ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ

February 26th, 08:56 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੀ ਆਪਣੀ ਅਧਿਕਾਰਤ ਫੇਰੀ ਦੇ ਦੌਰਾਨ 26 ਫਰਵਰੀ, 2026 ਨੂੰ ਯੇਰੂਸ਼ਲਮ ਵਿੱਚ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਨਾਲ ਅਧਿਕਾਰਤ ਗੱਲਬਾਤ ਕੀਤੀ।

ਮੁੰਬਈ ਵਿੱਚ ਭਾਰਤ-ਫ਼ਰਾਂਸ ਨਵੀਨਤਾ ਮੰਚ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

February 18th, 12:07 pm

ਅੱਜ ਦੇ ਦਿਨ ਦੁਨੀਆ ਦੇ ਦੋ ਵੱਡੇ ਇਨੋਵੇਸ਼ਨ ਹੱਬ ਇਕੱਠੇ ਹੋ ਰਹੇ ਹਨ। ਜਦੋਂ ਅਸੀਂ ਭਾਰਤ ਅਤੇ ਫ਼ਰਾਂਸ ਦੀ ਗੱਲ ਕਰਦੇ ਹਾਂ, ਤਾਂ ਸਾਡਾ ਸਬੰਧ ਸਿਰਫ਼ ਇਨੋਵੇਸ਼ਨ ਦੇ ਨਾਲ-ਨਾਲ ਵਿਸ਼ਵਾਸ ਦਾ ਅਤੇ ਸ਼ੇਅਰਡ ਵੈਲੂਅਜ਼ ਦਾ ਹੈ। ਇਸੇ ਸੋਚ ਨਾਲ ਹੀ ਰਾਸ਼ਟਰਪਤੀ ਮੈਕਰੋਨ ਅਤੇ ਮੈਂ ਸਾਲ 2026 ਨੂੰ ਭਾਰਤ-ਫ਼ਰਾਂਸ ਈਅਰ ਆਫ਼ ਇਨੋਵੇਸ਼ਨ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਹੈ। ਇਹ ਸਿਰਫ਼ ਇੱਕ ਜਸ਼ਨ ਨਹੀਂ ਹੈ, ਇਹ ਸਾਡੀ ਸਾਂਝੀ ਵਚਨਬੱਧਤਾ ਵੀ ਹੈ। ਕਮਿਟਮੈਂਟ ਟੂ ਇਨੋਵੇਟ, ਕਮਿਟਮੈਂਟ ਟੂ ਲੀਡ।

ਫ਼ਰਾਂਸ ਦੇ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ

February 17th, 04:00 pm

ਮੇਰੇ ਪਿਆਰੇ ਦੋਸਤ, ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦਾ ਮੁੰਬਈ ਵਿੱਚ ਸਵਾਗਤ ਕਰਦਿਆਂ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। ਪਿਛਲੇ ਸਾਲ, ਉਨ੍ਹਾਂ ਨੇ ਮੈਨੂੰ ਫ਼ਰਾਂਸ ਵਿੱਚ ਏਆਈ ਐਕਸ਼ਨ ਸਮਿਟ ਲਈ ਬੁਲਾਇਆ ਸੀ।

Cabinet approves Startup India Fund of Funds 2.0 to Mobilize Venture Capital for India’s Startup Ecosystem

February 14th, 01:11 pm

The Union Cabinet chaired by PM Modi, has approved the establishment of the Startup India Fund of Funds 2.0 with a total corpus of Rs. 10,000 crore. Aligned with the national vision of Viksit Bharat @ 2047, the Fund represents the Government’s continued commitment to empowering entrepreneurs, fostering innovation and unlocking the full potential of India’s startup ecosystem.

ਅਹਿਮਦਾਬਾਦ ਵਿੱਚ ਭਾਰਤ-ਜਰਮਨੀ ਸੀਈਓ ਫੋਰਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

January 12th, 01:35 pm

ਭਾਰਤ-ਜਰਮਨੀ ਸੀਈਓ ਫੋਰਮ ਵਿੱਚ ਸ਼ਾਮਲ ਹੋ ਕੇ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। ਇਸ ਫੋਰਮ ਦੀ ਬੈਠਕ ਬਹੁਤ ਹੀ ਮਹੱਤਵਪੂਰਨ ਸਮੇਂ 'ਤੇ ਹੋ ਰਹੀ ਹੈ, ਜਦੋਂ ਅਸੀਂ ਭਾਰਤ-ਜਰਮਨੀ ਰਿਸ਼ਤਿਆਂ ਦੀ ਪਲੈਟੀਨਮ ਜੁਬਲੀ ਅਤੇ ਭਾਰਤ-ਜਰਮਨੀ ਰਣਨੀਤਕ ਭਾਈਵਾਲੀ ਦੀ ਸਿਲਵਰ ਜੁਬਲੀ ਮਨਾ ਰਹੇ ਹਾਂ। ਭਾਵ, ਸਾਡੇ ਰਿਸ਼ਤਿਆਂ ਵਿੱਚ ਪਲੈਟੀਨਮ ਵਰਗੀ ਸਥਿਰਤਾ (ਪੱਕਾਪਣ) ਅਤੇ ਚਾਂਦੀ ਵਰਗੀ ਚਮਕ ਵੀ ਹੈ।

ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਗਲੋਬਲ ਇਨਵੈਸਟਰ ਸਮਿਟ 2025 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ

February 24th, 10:35 am

ਸਭ ਤੋਂ ਪਹਿਲਾਂ ਤਾਂ ਮੈਨੂੰ ਇੱਥੇ ਆਉਣ ਵਿੱਚ ਦੇਰੀ ਹੋਈ, ਇਸ ਦੇ ਲਈ ਤੁਹਾਡੇ ਸਾਰਿਆਂ ਤੋਂ ਮੁਆਫ਼ੀ ਚਾਹੁੰਦਾ ਹਾਂ। ਦੇਰੀ ਇਸ ਲਈ ਹੋਈ ਕਿਉਂਕਿ ਕੱਲ੍ਹ ਜਦੋਂ ਮੈਂ ਇੱਥੇ ਪਹੁੰਚਿਆ, ਤਾਂ ਇੱਕ ਗੱਲ ਧਿਆਨ ਵਿੱਚ ਆਈ ਕਿ ਅੱਜ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਦੇ ਐਗਜ਼ਾਮ ਹੈ, ਅਤੇ ਉਸ ਦਾ ਸਮਾਂ ਅਤੇ ਮੇਰਾ ਰਾਜ ਭਵਨ ਤੋਂ ਨਿਕਲਣ ਦਾ ਸਮਾਂ clash ਹੋ ਰਿਹਾ ਸੀ। ਅਤੇ ਉਸ ਦੇ ਕਾਰਨ ਸੰਭਾਵਨਾ ਸੀ ਕਿ ਸਿਕਓਰਿਟੀ ਦੇ ਕਾਰਨ ਜੇਕਰ ਰਸਤੇ ਬੰਦ ਹੋ ਜਾਣ, ਤਾਂ ਬੱਚਿਆਂ ਨੂੰ ਐਗਜ਼ਾਮ ਦੇਣ ਲਈ ਜਾਣ ਵਿੱਚ ਮੁਸ਼ਕਲ ਹੋ ਜਾਵੇ। ਅਤੇ ਇਹ ਮੁਸ਼ਕਲ ਨਾ ਹੋਵੇ ਬੱਚੇ ਸਭ ਇੱਕ ਵਾਰ ਆਪਣੇ examination centre ‘ਤੇ ਪਹੁੰਚ ਜਾਣ ਉਸ ਤੋਂ ਬਾਅਦ ਹੀ ਮੈਂ ਰਾਜ ਭਵਨ ਤੋਂ ਨਿਕਲਿਆ ਅਜਿਹਾ ਮੈਂ ਸੋਚਿਆ, ਉਸ ਦੇ ਕਾਰਨ ਮੈਂ ਨਿਕਲਣ ਵਿੱਚ ਹੀ 15-20 ਮਿੰਟ ਲੇਟ ਕਰ ਦਿੱਤਾ ਅਤੇ ਉਸ ਦੇ ਕਾਰਨ ਤੁਹਾਨੂੰ ਲੋਕਾਂ ਨੂੰ ਜੋ ਅਸੁਵਿਧਾ ਹੋਈ, ਇਸ ਦੇ ਲਈ ਮੈਂ ਫਿਰ ਤੋਂ ਇੱਕ ਵਾਰ ਮੁਆਫੀ ਮੰਗਦਾ ਹਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਗਲੋਬਲ ਇਨਵੈਸਟਰਸ ਸਮਿਟ 2025 ਦਾ ਉਦਘਾਟਨ ਕੀਤਾ

February 24th, 10:30 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਗਲੋਬਲ ਇਨਵੈਸਟਰਸ ਸਮਿਟ (ਜੀਆਈਐੱਸ) 2025 ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਪ੍ਰੋਗਰਾਮ ਵਿੱਚ ਦੇਰੀ ਲਈ ਮੁਆਫ਼ੀ ਮੰਗੀ, ਕਿਉਂਕਿ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਦੀਆਂ ਬੋਰਡ ਪ੍ਰੀਖਿਆਵਾਂ ਚਲ ਰਹੀਆਂ ਸਨ ਅਤੇ ਪ੍ਰੋਗਰਾਮ ਵਿੱਚ ਜਾਣ ਦੌਰਾਨ ਉਨ੍ਹਾਂ ਦੇ ਸੁਰੱਖਿਆ ਸਬੰਧੀ ਉਪਾਵਾਂ ਦੇ ਕਾਰਨ ਵਿਦਿਆਰਥੀਆਂ ਨੂੰ ਅਸੁਵਿਧਾ ਹੋ ਸਕਦੀ ਸੀ। ਸ਼੍ਰੀ ਮੋਦੀ ਨੇ ਕਿਹਾ ਕਿ ਰਾਜਾ ਭੋਜ ਦੀ ਧਰਤੀ ‘ਤੇ ਨਿਵੇਸ਼ਕਾਂ ਅਤੇ ਵਪਾਰ ਜਗਤ ਦੇ ਦਿੱਗਜਾਂ ਦਾ ਸੁਆਗਤ ਕਰਨਾ ਉਨ੍ਹਾਂ ਦੇ ਲਈ ਬਹੁਤ ਮਾਣ ਦੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦਾ ਪ੍ਰੋਗਰਾਮ ਮਹੱਤਵਪੂਰਣ ਸੀ, ਕਿਉਂਕਿ ਵਿਕਸਿਤ ਭਾਰਤ ਦੀ ਯਾਤਰਾ ਵਿੱਚ ਵਿਕਸਿਤ ਮੱਧ ਪ੍ਰਦੇਸ਼ ਦੀ ਜ਼ਰੂਰਤ ਹੈ। ਉਨ੍ਹਾਂ ਨੇ ਸਮਿਟ ਦੇ ਸ਼ਾਨਦਾਰ ਆਯੋਜਨ ਲਈ ਮੱਧ ਪ੍ਰਦੇਸ਼ ਸਰਕਾਰ ਨੂੰ ਵਧਾਈ ਦਿੱਤੀ।

ਭਾਰਤ-ਅਮਰੀਕਾ ਸੰਯੁਕਤ ਪ੍ਰੈੱਸ ਕਾਨਫਰੰਸ ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ

February 14th, 04:57 am

ਸਭ ਤੋਂ ਪਹਿਲੇ ਮੈਂ, ਮੇਰੇ ਪਿਆਰੇ ਮਿੱਤਰ ਰਾਸ਼ਟਰਪਤੀ ਟ੍ਰੰਪ ਦਾ ਮੇਰੇ ਸ਼ਾਨਦਾਰ ਸੁਆਗਤ ਅਤੇ ਪਰਾਹੁਣਚਾਰੀ ਦੇ ਲਈ ਹਾਰਦਿਕ ਆਭਾਰ ਵਿਅਕਤ ਕਰਦਾ ਹਾਂ। ਰਾਸ਼ਟਰਪਤੀ ਟ੍ਰੰਪ ਨੇ ਭਾਰਤ ਅਤੇ ਅਮਰੀਕਾ ਸਬੰਧਾਂ (India-US relationship) ਨੂੰ ਆਪਣੀ ਲੀਡਰਸ਼ਿਪ ਦੇ ਜ਼ਰੀਏ ਸੰਜੋਇਆ ਹੈ, ਜੀਵੰਤ ਬਣਾਇਆ ਹੈ।

ਚੋਣ ਕਮਿਸ਼ਨ ਨੇ ਸਮੇਂ-ਸਮੇਂ 'ਤੇ ਸਾਡੀ ਵੋਟਿੰਗ ਪ੍ਰਕਿਰਿਆ ਨੂੰ ਮਜ਼ਬੂਤ ​​ਕੀਤਾ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ

January 19th, 11:30 am

In the 118th episode of Mann Ki Baat, PM Modi reflected on key milestones, including the upcoming 75th Republic Day celebrations and the significance of India’s Constitution in shaping the nation’s democracy. He highlighted India’s achievements and advancements in space sector like satellite docking. He spoke about the Maha Kumbh in Prayagraj and paid tributes to Netaji Subhas Chandra Bose.

ਜੀਨੋਮਇੰਡੀਆ ਪ੍ਰੋਜੈਕਟ ਦੀ ਸ਼ੁਰੂਆਤ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

January 09th, 06:38 pm

ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਡਾ. ਜਿਤੇਂਦਰ ਸਿੰਘ ਜੀ, ਦੇਸ਼ ਭਰ ਤੋਂ ਇੱਥੇ ਆਏ ਸਾਰੇ scientists, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਜੀਨੋਮਇੰਡੀਆ ਪ੍ਰੋਜੈਕਟ ਦੀ ਸ਼ੁਰੂਆਤ ਮੌਕੇ ਸੰਬੋਧਨ

January 09th, 05:53 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਰਾਹੀਂ ਜੀਨੋਮਇੰਡੀਆ ਪ੍ਰੋਜੈਕਟ ਦੀ ਸ਼ੁਰੂਆਤ ਦੇ ਅਵਸਰ 'ਤੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ 'ਤੇ ਉਨ੍ਹਾਂ ਨੇ ਕਿਹਾ ਕਿ ਅੱਜ ਭਾਰਤ ਨੇ ਖੋਜ ਦੇ ਖੇਤਰ ਵਿੱਚ ਇੱਕ ਇਤਿਹਾਸਕ ਕਦਮ ਚੁੱਕਿਆ ਹੈ। ਉਨ੍ਹਾਂ ਨੇ ਕਿਹਾ ਕਿ ਜੀਨੋਮਇੰਡੀਆ ਪ੍ਰੋਜੈਕਟ ਨੂੰ ਪੰਜ ਸਾਲ ਪਹਿਲਾਂ ਮਨਜ਼ੂਰੀ ਦਿੱਤੀ ਗਈ ਸੀ ਅਤੇ ਸਾਡੇ ਵਿਗਿਆਨੀਆਂ ਨੇ ਕੋਵਿਡ ਮਹਾਮਾਰੀ ਦੀਆਂ ਚੁਣੌਤੀਆਂ ਦੇ ਬਾਵਜੂਦ ਇਸ ਪ੍ਰੋਜੈਕਟ ਨੂੰ ਮਿਹਨਤ ਨਾਲ ਕੰਮ ਕਰਦੇ ਹੋਏ ਪੂਰਾ ਕੀਤਾ। ਸ਼੍ਰੀ ਮੋਦੀ ਨੇ ਕਿਹਾ ਆਈਆਈਐੱਸਸੀ, ਆਈਆਈਟੀ, ਸੀਐੱਸਆਈਆਰ ਅਤੇ ਡੀਬੀਟੀ-ਬ੍ਰਿਕ ਜਿਹਿਆਂ 20 ਤੋਂ ਵੱਧ ਪ੍ਰਸਿੱਧ ਖੋਜ ਸੰਸਥਾਵਾਂ ਨੇ ਇਸ ਖੋਜ ਵਿੱਚ ਇੱਕ ਪ੍ਰਮੁੱਖ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਕਿਹਾ ਕਿ 10,000 ਭਾਰਤੀਆਂ ਦੀ ਜੀਨੋਮ ਕ੍ਰਮ ਨਾਲ ਜੁੜੇ ਅੰਕੜੇ ਹੁਣ ਭਾਰਤੀ ਜੈਵਿਕ ਡਾਟਾ ਸੈਂਟਰ ਵਿੱਚ ਉਪਲਬਧ ਹਨ। ਸ਼੍ਰੀ ਮੋਦੀ ਨੇ ਵਿਸ਼ਵਾਸ ਜਤਾਇਆ ਕਿ ਇਹ ਪ੍ਰੋਜੈਕਟ ਬਾਇਓਟੈਕਨੋਲੋਜੀ ਰਿਸਰਚ ਦੇ ਖੇਤਰ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗਾ ਅਤੇ ਇਸ ਪ੍ਰੋਜੈਕਟ ਨਾਲ ਜੁੜੇ ਸਾਰੇ ਹਿੱਸੇਦਾਰਾਂ ਨੂੰ ਵਧਾਈ ਦਿੱਤੀ।