'ਵਿਕਸਿਤ ਭਾਰਤ' ਦਾ ਸੰਕਲਪ ਜ਼ਰੂਰ ਪੂਰਾ ਹੋਵੇਗਾ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
December 28th, 11:30 am
ਸਾਲ ਦੇ ਆਖਰੀ ਮਨ ਕੀ ਬਾਤ ਐਪੀਸੋਡ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ 2025 ਵਿੱਚ, ਭਾਰਤ ਨੇ ਰਾਸ਼ਟਰੀ ਸੁਰੱਖਿਆ, ਖੇਡਾਂ, ਵਿਗਿਆਨ ਪ੍ਰਯੋਗਸ਼ਾਲਾਵਾਂ ਅਤੇ ਗਲੋਬਲ ਪਲੈਟਫਾਰਮਾਂ ਵਿੱਚ ਆਪਣੀ ਪਛਾਣ ਬਣਾਈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਦੇਸ਼ 2026 ਵਿੱਚ ਨਵੇਂ ਸੰਕਲਪਾਂ ਨਾਲ ਅੱਗੇ ਵਧਣ ਲਈ ਤਿਆਰ ਹੈ। ਪ੍ਰਧਾਨ ਮੰਤਰੀ ਨੇ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲੌਗ, ਕੁਇਜ਼ ਮੁਕਾਬਲਾ, ਸਮਾਰਟ ਇੰਡੀਆ ਹੈਕਾਥੌਨ 2025 ਅਤੇ ਫਿੱਟ ਇੰਡੀਆ ਮੂਵਮੈਂਟ ਵਰਗੀਆਂ ਯੁਵਾ-ਕੇਂਦ੍ਰਿਤ ਪਹਿਲਕਦਮੀਆਂ ਨੂੰ ਵੀ ਉਜਾਗਰ ਕੀਤਾ।'ਮਨ ਕੀ ਬਾਤ' ਲੋਕਾਂ ਦੇ ਸਮੂਹਿਕ ਯਤਨਾਂ ਨੂੰ ਜਨਤਾ ਸਾਹਮਣੇ ਲਿਆਉਣ ਲਈ ਇੱਕ ਸ਼ਾਨਦਾਰ ਪਲੈਟਫਾਰਮ ਹੈ: ਪ੍ਰਧਾਨ ਮੰਤਰੀ ਮੋਦੀ
November 30th, 11:30 am
ਇਸ ਮਹੀਨੇ ਦੀ ਮਨ ਕੀ ਬਾਤ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਨਵੰਬਰ ਦੇ ਮੁੱਖ ਸਮਾਗਮਾਂ ਨੂੰ ਉਜਾਗਰ ਕੀਤਾ, ਜਿਸ ਵਿੱਚ ਸੰਵਿਧਾਨ ਦਿਵਸ ਸਮਾਰੋਹ, ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ, ਅਯੁੱਧਿਆ ਵਿੱਚ ਧਰਮ ਧਵਜ ਲਹਿਰਾਉਣਾ, ਆਈਐੱਨਐੱਸ 'ਮਾਹੇ' ਦੀ ਸ਼ੁਰੂਆਤ ਅਤੇ ਕੁਰੂਕਸ਼ੇਤਰ ਵਿੱਚ ਅੰਤਰਰਾਸ਼ਟਰੀ ਗੀਤਾ ਮਹੋਤਸਵ ਸ਼ਾਮਲ ਹਨ। ਉਨ੍ਹਾਂ ਨੇ ਕਈ ਮਹੱਤਵਪੂਰਨ ਵਿਸ਼ਿਆਂ ਜਿਵੇਂ ਕਿ ਰਿਕਾਰਡ ਅਨਾਜ ਅਤੇ ਸ਼ਹਿਦ ਉਤਪਾਦਨ, ਭਾਰਤ ਦੀਆਂ ਖੇਡ ਸਫ਼ਲਤਾਵਾਂ, ਅਜਾਇਬ ਘਰ ਅਤੇ ਕੁਦਰਤੀ ਖੇਤੀ 'ਤੇ ਵੀ ਪ੍ਰਕਾਸ਼ ਪਾਇਆ। ਪ੍ਰਧਾਨ ਮੰਤਰੀ ਨੇ ਸਾਰਿਆਂ ਨੂੰ ਕਾਸ਼ੀ-ਤਮਿਲ ਸੰਗਮ ਦਾ ਹਿੱਸਾ ਬਣਨ ਦੀ ਤਾਕੀਦ ਕੀਤੀ।ਬਲਾਈਂਡ ਵੁਮੈਨ ਟੀ20 ਵਿਸ਼ਵ ਕੱਪ ਚੈਂਪੀਅਨ ਟੀਮ ਦੇ ਨਾਲ ਪ੍ਰਧਾਨ ਦੀ ਗੱਲਬਾਤ ਦਾ ਪੰਜਾਬੀ ਅਨੁਵਾਦ
November 28th, 10:15 am
ਸਰ ਤੁਹਾਨੂੰ ਕਿਵੇਂ ਪਤਾ ਲੱਗਿਆ ਇਹ ਗਾਣਾ ਗਾਉਂਦੀ ਹੈਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਟੀ-20 ਕ੍ਰਿਕਟ ਵਿਸ਼ਵ ਕੱਪ ਜੇਤੂ ਭਾਰਤੀ ਮਹਿਲਾ ਨੇਤਰਹੀਣ ਖਿਡਾਰੀਆਂ ਨਾਲ ਗੱਲਬਾਤ ਕੀਤੀ
November 28th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੱਲ੍ਹ ਨਵੀਂ ਦਿੱਲੀ ਦੇ 7, ਲੋਕ ਕਲਿਆਣ ਮਾਰਗ ਵਿਖੇ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਨੇਤਰਹੀਣ ਮਹਿਲਾ ਟੀਮ ਦੀਆਂ ਖਿਡਾਰਨਾਂ ਨਾਲ ਗੱਲਬਾਤ ਕੀਤੀ। ਸ਼੍ਰੀ ਮੋਦੀ ਨੇ ਖਿਡਾਰੀਆਂ ਨਾਲ ਬਹੁਤ ਉਤਸ਼ਾਹ ਨਾਲ ਗੱਲਬਾਤ ਕੀਤੀ, ਉਨ੍ਹਾਂ ਦੇ ਦ੍ਰਿੜ੍ਹ ਇਰਾਦੇ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਆਤਮ-ਵਿਸ਼ਵਾਸ ਅਤੇ ਲਗਨ ਨਾਲ ਖੇਡਦੇ ਰਹਿਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਸਖ਼ਤ ਮਿਹਨਤ ਕਰਨ ਵਾਲੇ ਖਿਡਾਰੀ ਨਾ ਸਿਰਫ਼ ਮੈਦਾਨ 'ਤੇ ਸਗੋਂ ਜ਼ਿੰਦਗੀ ਵਿੱਚ ਵੀ ਕਦੇ ਅਸਫਲ ਨਹੀਂ ਹੁੰਦੇ। ਉਨ੍ਹਾਂ ਨੇ ਕਿਹਾ ਕਿ ਖਿਡਾਰੀਆਂ ਨੇ ਆਪਣੀ ਵੱਖਰੀ ਪਹਿਚਾਣ ਬਣਾਈ ਹੈ, ਜਿਸ ਨਾਲ ਉਨ੍ਹਾਂ ਦਾ ਆਤਮ-ਵਿਸ਼ਵਾਸ ਵਧਿਆ ਹੈ।ਪ੍ਰਧਾਨ ਮੰਤਰੀ ਨੇ ਟੀ-20 ਕ੍ਰਿਕਟ ਵਿਸ਼ਵ ਕੱਪ ਜੇਤੂ ਭਾਰਤੀ ਨੇਤਰਹੀਣ ਮਹਿਲਾ ਟੀਮ ਨਾਲ ਮੁਲਾਕਾਤ ਕੀਤੀ
November 27th, 10:03 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਟੀ-20 ਕ੍ਰਿਕਟ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਨੇਤਰਹੀਣ ਮਹਿਲਾ ਕ੍ਰਿਕਟ ਟੀਮ ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਖਿਡਾਰੀਆਂ ਨਾਲ ਨਿੱਘੀ ਗੱਲਬਾਤ ਕੀਤੀ। ਇਸ ਦੌਰਾਨ ਖਿਡਾਰੀਆਂ ਨੇ ਟੂਰਨਾਮੈਂਟ ਦੇ ਆਪਣੇ ਅਨੁਭਵ ਸਾਂਝੇ ਕੀਤੇ।ਪ੍ਰਧਾਨ ਮੰਤਰੀ ਨੇ ਭਾਰਤੀ ਕ੍ਰਿਕਟ ਟੀਮ ਨੂੰ ਪਹਿਲਾ ਨੇਤਰਹੀਣ ਮਹਿਲਾ ਟੀ-20 ਵਿਸ਼ਵ ਕੱਪ ਜਿੱਤਣ 'ਤੇ ਵਧਾਈ ਦਿੱਤੀ
November 24th, 12:23 pm
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤੀ ਨੇਤਰਹੀਣ ਮਹਿਲਾ ਕ੍ਰਿਕਟ ਟੀਮ ਨੂੰ ਪਹਿਲਾ ਨੇਤਰਹੀਣ ਮਹਿਲਾ ਟੀ-20 ਵਿਸ਼ਵ ਕੱਪ ਜਿੱਤ ਕੇ ਇਤਿਹਾਸ ਸਿਰਜਣ 'ਤੇ ਵਧਾਈ ਦਿੱਤੀ।