ਪ੍ਰਧਾਨ ਮੰਤਰੀ ਦੀ ਇੰਡੋਨੇਸ਼ੀਆ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੀ ਯਾਤਰਾ
July 03rd, 08:42 pm
ਇੰਡੋਨੇਸ਼ੀਆ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਪ੍ਰਬੋਵੋ ਸੁਬਿਆਂਤੋ ਦੇ ਸੱਦੇ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 6 ਤੋਂ 8 ਜੁਲਾਈ, 2026 ਤੱਕ ਇੰਡੋਨੇਸ਼ੀਆ ਦੀ ਯਾਤਰਾ ਕਰਨਗੇ। ਇਹ ਪ੍ਰਧਾਨ ਮੰਤਰੀ ਦੀ ਇੰਡੋਨੇਸ਼ੀਆ ਦੀ ਚੌਥੀ ਯਾਤਰਾ ਹੋਵੇਗੀ ਅਤੇ ਮਈ, 2018 ਵਿੱਚ ਭਾਰਤ-ਇੰਡੋਨੇਸ਼ੀਆ ਸਬੰਧਾਂ ਨੂੰ ਵਿਆਪਕ ਰਣਨੀਤਕ ਭਾਈਵਾਲੀ ਦੇ ਪੱਧਰ ਤੱਕ ਵਧਾਏ ਜਾਣ ਤੋਂ ਬਾਅਦ ਉਨ੍ਹਾਂ ਦੀ ਪਹਿਲੀ ਦੁਵੱਲੀ ਯਾਤਰਾ ਹੋਵੇਗੀ। ਇਸ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਰਾਸ਼ਟਰਪਤੀ ਪ੍ਰਬੋਵੋ ਨਾਲ ਦੁਵੱਲੀ ਚਰਚਾ ਕਰਨਗੇ ਅਤੇ ਭਾਈਵਾਲੀ ਵਿੱਚ ਹੋਈ ਪ੍ਰਗਤੀ ਦੀ ਸਮੀਖਿਆ ਕਰਨਗੇ। ਜਕਾਰਤਾ ਵਿੱਚ ਪ੍ਰਧਾਨ ਮੰਤਰੀ ਭਾਰਤੀ ਪ੍ਰਵਾਸੀ ਭਾਈਚਾਰੇ ਦੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਨਗੇ। ਭਾਰਤ ਅਤੇ ਇੰਡੋਨੇਸ਼ੀਆ ਦੇ ਵਿਚਕਾਰ ਇਤਿਹਾਸਕ ਅਤੇ ਸੁਖਾਵੇਂ ਸਬੰਧ ਹਨ। ਇਨ੍ਹਾਂ ਖ਼ਾਸ ਸਬੰਧਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਧਾਨ ਮੰਤਰੀ ਇੰਡੋਨੇਸ਼ੀਆ ਦੇ ਇੱਕ ਪ੍ਰਮੁੱਖ ਯੂਨੇਸਕੋ ਵਿਸ਼ਵ ਵਿਰਾਸਤ ਸਥਾਨ, ਯੋਗਿਆਕਾਰਤਾ ਸਥਿਤ ਪ੍ਰੰਬਾਨਨ ਮੰਦਰ ਕੰਪਲੈਕਸ ਦਾ ਵੀ ਦੌਰਾ ਕਰਨਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ ਸੇਸ਼ੇਲਸ ਦੀ ਨੈਸ਼ਨਲ ਅਸੈਂਬਲੀ ਵਿੱਚ ਭਾਸ਼ਣ ਦਾ ਪੰਜਾਬੀ ਅਨੁਵਾਦ
June 28th, 05:00 pm
ਮੈਂ ਅੱਜ ਇਸ ਤੋਂ ਪਹਿਲਾਂ ਬਲੂ ਹੋਰਾਈਜ਼ਨ ਦੇ ਗਾਰਡੀਅਨ ਸਨਮਾਨ ਨਾਲ ਮੈਨੂੰ ਸਨਮਾਨਿਤ ਕਰਨ ਲਈ ਮੈਂ ਰਾਸ਼ਟਰਪਤੀ ਏਰਮੀਨੀ ਅਤੇ ਸੇਸ਼ੇਲਸ ਦੇ ਲੋਕਾਂ ਦਾ ਵੀ ਧੰਨਵਾਦ ਕਰਦਾ ਹਾਂ। ਇਹ ਸਨਮਾਨ ਉਨ੍ਹਾਂ ਸਾਰੇ ਲੋਕਾਂ ਨੂੰ ਹੋਰ ਪ੍ਰੇਰਿਤ ਕਰੇਗਾ, ਜੋ ਵਾਤਾਵਰਨ ਦੀ ਸੁਰੱਖਿਆ ਲਈ ਲਗਾਤਾਰ ਯਤਨ ਕਰ ਰਹੇ ਹਨ। ਮੈਂ ਆਪਣੇ ਨਾਲ ਭਾਰਤ ਦੇ 1.4 ਅਰਬ ਲੋਕਾਂ ਵੱਲੋਂ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਲੈ ਕੇ ਆਇਆ ਹਾਂ।ਪ੍ਰਧਾਨ ਮੰਤਰੀ ਨੂੰ ਰਾਸ਼ਟਰਪਤੀ ਦੇ ਵਿਸ਼ੇਸ਼ ਸਨਮਾਨ ‘ਗਾਰਡੀਅਨ ਆਫ਼ ਦਿ ਬਲੂ ਹੋਰਾਈਜ਼ਨ’ ਨਾਲ ਸਨਮਾਨਿਤ ਕੀਤਾ ਗਿਆ
June 28th, 03:07 pm
ਸੇਸ਼ੇਲਸ ਦੇ ਰਾਸ਼ਟਰਪਤੀ ਮਹਾਮਹਿਮ ਡਾ. ਪੈਟ੍ਰਿਕ ਹਰਮਿਨੀ ਨੇ ਵਿਸ਼ੇਸ਼ ਸਮਾਗਮ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਰਾਸ਼ਟਰਪਤੀ ਦੇ ਵਿਸ਼ੇਸ਼ ਸਨਮਾਨ ‘ਗਾਰਡੀਅਨ ਆਫ਼ ਦਿ ਬਲੂ ਹੋਰਾਈਜ਼ਨ’ ਨਾਲ ਸਨਮਾਨਿਤ ਕੀਤਾ। ਪ੍ਰਧਾਨ ਮੰਤਰੀ ਨੂੰ ਇਹ ਸਨਮਾਨ ਉਨ੍ਹਾਂ ਦੀ ਵਾਤਾਵਰਨ-ਪੱਖੀ ਅਗਵਾਈ (ਗ੍ਰੀਨ ਲੀਡਰਸ਼ਿਪ), ਵਿਕਾਸਸ਼ੀਲ ਦੇਸ਼ਾਂ ਦੇ ਹਿੱਤਾਂ ਨੂੰ ਅੱਗੇ ਵਧਾਉਣ ਦੀਆਂ ਕੋਸ਼ਿਸ਼ਾਂ ਅਤੇ ਬਲੂ ਇਕੌਨਮੀ, ਜਲਵਾਯੂ ਤਬਦੀਲੀ, ਸਮੁੰਦਰੀ ਵਸੀਲਿਆਂ ਦੇ ਟਿਕਾਊ ਪ੍ਰਬੰਧਨ ਅਤੇ ਛੋਟੇ ਟਾਪੂ ਵਾਲੇ ਵਿਕਾਸਸ਼ੀਲ ਦੇਸ਼ਾਂ ਦੀਆਂ ਵਿਕਾਸ ਇੱਛਾਵਾਂ ਨੂੰ ਹੁਲਾਰਾ ਦੇਣ ਪ੍ਰਤੀ ਉਨ੍ਹਾਂ ਦੀ ਲੰਮੇ ਸਮੇਂ ਦੀ ਵਚਨਬੱਧਤਾ ਲਈ ਦਿੱਤਾ ਗਿਆ ਹੈ। ਇਹ ਪਹਿਲੀ ਵਾਰ ਹੈ, ਜਦੋਂ ਇਹ ਵਿਸ਼ੇਸ਼ ਸਨਮਾਨ ਦਿੱਤਾ ਗਿਆ ਹੈ।ਸੇਸ਼ੇਲਸ ਦੇ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ
June 28th, 02:02 pm
ਉਨ੍ਹਾਂ ਵੱਲੋਂ “ਗਾਰਡੀਅਨ ਆਫ਼ ਦਿ ਬਲੂ ਹੋਰਾਈਜ਼ਨ” ਨਾਲ ਸਨਮਾਨਿਤ ਕੀਤਾ ਜਾਣਾ ਮੇਰੇ ਲਈ ਅਤੇ 140 ਕਰੋੜ ਭਾਰਤੀਆਂ ਲਈ ਬਹੁਤ ਖ਼ੁਸ਼ੀ ਦੀ ਗੱਲ ਹੈ। ਮੈਂ ਇਸ ਸਨਮਾਨ ਨੂੰ ਨਿਮਰਤਾ ਨਾਲ ਪ੍ਰਵਾਨ ਕਰਦਿਆਂ, ਉਨ੍ਹਾਂ ਸਾਰੇ ਦੇਸ਼ਾਂ ਨੂੰ ਸਮਰਪਿਤ ਕਰਦਾ ਹਾਂ, ਜੋ ਜਲਵਾਯੂ ਤਬਦੀਲੀ ਦੀ ਚੁਣੌਤੀ ਨਾਲ ਲੜ ਰਹੇ ਹਨ, ਅਤੇ ਵਾਤਾਵਰਨ ਦੀ ਸੰਭਾਲ ਨੂੰ ਆਉਣ ਵਾਲੀਆਂ ਪੀੜ੍ਹੀਆਂ ਪ੍ਰਤੀ ਆਪਣਾ ਫ਼ਰਜ਼ ਮੰਨਦੇ ਹਨ।ਪ੍ਰਧਾਨ ਮੰਤਰੀ ਨੇ ਕੋਲੰਬੀਆ ਦੀਆਂ ਰਾਸ਼ਟਰਪਤੀ ਚੋਣਾਂ ਵਿੱਚ ਜਿੱਤ ’ਤੇ ਅਬੇਲਾਰਡੋ ਡੇ ਲਾ ਐਸਪ੍ਰੀਏਲਾ ਨੂੰ ਵਧਾਈ ਦਿੱਤੀ
June 26th, 10:47 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਬੇਲਾਰਡੋ ਡੇ ਲਾ ਐਸਪ੍ਰੀਏਲਾ ਨੂੰ ਕੋਲੰਬੀਆ ਦੀਆਂ ਰਾਸ਼ਟਰਪਤੀ ਚੋਣਾਂ ਵਿੱਚ ਜਿੱਤ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਵੀਅਨ ਵਿੱਚ ਜੀ-7 ਸਿਖਰ ਸੰਮੇਲਨ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
June 18th, 05:04 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਜੂਨ, 2026 ਨੂੰ ਫ਼ਰਾਂਸ ਦੇ ਏਵੀਅਨ ਵਿੱਚ ਜੀ-7 ਸਿਖਰ ਸੰਮੇਲਨ ਦੌਰਾਨ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਡੋਨਾਲਡ ਜੇ. ਟਰੰਪ ਨਾਲ ਮੁਲਾਕਾਤ ਕੀਤੀ।India and Slovakia are moving forward in close coordination on the global stage: PM Modi at the India-Slovakia Joint Press Meet
June 15th, 03:00 pm
At the joint press meet in Bratislava, PM Modi and Slovak Prime Minister Robert Fico announced the elevation of India-Slovakia ties to a Comprehensive Partnership. PM Modi highlighted growing cooperation in trade, technology, defence, space, digital innovation and mobility, saying the upgraded partnership reflects shared priorities, shared trust and a shared vision for the future.ਸਿੱਟਿਆਂ ਦੀ ਸੂਚੀ: ਸਾਈਪ੍ਰਸ ਗਣਰਾਜ ਦੇ ਮਾਣਯੋਗ ਰਾਸ਼ਟਰਪਤੀ ਮਿਸਟਰ ਨਿਕੋਸ ਕ੍ਰਿਸਟੋਡੌਲਾਈਡਜ਼ ਦਾ ਭਾਰਤ ਦਾ ਅਧਿਕਾਰਤ ਦੌਰਾ
May 22nd, 04:11 pm
ਅੱਤਵਾਦ ਵਿਰੋਧੀ ਸੰਯੁਕਤ ਕਾਰਜ ਸਮੂਹ ਦੀ ਸਥਾਪਨਾ 'ਤੇ ਐੱਮਓਯੂਸਾਈਪ੍ਰਸ ਗਣਰਾਜ ਦੇ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
May 22nd, 01:00 pm
ਸਮੁੱਚੇ ਦੌਰੇ ਦੌਰਾਨ ਤੁਹਾਡੀ ਆਪਣੇਪਣ ਦੀ ਭਾਵਨਾ, ਤੁਹਾਡਾ ਮੋਹ ਅਤੇ ਭਾਰਤ ਪ੍ਰਤੀ ਤੁਹਾਡਾ ਵਿਸ਼ੇਸ਼ ਜੁੜਾਅ ਅਸੀਂ ਬਹੁਤ ਡੂੰਘਾਈ ਨਾਲ ਮਹਿਸੂਸ ਕੀਤਾ। ਅਤੇ ਅੱਜ ਤੁਹਾਡੀ ਭਾਰਤ ਯਾਤਰਾ ਸਾਡੀ ਸਾਂਝੀ ਯਾਤਰਾ ਦਾ ਅਗਲਾ ਮਹੱਤਵਪੂਰਨ ਪੜਾਅ ਹੈ।ਤੀਜੇ ਭਾਰਤ-ਨੌਰਡਿਕ ਸੰਮੇਲਨ ਵਿੱਚ ਸੰਯੁਕਤ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
May 19th, 04:25 pm
ਤੇਜ਼ੀ ਨਾਲ ਵਧਦੇ ਵਪਾਰ ਅਤੇ ਨਿਵੇਸ਼ ਨੇ ਭਾਰਤ ਦੀ ਗ੍ਰੋਥ ਸਟੋਰੀ ਵਿੱਚ ਤਾਂ ਯੋਗਦਾਨ ਪਾਇਆ ਹੀ ਹੈ; ਨਾਲ ਹੀ, ਨੌਰਡਿਕ ਦੇਸ਼ਾਂ ਦੀਆਂ ਅਰਥ-ਵਿਵਸਥਾਵਾਂ ਵਿੱਚ ਵੀ ਬਹੁਤ ਸਕਾਰਾਤਮਕ ਭੂਮਿਕਾ ਨਿਭਾਈ ਹੈ ਅਤੇ ਹਜ਼ਾਰਾਂ ਨਵੀਆਂ ਨੌਕਰੀਆਂ ਪੈਦਾ ਕੀਤੀਆਂ ਹਨ। ਇਸ ਮਜ਼ਬੂਤ ਨੀਂਹ 'ਤੇ, ਆਪਣੇ ਸਬੰਧਾਂ ਨੂੰ ਅਗਲੇ ਪੱਧਰ 'ਤੇ ਲਿਜਾਣ ਲਈ, ਅਸੀਂ ਹਾਲ ਹੀ ਵਿੱਚ ਕੁਝ ਅਹਿਮ ਪਹਿਲਕਦਮੀਆਂ ਕੀਤੀਆਂ ਹਨ।ਪ੍ਰਧਾਨ ਮੰਤਰੀ ਨੇ ਸਵੀਡਨ ਦੇ ਪ੍ਰਧਾਨ ਮੰਤਰੀ ਨਾਲ ਦੁਵੱਲੀ ਗੱਲਬਾਤ ਕੀਤੀ
May 18th, 12:10 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਵੀਡਨ ਦੇ ਗੋਥੇਨਬਰਗ ਵਿੱਚ ਪ੍ਰਧਾਨ ਮੰਤਰੀ ਮਹਾਮਹਿਮ ਮਿਸਟਰ ਉਲਫ ਕ੍ਰਿਸਟਰਸਨ ਨਾਲ ਦੁਵੱਲੀ ਗੱਲਬਾਤ ਕੀਤੀ। ਸਵੀਡਨ ਦੀ ਸ਼ਾਹੀ ਕ੍ਰਾਊਨ ਪ੍ਰਿੰਸੈਸ ਵਿਕਟੋਰੀਆ ਨੇ ਵੀ ਮੀਟਿੰਗ ਵਿੱਚ ਹਿੱਸਾ ਲਿਆ ਅਤੇ ਉਨ੍ਹਾਂ ਰਾਜਾ ਕਾਰਲ XVI ਗੁਸਤਾਫ ਅਤੇ ਰਾਣੀ ਸਿਲਵੀਆ ਵੱਲੋਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਮੋਦੀ ਨੇ ਮਹਾਮਹਿਮ ਰਾਜਾ ਦੇ 80ਵੇਂ ਜਨਮ ਦਿਨ 'ਤੇ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਚੋਣਵੇਂ ਸਵੀਡਿਸ਼ ਕਾਰੋਬਾਰੀਆਂ ਨਾਲ ਗੱਲਬਾਤ ਕੀਤੀ
May 17th, 11:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਵੀਡਨ ਦੀ ਸ਼ਾਹੀ ਕ੍ਰਾਊਨ ਪ੍ਰਿੰਸਸ ਵਿਕਟੋਰੀਆ ਅਤੇ ਸਵੀਡਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਉਲਫ ਕ੍ਰਿਸਟਰਸਨ ਦੇ ਨਾਲ 17 ਮਈ, 2026 ਨੂੰ ਚੋਣਵੇਂ ਸਵੀਡਿਸ਼ ਸੀਈਓਜ਼ ਨਾਲ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਨੇ ਅਫਸਲੁਇਟਡਿਜ਼ਕ ਡੈਮ ਦਾ ਦੌਰਾ ਕੀਤਾ
May 17th, 03:38 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੀਦਰਲੈਂਡਜ਼ ਦੇ ਪ੍ਰਧਾਨ ਮੰਤਰੀ ਮਹਾਮਹਿਮ ਰੌਬ ਜੈਟਨ ਦੇ ਨਾਲ ਮਸ਼ਹੂਰ ਡੱਚ ਜਲ ਪ੍ਰਬੰਧਨ ਢਾਂਚੇ ਅਫਸਲੁਇਟਡਿਜ਼ਕ (Afsluitdijk) ਦਾ ਦੌਰਾ ਕੀਤਾ।ਭਾਰਤ ਦੇ ਪ੍ਰਧਾਨ ਮੰਤਰੀ ਦੀ ਨੀਦਰਲੈਂਡਜ਼ ਯਾਤਰਾ ’ਤੇ ਭਾਰਤ-ਨੀਦਰਲੈਂਡਜ਼ ਸੰਯੁਕਤ ਬਿਆਨ
May 17th, 03:45 am
ਨੀਦਰਲੈਂਡਜ਼ ਦੇ ਪ੍ਰਧਾਨ ਮੰਤਰੀ ਸ਼੍ਰੀ ਰੌਬ ਜੈਟਨ ਦੇ ਸੱਦੇ ’ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 16-17 ਮਈ, 2026 ਨੂੰ ਨੀਦਰਲੈਂਡਜ਼ ਦੀ ਅਧਿਕਾਰਤ ਯਾਤਰਾ ਕੀਤੀ। ਇਹ ਪ੍ਰਧਾਨ ਮੰਤਰੀ ਮੋਦੀ ਦੀ ਨੀਦਰਲੈਂਡਜ਼ ਦੀ ਦੂਜੀ ਯਾਤਰਾ ਸੀ।ਭਾਰਤ-ਨੀਦਰਲੈਂਡਜ਼ ਰਣਨੀਤਕ ਭਾਈਵਾਲੀ ਦੀ ਰੂਪ-ਰੇਖਾ [2026-2030]
May 17th, 03:15 am
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅਤੇ ਨੀਦਰਲੈਂਡਜ਼ ਦੇ ਪ੍ਰਧਾਨ ਮੰਤਰੀ ਸ੍ਰੀ ਰੌਬ ਜੇਟਨ ਨੇ 16 ਮਈ, 2026 ਨੂੰ ਹੇਗ ਵਿੱਚ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੇਂਦਰਿਤ ਅਤੇ ਸਮਾਂਬੱਧ ਯਤਨਾਂ ਅਤੇ ਸਾਂਝੀਆਂ ਕਾਰਜ ਯੋਜਨਾਵਾਂ ਦੀ ਪਾਲਣਾ ਕਰਦਿਆਂ ਭਾਰਤ-ਨੀਦਰਲੈਂਡਜ਼ ਦੁਵੱਲੇ ਸਬੰਧਾਂ ਨੂੰ 'ਰਣਨੀਤਕ ਭਾਈਵਾਲੀ' ਦੇ ਪੱਧਰ ਤੱਕ ਲੈ ਜਾਣ 'ਤੇ ਸਹਿਮਤੀ ਪ੍ਰਗਟਾਈ। ਇਸੇ ਉਦੇਸ਼ ਨਾਲ ਭਾਰਤ ਅਤੇ ਨੀਦਰਲੈਂਡਜ਼ ਨੇ ਅਗਲੇ 5 ਸਾਲਾਂ (2026-2030) ਲਈ 'ਭਾਰਤ-ਨੀਦਰਲੈਂਡਜ਼ ਰਣਨੀਤਕ ਭਾਈਵਾਲੀ ਦੀ ਰੂਪ-ਰੇਖਾ' ਅਪਣਾਈ।ਪ੍ਰਧਾਨ ਮੰਤਰੀ ਨੇ ਨੀਦਰਲੈਂਡਜ਼ ਦੇ ਪ੍ਰਧਾਨ ਮੰਤਰੀ ਨਾਲ ਅਧਿਕਾਰਤ ਗੱਲਬਾਤ ਕੀਤੀ
May 17th, 02:35 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੀਦਰਲੈਂਡਜ਼ ਦੇ ਪ੍ਰਧਾਨ ਮੰਤਰੀ ਮਹਾਮਾਹਿਮ ਮਿਸਟਰ ਰੌਬ ਯੇਤੇਨ ਨਾਲ ਹੇਗ ਵਿੱਚ ਡੱਚ ਪੀਐੱਮ ਦੇ ਸਰਕਾਰੀ ਨਿਵਾਸ (ਕੈਥਸ਼ੂਇਸ) ਵਿਖੇ ਅਧਿਕਾਰਤ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਨੇ ਡੱਚ ਮੁੱਖ ਕਾਰਜਕਾਰੀ ਅਧਿਕਾਰੀਆਂ (ਸੀਈਓਜ਼) ਨਾਲ ਮੀਟਿੰਗ ਕੀਤੀ
May 16th, 10:15 pm
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਨੀਦਰਲੈਂਡਜ਼ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ੍ਰੀ ਰੌਬ ਜੇਟਨ ਨਾਲ ਅੱਜ ਊਰਜਾ, ਬੰਦਰਗਾਹਾਂ, ਸਿਹਤ, ਖੇਤੀਬਾੜੀ, ਵਪਾਰ ਅਤੇ ਤਕਨਾਲੋਜੀ ਸਮੇਤ ਵੱਖ-ਵੱਖ ਖੇਤਰਾਂ ਦੀਆਂ ਮੋਹਰੀ ਡੱਚ ਕੰਪਨੀਆਂ ਦੇ ਪ੍ਰਮੁੱਖ ਮੁੱਖ ਕਾਰਜਕਾਰੀ ਅਧਿਕਾਰੀਆਂ (ਸੀਈਓਜ਼) ਨਾਲ ਚਰਚਾ ਕੀਤੀ। ਵਪਾਰਕ ਆਗੂਆਂ ਨੇ ਤਿੰਨ ਸਮੂਹਾਂ — ਸੈਮੀਕੰਡਕਟਰ, ਤਕਨਾਲੋਜੀ ਅਤੇ ਨਵੀਨਤਾ; ਬੁਨਿਆਦੀ ਢਾਂਚਾ, ਲੌਜਿਸਟਿਕਸ ਅਤੇ ਸਮੁੰਦਰੀ ਖੇਤਰ; ਅਤੇ ਸਥਿਰਤਾ, ਊਰਜਾ ਅਤੇ ਖੇਤੀਬਾੜੀ — 'ਤੇ ਪੇਸ਼ਕਾਰੀਆਂ ਦਿੱਤੀਆਂ ਅਤੇ ਭਾਰਤ ਲਈ ਆਪਣੀਆਂ ਰਣਨੀਤੀਆਂ ਦੀ ਰੂਪ-ਰੇਖਾ ਸਾਂਝੀ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਲੀ ਫਲਿਹ ਕਾਦਿਮ ਅਲ-ਜ਼ੈਦੀ ਨੂੰ ਇਰਾਕ ਦੇ ਪ੍ਰਧਾਨ ਮੰਤਰੀ ਵਜੋਂ ਕਾਰਜਭਾਰ ਸੰਭਾਲਣ ’ਤੇ ਵਧਾਈ ਦਿੱਤੀ
May 16th, 01:35 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਰਾਕ ਦੇ ਪ੍ਰਧਾਨ ਮੰਤਰੀ ਵਜੋਂ ਕਾਰਜਭਾਰ ਸੰਭਾਲਣ ’ਤੇ ਸ਼੍ਰੀ ਫਲਿਹ ਕਾਦਿਮ ਅਲ-ਜ਼ੈਦੀ ਨੂੰ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਇਰਾਕ ਨਾਲ ਆਪਣੇ ਲੰਮੇ ਸਮੇਂ ਦੇ ਅਤੇ ਦੋਸਤਾਨਾ ਸਬੰਧਾਂ ਨੂੰ ਬਹੁਤ ਮਹੱਤਵ ਦਿੰਦਾ ਹੈ ਅਤੇ ਸਾਰੇ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਦ੍ਰਿੜ੍ਹ ਸੰਕਲਪ ਰਖਦਾ ਹੈ।ਪ੍ਰਧਾਨ ਮੰਤਰੀ ਦਾ ਨੀਦਰਲੈਂਡਜ਼ ਵਿੱਚ ਭਾਰਤੀ ਭਾਈਚਾਰਕ ਪ੍ਰੋਗਰਾਮ ਦੌਰਾਨ ਸੰਬੋਧਨ ਦਾ ਪੰਜਾਬੀ ਅਨੁਵਾਦ
May 16th, 01:30 pm
ਇਹ ਦਿਖਾਉਂਦਾ ਹੈ ਕਿ ਪਾਸਪੋਰਟ ਦਾ ਰੰਗ ਬਦਲ ਸਕਦਾ ਹੈ, ਪਤਾ ਵੀ ਬਦਲ ਸਕਦਾ ਹੈ, ਸਮੇਂ ਦਾ ਜ਼ੋਨ ਵੀ ਬਦਲ ਸਕਦਾ ਹੈ, ਪਰ ਮਾਂ ਭਾਰਤੀ ਦੀਆਂ ਔਲਾਦਾਂ ਕਿਤੇ ਵੀ ਰਹਿਣ, ਇਹ ਗਰਮਜੋਸ਼ੀ, ਇਹ ਜੀਵੰਤਤਾ, ਜ਼ਿੰਦਗੀ ਨੂੰ ਮਾਣਨ ਦਾ ਜਜ਼ਬਾ ਹਮੇਸ਼ਾ ਸਾਡੇ ਨਾਲ ਰਹਿੰਦਾ ਹੈ। ਮੈਂ ਤੁਹਾਡਾ ਸਭ ਦਾ, ਇਸ ਨਿੱਘੇ ਸਵਾਗਤ ਲਈ ਬਹੁਤ-ਬਹੁਤ ਧੰਨਵਾਦ ਪ੍ਰਗਟ ਕਰਦਾ ਹਾਂ। ਅਤੇ ਜਦੋਂ ਮੈਂ ਇੱਥੇ ਦਾਖਲ ਹੋ ਰਿਹਾ ਸੀ ਤਾਂ ਪੂਰਾ ਮਹਾਰਾਸ਼ਟਰ ਅਤੇ ਛਤਰਪਤੀ ਸ਼ਿਵਾਜੀ ਮਹਾਰਾਜ ਅਤੇ ਮੇਰੇ ਪਿਆਰੇ ਰਾਜਸਥਾਨ ਅਤੇ ਏ ਫ਼ਾਰ ਅਸਾਮ...ਪ੍ਰਧਾਨ ਮੰਤਰੀ ਨੇ ਨੀਦਰਲੈਂਡਜ਼ ਵਿੱਚ ਰਹਿਣ ਵਾਲੇ ਪ੍ਰਵਾਸੀ ਭਾਰਤੀਆਂ ਨੂੰ ਸੰਬੋਧਨ ਕੀਤਾ
May 16th, 01:20 pm
ਪ੍ਰਧਾਨ ਮੰਤਰੀ ਮੋਦੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਉਤਸ਼ਾਹ ਭਰਪੂਰ ਅਤੇ ਰੰਗਾਰੰਗ ਸਵਾਗਤ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਡੱਚ ਸਮਾਜ ਵਿੱਚ ਭਾਰਤੀ ਪ੍ਰਵਾਸੀ ਭਾਈਚਾਰੇ ਦੇ ਯੋਗਦਾਨ ਅਤੇ ਭਾਰਤ ਅਤੇ ਨੀਦਰਲੈਂਡਜ਼ ਵਿਚਾਲੇ ਦੋਸਤੀ ਦੇ ਪੁਲ ਵਜੋਂ ਉਨ੍ਹਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸੂਰੀਨਾਮੀ-ਹਿੰਦੁਸਤਾਨੀ ਭਾਈਚਾਰੇ ਦੇ ਭਾਰਤ ਨਾਲ ਡੂੰਘੇ ਅਤੇ ਸਥਾਈ ਇਤਿਹਾਸਕ ਸਬੰਧਾਂ ਨੂੰ ਵੀ ਯਾਦ ਕੀਤਾ ਅਤੇ ਪੀੜ੍ਹੀਆਂ ਤੋਂ ਉਨ੍ਹਾਂ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਹੁਲਾਰਾ ਦੇਣ ਦੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਇਸ ਗੱਲ ਦਾ ਜ਼ਿਕਰ ਕੀਤਾ ਕਿ ਤਕਨਾਲੋਜੀ ਖੇਤਰ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ ਪੇਸ਼ਾਵਰ ਅਤੇ ਡੱਚ ਯੂਨੀਵਰਸਿਟੀਆਂ ਵਿੱਚ ਭਾਰਤੀ ਵਿਦਿਆਰਥੀਆਂ ਦੀ ਵਧਦੀ ਗਿਣਤੀ, ਖ਼ਾਸ ਕਰਕੇ ਨਵੀਨਤਾ-ਆਧਾਰਿਤ ਖੇਤਰਾਂ ਵਿੱਚ ਦੋਹਾਂ ਦੇਸ਼ਾਂ ਵਿਚਾਲੇ ਸਮਕਾਲੀ ਭਾਈਵਾਲੀ ਨੂੰ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡ ਰਿਸ਼ਤੇ, ਖ਼ਾਸ ਕਰਕੇ ਕ੍ਰਿਕਟ ਅਤੇ ਹਾਕੀ, ਦੋਹਾਂ ਦੇਸ਼ਾਂ ਵਿਚਾਲੇ ਨੇੜਲੇ ਲੋਕ-ਸਬੰਧਾਂ ਨੂੰ ਹੋਰ ਹੁਲਾਰਾ ਦੇ ਰਹੇ ਹਨ।