ਵੀਡੀਓ ਕਾਨਫਰੰਸਿੰਗ ਰਾਹੀਂ ਅਸਾਮ ਦੇ ਕੋਕਰਾਝਾਰ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

March 13th, 03:00 pm

ਮੌਸਮ ਖ਼ਰਾਬ ਹੋਣ ਕਾਰਨ ਮੈਂ ਕੋਕਰਾਝਾਰ ਨਹੀਂ ਆ ਪਾ ਰਿਹਾ ਹਾਂ। ਮੈਂ ਤੁਹਾਡੇ ਸਾਰਿਆਂ ਤੋਂ ਮੁਆਫੀ ਮੰਗਦਾ ਹਾਂ। ਇੱਥੇ ਗੁਹਾਟੀ ਤੋਂ ਹੀ ਤੁਹਾਡੇ ਨਾਲ ਗੱਲਬਾਤ ਕਰਨਾ ਸੰਭਵ ਹੋਇਆ ਹੈ, ਮੈਂ ਦਿੱਲੀ ਤੋਂ ਨਿਕਲਿਆ ਸੀ, ਤੁਹਾਨੂੰ ਕੋਲ ਆਉਣ ਲਈ, ਪਰ ਮੈਨੂੰ ਗੁਹਾਟੀ ਵਿੱਚ ਹੀ ਉਤਰਨਾ ਪਿਆ ਅਤੇ ਹੁਣ ਮੈਂ ਗੁਹਾਟੀ ਤੋਂ ਤੁਹਾਡੇ ਦਰਸ਼ਨ ਵੀ ਕਰ ਰਿਹ ਹਾਂ ਅਤੇ ਤੁਹਾਡੇ ਨਾਲ ਗੱਲ ਵੀ ਕਰ ਰਿਹਾ ਹਾਂ। ਇਸ ਪ੍ਰੋਗਰਾਮ ਨਾਲ ਜੁੜੇ ਅਸਾਮ ਦੇ ਮੁੱਖ ਮੰਤਰੀ ਭਰਾ ਹਿਮੰਤ ਬਿਸਵਾ ਸਰਮਾ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ, ਸਰਬਾਨੰਦ ਸੋਨੋਵਾਲ ਜੀ, ਬੋਡੋਲੈਂਡ ਟੈਰੀਟੋਰੀਅਲ ਕੌਂਸਲ ਦੇ ਮੁੱਖ ਕਾਰਜਕਾਰੀ ਮੈਂਬਰ, ਹਾਗ੍ਰਾਮਾ ਮੋਹਿਲਾਰੀ ਜੀ, ਸਾਡੇ ਨਾਲ ਮੌਜੂਦ ਅਸਾਮ ਦੇ ਰਾਜਪਾਲ ਸ਼੍ਰੀ ਲਕਸ਼ਮਣ ਪ੍ਰਸਾਦ ਆਚਾਰੀਆ ਜੀ, ਅਸਾਮ ਸਰਕਾਰ ਦੇ ਮੰਤਰੀ, ਸੰਸਦ ਮੈਂਬਰ ਅਤੇ ਵਿਧਾਨ ਸਭਾ ਦੇ ਮੈਂਬਰ, ਬੀਟੀਸੀ ਦੇ ਸਾਰੇ ਪ੍ਰਤੀਨਿਧੀ, ਸਮਾਜ ਦੇ ਸਾਰੇ ਬਜ਼ੁਰਗ ਅਤੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਕੋਕਰਾਝਾਰ ਵਿੱਚ 4,570 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ

March 13th, 02:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਅਸਾਮ ਦੇ ਕੋਕਰਾਝਾਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਖਰਾਬ ਮੌਸਮ ਕਾਰਨ ਉਹ ਨਿੱਜੀ ਤੌਰ ’ਤੇ ਕੋਕਰਾਝਾਰ ਨਹੀਂ ਆ ਸਕੇ ਅਤੇ ਉਨ੍ਹਾਂ ਨੇ ਮੌਜੂਦ ਨਾਗਰਿਕਾਂ ਤੋਂ ਇਸ ਲਈ ਮੁਆਫੀ ਮੰਗੀ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਦੱਸਿਆ ਕਿ ਉਹ ਗੁਹਾਟੀ ਤੋਂ ਉਨ੍ਹਾਂ ਨਾਲ ਸੰਵਾਦ ਕਰ ਰਹੇ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਬੋਡੋਫਾ ਉਪੇਂਦ੍ਰਨਾਥ ਬ੍ਰਹਮਾ ਅਤੇ ਰੂਪਨਾਥ ਬ੍ਰਹਮਾ ਵਰਗੀਆਂ ਮਹਾਨ ਸ਼ਖਸੀਅਤਾਂ ਨੂੰ ਨਮਨ ਕਰਦੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਦਾ ਆਉਣਾ ਉਨ੍ਹਾਂ ਪ੍ਰਤੀ ਇੱਕ ਕਰਜ਼ ਹੈ, ਜਿਸ ਨੂੰ ਸਮਰਪਿਤ ਸੇਵਾ ਅਤੇ ਖੇਤਰੀ ਵਿਕਾਸ ਰਾਹੀਂ ਚੁਕਾਉਣਾ ਚਾਹੁੰਦੇ ਹਨ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ, ਤੁਹਾਡੀ ਸੇਵਾ ਅਤੇ ਇਸ ਖੇਤਰ ਦੇ ਵਿਕਾਸ ਰਾਹੀਂ ਇਸ ਕਰਜ਼ ਨੂੰ ਚੁਕਾਉਣਾ ਹਮੇਸ਼ਾ ਤੋਂ ਮੇਰਾ ਯਤਨ ਰਿਹਾ ਹੈ।।

ਪ੍ਰਧਾਨ ਮੰਤਰੀ ਦੀ ਭੂਟਾਨ ਦੇ ਪ੍ਰਧਾਨ ਮੰਤਰੀ ਨਾਲ ਮੀਟਿੰਗ

February 18th, 07:40 pm

ਪ੍ਰਧਾਨ ਮੰਤਰੀ ਨੇ ਭੂਟਾਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼ੇਰਿੰਗ ਤੋਬਗੇ ਨਾਲ ਮੁਲਾਕਾਤ ਕੀਤੀ ਜੋ ਕਿ ਇੰਡੀਆ-ਏਆਈ ਇੰਪੈਕਟ ਸੰਮੇਲਨ 2026 ਵਿੱਚ ਸ਼ਾਮਲ ਹੋਣ ਲਈ ਭਾਰਤ ਦੇ ਦੌਰੇ ’ਤੇ ਹਨ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ 77ਵੇਂ ਗਣਤੰਤਰ ਦਿਵਸ ’ਤੇ ਸ਼ੁਭਕਾਮਨਾਵਾਂ ਦੇਣ ਲਈ ਵਿਸ਼ਵ ਨੇਤਾਵਾਂ ਦਾ ਧੰਨਵਾਦ ਕੀਤਾ

January 26th, 11:12 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੇ 77ਵੇਂ ਗਣਤੰਤਰ ਦਿਵਸ ’ਤੇ ਵਧਾਈਆਂ ਅਤੇ ਸ਼ੁਭਕਾਮਨਾਵਾਂ ਦੇਣ ਲਈ ਵਿਸ਼ਵ ਨੇਤਾਵਾਂ ਦਾ ਧੰਨਵਾਦ ਕੀਤਾ।

ਗੁਹਾਟੀ ਵਿੱਚ ਇੱਕ ਰਵਾਇਤੀ ਬੋਡੋ ਸਭਿਆਚਾਰਕ ਪ੍ਰੋਗਰਾਮ, ਬਾਗੁਰੁੰਬਾ ਦਹੋਓ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

January 17th, 06:30 pm

ਅਸਾਮ ਦੇ ਰਾਜਪਾਲ ਲਕਸ਼ਮਣ ਪ੍ਰਸਾਦ ਆਚਾਰੀਆ ਜੀ, ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਜੀ, ਕੇਂਦਰ ਵਿੱਚ ਮੇਰੇ ਸਹਿਯੋਗੀ ਸਰਬਾਨੰਦ ਸੋਨੋਵਾਲ ਜੀ, ਪਵਿਤ੍ਰਾ ਮਾਰਗਰੀਟਾ ਜੀ, ਅਸਾਮ ਵਿਧਾਨ ਸਭਾ ਦੇ ਸਪੀਕਰ ਬਿਸ਼ਵਜੀਤ ਦੋਇਮਾਰੀ ਜੀ, ਬੋਡੋਲੈਂਡ ਟੈਰੀਟੋਰਿਅਲ ਕੌਂਸਲ ਦੇ ਚੀਫ਼ ਐਗਜ਼ਿਕਿਊਟਿਵ ਮੈਂਬਰ ਹਾਗ੍ਰਾਮਾ ਮੋਹਿਲਾਰੀ ਜੀ, ਰਾਜ ਸਰਕਾਰ ਦੇ ਮੰਤਰੀ ਸਾਹਿਬਾਨ, ਸਾਰੇ ਸਤਿਕਾਰਯੋਗ ਨਾਗਰਿਕ ਅਤੇ ਅਸਾਮ ਦੇ ਮੇਰੇ ਭਰਾਵੋ ਤੇ ਭੈਣੋ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਗੁਹਾਟੀ ਵਿੱਚ ਬਾਗੁਰੁੰਬਾ ਦਹੋਓ ਸਮਾਗਮ ਨੂੰ ਸੰਬੋਧਨ ਕੀਤਾ

January 17th, 06:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਹਾਟੀ ਦੇ ਸਰੂਸਜਾਈ ਸਟੇਡੀਅਮ ਵਿਖੇ ਬਾਗੁਰੁੰਬਾ ਦਹੋਓ 2026 ਨੂੰ ਸੰਬੋਧਨ ਕੀਤਾ, ਜੋ ਬੋਡੋ ਭਾਈਚਾਰੇ ਦੀ ਖ਼ੁਸ਼ਹਾਲ ਵਿਰਾਸਤ ਦਾ ਜਸ਼ਨ ਮਨਾਉਣ ਵਾਲਾ ਇੱਕ ਇਤਿਹਾਸਕ ਸਭਿਆਚਾਰਕ ਸਮਾਗਮ ਹੈ। ਇਸ ਮੌਕੇ ’ਤੇ ਆਪਣੇ ਸੰਬੋਧਨ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸਾਮ ਦੇ ਸਭਿਆਚਾਰ ਅਤੇ ਬੋਡੋ ਭਾਈਚਾਰੇ ਦੀਆਂ ਪਰੰਪਰਾਵਾਂ ਨੂੰ ਨੇੜਿਓਂ ਦੇਖਣ ਦਾ ਮੌਕਾ ਮਿਲਣਾ ਉਨ੍ਹਾਂ ਦੇ ਲਈ ਸੁਭਾਗ ਦੀ ਗੱਲ ਹੈ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਕੋਈ ਹੋਰ ਪ੍ਰਧਾਨ ਮੰਤਰੀ ਇੰਨੀ ਵਾਰ ਅਸਾਮ ਨਹੀਂ ਆਏ ਹਨ, ਜਿੰਨੀ ਵਾਰ ਉਹ ਆਏ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਇੱਛਾ ਰਹੀ ਹੈ ਕਿ ਅਸਾਮ ਦੀ ਕਲਾ ਅਤੇ ਸਭਿਆਚਾਰ ਨੂੰ ਇੱਕ ਵੱਡਾ ਮੰਚ ਮਿਲੇ ਅਤੇ ਸ਼ਾਨਦਾਰ ਜਸ਼ਨਾਂ ਰਾਹੀਂ ਇਸ ਪੂਰੇ ਦੇਸ਼ ਅਤੇ ਦੁਨੀਆ ਭਰ ਵਿੱਚ ਮਾਨਤਾ ਮਿਲੇ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਭੂਟਾਨ ਦੇ ਸਰਕਾਰੀ ਦੌਰੇ 'ਤੇ ਸੰਯੁਕਤ ਪ੍ਰੈੱਸ ਰਿਲੀਜ਼

November 12th, 10:00 am

ਯਾਤਰਾ ਦੌਰਾਨ ਪ੍ਰਧਾਨ ਮੰਤਰੀ ਮੋਦੀ 11 ਨਵੰਬਰ, 2025 ਨੂੰ ਚਾਂਗਲਿਮਥਾਂਗ ਵਿਖੇ ਮਹਾਮਹਿਮ ਚੌਥੇ ਡਰੁਕ ਗਿਆਲਪੋਸ ਦੇ 70ਵੇਂ ਜਨਮ ਦਿਨ ਮੌਕੇ ’ਤੇ ਭੂਟਾਨ ਦੇ ਲੋਕਾਂ ਨਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰਧਾਨ ਮੰਤਰੀ ਮੋਦੀ ਨੇ ਥਿੰਫੂ ਵਿੱਚ ਚੱਲ ਰਹੇ ਗਲੋਬਲ ਸ਼ਾਂਤੀ ਪ੍ਰਾਰਥਨਾ ਉਤਸਵ ਵਿੱਚ ਵੀ ਹਿੱਸਾ ਲਿਆ। ਭੂਟਾਨ ਦੇ ਰਾਜਾ ਨੇ ਤਿਉਹਾਰ ਦੌਰਾਨ ਜਨਤਕ ਪੂਜਾ ਲਈ ਥਿੰਫੂ ਵਿੱਚ ਭਾਰਤ ਤੋਂ ਭਗਵਾਨ ਬੁੱਧ ਦੇ ਪਵਿੱਤਰ ਪਿਪਰਾਹਵਾ ਅਵਸ਼ੇਸ਼ਾਂ ਦੀ ਮੌਜੂਦਗੀ ਦੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਨੇ ਭੂਟਾਨ ਦੇ ਚੌਥੇ ਰਾਜੇ ਨਾਲ ਮੁਲਾਕਾਤ ਕੀਤੀ ਅਤੇ ਵਿਸ਼ਵ ਸ਼ਾਂਤੀ ਪ੍ਰਾਰਥਨਾ ਉਤਸਵ ਵਿੱਚ ਸ਼ਾਮਲ ਹੋਏ

November 12th, 09:54 am

ਪ੍ਰਧਾਨ ਮੰਤਰੀ ਨੇ ਚੌਥੇ ਰਾਜਾ ਨੂੰ ਉਨ੍ਹਾਂ ਦੀ 70ਵੇਂ ਜਨਮ ਦਿਨ ਦੇ ਮੌਕੇ 'ਤੇ ਵਧਾਈਆਂ ਦਿੱਤੀਆਂ ਅਤੇ ਭਾਰਤ ਸਰਕਾਰ ਅਤੇ ਦੇਸ਼ ਦੇ ਨਾਗਰਿਕਾਂ ਵੱਲੋਂ ਉਨ੍ਹਾਂ ਦੀ ਚੰਗੀ ਸਿਹਤ ਅਤੇ ਤੰਦਰੁਸਤੀ ਲਈ ਪ੍ਰਾਰਥਨਾ ਕੀਤੀ। ਪ੍ਰਧਾਨ ਮੰਤਰੀ ਨੇ ਮਹਾਮਹਿਮ ਚੌਥੇ ਰਾਜੇ ਦਾ ਭਾਰਤ-ਭੂਟਾਨ ਦੋਸਤੀ ਨੂੰ ਹੋਰ ਮਜ਼ਬੂਤ ​​ਕਰਨ ਵਿੱਚ ਉਨ੍ਹਾਂ ਦੀ ਅਗਵਾਈ, ਸਲਾਹ ਅਤੇ ਮਾਰਗ-ਦਰਸ਼ਨ ਲਈ ਧੰਨਵਾਦ ਕੀਤਾ। ਦੋਵਾਂ ਨੇਤਾਵਾਂ ਨੇ ਦੁਵੱਲੇ ਸਬੰਧਾਂ ਅਤੇ ਆਪਸੀ ਹਿੱਤ ਦੇ ਮੁੱਦਿਆਂ 'ਤੇ ਚਰਚਾ ਕੀਤੀ। ਇਸ ਸਬੰਧ ਵਿੱਚ ਉਨ੍ਹਾਂ ਨੇ ਸਾਂਝੇ ਅਧਿਆਤਮਿਕ ਅਤੇ ਸਭਿਆਚਾਰਕ ਸਬੰਧਾਂ ਨੂੰ ਉਜਾਗਰ ਕੀਤਾ, ਜੋ ਦੋਵਾਂ ਦੇਸ਼ਾਂ ਦੇ ਲੋਕਾਂ ਨੂੰ ਨੇੜੇ ਲਿਆਉਂਦੇ ਹਨ।

ਪ੍ਰਧਾਨ ਮੰਤਰੀ ਨੇ ਭੂਟਾਨ ਦੇ ਰਾਜਾ ਨਾਲ ਮੁਲਾਕਾਤ ਕੀਤੀ

November 11th, 06:14 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭੂਟਾਨ ਦੀ ਰਾਜਧਾਨੀ ਥਿੰਫੂ ਵਿੱਚ ਭੂਟਾਨ ਦੇ ਰਾਜਾ ਜਿਗਮੇ ਖੇਸਰ ਨਾਮਗਯੇਲ ਵਾਂਗਚੱਕ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਨੇ ਦੁਵੱਲੇ ਸਬੰਧਾਂ ਨੂੰ ਹੋਰ ਡੂੰਘਾ ਅਤੇ ਮਜ਼ਬੂਤ ​​ਕਰਨ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਆਪਸੀ ਹਿੱਤਾਂ ਦੇ ਖੇਤਰੀ ਅਤੇ ਵਿਸ਼ਵ-ਵਿਆਪੀ ਮੁੱਦਿਆਂ 'ਤੇ ਵੀ ਚਰਚਾ ਕੀਤੀ। ਮਹਾਮਹਿਮ ਰਾਜਾ ਨੇ ਦਿੱਲੀ ਬੰਬ ਧਮਾਕੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ।

ਨਤੀਜਿਆਂ ਦੀ ਸੂਚੀ: ਪ੍ਰਧਾਨ ਮੰਤਰੀ ਦਾ ਭੂਟਾਨ ਦੌਰਾ

November 11th, 06:10 pm

ਇਹ ਸਮਝੌਤਾ ਅਖੁੱਟ ਊਰਜਾ ਦੇ ਖੇਤਰ ਵਿੱਚ ਦੁਵੱਲੇ ਸਬੰਧਾਂ ਨੂੰ ਸੰਸਥਾਗਤ ਬਣਾਉਣ ਦੀ ਕੋਸ਼ਿਸ਼ ਕਰਦਾ ਹੈ ਅਤੇ ਇਨ੍ਹਾਂ ਖੇਤਰਾਂ ਵਿੱਚ ਸੌਰ ਊਰਜਾ, ਪੌਣ ਊਰਜਾ, ਬਾਇਓਮਾਸ, ਊਰਜਾ ਭੰਡਾਰਨ, ਗ੍ਰੀਨ ਹਾਈਡ੍ਰੋਜਨ ਅਤੇ ਸਮਰੱਥਾ ਨਿਰਮਾਣ ਵਰਗੇ ਖੇਤਰਾਂ ਵਿੱਚ ਇਕੱਠੇ ਕੰਮ ਕਰਨ ਦਾ ਮੰਤਵ ਰੱਖਦਾ ਹੈ।

ਪ੍ਰਧਾਨ ਮੰਤਰੀ ਨੇ ਦਿੱਲੀ ਦੀ ਘਟਨਾ ਤੋਂ ਬਾਅਦ ਭੂਟਾਨ ਦੀ ਏਕਤਾ ਦੇ ਪ੍ਰਗਟਾਵੇ ਲਈ ਧੰਨਵਾਦ ਕੀਤਾ

November 11th, 03:01 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭੂਟਾਨ ਦੇ ਚੌਥੇ ਰਾਜਾ ਮਹਾਮਹਿਮ ਦੇ 70ਵੇਂ ਜਨਮ ਦਿਨ ਦੇ ਮੌਕੇ ’ਤੇ ਆਯੋਜਿਤ ਸਮਾਗਮ ਵਿੱਚ ਭਾਰਤ ਨਾਲ ਏਕਤਾ ਦੀ ਭਾਵਨਾ ਨਾਲ ਭਰਪੂਰ ਪ੍ਰਗਟਾਵੇ ਲਈ ਭੂਟਾਨ ਦੇ ਲੋਕਾਂ ਦਾ ਦਿਲੋਂ ਧੰਨਵਾਦ ਪ੍ਰਗਟ ਕੀਤਾ। ਦਿੱਲੀ ਵਿੱਚ ਹੋਈ ਦੁਖਦਾਈ ਘਟਨਾ ਤੋਂ ਬਾਅਦ ਭੂਟਾਨ ਦੇ ਲੋਕਾਂ ਨੇ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਇੱਕ ਵਿਲੱਖਣ ਪ੍ਰਾਰਥਨਾ ਕੀਤੀ। ਪ੍ਰਧਾਨ ਮੰਤਰੀ ਨੇ ਦਇਆ ਅਤੇ ਏਕਤਾ ਦੇ ਇਸ ਸ਼ਾਨਦਾਰ ਕਾਰਜ ਦੀ ਸ਼ਲਾਘਾ ਕਰਦੇ ਹੋਏ ਕਿਹਾ, ਮੈਂ ਏਕਤਾ ਦੇ ਇਸ ਪ੍ਰਗਟਾਵੇ ਨੂੰ ਕਦੇ ਨਹੀਂ ਭੁੱਲਾਂਗਾ।

ਭੂਟਾਨ ਦੇ ਚੌਥੇ ਰਾਜਾ ਦੇ 70ਵੇਂ ਜਨਮ ਦਿਨ ਦੇ ਮੌਕੇ ’ਤੇ ਆਯੋਜਿਤ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

November 11th, 12:00 pm

ਪਰ ਅੱਜ ਮੈਂ ਇੱਥੇ ਬਹੁਤ ਭਾਰੀ ਮਨ ਨਾਲ ਆਇਆ ਹਾਂ। ਕੱਲ੍ਹ ਸ਼ਾਮ ਦਿੱਲੀ ਵਿੱਚ ਵਾਪਰੀ ਭਿਆਨਕ ਘਟਨਾ ਨੇ ਸਾਰਿਆਂ ਦੇ ਮਨ ਨੂੰ ਪਰੇਸ਼ਾਨ ਕਰ ਦਿੱਤਾ ਹੈ। ਮੈਂ ਪੀੜਤ ਪਰਿਵਾਰਾਂ ਦਾ ਦੁੱਖ ਸਮਝਦਾ ਹਾਂ। ਅੱਜ ਪੂਰਾ ਦੇਸ਼ ਉਨ੍ਹਾਂ ਦੇ ਨਾਲ ਖੜ੍ਹਾ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭੂਟਾਨ ਦੇ ਥਿੰਫੂ ਵਿੱਚ ਚਾਂਗਲੀਮੇਥਾਂਗ ਉਤਸਵ ਮੈਦਾਨ ਵਿੱਚ ਇਕੱਠ ਨੂੰ ਸੰਬੋਧਨ ਕੀਤਾ

November 11th, 11:39 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭੂਟਾਨ ਵਿੱਚ ਥਿੰਫੂ ਦੇ ਚਾਂਗਲੀਮੇਥਾਂਗ ਉਤਸਵ ਮੈਦਾਨ ਵਿੱਚ ਇੱਕ ਇਕੱਠ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਭੂਟਾਨ ਦੇ ਰਾਜਾ, ਮਹਾਮਹਿਮ ਜਿਗਮੇ ਖੇਸਰ ਨਾਮਗਯਾਲ ਵਾਂਗਚੱਕ ਅਤੇ ਚੌਥੇ ਰਾਜਾ ਮਹਾਮਹਿਮ ਜਿਗਮੇ ਸਿੰਗਯੇ ਵਾਂਗਚੱਕ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਸ਼ਾਹੀ ਪਰਿਵਾਰ ਦੇ ਸਤਿਕਾਰਯੋਗ ਮੈਂਬਰਾਂ, ਭੂਟਾਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਸ਼ੇਰਿੰਗ ਤੋਬਗੇ ਅਤੇ ਮੌਜੂਦ ਹੋਰ ਪਤਵੰਤੇ ਵਿਅਕਤੀਆਂ ਦੇ ਪ੍ਰਤੀ ਸਤਿਕਾਰ ਨਾਲ ਧੰਨਵਾਦ ਪ੍ਰਗਟ ਕੀਤਾ।

PM Modi arrives in Bhutan for a two-day state visit

November 11th, 10:42 am

PM Modi arrived in Bhutan a short while ago. His two-day visit seeks to strengthen the special ties of friendship and cooperation between the two countries. The PM was given a warm welcome by Prime Minister of Bhutan Mr. Tshering Tobgay at the airport.

ਭੂਟਾਨ ਲਈ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਦਾ ਬਿਆਨ

November 11th, 07:28 am

ਭੂਟਾਨ ਦੇ ਲੋਕਾਂ ਨਾਲ ਮਹਾਮਹਿਮ ਚੌਥੇ ਰਾਜੇ ਦਾ 70ਵਾਂ ਜਨਮ ਦਿਨ ਮਨਾਉਣਾ ਮੇਰੇ ਲਈ ਸਨਮਾਨ ਦੀ ਗੱਲ ਹੋਵੇਗੀ।

ਪ੍ਰਧਾਨ ਮੰਤਰੀ ਨੇ ਭਗਵਾਨ ਬੁੱਧ ਦੇ ਪਵਿੱਤਰ ਅਵਸ਼ੇਸ਼ਾਂ ਦੇ ਸਤਿਕਾਰਯੋਗ ਸਵਾਗਤ ਲਈ ਭੂਟਾਨ ਦੇ ਲੋਕਾਂ ਅਤੇ ਅਗਵਾਈ ਦੀ ਸ਼ਲਾਘਾ ਕੀਤੀ

November 09th, 03:43 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਤੋਂ ਲਿਆਂਦੇ ਗਏ ਭਗਵਾਨ ਬੁੱਧ ਦੇ ਪਵਿੱਤਰ ਅਵਸ਼ੇਸ਼ਾਂ ਦੇ ਸਤਿਕਾਰਯੋਗ ਸਵਾਗਤ ਲਈ ਭੂਟਾਨ ਦੀ ਜਨਤਾ ਅਤੇ ਅਗਵਾਈ ਦਾ ਦਿਲੋਂ ਧੰਨਵਾਦ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਅਵਸ਼ੇਸ਼ ਸ਼ਾਂਤੀ, ਦਇਆ ਅਤੇ ਸਦਭਾਵਨਾ ਦੇ ਸਦੀਵੀ ਸੰਦੇਸ਼ ਦੇ ਪ੍ਰਤੀਕ ਹਨ। ਸ਼੍ਰੀ ਮੋਦੀ ਨੇ ਕਿਹਾ, ਭਗਵਾਨ ਬੁੱਧ ਦੀਆਂ ਸਿੱਖਿਆਵਾਂ ਸਾਡੇ ਦੋਵਾਂ ਦੇਸ਼ਾਂ ਦੀ ਸਾਂਝੀ ਅਧਿਆਤਮਿਕ ਵਿਰਾਸਤ ਦਰਮਿਆਨ ਇੱਕ ਪਵਿੱਤਰ ਕੜੀ ਹਨ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ 11-12 ਨਵੰਬਰ 2025 ਤੱਕ ਭੂਟਾਨ ਦਾ ਸਰਕਾਰੀ ਦੌਰਾ ਕਰਨਗੇ

November 09th, 09:59 am

ਦੋਵਾਂ ਦੇਸ਼ਾਂ ਦੇ ਦਰਮਿਆਨ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਪ੍ਰਧਾਨ ਮੰਤਰੀ ਮੋਦੀ 11-12 ਨਵੰਬਰ 2025 ਨੂੰ ਭੂਟਾਨ ਦਾ ਸਰਕਾਰੀ ਦੌਰਾ ਕਰਨਗੇ। ਇਸ ਦੌਰੇ ਦੌਰਾਨ, ਪ੍ਰਧਾਨ ਮੰਤਰੀ ਭੂਟਾਨ ਦੇ ਰਾਜਾ ਜਿਗਮੇ ਖੇਸਰ ਨਾਮਗਯੇਲ ਵਾਂਗਚੁਕ ਅਤੇ ਭੂਟਾਨ ਦੇ ਪ੍ਰਧਾਨ ਮੰਤਰੀ ਸ਼ੇਰਿੰਗ ਤੋਬਗੇ ਨਾਲ ਮੁਲਾਕਾਤ ਕਰਨਗੇ। ਪ੍ਰਧਾਨ ਮੰਤਰੀ ਭੂਟਾਨ ਦੇ ਚੌਥੇ ਰਾਜਾ ਜਿਗਮੇ ਸਿੰਗਯੇ ਵਾਂਗਚੁੱਕ ਦੇ 70ਵੇਂ ਜਨਮ ਦਿਵਸ ਸਮਾਰੋਹ ਅਤੇ ਗਲੋਬਲ ਪੀਸ ਪਰੇਅਰ ਫੈਸਟੀਵਲ ਵਿੱਚ ਵੀ ਸ਼ਾਮਲ ਹੋਣਗੇ।

ਭੂਟਾਨ ਦੇ ਪ੍ਰਧਾਨ ਮੰਤਰੀ ਨੇ ਸ਼੍ਰੀ ਰਾਮ ਜਨਮ ਭੂਮੀ ਮੰਦਿਰ ਵਿੱਚ ਦਰਸ਼ਨ ਕੀਤੇ; ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇਸ ਪਹਿਲ ਦਾ ਸੁਆਗਤ ਕੀਤਾ

September 06th, 08:28 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਯੋਧਿਆ ਦੇ ਸ਼੍ਰੀ ਰਾਮ ਜਨਮ ਭੂਮੀ ਮੰਦਿਰ ਵਿੱਚ ਭੂਟਾਨ ਦੇ ਪ੍ਰਧਾਨ ਮੰਤਰੀ ਸ਼ੇਰਿੰਗ ਤੋਬਗੇ ਅਤੇ ਉਨ੍ਹਾਂ ਦੀ ਪਤਨੀ ਨੂੰ ਪ੍ਰਾਰਥਨਾ ਕਰਦੇ ਦੇਖ ਕੇ ਖੁਸ਼ੀ ਪ੍ਰਗਟ ਕੀਤੀ ਹੈ ਸ਼੍ਰੀ ਮੋਦੀ ਨੇ ਕਿਹਾ, ਪ੍ਰਭੂ ਸ਼੍ਰੀ ਰਾਮ ਦੇ ਆਦਰਸ਼ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਸ਼ਕਤੀ ਅਤੇ ਪ੍ਰੇਰਨਾ ਦਿੰਦੇ ਹਨ।

ਪ੍ਰਧਾਨ ਮੰਤਰੀ ਨੇ 79ਵੇਂ ਸੁਤੰਤਰਤਾ ਦਿਵਸ ‘ਤੇ ਵਧਾਈਆਂ ਦੇਣ ਦੇ ਲਈ ਵਿਸ਼ਵ ਦੇ ਰਾਜਨੇਤਾਵਾਂ ਦਾ ਆਭਾਰ ਵਿਅਕਤ ਕੀਤਾ

August 15th, 07:26 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 79ਵੇਂ ਸੁਤੰਤਰਤਾ ਦਿਵਸ ‘ਤੇ ਵਧਾਈਆਂ ਅਤੇ ਸ਼ੁਭਕਾਮਨਾਵਾਂ ਦੇ ਲਈ ਵਿਸ਼ਵ ਦੇ ਰਾਜਨੇਤਾਵਾਂ ਦਾ ਆਭਾਰ ਵਿਅਕਤ ਕੀਤਾ।

ਪੱਛਮ ਬੰਗਾਲ ਦੇ ਅਲੀਪੁਰਦੁਆਰ ਵਿੱਚ ਸਿਟੀ ਗੈਸ ਡਿਸਟ੍ਰੀਬਿਊਸ਼ਨ ਪ੍ਰੋਜੈਕਟ ਦੇ ਨੀਂਹ ਪੱਥਰ ਰੱਖਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ

May 29th, 01:30 pm

ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਸੁਕਾਂਤਾ ਮਜੂਮਦਾਰ ਜੀ, ਪੱਛਮ ਬੰਗਾਲ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ, ਸੁਵੇਂਦੁ ਅਧਿਕਾਰੀ ਜੀ, ਅਲੀਪੁਰਦੁਆਰ ਦੇ ਮਕਬੂਲ ਸਾਂਸਦ ਭਾਈ ਮਨੋਜ ਤਿੱਗਾ ਜੀ, ਹੋਰ ਸਾਂਸਦ, ਵਿਧਾਇਕ ਅਤੇ ਬੰਗਾਲ ਦੇ ਮੇਰੇ ਭਾਈਓ ਅਤੇ ਭੈਣੋਂ!