ਵੀਡੀਓ ਕਾਨਫਰੰਸਿੰਗ ਰਾਹੀਂ ਬਿਹਾਰ ਰਾਜਯ ਜੀਵਿਕਾ ਨਿਧੀ ਸਾਖ ਸਹਿਕਾਰੀ ਸੰਘ ਲਿਮਿਟੇਡ ਦੀ ਸ਼ੁਰੂਆਤ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 02nd, 01:00 pm
ਬਿਹਾਰ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀਮਾਨ ਨਿਤਿਸ਼ ਕੁਮਾਰ ਜੀ, ਉਪ ਮੁੱਖ ਮੰਤਰੀ ਸਮਰਾਟ ਚੌਧਰੀ ਜੀ, ਵਿਜੈ ਕੁਮਾਰ ਸਿਨਹਾ ਜੀ, ਹੋਰ ਮਹਾਅਨੁਭਾਵ ਅਤੇ ਇਸ ਪ੍ਰੋਗਰਾਮ ਵਿੱਚ ਮੌਜੂਦ ਬਿਹਾਰ ਦੀਆਂ ਮੇਰੀਆਂ ਲੱਖਾਂ ਭੈਣਾਂ, ਤੁਹਾਨੂੰ ਸਾਰਿਆਂ ਨੂੰ ਪ੍ਰਣਾਮ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 'ਬਿਹਾਰ ਰਾਜਯ ਜੀਵਿਕਾ ਨਿਧੀ ਸਾਖ ਸਹਿਕਾਰੀ ਸੰਘ ਲਿਮਿਟੇਡ' ਲਾਂਚ ਕੀਤਾ
September 02nd, 12:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ 'ਬਿਹਾਰ ਰਾਜਯ ਜੀਵਿਕਾ ਨਿਧੀ ਸਾਖ ਸਹਿਕਾਰੀ ਸੰਘ ਲਿਮਿਟੇਡ' ਦੀ ਸ਼ੁਰੂਆਤ ਕੀਤੀ। ਇਸ ਮੌਕੇ 'ਤੇ ਆਪਣੇ ਸੰਬੋਧਨ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸ਼ੁਭ ਮੰਗਲਵਾਰ ਨੂੰ ਇੱਕ ਬਹੁਤ ਹੀ ਆਸਵੰਦ ਪਹਿਲਕਦਮੀ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਬਿਹਾਰ ਵਿੱਚ ਮਾਵਾਂ ਅਤੇ ਭੈਣਾਂ ਨੂੰ ਜੀਵਿਕਾ ਨਿਧੀ ਸਾਖ ਸਹਿਕਾਰੀ ਸੰਘ ਰਾਹੀਂ ਇੱਕ ਨਵੀਂ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਪਿੰਡਾਂ ਵਿੱਚ ਜੀਵਿਕਾ ਨਾਲ ਜੁੜੀਆਂ ਮਹਿਲਾਵਾਂ ਨੂੰ ਮਾਲੀ ਸਹਾਇਤਾ ਤੱਕ ਸੁਖਾਲ਼ੀ ਪਹੁੰਚ ਕਰਨ ਦੇ ਯੋਗ ਬਣਾਏਗੀ, ਜਿਸ ਨਾਲ ਉਨ੍ਹਾਂ ਨੂੰ ਆਪਣੇ ਕੰਮਾਂ ਅਤੇ ਕਾਰੋਬਾਰਾਂ ਨੂੰ ਅੱਗੇ ਵਧਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਖੁਸ਼ੀ ਪ੍ਰਗਟ ਕੀਤੀ ਕਿ ਜੀਵਿਕਾ ਨਿਧੀ ਪ੍ਰਣਾਲੀ ਪੂਰੀ ਤਰ੍ਹਾਂ ਡਿਜੀਟਲ ਹੈ, ਜਿਸ ਨਾਲ ਸਰੀਰਕ ਤੌਰ 'ਤੇ ਜਾਣ ਦੀ ਜ਼ਰੂਰਤ ਖਤਮ ਹੋ ਗਈ ਹੈ ਅਤੇ ਹੁਣ ਸਭ ਕੁਝ ਮੋਬਾਈਲ ਫੋਨ ਰਾਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਬਿਹਾਰ ਦੀਆਂ ਮਾਵਾਂ ਅਤੇ ਭੈਣਾਂ ਨੂੰ ਜੀਵਿਕਾ ਨਿਧੀ ਸਾਖ ਸਹਿਕਾਰੀ ਸੰਘ ਦੀ ਸ਼ੁਰੂਆਤ 'ਤੇ ਵਧਾਈ ਦਿੱਤੀ ਅਤੇ ਇਸ ਸ਼ਾਨਦਾਰ ਪਹਿਲਕਦਮੀ ਲਈ ਸ਼੍ਰੀ ਨਿਤੀਸ਼ ਕੁਮਾਰ ਅਤੇ ਬਿਹਾਰ ਸਰਕਾਰ ਦੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ 2 ਸਤੰਬਰ ਨੂੰ ਬਿਹਾਰ ਰਾਜ ਜੀਵਿਕਾ ਨਿਧੀ ਸਾਖ ਸਹਿਕਾਰੀ ਸੰਘ ਲਿਮਿਟੇਡ ਨੂੰ ਲਾਂਚ ਕਰਨਗੇ
September 01st, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 2 ਸਤੰਬਰ ਨੂੰ ਦੁਪਹਿਰ ਸਾਢੇ 12 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਬਿਹਾਰ ਰਾਜ ਜੀਵਿਕਾ ਨਿਧੀ ਸਾਖ ਸਹਿਕਾਰੀ ਸੰਘ ਲਿਮਿਟੇਡ ਨੂੰ ਲਾਂਚ ਕਰਨਗੇ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਸੰਸਥਾ ਦੇ ਬੈਂਕ ਖਾਤੇ ਵਿੱਚ 105 ਕਰੋੜ ਰੁਪਏ ਵੀ ਟ੍ਰਾਂਸਫਰ ਕਰਨਗੇ।