ਪ੍ਰਧਾਨ ਮੰਤਰੀ ਨੇ ਪਟਨਾ ਬਰਡ ਸੈਂਕਚੁਰੀ ਅਤੇ ਛਾੜੀ-ਢੰਡ ਵਿਖੇ ਨਵੀਆਂ ਰਾਮਸਰ ਥਾਵਾਂ ਦਾ ਸਵਾਗਤ ਕੀਤਾ
January 31st, 10:52 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਟਾ (ਉੱਤਰ ਪ੍ਰਦੇਸ਼) ਵਿੱਚ ਪਟਨਾ ਬਰਡ ਸੈਂਕਚੁਰੀ ਅਤੇ ਕੱਛ (ਗੁਜਰਾਤ) ਵਿੱਚ ਛਾੜੀ-ਢੰਡ ਨੂੰ ਰਾਮਸਰ ਥਾਵਾਂ ਵਜੋਂ ਸ਼ਾਮਲ ਕਰਨ ਦਾ ਸਵਾਗਤ ਕੀਤਾ ਹੈ। ਸਥਾਨਕ ਲੋਕਾਂ ਅਤੇ ਵੈਟਲੈਂਡ ਦੀ ਸੰਭਾਲ ਪ੍ਰਤੀ ਸਮਰਪਿਤ ਸਾਰੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਇਹ ਮਾਨਤਾ ਜੈਵ ਵਿਭਿੰਨਤਾ ਨੂੰ ਸੁਰੱਖਿਅਤ ਰੱਖਣ ਅਤੇ ਮਹੱਤਵਪੂਰਨ ਵਾਤਾਵਰਨ ਪ੍ਰਣਾਲੀਆਂ ਦੀ ਰਾਖੀ ਪ੍ਰਤੀ ਸਾਡੀ ਵਚਨਬੱਧਤਾ ਦੀ ਪੁਸ਼ਟੀ ਕਰਦੀ ਹੈ।2047 ਵਿੱਚ ਵਿਕਸਿਤ ਭਾਰਤ ਦਾ ਰਾਹ ਆਤਮ-ਨਿਰਭਰਤਾ ਵਿੱਚੋਂ ਹੋ ਕੇ ਗੁਜਰਦਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
July 27th, 11:30 am
ਮੇਰੇ ਪਿਆਰੇ ਦੇਸਵਾਸੀਓ ਨਮਸਕਾਰ। ‘ਮਨ ਕੀ ਬਾਤ’ ਵਿੱਚ ਇਕ ਵਾਰ ਫਿਰ ਗੱਲ ਹੋਵੇਗੀ ਦੇਸ਼ ਦੀਆਂ ਸਫਲਤਾਵਾਂ ਦੀ, ਦੇਸ਼ ਵਾਸੀਆਂ ਦੀਆਂ ਪ੍ਰਾਪਤੀਆਂ ਦੀ। ਪਿਛਲੇ ਕੁਝ ਹਫਤਿਆਂ ਵਿੱਚ, ਸਪੋਰਟਸ ਹੋਵੇ, ਸਾਇੰਸ ਹੋਵੇ ਜਾਂ ਸੰਸਕ੍ਰਿਤੀ, ਬਹੁਤ ਕੁਝ ਅਜਿਹਾ ਹੋ ਰਿਹਾ ਹੈ, ਜਿਸ ’ਤੇ ਹਰ ਭਾਰਤ ਵਾਸੀ ਨੂੰ ਮਾਣ ਹੈ। ਹੁਣੇ ਜਿਹੇ ਹੀ ਸ਼ੁਭਾਂਸ਼ੂ ਸ਼ੁਕਲਾ ਦੀ ਸਪੇਸ ਤੋਂ ਵਾਪਸੀ ਨੂੰ ਲੈ ਕੇ ਦੇਸ਼ ਵਿੱਚ ਬਹੁਤ ਚਰਚਾ ਹੋਈ। ਜਿਵੇਂ ਹੀ ਸ਼ੁਭਾਂਸ਼ੂ ਧਰਤੀ ’ਤੇ ਸੁਰੱਖਿਅਤ ਉੱਤਰੇ, ਲੋਕ ਉਛਲ ਪਏ, ਹਰ ਦਿਲ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਪੂਰਾ ਦੇਸ਼ ਮਾਣ ਨਾਲ ਭਰ ਗਿਆ। ਮੈਨੂੰ ਯਾਦ ਹੈ ਜਦੋਂ ਅਗਸਤ 2023 ਵਿੱਚ ਚੰਦਰਯਾਨ-3 ਦੀ ਸਫਲ ਲੈਂਡਿੰਗ ਹੋਈ ਸੀ, ਉਦੋਂ ਦੇਸ਼ ਵਿੱਚ ਇਕ ਨਵਾਂ ਮਾਹੌਲ ਬਣਿਆ। ਸਾਇੰਸ ਨੂੰ ਲੈ ਕੇ, ਸਪੇਸ ਨੂੰ ਲੈ ਕੇ ਬੱਚਿਆਂ ਵਿੱਚ ਇਕ ਨਵੀਂ ਜਿਗਿਆਸਾ ਵੀ ਜਾਗੀ। ਹੁਣ ਛੋਟੇ-ਛੋਟੇ ਬੱਚੇ ਕਹਿੰਦੇ ਹਨ ਅਸੀਂ ਵੀ ਸਪੇਸ ਵਿੱਚ ਜਾਵਾਂਗੇ, ਅਸੀਂ ਵੀ ਚੰਨ ’ਤੇ ਉੱਤਰਾਂਗੇ - ਸਪੇਸ ਸਾਇੰਟਿਸਟ ਬਣਾਂਗੇ।