਾ ਭਾਰਤ ਦੌਰਾ ਕੋਈ ਆਮ ਕੂਟਨੀਤਕ ਦੌਰਾ ਨਹੀਂ ਹੈ, ਸਗੋਂ ਭਾਰਤ-ਈਯੂ ਸਬੰਧਾਂ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪਹਿਲੀ ਵਾਰ, ਯੂਰਪੀਅਨ ਯੂਨੀਅਨ ਦੇ ਨੇਤਾ ਭਾਰਤ ਦੇ ਗਣਤੰਤਰ ਦਿਵਸ 'ਤੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਭਾਰਤ ਅਤੇ ਯੂਰਪੀਅਨ ਯੂਨੀਅਨ ਨੇ ਭਾਰਤ ਦੇ ਇਤਿਹਾਸ ਵਿੱਚ ਸਭ ਤੋਂ ਵੱਡਾ ਮੁਕਤ ਵਪਾਰ ਸਮਝੌਤਾ ਕੀਤਾ ਅਤੇ ਅੱਜ ਕਈ ਸੀਈਓਜ਼ ਦੀ ਮੌਜੂਦਗੀ ਨਾਲ, ਭਾਰਤ-ਈਯੂ ਬਿਜ਼ਨਸ ਫੋਰਮ ਇੰਨੇ ਵੱਡੇ ਪੱਧਰ 'ਤੇ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਪ੍ਰਾਪਤੀਆਂ ਦੁਨੀਆ ਦੀਆਂ ਦੋ ਸਭ ਤੋਂ ਵੱਡੀਆਂ ਲੋਕਤੰਤਰੀ ਸ਼ਕਤੀਆਂ ਦਰਮਿਆਨ ਬੇਮਿਸਾਲ ਤਾਲਮੇਲ ਦਾ ਪ੍ਰਤੀਕ ਹਨ।ਰਾਸ਼ਟਰੀ ਸਟਾਰਟਅੱਪ ਦਿਵਸ 'ਤੇ ਪ੍ਰਧਾਨ ਮੰਤਰੀ 16 ਜਨਵਰੀ ਨੂੰ ਸਟਾਰਟਅੱਪ ਇੰਡੀਆ ਦੇ ਇੱਕ ਦਹਾਕੇ ਦੇ ਪੂਰੇ ਹੋਣ 'ਤੇ ਇੱਕ ਸਮਾਗਮ ਵਿੱਚ ਸ਼ਾਮਲ ਹੋਣਗੇ
January 15th, 09:00 am
ਰਾਸ਼ਟਰੀ ਸਟਾਰਟਅੱਪ ਦਿਵਸ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 16 ਜਨਵਰੀ, 2026 ਨੂੰ ਦੁਪਹਿਰ 1 ਵਜੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਸਟਾਰਟਅੱਪ ਇੰਡੀਆ ਪਹਿਲਕਦਮੀ ਦੇ ਇੱਕ ਦਹਾਕੇ ਪੂਰੇ ਹੋਣ ਦੇ ਮੌਕੇ 'ਤੇ ਇੱਕ ਸਮਾਗਮ ਵਿੱਚ ਹਿੱਸਾ ਲੈਣਗੇ।ਰਾਸ਼ਟਰੀ ਯੁਵਾ ਦਿਵਸ ਮੌਕੇ ਪ੍ਰਧਾਨ ਮੰਤਰੀ 12 ਜਨਵਰੀ ਨੂੰ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ 2026 ਦੇ ਸਮਾਪਤੀ ਸੈਸ਼ਨ ਵਿੱਚ ਹਿੱਸਾ ਲੈਣਗੇ
January 10th, 11:03 am
ਸਵਾਮੀ ਵਿਵੇਕਾਨੰਦ ਦੀ ਜਯੰਤੀ ਦੀ ਯਾਦ ਵਿੱਚ ਮਨਾਏ ਜਾਂਦੇ ਰਾਸ਼ਟਰੀ ਯੁਵਾ ਦਿਵਸ ਮੌਕੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ 12 ਜਨਵਰੀ ਨੂੰ ਸ਼ਾਮ ਤਕਰੀਬਨ 4:30 ਵਜੇ ਭਾਰਤ ਮੰਡਪਮ, ਨਵੀਂ ਦਿੱਲੀ ਵਿੱਚ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ 2026 ਦੇ ਸਮਾਪਤੀ ਸੈਸ਼ਨ ਵਿੱਚ ਹਿੱਸਾ ਲੈਣਗੇ।ਪ੍ਰਧਾਨ ਮੰਤਰੀ 26 ਦਸੰਬਰ ਨੂੰ 'ਵੀਰ ਬਾਲ ਦਿਵਸ' ਦੇ ਸਮਾਗਮ ਵਿੱਚ ਹਿੱਸਾ ਲੈਣਗੇ
December 25th, 05:37 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 26 ਦਸੰਬਰ, 2025 ਨੂੰ ਦੁਪਹਿਰ ਲਗਭਗ 12 ਵੱਜ ਕੇ 15 ਮਿੰਟ ’ਤੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ‘ਵੀਰ ਬਾਲ ਦਿਵਸ’ ਦੇ ਮੌਕੇ ’ਤੇ ਰਾਸ਼ਟਰੀ ਸਮਾਗਮ ਵਿੱਚ ਹਿੱਸਾ ਲੈਣਗੇ। ਇਸ ਮੌਕੇ ’ਤੇ ਪ੍ਰਧਾਨ ਮੰਤਰੀ ਇਕੱਠ ਨੂੰ ਵੀ ਸੰਬੋਧਨ ਕਰਨਗੇ।Cabinet approves three new corridors as part of Delhi Metro’s Phase V (A) Project
December 24th, 03:25 pm
The Union Cabinet approved three new corridors - 1. R.K Ashram Marg to Indraprastha (9.913 Kms), 2. Aerocity to IGD Airport T-1 (2.263 kms) 3. Tughlakabad to Kalindi Kunj (3.9 kms) as part of Delhi Metro’s Phase – V(A) project consisting of 16.076 kms which will further enhance connectivity within the national capital. Total project cost of Delhi Metro’s Phase – V(A) project is Rs.12014.91 crore, which will be sourced from Government of India, Government of Delhi, and international funding agencies.ਨਵੀਂ ਦਿੱਲੀ ਵਿੱਚ ਆਯੋਜਿਤ ਦੂਜੇ ਵਿਸ਼ਵ ਸਿਹਤ ਸੰਗਠਨ ਵਿਸ਼ਵ ਰਵਾਇਤੀ ਚਿਕਿਤਸਾ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
December 19th, 08:11 pm
ਅੱਜ ਦੂਜੇ ਡਬਲਿਊਐੱਚਓ ਗਲੋਬਲ ਰਵਾਇਤੀ ਚਿਕਿਤਸਾ ਸੰਮੇਲਨ ਦਾ ਸਮਾਪਤੀ ਦਿਨ ਹੈ। ਪਿਛਲੇ ਤਿੰਨ ਦਿਨਾਂ ਵਿੱਚ ਇੱਥੇ ਰਵਾਇਤੀ ਚਿਕਿਤਸਾ ਦੇ ਖੇਤਰ ਨਾਲ ਜੁੜੇ ਦੁਨੀਆ ਭਰ ਦੇ ਮਾਹਰਾਂ ਨੇ ਗੰਭੀਰ ਅਤੇ ਸਾਰਥਕ ਚਰਚਾ ਕੀਤੀ ਹੈ। ਮੈਨੂੰ ਖ਼ੁਸ਼ੀ ਹੈ ਕਿ ਭਾਰਤ ਇਸਦੇ ਲਈ ਇੱਕ ਮਜ਼ਬੂਤ ਪਲੈਟਫਾਰਮ ਦਾ ਕੰਮ ਕਰ ਰਿਹਾ ਹੈ। ਅਤੇ ਇਸ ਵਿੱਚ ਡਬਲਿਊਐੱਚਓ ਦੀ ਵੀ ਸਰਗਰਮ ਭੂਮਿਕਾ ਰਹੀ ਹੈ। ਮੈਂ ਇਸ ਸਫ਼ਲ ਆਯੋਜਨ ਲਈ ਡਬਲਿਊਐੱਚਓ ਦਾ, ਭਾਰਤ ਸਰਕਾਰ ਦੇ ਆਯੁਸ਼ ਮੰਤਰਾਲੇ ਦਾ ਅਤੇ ਇੱਥੇ ਮੌਜੂਦ ਸਾਰੇ ਭਾਗੀਦਾਰਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੂਜੇ ਡਬਲਿਊਐੱਚਓ ਵਿਸ਼ਵ ਰਵਾਇਤੀ ਚਿਕਿਤਸਾ ਸੰਮੇਲਨ ਦੇ ਸਮਾਪਤੀ ਸਮਾਗਮ ਨੂੰ ਸੰਬੋਧਨ ਕੀਤਾ
December 19th, 07:07 pm
ਪ੍ਰਧਾਨ ਮੰਤਰੀ ਨੇ ਕਿਹਾ, “ਇਹ ਭਾਰਤ ਲਈ ਵੱਡੇ ਭਾਗਾਂ ਵਾਲੀ ਅਤੇ ਮਾਣ ਵਾਲੀ ਗੱਲ ਹੈ ਕਿ ਡਬਲਿਊਐੱਚਓ ਦਾ ਵਿਸ਼ਵ ਰਵਾਇਤੀ ਚਿਕਿਤਸਾ ਕੇਂਦਰ ਜਾਮਨਗਰ ਵਿੱਚ ਸਥਾਪਿਤ ਕੀਤਾ ਗਿਆ ਹੈ।” ਉਨ੍ਹਾਂ ਯਾਦ ਕੀਤਾ ਕਿ 2022 ਵਿੱਚ ਪਹਿਲੇ ਰਵਾਇਤੀ ਚਿਕਿਤਸਾ ਸੰਮੇਲਨ ਦੌਰਾਨ ਦੁਨੀਆ ਨੇ ਵੱਡਾ ਭਰੋਸਾ ਪ੍ਰਗਟਾਉਂਦਿਆਂ ਭਾਰਤ ਨੂੰ ਇਹ ਜ਼ਿੰਮੇਵਾਰੀ ਸੌਂਪੀ ਸੀ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਸਾਰਿਆਂ ਲਈ ਖ਼ੁਸ਼ੀ ਦੀ ਗੱਲ ਹੈ ਕਿ ਕੇਂਦਰ ਦਾ ਮਾਣ ਅਤੇ ਪ੍ਰਭਾਵ ਵਿਸ਼ਵ ਪੱਧਰ 'ਤੇ ਵਧ ਰਿਹਾ ਹੈ ਅਤੇ ਇਸ ਸੰਮੇਲਨ ਦੀ ਸਫਲਤਾ ਇਸ ਦੀ ਸਭ ਤੋਂ ਵੱਡੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਸੰਮੇਲਨ ਵਿੱਚ ਰਵਾਇਤੀ ਗਿਆਨ ਅਤੇ ਆਧੁਨਿਕ ਤਰੀਕਿਆਂ ਦਾ ਸੁਮੇਲ ਹੋ ਰਿਹਾ ਹੈ ਅਤੇ ਇੱਥੇ ਕਈ ਨਵੀਂਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ, ਜੋ ਮੈਡੀਕਲ ਸਾਇੰਸ ਅਤੇ ਸਮੁੱਚੀ ਸਿਹਤ ਦੇ ਭਵਿੱਖ ਨੂੰ ਬਦਲ ਸਕਦੀਆਂ ਹਨ। ਉਨ੍ਹਾਂ ਜ਼ੋਰ ਦਿੱਤਾ ਕਿ ਸੰਮੇਲਨ ਨੇ ਸਿਹਤ ਮੰਤਰੀਆਂ ਅਤੇ ਵੱਖ-ਵੱਖ ਦੇਸ਼ਾਂ ਦੇ ਨੁਮਾਇੰਦਿਆਂ ਵਿਚਾਲੇ ਗੱਲਬਾਤ ਨੂੰ ਹੁਲਾਰਾ ਦਿੱਤਾ ਹੈ, ਜਿਸ ਨੇ ਸਾਂਝੀ ਖੋਜ ਉਤਸ਼ਾਹਿਤ ਕਰਨ, ਨਿਯਮ ਸਰਲ ਬਣਾਉਣ ਅਤੇ ਸਿਖਲਾਈ ਦਾ ਪੱਧਰ ਉੱਚਾ ਚੁੱਕਣ ਤੇ ਗਿਆਨ ਸਾਂਝਾ ਕਰਨ ਲਈ ਨਵੇਂ ਰਾਹ ਖੋਲ੍ਹੇ ਹਨ। ਪ੍ਰਧਾਨ ਮੰਤਰੀ ਨੇ ਉਭਾਰਿਆ ਕਿ ਇਸ ਤਰ੍ਹਾਂ ਦਾ ਸਹਿਯੋਗ ਭਵਿੱਖ ਵਿੱਚ ਰਵਾਇਤੀ ਚਿਕਿਤਸਾ ਨੂੰ ਜ਼ਿਆਦਾ ਸੁਰੱਖਿਅਤ ਅਤੇ ਭਰੋਸੇਮੰਦ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।ਪ੍ਰਧਾਨ ਮੰਤਰੀ ਰਵਾਇਤੀ ਦਵਾਈ 'ਤੇ ਵਿਸ਼ਵ ਸਿਹਤ ਸੰਗਠਨ ਦੇ ਦੂਜੇ ਗਲੋਬਲ ਸਿਖਰ ਸੰਮੇਲਨ ਦੇ ਸਮਾਪਤੀ ਸਮਾਗਮ ਨੂੰ ਸੰਬੋਧਨ ਕਰਨਗੇ
December 18th, 04:21 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ 19 ਦਸੰਬਰ, 2025 ਨੂੰ ਸ਼ਾਮ 4:30 ਵਜੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਰਵਾਇਤੀ ਦਵਾਈ 'ਤੇ ਦੂਜੇ ਡਬਲਿਊਐੱਚਓ ਗਲੋਬਲ ਸਿਖਰ ਸੰਮੇਲਨ ਦੇ ਸਮਾਪਤੀ ਸਮਾਗਮ ਵਿੱਚ ਹਿੱਸਾ ਲੈਣਗੇ। ਪ੍ਰਧਾਨ ਮੰਤਰੀ ਸਮਾਪਤੀ ਸਮਾਗਮ ਦੌਰਾਨ ਇਕੱਠ ਨੂੰ ਵੀ ਸੰਬੋਧਨ ਕਰਨਗੇ। ਇਹ ਸਮਾਗਮ ਇੱਕ ਵਿਸ਼ਵ-ਵਿਆਪੀ, ਵਿਗਿਆਨ-ਅਧਾਰਤ ਅਤੇ ਲੋਕ-ਕੇਂਦ੍ਰਿਤ ਰਵਾਇਤੀ ਦਵਾਈ ਏਜੰਡੇ ਨੂੰ ਆਕਾਰ ਦੇਣ ਵਿੱਚ ਭਾਰਤ ਦੀ ਵਧਦੀ ਲੀਡਰਸ਼ਿਪ ਅਤੇ ਮੋਹਰੀ ਪਹਿਲਕਦਮੀਆਂ ਨੂੰ ਦਰਸਾਉਂਦਾ ਹੈ।ਪ੍ਰਧਾਨ ਮੰਤਰੀ 3 ਨਵੰਬਰ ਨੂੰ ਉੱਭਰਦੇ ਵਿਗਿਆਨ ਅਤੇ ਤਕਨਾਲੋਜੀ ਨਵੀਨਤਾ ਸੰਮੇਲਨ 2025 ਦਾ ਉਦਘਾਟਨ ਕਰਨਗੇ
November 02nd, 09:29 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 3 ਨਵੰਬਰ ਨੂੰ ਸਵੇਰੇ 9:30 ਵਜੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਉੱਭਰਦੇ ਵਿਗਿਆਨ ਅਤੇ ਤਕਨਾਲੋਜੀ ਨਵੀਨਤਾ ਸੰਮੇਲਨ (ਈਐੱਸਟੀਆਈਸੀ) 2025 ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਇਸ ਮੌਕੇ ਇਕੱਠ ਨੂੰ ਵੀ ਸੰਬੋਧਨ ਕਰਨਗੇ।ਭਾਰਤ ਮੰਡਪਮ, ਨਵੀਂ ਦਿੱਲੀ ਵਿੱਚ ਵਰਲਡ ਫੂਡ ਇੰਡੀਆ 2025 ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
September 25th, 06:16 pm
ਰੂਸ ਦੇ ਉਪ ਪ੍ਰਧਾਨ ਮੰਤਰੀ ਦਮਿਤਰੀ ਪਾਤਰੁਸ਼ੇਵ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਚਿਰਾਗ਼ ਪਾਸਵਾਨ, ਰਵਨੀਤ ਜੀ, ਪ੍ਰਤਾਪਰਾਓ ਜਾਧਵ ਜੀ, ਵੱਖ-ਵੱਖ ਦੇਸ਼ਾਂ ਤੋਂ ਇੱਥੇ ਆਏ ਸਾਰੇ ਮੰਤਰੀਓ, ਹੋਰ ਪ੍ਰਤੀਨਿਧੀਓ, ਮਹਿਮਾਨੋ, ਦੇਵੀਓ ਅਤੇ ਸੱਜਣੋ!